Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਜਾਨਲੇਵਾ ਸਾਬਤ ਹੋ ਰਹੇ ਅਵਾਰਾ ਪਸ਼ੂਆਂ ਦੀ ਸਮੱਸਿਆ ‘ਤੇ ਸੋ ਰਹੀ ਹੈ ਬਾਦਲ ਸਰਕਾਰ : ਆਪ

‘ਆਪ’ ਦੀ ਸਰਕਾਰ ਬਣਨ ਦੇ ਤਿੰਨ ਮਹੀਨੇ ਬਾਅਦ ਪੰਜਾਬ ਵਿੱਚ ਨਜ਼ਰ ਨਹੀਂ ਆਉਣਗੇ ਅਵਾਰਾ ਪਸ਼ੂ : ਕੰਵਰ ਸੰਧੂ

Web Admin

Web Admin

5 Dariya News

ਚੰਡੀਗੜ , 16 Oct 2016

Last updated on: Oct 16, 2016, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਦਿਨ-ਪ੍ਰਤੀ-ਦਿਨ ਜਾਨਲੇਵਾ ਸਾਬਤ ਹੋ ਰਹੇ ਅਵਾਰਾ ਪਸ਼ੂਆਂ ਦੀ ਸਮੱਸਿਆ ਉੱਤੇ ਗਹਿਰੀ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੇ ਖੇਤਾਂ ਅਤੇ ਸੜਕਾਂ ਉੱਤੇ ਆਤੰਕ  ਮਚਾਇਆ ਹੋਇਆ ਹੈ, ਇਸਦੇ ਬਾਵਜੂਦ ਵੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸੋ ਰਹੀ ਹੈ ।ਐਤਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਸਬੰਧੀ ਕਮੇਟੀ (ਪੀਏਸੀ) ਦੇ ਮੈਂਬਰ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਅਤੇ ਚੋਣ ਮਨੋਰਥ ਪੱਤਰ ਕਮੇਟੀ ਦੇ ਮੁੱਖੀ ਅਤੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਕਿਹਾ ਕਿ ਪੰਜਾਬ ਵਿੱਚ ਹਰ ਸਾਲ ਲੱਗਭੱਗ ਪੰਜ ਹਜਾਰ ਲੋਕਾਂ ਦੀਆਂ ਸੜਕ ਹਾਦਸੇ ਵਿਚ ਮੌਤ ਹੋ ਰਹੀ ਹੈ, ਇਹਨਾਂ ਵਿੱਚੋਂ ਬਹੁਤ ਸਾਰੇ ਹਾਦਸੇ ਅਵਾਰਾ ਪਸ਼ੂਆਂ ਦੇ ਕਾਰਨ ਹੁੰਦੇ ਹਨ।ਸ਼ਨੀਵਾਰ ਨੂੰ ਗਿੱਦੜਬਾਹਾ ਦੇ ਕੋਲ ਹੋਏ ਸੜਕ ਹਾਦਸੇ ਦਾ ਕਾਰਨ ਵੀ ਅਵਾਰਾ ਪਸ਼ੂ ਹੀ ਬਣਿਆ, ਜਿਸ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਜਾਨ ਚੱਲੀ ਗਈ ਅਤੇ ਕੁਝ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ।ਪਿਛਲੇ ਇੱਕ ਹਫਤੇ ਵਿੱਚ ਸਿਰਫ ਮੋਗਾ ਜਿਲੇ ਵਿੱਚ ਅਵਾਰਾ ਪਸ਼ੂਆਂ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ,  ਜਿਨਾਂ ਵਿੱਚ ਦੂਨੋਕੇ ਪਿੰਡ ਦਾ ਅਮਰ ਸਿੰਘ (60)  ਅਤੇ ਫਾਜਿਲਕਾ ਨਿਵਾਸੀ 22 ਸਾਲ ਦਾ ਨੌਜਵਾਨ ਰਾਮ ਸਿੰਘ ਦੀ ਮੋਗਾ-ਕੋਟਕਪੂਰਾ ਸੜਕ ਉੱਤੇ ਹਾਦਸੇ ਦੌਰਾਨ ਅਤੇ ਦੂਨੋਕੇ ਪਿੰਡ ਦੇ ਹੀ ਸੰਤਾ ਸਿੰਘ ਦੀ ਇੱਕ ਢੱਠੇ (ਸਾਂਡ) ਵਲੋਂ ਕੀਤੇ ਗਏ ਹਮਲੇ ਵਿੱਚ ਜਾਨ ਚੱਲੀ ਗਈ।

‘ਆਪ’ਆਗੂਆਂ ਨੇ ਇਸ ਦਰਦਨਾਕ ਮੌਤਾਂ ਉੱਤੇ ਗਹਿਰਾ ਦੁੱਖ ਜਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਇਸ ਤਰਾਂ ਦੇ ਦੁੱਖਦ ਖਬਰਾਂ ਲਗਾਤਾਰ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ, ਪਰੰਤੂ ਪ੍ਰਕਾਸ਼ ਸਿੰਘ ਬਾਦਲ ਦੇ ਅਗਵਾਈ ਵਿੱਚ ਚੱਲ ਰਹੀ ਅਕਾਲੀ-ਭਾਜਪਾ ਸਰਕਾਰ ਨੂੰ ਅਵਾਰਾ ਪਸ਼ੂਆਂ ਕਾਰਨ ਮਰ ਰਹੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ।ਕੰਵਰ ਸੰਧੂ ਨੇ ਕਿਹਾ ਕਿ ਕਿਸਾਨ ਮੇਨੀਫੈਸਟੋ ਤਿਆਰ ਕਰਦੇ ਸਮੇਂ ਉਨਾਂ ਨੇ ਪੰਜਾਬ ਦੇ ਹਰ ਹਿੱਸੇ ਵਿੱਚ ਹਜਾਰਾਂ ਕਿਸਾਨਾਂ ਦੇ ਨਾਲ ਹੋਏ ਸਿੱਧੀ ਗੱਲਬਾਤ ਦੌਰਾਨ ਅਵਾਰਾ ਪਸ਼ੂ ਇੱਕ ਵੱਡੀ ਸਮੱਸਿਆ ਦੇ ਰੂਪ ਵਿੱਚ ਸਾਹਮਣੇ ਆਏ ਹਨ।  ਜੋ ਨਾ ਕੇਵਲ ਸੜਕ ਹਾਦਸੇ ਸਗੋਂ ਖੇਤਾਂ ਦਾ ਭਾਰੀ ਨੁਕਸਾਨ ਵੀ ਕਰ ਰਹੇ ਹਨ। ਕੰਡੀ ਖੇਤਰ ਸਮੇਤ ਪੰਜਾਬ ਦਾ ਹਰ ਇਕ ਇਲਾਕਾ ਅਵਾਰਾ ਪਸ਼ੂਆਂ ਤੋਂ ਬਹੁਤ ਹੀ ਦੁਖੀ ਅਤੇ ਪਰੇਸ਼ਾਨ ਹੈ। ਕੰਵਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦੇ ਤਿੰਨ ਮਹੀਨੀਆਂ ਦੇ ਬਾਅਦ ਪੰਜਾਬ ਦੀਆਂ ਸੜਕਾਂ ਅਤੇ ਖੇਤਾਂ ਵਿੱਚ ਅਵਾਰਾ ਪਸ਼ੂ ਨਜ਼ਰ ਨਹੀਂ ਆਉਣਗੇ। ਇਹ ਵਾਅਦਾ ਕਿਸਾਨਾਂ ਸਬੰਧੀ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਹੈ।  ਕੰਵਰ ਸੰਧੂ ਨੇ ਦੱਸਿਆ ਕਿ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ ਪੰਜਾਬ ਵਿੱਚ ਸਾਢੇ ਸੱਤ ਹਜਾਰ ਅਵਾਰਾ ਪਸ਼ੂ ਘੁਮ ਰਹੇ ਹਨ, ਜਿਨਾਂ ਵਿਚੋਂ ਇੱਕ ਹਜਾਰ ਕੇਵਲ ਮੋਗੇ ਦੇ ਇਲਾਕੇ ਵਿੱਚ ਹਨ। ਕੰਵਰ ਸੰਧੂ ਨੇ ਕਿਹਾ ਕਿ ਅਸਲੀਅਤ ਵਿੱਚ ਇਹ ਗਿਣਤੀ ਲੱਖਾਂ ਵਿੱਚ ਹੈ।ਕੰਵਰ ਸੰਧੂ ਨੇ ਕਿਹਾ ਉਨਾਂ ਦੀ ਪਾਰਟੀ ਸੜਕ ਹਾਦਸੇ ਨੂੰ ਜੀਰੋ ਕਰਨ ਲਈ ਇੱਕ ਸਟੀਕ ਨੀਤੀ ਤਿਆਰ ਕਰ ਰਹੀ ਹੈ। ਜਿਸ ਉੱਤੇ ਆਧਾਰਿਤ ਇੱਕ ਵੱਖ ਟਰੈਫਿਕ ਮੈਨਿਫੇਸਟੋ ਵੀ ਜਾਰੀ ਕੀਤਾ ਜਾਵੇਗਾ ।    

   

 

Tags: Kanwar Sandhu , Prof Sadhu Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD