Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਆਪ’ ਆਗੂ ਨੂੰ ਨਹੀਂ ਮਿਲਣ ਦਿੱਤਾ ਜੇਲ ਵਿੱਚ ਬੰਦ ਪਏ ਸੁਵਿਧਾ ਸੈਂਟਰ ਦੇ ਕਰਮਚਾਰੀਆਂ ਨੂੰ

ਸ਼੍ਰੀ ਮੁਕਤਸਰ ਸਾਹਿਬ ਦੀ ਬੁੱਡਾ ਗੁੱਜਰ ਜੇਲ ਵਿੱਚ ਮੁਲਾਕਾਤ ਕਰਨ ਪਹੁੰਚੇ ਸੀ ਕੁਲਤਾਰ ਸਿੰਘ

Web Admin

Web Admin

5 Dariya News

ਚੰਡੀਗੜ / ਸ਼੍ਰੀ ਮੁਕਤਸਰ ਸਾਹਿਬ , 16 Oct 2016

Last updated on: Oct 16, 2016, 00:00 IST

ਪਿਛਲੇ ਕਈ ਦਿਨਾਂ ਤੋਂ ਬਠਿੰਡਾ, ਮਲੋਟ ਅਤੇ ਸ਼੍ਰੀ ਮੁਕੱਤਸਰ ਸਾਹਿਬ ਦੀਆਂ ਜੇਲਾਂ ਵਿੱਚ ਬੰਦ ਸੈਂਕੜਿਆਂ ਸੁਵਿਧਾ ਸੈਂਟਰ ਦੇ ਕਰਮਚਾਰੀਆਂ ਦੇ ਨਾਲ ਪੰਜਾਬ ਸਰਕਾਰ ਮੁਲਾਕਾਤ ਨਹੀਂ ਕਰਨ ਦੇ ਰਹੀ।ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਕੋਟਕਪੂਰਾ ਤੋਂ ਪਾਰਟੀ ਉਮੀਦਵਾਰ ਕੁਲਤਾਰ ਸਿੰਘ ਨੇ ਇਹ ਦੋਸ਼ ਲਗਾਇਆ ਹੈ। ਐਤਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਕੁਲਤਾਰ ਸਿੰਘ ਨੇ ਦੱਸਿਆ ਕਿ ਉਹ ਅੱਜ ਸ਼੍ਰੀ ਮੁਕੱਤਸਰ ਸਾਹਿਬ ਦੇ ਪਿੰਡ ਬੁੱਢਾ ਗੁੱਜਰ ਵਿੱਚ ਸਥਿਤ ਜੇਲ ਵਿੱਚ ਸੁਵਿਧਾ ਸੈਂਟਰ ਦੇ ਪੀੜਤ ਕਰਮਚਾਰੀਆਂ ਨਾਲ ਮੁਲਾਕਾਤ ਕਰਨ ਲਈ ਗਏ ਸਨ,  ਪਰੰਤੂ ਜੇਲ ਪ੍ਰਸ਼ਾਸਨ ਨੇ ਇਹ ਕਹਿੰਦੇ ਹੋਏ ਮੁਲਾਕਾਤ ਕਰਾਉਣ ਤੋਂ ਮਨਾਹੀ ਕਰ ਦਿੱਤੀ ਕਿ ਉਪਰ ਤੋਂ ਹਿਦਾਈਤਾਂ ਹਨ ਕਿ ਕਿਸੇ ਦੀ ਮੁਲਾਕਾਤ ਨਾ ਕਰਵਾਈ ਜਾਵੇ। ਇਸ ਮੌਕੇ ‘ਤੇ ਉਨਾਂ ਦੇ ਨਾਲ ਮਨਜੀਤ ਸਿੰਘ ਭੋਲ਼ਾ, ਸਰਬਜੀਤ ਸਿੰਘ ਹੈਪੀ, ਸੁਖਜਿੰਦਰ ਸਿੰਘ, ਸੁਖਜੀਤ ਸਿੰਘ, ਮਨਦੀਪ ਸਿੰਘ ਅਤੇ ਜਗਸੀਰ ਸਿੰਘ ਵੀ ਮੌਜੂਦ ਸਨ।ਕੁਲਤਾਰ ਸਿੰਘ ਨੇ ਦੱਸਿਆ ਕਿ ਉੱਥੇ 206 ਸੁਵਿਧਾ ਸੈਂਟਰ ਦੇ ਕਰਮਚਾਰੀਆਂ ਨੂੰ ਬੰਦ ਕੀਤਾ ਹੋਇਆ ਹੈ।ਪਰੰਤੂ ਜੇਲ ਪ੍ਰਸ਼ਾਸਨ ਨੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਨਹੀਂ ਕਰਵਾਈ।ਕੁਲਤਾਰ ਸਿੰਘ ਅਨੁਸਾਰ ਉਹ ਉੱਥੇ ਜੇਲ ਵਿੱਚ ਬੰਦ ਕਰਮਚਾਰੀ ਗੁਰਿੰਦਰਜੀਤ ਸਿੰਘ ਦੇ ਪਰਿਵਾਰ ਨੂੰ ਵੀ ਮਿਲੇ ਜੋ ਸਵੇਰੇ ਤੋਂ ਮੁਲਾਕਾਤ ਦੀ ਕੋਸ਼ਿਸ਼ ਕਰ ਰਹੇ ਸਨ, ਲੇਕਿਨ ਕਿਸੇ ਨੂੰ ਮਿਲਣ ਨਹੀਂ ਦਿੱਤਾ ਗਿਆ।  ਗੁਰਿੰਦਰਜੀਤ ਸਿੰਘ ਦੇ ਰਿਸ਼ਤੇਦਾਰਾਂ ਦੇ ਅਨੁਸਾਰ ਦੱਸਿਆ ਕਿ ਸਵੇਰ ਤੋਂ ਕਾਫ਼ੀ ਪਰਿਵਾਰਕ ਮੈਂਬਰਾਂ ਨੇ  ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਲੇਕਿਨ ਕਿਸੇ ਦੀ ਮੁਲਾਕਾਤ ਨਹੀਂ ਕਰਵਾਈ ਗਈ ।  

‘ਆਪ’ ਨੇਤਾ ਨੇ ਦੱਸਿਆ ਕਿ ਜੇਲ ਦੇ ਅਧਿਕਾਰੀ ਆਪਣੇ ਆਪ ਵੀ ਗੱਲਬਾਤ ਕਰਨ ਤੋਂ ਕਿਨਾਰਾ ਕਰਦੇ ਰਹੇ।ਜਿਵੇਂ ਹੀ ਉਨਾਂ ਨੇ ਦਬਾਅ ਬਣਾਇਆ ਤਾਂ ਜੇਲ ਦੇ ਸੁਪਰਡਂੈਟ ਨੇ ਗੱਲ ਕੀਤੀ ਅਤੇ ਦੱਸਿਆ ਕਿ ਉਪਰ ਤੋਂ ਹਿਦਾਇਤਾਂ ਹਨ ਕਿ ਹੁਣ ਮੁਲਾਕਾਤ ਨਹੀਂ ਕਰਵਾਈ ਜਾ ਸਕਦੀ। ਕੁਲਤਾਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਸ਼ਕ ਹੈ ਕਿ ਜੇਲ ਵਿੱਚ ਬੰਦ ਕਰਮਚਾਰੀਆਂ ਨੂੰ ਜਿਆਦਾ ਮਾਰਕੁਟ ਦੇ ਕਾਰਨ ਮੁਲਾਕਾਤ ਕਰਵਾਏ ਜਾਣ ਤੋਂ ਮਨਾਹੀ ਕੀਤਾ ਜਾ ਰਿਹਾ ਹੈ। ਕੁਲਤਾਰ ਸਿੰਘ ਦੇ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਦੀ ਬੱਢਾ ਗੁੱਜਰ ਜੇਲ ਤੋਂ ਇਲਾਵਾ ਬਠਿੰਡਾ ਅਤੇ ਮਲੋਟ ਦੀਆਂ ਜੇਲਾਂ ਵਿੱਚ ਵੀ ਸੈਂਕੜਿਆਂ ਸੁਵਿਧਾ ਸੈਂਟਰ ਕਰਮਚਾਰੀ ਬੰਦ ਕੀਤੇ ਹੋਏ ਹਨ।ਕੁਲਤਾਰ ਸਿੰਘ ਨੇ ਉੱਥੇ ਮੌਜੂਦ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉੱਤੇ ਸਾਰੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣਗੇ ਅਤੇ ਨੌਕਰੀਆਂ ਵਿੱਚ ਨਿੱਜੀਕਰਣ ਅਤੇ ਠੇਕਾ ਪ੍ਰਣਾਲੀ ਨੂੰ ਖ਼ਤਮ ਕੀਤਾ ਜਾਵੇਗਾ ।ਵਰਣਨਯੋਗ ਹੈ ਕਿ ਆਪਣੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿੰਡ ਵਿੱਚ ਰੋਸ਼ ਪ੍ਰਦਰਸ਼ਨ ਕਰ ਰਹੇ ਸੈਂਕੜੇਂ ਸੁਵਿਧਾ ਸੈਂਟਰ ਦੇ ਕਰਮਚਾਰੀਆਂ ਉੱਤੇ ਪੁਲਿਸ ਦਾ ਕਹਿਰ ਟੁੱਟ ਪਿਆ ਅਤੇ ਪੁਲਿਸ ਨੇ ਗਰਭਵਤੀ ਅਤੇ ਅਪਾਹਿਜ ਰੋਸ਼ ਪ੍ਰਦਰਸ਼ਨਕਾਰੀਆਂ ਨੂੰ ਵੀ ਨਹੀਂ ਬਖਸ਼ਿਆ। ਪੁਲਿਸ ਲਾਠੀਚਾਰਜ ਵਿੱਚ ਦਰਜਨਾਂ ਸੁਵਿਧਾ ਸੈਂਟਰ ਕਰਮਚਾਰੀ ਜਖ਼ਮੀ ਹੋ ਗਏ, ਪਰੰਤੂ ਪੰਜਾਬ ਸਰਕਾਰ ਨੇ ਜ਼ੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਸੈਂਕੜਿਆਂ ਰੋਸ਼ ਪ੍ਰਦਰਸ਼ਨਕਾਰੀਆਂ ਨੂੰ ਜੇਲਾਂ ਵਿੱਚ ਬੰਦ ਕਰ ਦਿੱਤਾ ਅਤੇ ਦੋ ਦਰਜਨ ਤੋਂ ਜਿਆਦਾ ਉੱਤੇ ਗੈਰ-ਜਮਾਨਤੀ ਧਾਰਾਵਾਂ ਲਗਾਕੇ ਮਾਮਲੇ ਦਰਜ ਕਰ ਲਈ ਗਏ ।    

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD