Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੋਰਿੰਡਾ ਨਜ਼ਦੀਕ ਰਾਸ਼ਟਰੀ ਮਾਰਗ 95 'ਤੇ ਵਾਪਰੇ ਸੜ੍ਹਕ ਹਾਦਸੇ 'ਚ ਦੋ ਭੈਣਾਂ ਵਿੱਚੋਂ ਇੱਕ ਦੀ ਮੌਕੇ 'ਤੇ ਮੌਤ ਇੱਕ ਗੰਭੀਰ ਜਖ਼ਮੀ

Web Admin

Web Admin

5 Dariya News (ਗੁਰਵਾਰਿਸ ਸੋਹੀ)

ਮੋਰਿੰਡਾ , 16 Oct 2016

Last updated on: Oct 16, 2016, 00:00 IST

ਚੰਡੀਗੜ੍ਹ-ਲੁਧਿਆਣਾ ਰਾਸ਼ਟਰੀ ਰਾਜ ਮਾਰਗ 95 'ਤੇ ਮੋਰਿੰਡਾ-ਚੂੰਨੀ ਚੌਂਕ 'ਤੇ ਵਾਪਰੇ ਭਿਆਨਕ ਸੜ੍ਹਕ ਹਾਦਸੇ ਵਿੱਚ ਪਿੰਡ ਬਡਵਾਲੀ ਦੀਆਂ ਦੋ ਸਕੀਆਂ ਭੈਣਾਂ ਵਿੱਚੋਂ ਇੱਕ ਗੰਭੀਰ ਜਖ਼ਮੀ ਹੋ ਗਈ ਜਦ ਕਿ ਇੱਕ ਨੋਜਵਾਨ ਲੜ੍ਹਕੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਏ.ਐਸ.ਆਈ. ਲਛਮਣ ਸਿੰਘ ਥਾਣਾ ਮੋਰਿੰਡਾ ਨੇ ਦੱਸਿਆ ਕਿ ਪਿੰਡ ਬਡਵਾਲੀ ਨਿਵਾਸੀ ਸਿਮਰਨਪ੍ਰੀਤ ਕੌਰ (16 ਸਾਲ) ਅਤੇ ਪਵਨਪ੍ਰੀਤ ਕੌਰ (18 ਸਾਲ) ਪੁੱਤਰੀਆਂ ਕਮਲਜੀਤ ਸਿੰਘ ਹੋਂਡਾ ਐਵੀਏਟਰ ਸਕੂਟਰੀ 'ਤੇ ਸਵਾਰ ਹੋ ਕੇ ਅਪਣੇ ਪਿੰਡ ਤੋਂ ਮੋਰਿੰਡਾ ਵੱਲ ਨੂੰ ਆ ਰਹੀਆਂ ਸਨ। ਜਿਊਂ ਹੀ ਉਹ ਰਾਸ਼ਟਰੀ ਰਾਜ ਮਾਰਗ 95 ਨੂੰ ਮੋਰਿੰਡਾ ਚੂੰਨੀ ਬਾਈਪਾਸ ਤੋਂ ਕਰਾਸ ਕਰਨ ਲੱਗੀਆਂ ਤਾਂ ਕੋਈ ਅਣ-ਪਛਾਤਾ ਤੇਜ ਰਫ਼ਤਾਰ ਵਾਹਨ ਚਾਲਕ ਉਨ੍ਹਾਂ ਫੇਟ ਮਾਰ ਕੇ ਮੌਕੇ ਤੋਂ ਵਾਹਨ ਸਮੇਤ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਈਵੇ ਪੈਟਰੋਲਿੰਗ ਪੁਲਿਸ ਦੇ ਕਰਮਚਾਰੀ ਦੋਵਾਂ ਭੈਣਾਂ ਨੂੰ ਇਲਾਜ ਲਈ ਮੋਰਿੰਡਾ ਦੇ ਸਰਕਾਰੀ ਹਸਪਤਾਲ 'ਚ ਲੈ ਆਏ ਜਿੱਥੇ ਡਾਕਟਰਾਂ ਨੇ ਪਵਨਪ੍ਰੀਤ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦ ਕਿ ਸਿਮਰਨਪ੍ਰੀਤ ਕੌਰ ਨੂੰ ਗੰਭੀਰ ਜਖ਼ਮੀ ਹੋਣ ਕਾਰਨ ਇਲਾਜ਼ ਲਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਗੜ੍ਹਬੜਿਆਂ ਦੇ ਤਿਓਹਾਰ ਮੌਕੇ ਵਾਪਰੀ ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ੍ਹ ਗਈ। ਇਸ ਘਟਨਾ ਨੂੰ ਬੜੀ ਹੀ ਦੁਖ਼ਦਾਈ ਦੱਸਦੇ ਹੋਏ ਕਸ਼ਮੀਰ ਸਿੰਘ ਸਕੱਤਰ ਪੰਜਾਬ ਕਾਂਗਰਸ , ਸਮਾਜ ਸੇਵੀ ਰਾਜਪ੍ਰੀਤ ਸਿੰਘ ਰਾਜੀ , ਅਮਨਪ੍ਰੀਤ ਸਿੰਘ ਅਮਨਾ , ਸ਼ਸ਼ੀ ਭੂਸ਼ਨ ਬਧਵਾਰ, ਅਮਨਪ੍ਰੀਤ ਸਿੰਘ ਅਮਨਾ, ਮਨਿੰਦਰ ਸਿੰਘ ਮਨੀ ਅਤੇ ਸਮਾਜ ਸੇਵੀ ਗੁਰਮੁੱਖ ਸਿੰਘ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਹਾਈਵੇ ਚੌਂਕ 'ਤੇ ਟ੍ਰੈਫ਼ਿਕ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇ ਜਾਂ ਸਪੀਡ ਬ੍ਰੇਕਰ ਬਣਾਏ ਜਾਣ ਤਾਂ ਜੋ ਇਸ ਚੋਂਕ 'ਤੇ ਹੋਣ ਵਾਲੇ ਇਨਸਾਨੀ ਜਾਨੀ ਨੁਕਸਾਨ ਦੀ ਦਰ ਵਿੱਚ ਕਮੀ ਆ ਸਕੇ। 

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD