Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਅਤੇ ਕੇਜਰੀਵਾਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ- ਜਗੀਰ ਕੌਰ

ਔਰਤਾਂ ਅਤੇ ਬੱਚੀਆਂ ਦੀ ਭਲਾਈ ਲਈ ਯੋਜਨਾਵਾਂ ਸ਼ੁਰੂ ਕਰਨ ਵਾਲੇ ਪਰਕਾਸ਼ ਸਿੰਘ ਬਾਦਲ ਦੇਸ਼ ਦੇ ਸਰਬੋਤਮ ਮੁੱਖ ਮੰਤਰੀ- ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News (ਅਜੇ ਪਾਹਵਾ)

ਕੋਹਾੜਾ , 17 Oct 2016

Last updated on: Oct 17, 2016, 00:00 IST

ਹਲਕਾ ਭੁਲੱਥ ਤੋਂ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਔਰਤਾਂ ਸਮੇਤ ਸਮਾਜ ਦੇ ਹਰੇਕ ਵਰਗ ਨੂੰ ਸਹੂਲਤਾਂ ਦੇਣ ਸਬੰਧੀ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦਕਿ ਸੱਚਾਈ ਇਹ ਹੈ ਕਿ ਜਿਹੜੇ ਵਾਅਦੇ ਉਨ੍ਹਾਂ ਵਲੋਂ ਆਪਣੇ ਮੈਨੀਫੈਸਟੋ ਵਿਚ ਕੀਤੇ ਗਏ ਹਨ ਉਹ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੇ ਗਏ ਹਨ, ਜਿਸ ਦਾ ਪੰਜਾਬ ਦੇ ਲੋਕ ਭਰਪੂਰ ਲਾਹਾ ਲੈ ਰਹੇ ਹਨ।ਅੱਜ ਪਿੰਡ ਹੀਰਾਂ ਦੇ ਮੈਰਿਜ ਪੈਲੇਸ ਵਿਖੇ ਪਾਰਟੀ ਦੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਮੌਕੇ ਉਨਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਬੱਚੀਆਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਕੀਮਾਂ ਦਾ ਲਾਹਾ ਲੈਣ। ਇਨ੍ਹਾਂ ਸਕੀਮਾਂ ਵਿੱਚ ਮਾਈ ਭਾਗੋ ਵਿਦਿਆ ਸਕੀਮ, ਸ਼ਗਨ ਸਕੀਮ ਅਤੇ ਹੋਰ ਕਈ ਸਕੀਮਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਪੰਜਾਬ ਦੇ ਹਰੇਕ ਵਰਗ ਦੇ ਲੋਕਾਂ ਦੇ ਹਿੱਤੂ ਹੋਣ ਦਾ ਡਰਾਮਾ ਰਚ ਰਹੇ ਹਨ ਜਦਕਿ ਸੱਚਾਈ ਇਹ ਹੈ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਢੇ 9 ਸਾਲਾਂ ਤੋਂ ਸੂਬੇ ਦੇ ਹਰੇਕ ਵਰਗ ਨੂੰ ਉਨ੍ਹਾਂ ਦੀਆਂ ਲੋੜਾਂ ਮੁਤਾਬਿਕ ਸਹੂਲਤਾਂ ਦੇ ਰਹੀ ਹੈ, ਜਦਕਿ ਦੂਜੇ ਪਾਸੇ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾਂ ਪਹਿਲਾਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਫੇਲ੍ਹ ਅਤੇ ਬੰਦ ਕੀਤਾ ਹੈ। ਇਸੇ ਤਰ੍ਹਾਂ ਆਪ ਪਾਰਟੀ ਦੀ ਦਿੱਲੀ ਸਰਕਾਰ ਨੇ ਦਿੱਲੀ ਵਿੱਚ ਚੱਲ ਰਹੀਆਂ ਸਾਰੀਆਂ ਸਕੀਮਾਂ ਨੂੰ ਬੰਦ ਕਰਨ ਦੇ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸੂਝਵਾਨ ਲੋਕ ਪੰਜਾਬ ਵਿਰੋਧੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਤੀਜੀ ਵਾਰ ਅਕਾਲੀ ਭਾਜਪਾ ਗਠਜੋੜ ਸਰਕਾਰ ਬਣਾਉਣ ਵਿੱਚ ਔਰਤਾਂ ਵਿਸ਼ੇਸ਼ ਭੂਮਿਕਾ ਅਦਾ ਕਰਨਗੀਆਂ।ਇਸ ਮੌਕੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਦੇਸ਼ ਵਿਚ ਕੇਵਲ ਪਰਕਾਸ਼ ਸਿੰਘ ਬਾਦਲ ਹੀ ਐਸੇ ਲੋਕ ਨੇਤਾ ਹਨ , ਜਿਨਾਂ ਨੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਅਨੇਕਾਂ ਕਦਮ ਚੁੱਕੇ ਹਨ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ, ਖਾਸ ਕਰਕੇ ਹਲਕਾ ਸਾਹਨੇਵਾਲ ਦੇ ਵਿਕਾਸ ਲਈ ਕੀਤੇ ਕੰਮਾਂ ਦਾ ਵਿਸਥਾਰ ਨਾਲ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੀ ਗਤੀ ਨੂੰ ਚਾਲੂ ਰੱਖਣ ਲਈ ਜ਼ਰੂਰੀ ਹੈ ਕਿ ਅਕਾਲੀ ਭਾਜਪਾ ਗਠਜੋੜ ਨੂੰ ਤੀਜੀ ਵਾਰ ਪੰਜਾਬ ਵਿੱਚ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ।ਇਸ ਮੌਕੇ ਚੇਅਰਮੈਨ ਭਾਗ ਸਿੰਘ ਮਾਨਗੜ੍ਹ, ਸ੍ਰ. ਢਿੱਲੋਂ ਦੇ ਸਪੁੱਤਨੀ ਬੀਬੀ ਪਵਨਦੀਪ ਕੌਰ ਢਿੱਲੋਂ, ਨੂੰਹ ਬੀਬੀ ਸਨਾਰੀਤ ਕੌਰ, ਬੀਬੀ ਦਲਜੀਤ ਕੌਰ ਪਮਾ, ਬੀਬੀ ਦਲਜੀਤ ਕੌਰ ਸੂਦਾਂਵਾਲ, ਬੀਬੀ ਸੁਰਿੰਦਰ ਕੌਰ ਰਾਣਾ, ਬੀਬੀ ਸਨੇਹਪ੍ਰੀਤ ਕੌਰ ਭਾਟੀਆ,  ਸ੍ਰ. ਰਛਪਾਲ ਸਿੰਘ ਪੀ. ਏ., ਪ੍ਰੇਮ ਸਿੰਘ ਹਰਨਾਮਪੁਰਾ, ਧਰਮਜੀਤ ਸਿੰਘ ਜੰਡਿਆਲੀ, ਜਗਤਾਰ ਸਿੰਘ ਰਜ਼ੂਰ ਅਤੇ ਹੋਰ ਹਾਜ਼ਰ ਸਨ। 

 

Tags: Bibi Jagir Kaur , Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD