Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਨਰੇਂਦਰ ਮੋਦੀ ਨੂੰ ਪੰਜਾਬ ਦੇ ਸਨਅਤੀਕਰਨ ਨੂੰ ਹੁਲਾਰਾ ਦੇਣ ਦੀ ਅਪੀਲ

ਵਿਜੇ ਸਾਂਪਲਾ ਵੱਲੋਂ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਦੇ ਸ਼ਸ਼ਕਤੀਕਰਨ ਲਈ ਪ੍ਰਧਾਨ ਮੰਤਰੀ ਦੀਦੂਰ-ਅੰਦੇਸ਼ੀ ਦੀ ਸ਼ਲਾਘਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 18 Oct 2016

Last updated on: Oct 18, 2016, 00:00 IST

ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਾਹਿਰਾਂ ਦਾ ਸਮੂਹ ਕਾਇਮ ਕਰਨ ਦੀ ਅਪੀਲ ਕੀਤੀ ਹੈ ਕਿਉਂ ਜੋ ਸਾਡੀ ਆਰਥਿਕਤਾ ਦਾ ਮੁੱਖ ਧੁਰਾ ਖੇਤੀਬਾੜੀ ਖੇਤਰ ਹੁਣ ਲਾਹੇਵੰਦ ਨਹੀਂ ਰਿਹਾ।ਅੱਜ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ  ਸੂਖਮ, ਲਘੂ ਤੇ ਮੱਧਮ ਉਦਯੋਗ ਦੇ ਲਗਪਗ 250 ਉੱਦਮੀਆਂ ਨੂੰ ਸਨਮਾਨਿਤ ਕਰਨ  ਅਤੇ ਔਰਤਾਂ ਨੂੰ ਚਰਖ਼ੇ ਵੰਡਣ ਲਈ ਕਰਵਾਏ ਸਮਾਰੋਹ ਮੌਕੇ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ, ਜਿਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕਾਰਨਾਂ ਕਰਕੇ ਪੰਜਾਬ ਦੀ ਆਰਿਥਕਤਾ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ ਜਿਨ੍ਹਾਂ ਵਿੱਚ ਆਜ਼ਾਦੀ ਉਪਰੰਤ ਮੁਲਕ ਦੀ ਵੰਡ, ਲੰਮਾ ਸਮਾਂ ਅਤਿਵਾਦ ਰਹਿਣ, ਗੁਆਂਢੀ ਸੂਬਿਆਂ ਨੂੰ ਖੁੱਲ੍ਹੀਆਂ ਰਿਆਇਤਾਂ ਦੇਣ ਅਤੇ ਵਿਤਕਰੇ ਵਾਲੀ ਭਾੜਾ ਨੀਤੀ ਵਰਗੇ ਕਾਰਨ ਸ਼ਾਮਲ ਹਨ। ਉਨ੍ਹਾਂ ਕਿ ਗੁਆਂਢੀ ਮੁਲਕ ਦੀਆਂ ਗਤੀਵਿਧੀਆਂ ਨਾਲ ਸਾਡੇ ਸਰਹੱਦੀ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਜਿਸ ਦੇ ਫਲਸਰੂਪ ਆਰਿਥਕ ਪੱਛੜੇਪਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਰਕੇ ਭਾਰਤ ਸਰਕਾਰ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਸੁਲਝਾਉਣ ਲਈ ਅੱਗੇ ਆਵੇ ਤਾਂ ਕਿ ਸੂਬੇ ਦੇ ਮਿਹਨਤਕਸ਼ ਤੇ ਉੱਦਮੀਆਂ ਲਈ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ। ਸ. ਬਾਦਲ ਨੇ ਕਿਹਾ ਕਿ ਖੇਤੀਬਾੜੀ ਖੇਤਰ ਹੁਣ ਬਹੁਤਾ ਮੁਨਾਫਾਬਖਸ਼ ਕਿੱਤਾ ਨਾ ਰਹਿਣ ਕਰਕੇ ਸੂਬੇ ਦੇ ਵਿਕਾਸ ਲਈ ਸਨਅਤੀਕਰਨ ਦਾ ਹੋਣਾ ਲਾਜ਼ਮੀ  ਹੈ।ਮੌਜੂਦਾ  ਖੇਤੀ ਸੰਕਟ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਅੱਜ ਭਾਰਤ ਸਰਕਾਰ ਨੂੰ ਖੇਤੀ ਕਿੱਤਾ ਮੁਨਾਫਾਬਖਸ਼ ਬਣਾਉਣ ਲਈ ਮਾਹਿਰਾਂ ਦਾ ਇਕ ਹੋਰ ਗਰੁੱਪ ਕਾਇਮ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਆਖਿਆ ਕਿ ਪੂਰੇ ਮੁਲਕ ਦੇ ਕਿਸਾਨ ਇਸ ਵੇਲੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਹੇ ਹਨ ਜਿਸ ਕਰਕੇ ਅੰਨਦਾਤਿਆਂ ਦੀ ਸਾਰ ਲੈਣਾ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਸੂਬੇ ਦੇ ਕਿਸਾਨਾਂ ਨੇ ਮੁਲਕ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਪਾਣੀ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਰਗੇ ਅਨਮੋਲ ਵਸੀਲੇ ਤੱਕ ਵੀ ਕੁਰਬਾਨ ਕਰ ਦਿੱਤੇ। ਸ. ਬਾਦਲ ਨੇ ਕਿਹਾ ਕਿ ਮਾਹਿਰਾਂ ਦੇ ਗਰੁੱਪ ਵੱਲੋਂ ਖੇਤੀ ਨੂੰ ਮੁਨਾਫਾਬਖਸ਼ ਬਣਾਉਣ ਲਈ ਸੁਝਾਅ ਦੇ ਢੰਗ ਤਰੀਕੇ ਦੱਸੇ ਜਾਣ।

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਸਰਜੀਕਲ ਹਮਲਿਆਂ ਰਾਹੀਂ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰਨ 'ਤੇ ਸ੍ਰੀ ਮੋਦੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਤੇ ਸਾਹਸ  ਭਰੇ ਕਦਮ ਨੇ ਮੁਲਕ ਦੇ ਵਾਸੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨਾਲ ਪੰਜਾਬ ਨੂੰ ਬਹੁਤ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਪ੍ਰਾਜੈਕਟਾਂ ਨਾਲ ਪੰਜਾਬ ਦੀ ਤਰੱਕੀ ਦੀ ਰਫਤਾਰ ਹੋਰ ਤੇਜ਼ ਹੋਵੇਗੀ। ਸ. ਬਾਦਲ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਪੰਜਾਬ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇਸੰਜ਼ (ਏਮਜ਼), ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਕੌਮੀ ਪੱਧਰ ਦੀ  ਬਾਗਬਾਨੀ ਸੰਸਥਾ ਸਮੇਤ ਹੋਰ ਅਹਿਮ ਪ੍ਰਾਜੈਕਟ ਪੰਜਾਬ ਨੂੰ ਦਿੱਤੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਏਮਜ਼ ਦਾ ਨੀਂਹ ਪੱਥਰ ਰੱਖਣ ਲਈ ਆਪਣੀ ਮਸਰੂਫੀਅਤ ਵਿੱਚੋਂ ਸਮਾਂ ਕੱਢਣ ਦੀ ਅਪੀਲ ਕੀਤੀ ਕਿਉਂ ਜੋ ਇਹ ਸਿਹਤ ਸੰਸਥਾ ਸੂਬੇ ਵਿੱਚ ਸਿਹਤ ਸੰਭਾਲ ਲਈ ਮੀਲ ਪੱਥਰ ਸਾਬਤ ਹੋਵੇਗੀ। ਸ. ਬਾਦਲ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਨੂੰ ਸਮਾਰਟ ਸਿਟੀ ਦਾ ਦਰਜਾ ਦੇਣ, ਅੰਮ੍ਰਿਤਸਰ ਨੂੰ 'ਹਰਿਦੇ' ਸਕੀਮ ਵਿੱਚ ਸ਼ਾਮਲ ਕਰਨ ਅਤੇ ਜਲ੍ਹਿਆਂ ਵਾਲੇ ਬਾਗ ਨੂੰ ਵਿਰਾਸਤੀ ਦਰਜਾ ਦੇਣ ਵਰਗੇ ਪ੍ਰਾਜੈਕਟ ਦੇਣ ਲਈ ਸ੍ਰੀ ਮੋਦੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਮੁੱਖ ਮੰਤਰੀ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਜਦੋਂ ਵੀ ਸੂਬਾ ਸਰਕਾਰ ਉਨ੍ਹਾਂ ਨੂੰ ਏਮਜ਼ ਦਾ ਨੀਂਹ ਪੱਥਰ ਰੱਖਣ ਲਈ ਸੱਦਾ ਦੇਵੇਗੀ ਤਾਂ ਉਹ ਇਸ ਲਈ ਜ਼ਰੂਰ ਪਹੁੰਚਣਗੇ। 

ਸੂਬਾ ਸਰਕਾਰ ਵੱਲੋਂ ਸਨਅਤੀ ਵਿਕਾਸ ਲਈ ਕੀਤੇ ਵੱਡੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਖੇਤਰ ਦੀ ਤਰੱਕੀ ਲਈ ਬਿਜਲੀ ਨੂੰ ਅਹਿਮ ਸਰੋਤ ਸਮਝਦਿਆਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਨਅਤੀ ਖੇਤਰ ਨੂੰ ਮੁਲਕ ਭਰ ਵਿੱਚ ਸਭ ਤੋਂ ਘੱਟ ਦਰ 'ਤੇ ਬਿਜਲੀ ਦੇਣ ਤੋਂ ਇਲਾਵਾ ਨਿਵੇਸ਼ਕਾਰਾਂ ਨੂੰ ਨਿਵੇਸ਼ ਲਈ ਤੁਰੰਤ ਪ੍ਰਵਾਨਗੀ ਦੇਣ ਲਈ ਸਿੰਗਲ-ਵਿੰਡੋ ਪ੍ਰਣਾਲੀ ਨੂੰ ਲਾਗੂ ਕੀਤਾ। ਮੁੱਖ ਮੰਤਰੀ ਨੇ ਕਿਹਾ, ''ਪੰਜਾਬ ਸਰਕਾਰ ਸੁਖਾਵਾਂ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਅਸੀਂ ਉਦਯੋਗਪਤੀਆਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਾਂਗੇ।''ਮੁੱਖ ਮੰਤਰੀ ਨੇ  ਕਿਹਾ ਕਿ ਲੁਧਿਆਣਾ, ਪੰਜਾਬ ਦਾ ਸਨਅਤੀ ਧੁਰਾ ਹੈ ਅਤੇ ਵਿਸ਼ਵ ਬੈਂਕ ਨੇ ਸਾਲ 2009 ਅਤੇ 2013 ਵਿੱਚ ਵਪਾਰ ਕਰਨ ਲਈ ਲੁਧਿਆਣਾ ਨੂੰ ਮੁਲਕ ਵਿੱਚ ਬਿਹਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਸ. ਬਾਦਲ ਨੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨੂੰ ਉੱਦਮੀਆਂ ਵਜੋਂ ਉਭਾਰ ਕੇ ਉਨ੍ਹਾਂ ਦੀ ਦਸ਼ਾ ਸੁਧਾਰਨ ਲਈ ਐਸ.ਸੀ./ਐਸ.ਟੀ. ਹੱਬ ਦੀ ਸ਼ੁਰੂਆਤ ਕਰਨ ਸਮੇਤ ਵਿੱਢੇ ਉਪਰਾਲਿਆਂ ਪ੍ਰਤੀ ਪ੍ਰਧਾਨ ਮੰਤਰੀ ਦੀ ਦੂਰ-ਅਦੇਸ਼ੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਹ ਦਿਨ ਲੱਦੇ ਗਏ ਜਦੋਂ ਲੋਕਾਂ ਵੱਲੋਂ ਇਸ ਵਰਗ ਦਾ ਸ਼ੋਸ਼ਣ ਕੀਤਾ ਜਾਂਦਾ ਸੀ ਪਰ ਹੁਣ ਇਸ ਉੱਦਮ ਨਾਲ ਉਹ ਖੁਦ ਆਪਣਾ ਭਵਿੱਖ ਤਰਾਸ਼ਣਗੇ ਅਤੇ ਮੁਲਕ ਦੇ ਵਿਕਾਸ ਤੇ ਤਰੱਕੀ ਵਿੱਚ ਭਾਈਵਾਲ ਬਣਨਗੇ।ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦਰਮਿਆਨ ਉੱਦਮੀਆਂ ਵਾਲੀ ਭਾਵਨਾ ਪੈਦਾ ਕਰਨ ਲਈ ਕੀਤੇ ਉਪਰਾਲਿਆਂ ਲਈ ਐਨ.ਡੀ.ਏ. ਸਰਕਾਰ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਇਸ ਦਾ ਲਾਭ ਸੂਬੇ ਦੀ 34  ਫੀਸਦੀ  ਦਲਿਤ  ਵਸੋਂ ਨੂੰ  ਹੋਵੇਗਾ ਜਿਸ ਨਾਲ ਉਨ੍ਹਾਂ ਦੀ ਤਕਦੀਰ ਬਦਲੇਗੀ ਅਤੇ ਉਹ ਰੁਜ਼ਗਾਰ ਮੰਗਣ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣ ਜਾਣਗੇ। ਸ੍ਰੀ ਸਾਂਪਲਾ ਨੇ ਮੋਦੀ ਸਰਕਾਰ ਵੱਲੋਂ ਸਟੈਂਡ ਅੱਪ ਇੰਡੀਆ, ਡਿਜੀਟਲ ਇੰਡੀਆ ਸਮੇਤ ਹੋਰ ਲੀਹੋਂ ਹਟਵੇਂ ਉਪਰਾਲੇ ਕੀਤੇ ਜਾਣ ਦੀ ਭਰਵੀਂ ਸ਼ਲਾਘਾ ਕੀਤੀ ਜਿਸ ਨਾਲ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ।ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪ੍ਰਾਜੈਕਟ ਦੇਣ ਦਾ ਸਿਹਰਾ ਐਨ.ਡੀ.ਏ. ਸਰਕਾਰ ਦੇ ਸਿਰ ਬੰਨ੍ਹਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਇਨ੍ਹਾਂ ਬਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਕੇਂਦਰੀ ਰਾਜ ਮੰਤਰੀ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਸਰਜੀਕਲ ਹਮਲੇ ਕਰਕੇ ਅਤਿਵਾਦੀਆਂ ਦੇ ਟਿਕਾਣੇ ਤਬਾਹ ਕਰਨ ਲਈ ਦਲੇਰਾਨਾ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਕੇਂਦਰੀ ਸੂਖਮ, ਲਘੂ ਤੇ ਮੱਧਮ ਉੱਦਮ ਮੰਤਰੀ ਸ੍ਰੀ ਕਲਰਾਜ ਮਿਸ਼ਰਾ, ਕੇਂਦਰੀ ਰਾਜ ਮੰਤਰੀ ਸ੍ਰੀ ਪਿਯੂਸ਼ ਗੋਇਲ ਤੇ ਸ੍ਰੀ ਗਿਰੀ ਰਾਜ ਸਿੰਘ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤੀ ਸ੍ਰੀ ਅਨਿਲ ਜੋਸ਼ੀ, ਸ੍ਰੀ ਮਦਨ ਮੋਹਨ ਮਿੱਤਲ ਤੇ ਸ. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਕੇ.ਡੀ.ਭੰਡਾਰੀ ਅਤੇ ਭਾਜਪਾ ਦੇ ਸਾਬਕਾ ਸੂਬਾਈ ਪ੍ਰਧਾਨ ਸ੍ਰੀ ਕਮਲ ਸ਼ਰਮਾ ਹਾਜ਼ਰ ਸਨ।

 

Tags: Narendra Modi , Vijay Sampla , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD