Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਾਂਗਰਸ ਅਤੇ ਆਪ ਹਾਰ ਦੇ ਡਰੋਂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਪੇਸ਼ ਨਹੀਂ ਕਰ ਰਹੀਆਂ : ਬਿਕਰਮ ਸਿੰਘ ਮਜੀਠੀਆ

ਕੈਪਟਨ ਦੀ ਕਿਸਾਨ ਯਾਤਰਾ ਨੂੰ ਲੋਕਾਂ ਦਾ ਹੁੰਗਾਰਾ ਨਾ ਮਿਲਣ ਕਾਰਨ, ਯਾਤਰਾ ਬਣੀ ਫਲਾਪ ਸ਼ੋਅ

Web Admin

Web Admin

5 Dariya News

ਮਜੀਠਾ , 19 Oct 2016

Last updated on: Oct 19, 2016, 00:00 IST

ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੀ ਧੜੇਬੰਦੀ 'ਤੇ ਕਟਾਸ਼ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਅੱਜ ਤੱਕ ਇਹ ਵੀ ਨਹੀਂ ਪਤਾ ਕਿ ਚੋਣਾ ਵਿੱਚ ਉਨ੍ਹਾਂ ਦੀ ਅਗਵਾਈ ਕੌਣ ਕਰੇਗਾ ਅਤੇ ਪਾਰਟੀ ਦੇ ਟੁੱਟਣ ਦੇ ਡਰੋਂ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਪੇਸ਼ ਨਹੀਂ ਕੀਤਾ ਜਾ ਰਿਹਾ।ਅੱਜ ਮਜੀਠਾ ਦੇ ਦੇਵੀਦਵਾਰਾ ਮੰਦਰ ਵਿਖੇ ਮਜੀਠਾ ਟਾਊਨ ਦੇ ਧਾਰਮਿਕ ਅਸਥਾਨਾਂ ਦੀਆਂ ਇਮਾਰਤਾਂ ਦੀ ਉੱਸਾਰੀ ਅਤੇ ਮੁਰੰਮਤ ਕਾਰਜਾਂ ਲਈ ੭੧ ਲੱਖ ਦੀ ਗਰਾਂਟ ਦੇਣ ਆਏ ਸਨ ਨੇ ਪੱਤਰਕਾਰਾਂ ਨਾਲ  ਨਾਲ ਗੱਲਬਾਤ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਵੱਲੋਂ ਕਿਸਾਨ ਯਾਤਰਾ ਦੌਰਾਨ ਵਰਤੀ ਜਾ ਰਹੀ ਬਸ ਨੂੰ ਅਕਾਲੀ ਦਲ ਲਈ ਸ਼ੁੱਭ ਸੰਕੇਤ ਮੰਨਦਿਆਂ ਕਿਹਾ ਕਿ ਕੈਪਟਨ ਨੇ ੨੦੦੭ ਦੌਰਾਨ ਵੀ ਇਸੇ ਬਸ ਰਾਹੀ ਵਿਕਾਸ ਯਾਤਰਾ ਕੀਤੀ ਸੀ ਜਿਸ ਨੂੰ ਲੋਕਾਂ ਨੇ ਬੁਰੀ ਤਰਾਂ ਨਕਾਰ ਕੇ ਕੈਪਟਨ ਨੂੰ ਹਾਰ ਦਾ ਸਬਕ ਸਿਖਾਇਆ ਸੀ। ਸ. ਮਜੀਠੀਆ ਨੇ ਕਿਹਾ ਕਿ ਅੱਜ ਫਿਰ ਲੋਕਾਂ ਨੂੰ ਗੁਮਰਾਹ ਕਰਨ ਤੇ ਡਰਾਮੇਬਾਜ਼ੀ ਲਈ ਕੈਪਟਨ ਮਹਿਲ ਵਿੱਚੋਂ ਬਾਹਰ ਨਿਕਲਿਆ ਹੈ ਪਰ ਲੋਕ ਉਸ ਨੂੰ ਫਿਰ ਤੋਂ ਸਬਕ ਸਿਖਾਉਣ ਲਈ ਉਤਾਵਲੇ ਹਨ। 

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਯਾਤਰਾ ਉਸ ਲਈ ਹੀ ਭਾਰੂ ਪੈ ਰਹੀ ਹੈ ਲੋਕ ਅੱਜ ਉਸ ਦੀਆਂ ਸ਼ੋਸ਼ੇਬਾਜੀਆਂ ਨੂੰ ਸਮਝ ਚੁੱਕੇ ਹਨ ਜਿਸ ਕਾਰਨ ਉਹਨਾਂ ਨੇ ਕੈਪਟਨ ਦੀ ਯਾਤਰਪ੍ਰਤੀ ਨਾ ਕੋਈ ਰੁੱਝੀ ਦਿਖਾਈ ਨਾ ਹੁੰਗਾਰਾ ਦਿੱਤਾ। ਜਿਸ ਕਰਕੇ ਉਸ ਦੀ ਯਾਤਰਾ ਇੱਕ ਫਲਾਪ ਸ਼ੋ ਬਣ ਕੇ ਰਹਿ ਗਈ । ਉਹਨਾਂ ਕੈਪਟਨ 'ਤੇ ਵਿਅੰਗ ਕਸਦਿਆਂ ਕਿਹਾ ਕਿ ਉਸ ਲਈ ਮੇਲੇ ਦੇ ਸ਼ੌਕੀਨ ਬੋਝੇ 'ਚ ਗਾਜਰਾਂ ਵਾਲੀ ਸਥਿਤੀ ਹੈ, ਕਿਉਂਕਿ ਉਸ ਕੋਲ ਜਾਂ ਕਾਂਗਰਸ ਕੋਲ ਪੰਜਾਬ ਅਤੇ ਪੰਜਾਬੀਆਂ ਲਈ ਕੋਈ  ਸਾਰਥਿਕ ਏਜੰਡਾ ਹੈ ਨਹੀਂ ਏ ,, ਸਿਵਾਏ ਅਕਾਲੀ ਦਲ ਤੇ ਸਰਕਾਰ ਖ਼ਿਲਾਫ਼ ਪ੍ਰਾਪੇਗੰਡਾ ਕਰਨ ਦੇ। ਉਨ੍ਹਾਂ ਕਿਹਾ ਕਿ ਇਹੀ ਹਾਲ ਆਮ ਆਦਮੀ ਪਾਰਟੀ ਦਾ ਹੈ, ਕੇਜਰੀਵਾਲ ਕੋਲ ਵੀ ਦਿੱਲੀ ਵਿੱਚ ਕੀਤੇ ਗਏ ਵਿਕਾਸ ਕਾਰਜ ਬਾਰੇ ਦੱਸਣ ਲਈ ਕੁੱਝ ਵੀ ਨਹੀਂ ।ਉਹਨਾਂ ਕੇਜਰੀਵਾਲ ਦੇ ਲਕਵੇ ਏਜੰਡੇ ਦੀ ਗ'ਲ ਕਰਦਿਆਂ ਕਿਹਾ ਕਿ ਕੇਜਰੀਵਾਲ ਪੰਜਾਬੀ ਆਗੂਆਂ ਨੂੰ ਦਰਕਿਨਾਰ ਕਰ ਕੇ ਖੁਦ ਪੰਜਾਬ ਦਾ ਮੁੱਖ ਮੰਤਰੀ ਬਣਨ ਦੇ ਸੁਪਨੇ ਲੈ ਰਿਹਾ ਹੈ।ਇਸ ਮੌਕੇ ਰਾਜ ਮਹਿੰਦਰ ਸਿੰਘ ਮਜੀਠਾ,ਤਲਬੀਰ ਸਿੰਘ ਗਿੱਲ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ ਮੀਡੀਆ ਸਲਾਹਕਾਰ, ਜੋਧ ਸਿੰਘ ਸਮਰਾ, ਸਰਬਜੀਤ ਸਿੰਘ ਸਪਾਰੀਵਿੰਡ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਭਕਨਾ, ਹੇਮੀ ਮਜੀਠਾ, ਪ੍ਰਧਾਨ ਤਰੁਨ ਅਬਰੋਲ, ਭਾਮੇ ਸ਼ਾਹ, ਸਲਵੰਤ ਸੇਠ, ਬਲਬੀਰ ਸਿੰਘ ਚੰਦੀ, ਪ੍ਰਭਦਿਆਲ ਸਿੰਘ ਪੰਨਵਾਂ, ਚੇਅਰਮੈਨ ਅਮਨਦੀਪ ਸਿੰਘ ਗਿਲ,ਹਰਦੀਪ ਸਿੰਘ ਵਿਰਦੀ , ਰਾਣਾ ਪਟਵਾਰੀ, ਅਵਤਾਰ ਸਿੰਘ ਗਿੱਲ, ਲਾਟੀ ਸ਼ਾਹ, ਗੁਰਮੀਤ ਅਠਵਾਲ, ਕਵਲਜੀਤ ਸਿੰਘ, ਬਾਬਾ ਮਹਿੰਦਰ ਸਿੰਘ, ਬਿਲਾ ਆੜ੍ਹਤੀਆ, ਸੁਖਵਿੰਦਰ ਗੋਕਲ ਆਦਿ ਮੌਜੂਦ ਸਨ।  

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD