Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਕਾਂਗਰਸ ਨੇ ਪੰਜਾਬ ਅਤੇ ਪੰਜਾਬੀਅਤ ਦਾ ਘਾਣ ਕੀਤਾ-ਸ਼ਰਨਜੀਤ ਸਿੰਘ ਢਿੱਲੋਂ

ਸਾਹਨੇਵਾਲ ਹਲਕੇ 'ਚ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 19 Oct 2016

ਕਾਂਗਰਸ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਨੰਬਰ ਇੱਕ ਦੁਸ਼ਮਣ ਪਾਰਟੀ ਹੈ ਅਤੇ ਆਪਣੇ ਨਿੱਜੀ ਮੁਫਾਦਾਂ ਕਾਰਨ ਕਾਂਗਰਸ ਨੇ ਪੰਜਾਬ ਨੂੰ ਦੋ ਦਹਾਕੇ ਲਹੂ ਲੁਹਾਨ ਕੀਤਾ, ਪੰਜਾਬੀਆਂ ਨੂੰ ਆਪਸ ਵਿੱਚ ਲੜਾਇਆ, ਨਿਰਦੋਸ਼ ਪੰਜਾਬੀਆਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ ਦਿੱਲੀ ਦੇ ਦੰਗਿਆਂ ਵਿੱਚ ਪੰਜਾਬੀਆ ਨੂੰ ਕੋਹ ਕੋਹ ਕੇ ਮਰਵਾਇਆ ਅਤੇ ਸਾਡੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਤੇ ਤੋਪਾਂ ਨਾਲ ਹਮਲਾ ਕੀਤਾ। ਇਹ ਕਾਂਗਰਸੀ ਹੁਣ ਰਾਵਣ ਫੂਕ-ਫੂਕ ਜੋ ਪਾਖੰਡ ਕਰ ਰਹੇ ਨੇ ਇਨ੍ਹਾਂ ਨੂੰ ਸਭ ਤੋਂ ਪਹਿਲਾਂ ਆਪਣੇ ਉਨ੍ਹਾਂ ਲੀਡਰਾਂ ਦੇ ਪੁਤਲੇ ਫੂਕਣੇ ਚਾਹੀਦੇ ਨੇ ਜਿਨ੍ਹਾਂ ਨੇ ਇਹ ਸਾਰੀਆਂ ਘਨਾਉਣੀਆਂ ਹਰਕਤਾਂ ਕੀਤੀਆਂ ਅਤੇ ਪੰਜਾਬੀਆਂ ਨੇ ਸੰਤਾਪ ਭੋਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ: ਸ਼ਰਨਜੀਤ ਸਿੰਘ ਢਿੱਲੋਂ ਨੇ ਹਲਕਾ ਸਾਹਨੇਵਾਲ ਵਿੱਚ 2 ਕਰੋੜ ਰੁਪਏ ਨਾਲ ਬਨਣ ਵਾਲੀਆਂ ਸੜਕਾਂ ਦੇ ਨੀਂਹ ਪੱੱਥਰ ਰੱਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅੱਜ ਜਿਹੜੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ ਗਏ ਉਨ੍ਹਾਂ ਵਿੱਚ  ੨੫ ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਭਾਮੀਆਂ ਖੁਰਦ ਤੋਂ ਸ਼ੰਕਰ ਕਲੋਨੀ ਵਾਇਆ ਜੀ ਕੇ ਅਸਟੇਟ ਵਾਲੀ ਸੜਕ, ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਭਾਮੀਆਂ ਖੁਰਦ ਤੋਂ ਤਾਜਪੁਰ ਰੋਡ, ੩੦ ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਣ ਵਾਲੀ ਸੈਂਟਰਲ ਜੇਲ ਤੋਂ ਤਾਜਪੁਰ ਰੋਡ, ੩੦ ਲੱਖ ਰੁਪਏ ਨਾਲ ਮੁਰੰਮਤ ਹੋਣ ਵਾਲੀ ਨਵੀਂ ਜੇਲ੍ਹ ਰੋਡ ਅਤੇ ੩੦ ਲੱਖ ਰੁਪਏ ਨਾਲ ਮੁਰੰਮਤ ਹੋਣ ਵਾਲੀ ਭਾਮੀਆਂ ਤੋਂ ਤਾਜਪੁਰ ਰੋਡ ਵਾਇਆ ਕਲੋਨੀ ਸ਼ਾਮਲ ਹਨ। ਇਨ੍ਹਾਂ ਸੜਕਾਂ ਨੂੰ ਬਨਾਉਣ ਦੀ ਲੋਕਾਂ ਵੱਲੋਂ ਪਿਛਲੇ ਕਾਫੀ ਸਮੇ ਤੋਂ ਮੰਗ ਕੀਤੀ ਜਾ ਰਹੀ ਸੀ ਅਤੇ ਸ: ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਇਨ੍ਹਾਂ ਕੰਮਾਂ ਲਈ ਪੈਸੇ ਦਾ ਪ੍ਰਬੰਧ ਕਰਕੇ ਅੱਜ ਕੰਮ ਸ਼ੁਰੂ ਕਰਵਾ ਦਿੱਤੇ ਗਏ। ਇਹ ਸਾਰੇ ਵਿਕਾਸ ਕਾਰਜ ਅਗਲੇ 4 ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। 

ਸ: ਢਿੱਲੋਂ ਨੇ ਕਿਹਾ ਕਿ ਬਾਕੀ ਪਾਰਟੀਆਂ ਨਫਰਤ ਦੀ ਗੱਲ ਕਰਦੀਆਂ ਹਨ, ਭਰਾ ਨੂੰ ਭਰਾ ਨਾਲ ਲੜਾਉਣ ਦੀ ਗੱਲ ਕਰਦੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਕੇਵਲ ਵਿਕਾਸ ਦੀ ਗੱਲ ਕਰਦੀ ਹੈ, ਲੋਕ ਸੇਵਾ ਦੀ ਗੱਲ ਕਰਦੀ ਹੈ ਅਤੇ ਪੰਜਾਬ ਨੂੰ ਬੁਲੰਦੀਆਂ 'ਤੇ ਲਿਜਾਣ ਦੀ ਗੱਲ ਕਰਦੀ ਹੈ। ਲੋਕ ਸਿਆਣੇ ਹੋ ਗਏ ਹਨ ਅਤੇ ਉਨ੍ਹਾਂ ਨੇ ਦਿੱਲੀ ਦਾ ਜੋ ਆਮ ਆਦਮੀ ਪਾਰਟੀ ਨੇ ਹਾਲ ਕੀਤਾ ਹੈ ਉਹ ਭਲੀ ਭਾਂਤ ਦੇਖ ਲਿਆ ਹੈ। ਨਿੱਤ ਨਵੇਂ ਸਕੈਂਡਲ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਪੈਸੇ ਲੈ ਕੇ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਹੁਣੇ ਹੀ ਇਹ ਲੋਕ ਕਰੋੜਾਂ ਰੁਪਏ ਲੈ ਕੇ ਟਿਕਟਾਂ ਦੇ ਰਹੇ ਹਨ ਇਹ ਬਾਅਦ ਵਿੱਚ ਕੀ ਕਰਨਗੇ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਵਿੱਚ ਨਹੀ ਆਉਣਗੇ। ਪੰਜਾਬ ਪੰਜਾਬੀਆਂ ਦਾ ਹੈ, ਪੰਜਾਬ ਦੀ ਸੇਵਾ ਕਰਨ ਵਾਲਿਆਂ ਦਾ ਹੈ ਨਾ ਕਿ ਦਿੱਲੀ ਤੋਂ ਉੱਠੇ ਕੁਝ ਧਾੜਵੀਆਂ ਦਾ ਜੋ ਪੰਜਾਬ ਵਿੱਚ ਲੁੱਟਾਂ ਖੋਹਾਂ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸ: ਸਿਮਰਨਜੀਤ ਸਿੰਘ ਢਿੱਲੋਂ ਯੂਥ ਆਗੂ, ਸ੍ਰ. ਰਛਪਾਲ ਸਿੰਘ ਪੀ. ਏ., ਸ: ਕਰਮਜੀਤ ਸਿੰਘ ਖਾਸੀ, ਅੰਮ੍ਰਿਤਪਾਲ ਸਿੰਘ ਸਿੱਧੂ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜਰ ਸਨ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD