Tuesday, 14 May 2024

 

 

ਖ਼ਾਸ ਖਬਰਾਂ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ

 

ਭਾਰਤ ਅਤੇ ਫਰਾਂਸ ਵਿਚਕਾਰ ਨਿਵੇਸ਼ ਸਬੰਧਾਂ ਦੀ ਮਜ਼ਬੂਤੀ ਲਈ ਹਰਸਿਮਰਤ ਕੌਰ ਬਾਦਲ ਵੱਲੋਂ ਫਰਾਂਸ ਦੇਖੇਤੀਬਾੜੀ ਮੰਤਰੀ ਨਾਲ ਮੁਲਾਕਾਤ

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਵੱਲੋਂ ਫਰੈਂਚ ਧਰਤੀ 'ਤੇ ਭਾਰਤੀ ਫੂਡ ਪ੍ਰੋਸੈਸਿੰਗ ਮੁਹਿੰਮ ਦਾ ਜ਼ੋਰਦਾਰ ਪ੍ਰਚਾਰ

Web Admin

Web Admin

5 Dariya News

ਪੈਰਿਸ , 20 Oct 2016

ਭਾਰਤ ਅਤੇ ਫਰਾਂਸ ਵਿਚਕਾਰ ਵਪਾਰਕ ਸਬੰਧਾਂ ਦੀ ਹੋਰ ਮਜ਼ਬੂਤੀ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਫਰਾਂਸ ਦੇਸੀਨੀਅਰ ਮੰਤਰੀਆਂ ਅਤੇ ਨਾਮੀਂ ਕੰਪਨੀਆਂ ਦੇ ਉੱਚ ਅਧਿਕਾਰੀਆਂ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ।ਫਰਾਂਸ ਦੇ ਖੇਤੀਬਾੜੀ ਮੰਤਰੀ ਸਟੀਫਨ ਲੀ ਫੋਲ ਨਾਲ ਮੁਲਾਕਾਤ ਦੌਰਾਨ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਦੋਵਾਂ ਦੇਸ਼ਾਂ ਵਿਚਕਾਰ ਫੂਡ ਪ੍ਰੋਸੈਸਿੰਗ ਖੇਤਰਵਿਚ ਆਪਸੀ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵੇਲੇ ਭਾਰਤ ਵਿਸ਼ਵ ਪੱਧਰ 'ਤੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਮੋਹਰੀ ਦੇਸ਼ਾਂ 'ਚ ਸ਼ੁਮਾਰ ਹੈ ਅਤੇ ਦੇਸ਼ ਵਿਚ 37 ਮੈਗਾ ਫੂਡ ਪਾਰਕ ਸਥਾਪਿਤ ਕੀਤੇ ਜਾ ਰਹੇ ਹਨ ਜਿਨ੍ਹਾਂ 'ਚੋਂ 3 ਪੰਜਾਬ ਵਿਚ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿਖੇ ਮੈਗਾ ਫੂਡ ਪਾਰਕ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਲਾਡੋਵਾਲ (ਲੁਧਿਆਣਾ) ਵਾਲੇ ਫੂਡ ਪਾਰਕ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਤੀਸਰਾ ਫੂਡ ਪਾਰਕ ਕਪੂਰਥਲਾ ਵਿਚ ਬਣਾਇਆਜਾਵੇਗਾ। ਉਨ੍ਹਾਂ ਕਿਹਾ ਕਿ ਮੈਗਾ ਫੂਡ ਪ੍ਰੋਜੈਕਟਾਂ ਨਾਲ ਨਾ ਸਿਰਫ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ ਬਲਕਿ ਇਸ ਨਾਲ ਸਿੱਧੇ ਤੇ ਅਸਿੱਧੇ ਰੂਪ ਵਿਚ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਸ੍ਰੀਮਤੀ ਬਾਦਲ ਨੇ ਦੱਸਿਆ ਕਿ ਉਨ੍ਹਾਂ ਦਾ ਮੰਤਰਾਲਾ ਫੂਡ ਪ੍ਰੋਸੈਸਿੰਗ ਖੇਤਰ ਵਿਚ ਆਧੁਨਿਕ ਤਕਨੀਕਾਂ ਨੂੰ ਲਾਗੂ ਕਰਰਿਹਾ ਹੈ ਤਾਂ ਜੋ ਭਾਰਤ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਇਕ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਇਆ ਜਾ ਸਕੇ ਅਤੇ ਇਸ ਮਕਸਦ ਲਈ ਉਜ ਪੂਰਣ ਰੂਪ ਵਿਚ ਵਚਨਬੱਧ ਹਨ ਅਤੇ ਪੂਰੇ ਜੋਸ਼ ਨਾਲ ਕੰਮ ਕਰ ਰਹੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਵਿਚ ਮਲਟੀ ਬਰਾਂਡ ਰਿਟੇਲ ਖੇਤਰ ਨੂੰ ਹੁਲਾਰਾ ਦੇਣ ਲਈ 100 ਫੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਵੀ ਮੰਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਨੇ ਇਸ ਮੌਕੇ ਪੈਰਿਸ ਦੇ ਪ੍ਰਮੁੱਖ ਬਾਜ਼ਾਰ ਰੰਗਿਸ ਦਾ ਦੌਰਾ ਕੀਤਾ ਅਤੇ ਮੈਟਰੋ ਕੈਸ਼ ਐਂਡ ਕੈਰੀ ਸਟੋਰ ਵੀ ਵੇਖਿਆ।ਰੰਗਿਸ ਬਾਜ਼ਾਰ ਤਾਜ਼ਾ ਉਤਪਾਦਾਂ ਦੇ ਹੋਲਸੇਲ ਦਾ ਦੁਨੀਆਂ ਵਿਚ ਸਭ ਤੋਂ ਵੱਡਾ ਬਾਜ਼ਾਰ ਹੈ। ਸ੍ਰੀਮਤੀ ਬਾਦਲ ਨੇ ਇੱਛਾ ਜਤਾਈ ਕਿ ਅਜਿਹਾ ਹੀ ਬਾਜ਼ਾਰ ਭਾਰਤ ਵਿਚ ਸਥਾਪਿਤ ਕਰਨ ਲਈ ਦੋਵਾਂ ਦੇਸ਼ਾਂ ਵਿਚਕਾਰ ਤਕਨੀਕ ਅਤੇ ਤਜ਼ਰਬੇ ਦਾ ਆਦਾਨ-ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸੌਫੈਟ ਗਰੁੱਪ ਦੇ ਮੁਖੀ ਜੀਨ ਮਿਸ਼ਲ ਸੌਫੈਟ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਜਾਣਿਆਂ ਕਿ ਭਾਰਤ ਵਿਚ ਸੌਫੈਟ ਗਰੁੱਪ ਦੇ ਜਾਰੀ ਪ੍ਰੋਜੈਕਟਾਂ ਤੋਂ ਇਲਾਵਾ ਹੋਰ ਨਿਵੇਸ਼ ਦੀਆਂ ਕੀ ਯੋਜਨਾਵਾਂ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਫਰਾਂਸ ਸਿਰਫ ਫੂਡ ਪ੍ਰੋਸੈਸਿੰਗ ਦੇ ਖੇਤਰ ਵਿਚ ਹੀ ਸਹਿਯੋਗ ਨਹੀਂ ਕਰ ਸਕਦੇ ਬਲਕਿ ਦੋਵਾਂ ਦੇਸ਼ਾਂ ਨੂੰ ਆਰਥਿਕ ਪੱਧਰ 'ਤੇ ਮਜ਼ਬੂਤ ਸਾਂਝੇਦਾਰੀਸਥਾਪਿਤ ਕਰਨੀ ਚਾਹੀਦੀ ਹੈ ਅਤੇ ਡੇਅਰੀ ਤੇ ਰਿਟੇਲ ਖੇਤਰ ਵਿਚ ਵੀ ਤਕਨੀਕਾਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਸ੍ਰੀਮਤੀ ਬਾਦਲ ਨੇ ਭਾਰਤ ਵਿਚ ਨਿਵੇਸ਼ ਰੁਚੀ ਦਿਖਾਉਣ ਲਈ ਫਰਾਂਸ ਦੀਆਂ ਕੰਪਨੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਦੋਵਾਂ ਦੇਸ਼ਾਂ ਵਿਚਕਾਰ ਵਪਾਰਕ ਸਬੰਧਾਂ ਦੀ ਮਜ਼ਬੂਤੀ ਨਾਲ ਦੋਵਾਂ ਦੇਸ਼ਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ।

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD