Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸਭ ਤੋਂ ਵੱਡਾ ਸ਼ੇਖਚਿੱਲੀ ਹੈ : ਸੁਖਦੇਵ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 21 Oct 2016

Last updated on: Oct 21, 2016, 00:00 IST

ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਵੱਡਾ ਸੇਖਚਿੱਲੀ ਹੈ। ਜਿਹੜਾ ਇਹ ਉਮੀਦ ਲਾਈ ਬੈਠਾ ਹੈ ਕਿ ਅਕਾਲੀ-ਭਾਜਪਾ ਦਾ 50 ਸਾਲ ਪੁਰਾਣਾ ਸਿਆਸੀ ਗਠਜੋੜ ਟੁੱਟ ਜਾਵੇਗਾ ਅਤੇ ਕਾਂਗਰਸ ਨੂੰ ਸੱਤਾ ਵਿਚ ਆਉਣ ਦਾ ਮੌਕਾ ਮਿਲ ਜਾਵੇਗਾ।ਇਹ ਸ਼ਬਦ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਹੇ। ਉਹ ਕੈਪਟਨ ਅਮਰਿੰਦਰ ਸਿੰਘ ਦੀ ਉਸ ਟਿੱਪਣੀ ਦਾ ਜੁਆਬ ਦੇ ਰਹੇ ਸਨ, ਜਿਸ ਵਿਚ ਕਾਂਗਰਸ ਪ੍ਰਧਾਨ ਨੇ ਕਿਹਾ ਸੀ ਕਿ ਭਾਜਪਾ ਦੁਆਰਾ ਆਪਣੇ ਵੱਖਰੇ ਚੋਣ ਮਨੋਰਥ-ਪੱਤਰ ਦਾ ਐਲਾਨ ਕਰਨਾ ਅਕਾਲੀ-ਭਾਜਪਾ ਦੇ ਆਪਸੀ ਸੰਬੰਧਾਂ ਵਿਚ ਆ ਰਹੀਆਂ ਤਰੇੜਾਂ ਦਾ ਸੰਕੇਤ ਹੈ। ਸ਼ ਢੀਡਸਾ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵੀ ਦੋਵੇਂ ਸਹਿਯੋਗੀਆਂ ਨੇ ਆਪਣਾ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ, ਪਰ ਵਿਧਾਨ ਸਭਾ ਚੋਣਾਂ ਦੋਵਾਂ ਨੇ ਇਕੱਠੇ ਲੜੀਆਂ ਸਨ ਅਤੇ ਚੋਣ ਰੈਲੀਆਂ ਵੀ ਸਾਂਝੀਆਂ ਕੀਤੀਆਂ ਸਨ।ਉਹਨਾਂ ਕਿਹਾ ਕਿ ਸਿਆਸੀ ਗਠਜੋੜ ਕਰਨ ਵਾਲੀਆਂ ਪਾਰਟੀਆਂ ਹਮੇਸ਼ਾਂ ਹੀ ਆਪਣੇ ਵੱਖਰੇ ਚੋਣ-ਮਨੋਰਥ ਪੱਤਰ ਜਾਰੀ ਕਰਦੀਆਂ ਹਨ, ਪਰ ਇਸ ਦੇ ਨਾਲ ਹੀ ਉਹ ਇੱਕ ਘੱਟੋ-ਘੱਟ ਸਹਿਮਤੀ ਵਾਲੇ ਪ੍ਰੋਗਰਾਮ ਦਾ ਵੀ ਐਲਾਨ ਕਰਦੀਆਂ ਹਨ। 

ਕੀ ਕੈਪਟਨ ਨੂੰ ਸਿਆਸਤ ਬਾਰੇ ਮੁੱਢਲੀ ਜਾਣਕਾਰੀ ਵੀ ਨਹੀਂ ਹੈ ਜਾਂ ਉਹ ਕਾਂਗਰਸ ਦੀ ਡੁੱਬਦੀ ਕਿਸ਼ਤੀ ਨੂੰ ਬਚਾਉਣ ਲਈ ਅਜਿਹੇ ਪਰਪੰਚ ਰਚ ਰਿਹਾ ਹੈ? ਅਕਾਲੀ-ਭਾਜਪਾ ਅੰਦਰਲੇ ਮਾਮੂਲੀ ਮਤਭੇਦਾਂ ਬਾਰੇ ਟਿੱਪਣੀ ਕਰਦਿਆਂ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਦੋਵੇਂ ਸਿਆਸੀ ਪਾਰਟੀਆਂ ਦੀ ਪਹਿਚਾਣ, ਵਿਚਾਰਧਾਰਾ, ਕਾਡਰ ਵਿਚਲਾ ਵਖਰੇਵਾਂ ਸਿਆਸੀ ਦ੍ਰਿਸ਼ ਉੱਤੇ ਵਿਂਿਭੰਨਤਾ ਦੀ ਝਲਕ ਪੇਸ਼ ਕਰਦਾ ਹੈ। ਉਹਨਾਂ ਕਿਹਾ ਸਿਆਸੀ ਵਿਭਿੰਨਤਾ ਦਾ ਹੋਕਾ ਦੇਣ ਵਾਲਾ ਅਕਾਲੀ-ਭਾਜਪਾ ਗਠਜੋੜ ਇਸ ਵਾਰ ਫਿਰ ਚੋਣਾਂ ਵਿਚ ਕਾਂਗਰਸ ਨੂੰ ਧੂੜ ਚਟਾਏਗਾ।ਸ਼ ਢੀਂਡਸਾ ਨੇ ਕੈਪਟਨ ਨੂੰ ਸਲਾਹ ਦਿੱਤੀ ਕਿ ਉਹ ਅਕਾਲੀ-ਭਾਜਪਾ ਦੇ ਮਾਮੂਲੀ ਮਤਭੇਦਾਂ ਨੂੰ 'ਤਿਲ ਦਾ ਤਾੜ' ਬਣਾ ਕੇ ਨਾ ਵੇਖੇ, ਕਿਉਂਕਿ ਇਹ ਗਠਜੋੜ ਪੰਜ ਦਹਾਕਿਆਂ ਤੋਂ ਵੀ ਵੱਧ ਪੁਰਾਣਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮਨ ਵਿਚ ਅਜਿਹਾ ਕੋਈ ਭਰਮ ਨਹੀਂ ਪਾਲਣਾ ਚਾਹੀਦਾ ਕਿ ਅਕਾਲੀ-ਭਾਜਪਾ ਦੇ ਰਸਤੇ ਕਦੇ ਵੀ ਵੱਖ ਹੋ ਸਕਦੇ ਹਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਦਾ ਆਪਸੀ ਸੰਬੰਧ ਚੋਲੀ-ਦਾਮਨ ਵਾਲਾ ਹੈ, ਜਿਹਨਾਂ ਨੂੰ ਕਦੇ ਵੀ ਇੱਕ ਦੂਜੇ ਤੋਂ ਅਲੱਗ ਨਹੀਂ ਕੀਤਾ ਜਾ ਸਕਦਾ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD