Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਬੋਦੇ ਵਾਅਦਿਆਂ' ਦੀ ਰਾਜਨੀਤੀ ਕਰਦੀਆਂ ਨੇ ਕਾਂਗਰਸ ਤੇ ਆਪ : ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 22 Oct 2016

Last updated on: Oct 22, 2016, 00:00 IST

ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਅੰਦਰ 'ਬੋਦੇ ਵਾਅਦਿਆਂ' ਦੀ ਸਿਆਸਤ ਕਰ ਰਹੀਆਂ ਹਨ। ਉਹ ਲੋਕਾਂ ਨਾਲ ਜਾਣ ਬੁੱਝ ਕੇ ਅਜਿਹੇ ਵਾਅਦੇ ਕਰ ਰਹੀਆਂ ਹਨ, ਜਿਹਨਾਂ ਨੇ ਕਦੇ ਵੀ ਪੂਰੇ ਨਹੀਂ ਹੋਣੇ। ਦਰਅਸਲ ਦੋਵੇਂ ਪਾਰਟੀਆਂ ਜਾਣਦੀਆਂ ਹਨ ਕਿ ਉਹਨਾਂ ਦੀ ਸਰਕਾਰ ਨਹੀਂ ਬਣਨੀ, ਇਸ ਲਈ ਅਜਿਹੇ ਵਾਅਦੇ ਪੂਰੇ ਕਰਨ ਦੀ ਲੋੜ ਵੀ ਨਹੀਂ ਪੈਣੀ। ਇਹ ਸ਼ਬਦ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ  ਦੀ ਚੋਣ ਮੈਨੀਫੈਸਟੋ ਕਮੇਟੀ ਦੇ ਇੰਚਾਰਜ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਹੇ। ਉਹ ਕਾਂਗਰਸ ਅਤੇ ਆਪ ਆਗੂਆਂ ਦੁਆਰਾ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਕੀਤੇ ਜਾ ਰਹੇ ਵੱਡੇ ਵੱਡੇ ਵਾਅਦਿਆਂ ਉੱਪਰ ਟਿੱਪਣੀ ਕਰ ਰਹੇ ਸਨ। ਉਹਨਾਂ ਕਿਹਾ ਕਿ ਕਾਂਗਰਸ ਅਤੇ ਆਪ ਕਿਸਾਨਾਂ ਨੂੰ ਇਹ ਕਹਿ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਰਕਾਰ ਬਣਨ 'ਤੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰ ਦਿੱਤੇ ਜਾਣਗੇ। ਅਜਿਹੇ 'ਬੋਦੇ ਵਾਅਦੇ' ਸਿਰਫ ਉਹੀ ਪਾਰਟੀਆਂ ਕਰ ਸਕਦੀਆਂ ਹਨ, ਜਿਹੜੀਆਂ 'ਨਾ ਨੌਂ ਮਣ ਤੇਲ ਹੋਵੇਗਾ ਤੇ ਨਾ ਹੀ ਰਾਧਾ ਨੱਚੇਗੀ' ਵਾਲੀ ਕਹਾਵਤ ਵਾਂਗ ਜਾਣਦੀਆਂ ਹਨ ਕਿ ਨਾ ਉਹਨਾਂ ਦੀ ਸਰਕਾਰ ਬਣੇਗੀ ਅਤੇ ਨਾ ਹੀ ਉਹਨਾਂ ਨੂੰ ਕੀਤੇ ਹੋਏ ਵਾਅਦੇ ਪੂਰੇ ਕਰਨ ਦੀ ਲੋੜ ਪਵੇਗੀ। ਸ਼ ਢੀਂਡਸਾ ਨੇ ਪੁੱਛਿਆ ਕਿ ਕਿਸਾਨਾਂ ਦੀ ਕਰਜ਼ਾ ਮੁਕਤੀ ਲਈ ਵੱਡੀਆਂ ਵੱਡੀਆਂ ਯੋਜਨਾਵਾਂ ਦਾ ਐਲਾਨ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਦੱਸਣਗੇ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਪੈਸਾ ਕਿੱਥੋ ਲਿਆਉਣਗੀਆ?

ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਸਿਰਫ ਉਹੀ ਵਾਅਦੇ ਕਰਦਾ ਹੈ, ਜਿਹੜੇ ਪੂਰੇ ਕਰਨੇ ਸੰਭਵ ਹੁੰਦੇ ਹਨ। ਸਾਨੂੰ ਪਤਾ ਹੁੰਦਾ ਹੈ ਕਿ ਸਾਡੀ ਸਰਕਾਰ ਬਣੇਗੀ, ਇਸ ਲਈ ਅਸੀਂ ਲੋਕਾਂ ਨਾਲ ਸਿਰਫ ਠੋਸ ਵਾਅਦੇ  ਹੀ ਕਰਦੇ ਹਾਂ ਤਾਂ ਕਿ ਉਹਨਾਂ ਨੂੰ ਪੂਰਾ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਨੇ ਕਿਸਾਨਾਂ ਨੂੰ ਮੁਫਤ ਬਿਜਲੀ, ਗਰੀਬ ਲੋਕਾਂ ਲਈ ਆਟਾ-ਦਾਲ ਸਕੀਮ, ਗਰੀਬ ਲੜਕੀਆਂ ਲਈ ਸ਼ਗਨ ਸਕੀਮ ਵਾਲੇ ਸਾਰੇ ਵਾਅਦੇ ਪੂਰੇ ਕੀਤੇ ਹਨ।ਸ਼ ਢੀਂਡਸਾ ਨੇ ਕਾਂਗਰਸ ਅਤੇ ਆਪ ਦੀ ਦੂਜਿਆਂ ਸੂਬਿਆਂ 'ਚ ਕਾਰਗੁਜ਼ਾਰੀ ਬਾਰੇ ਸੁਆਲ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਜਿਹੜੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕਰ ਰਹੀਆਂ ਹਨ, ਕੀ ਉਹਨਾਂ ਸੂਬਿਆਂ ਵਿਚ ਅਜਿਹੀਆਂ ਸਹੂਲਤਾਂ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਹਨ, ਜਿੱਥੇ ਇਹਨਾਂ ਪਾਰਟੀਆਂ ਦੀਆਂ ਸਰਕਾਰਾਂ ਹਨ। ਕਾਂਗਰਸ ਦੀਆਂ ਕਰਨਾਟਕ, ਕੇਰਲਾ ਅਤੇ ਹਿਮਾਚਲ ਪ੍ਰਦੇਸ਼ ਵਿਚ ਸਰਕਾਰਾਂ ਹਨ, ਕੀ ਉੱਥੇ  ਇਸ ਪਾਰਟੀ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ? ਕੀ ਆਪ ਨੇ ਦਿੱਲੀ ਵਿਚ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ?

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD