Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਤੇ ਪੰਥ ਨੂੰ ਦਰਪੇਸ਼ ਅਣਗੌਲੇ ਜਾ ਰਹੇ ਮੁੱਦੇ ਰਾਜਨੀਤਿਕ ਪਾਰਟੀਆਂ ਸਾਹਮਣੇ ਰੱਖੇਗਾ ਸਿੰਘ ਸਭਾ ਪੰਜਾਬ

ਪਾਰਟੀਆਂ ਦੀ ਵਿਚਾਰਧਾਰਾ ਨੂੰ ਸਮਝੇ ਬਿਨਾ ਕੀਤਾ ਗਿਆ ਸਹਿਯੋਗ ਸਮਰਥਨ ਨਹੀਂ ਸਮਰਪਨ ਹੋਵੇਗਾ: ਭਾਈ ਹਰਦੀਪ ਸਿੰਘ

ਭਾਈ ਹਰਦੀਪ ਸਿੰਘ, ਆਜ਼ਾਦ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕਨਵੀਨਰ ਸਿੰਘ ਸਭਾ ਪੰਜਾਬ
ਭਾਈ ਹਰਦੀਪ ਸਿੰਘ, ਆਜ਼ਾਦ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕਨਵੀਨਰ ਸਿੰਘ ਸਭਾ ਪੰਜਾਬ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Oct 2016

Last updated on: Oct 22, 2016, 00:00 IST

ਪਹਿਲਾਂ ਤੋਂ ਰਾਜ ਕਰ ਰਹੀਆਂ ਪਾਰਟੀਆਂ ਨੇ ਪੰਜਾਬੀਅਤ ਅਤੇ ਸਿੱਖ ਕੌਮ ਦਾ ਬਹੁਤ ਨੁਕਸਾਨ ਕੀਤਾ ਹੈ। ਪਰ ਨਵੀਆਂ ਪਾਰਟੀਆਂ ਦੀ ਵਿਚਾਰਧਾਰਾ ਨੂੰ ਸਮਝੇ ਬਿਨਾ ਨੀਤੀ ਰਹਿਤ ਕੀਤਾ ਗਿਆ ਸਹਿਯੋਗ ਸਮਰਥਨ ਨਹੀਂ ਸਗੋਂ ਸਮਰਪਨ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਹਰਦੀਪ ਸਿੰਘ ਆਜ਼ਾਦ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਕਨਵੀਨਰ ਸਿੰਘ ਸਭਾ ਪੰਜਾਬ ਨੇ ਕਿਹਾ ਕਿ ਪੰਜਾਬ ਹਿਤੈਸ਼ੀ ਅਤੇ ਪੰਥਕ ਧਿਰਾਂ ਇਸ ਸੋਚ ਨਾਲ ਕੇਜਰੀਵਾਲ ਦਾ ਸਹਿਯੋਗ ਕਰਨ ਤੁਰੀਆਂ ਸਨ ਕਿ ਪੰਥ ਤੇ ਪੰਜਾਬ ਮਾਰੂ ਰਾਜਨੀਤਕਾਂ ਨੂੰ ਪਰੇ ਕਰਕੇ ਰਾਜਨੀਤਕ ਸ਼ੈਲੀ ਵਿੱਚ ਬਦਲਾਓ ਲਿਆਂਦਾ ਜਾਵੇ। ਪਰ ਇਸ ਪਾਰਟੀ ਦੀ ਕਾਰਜਸ਼ੈਲੀ ਵੀ ਹੋਰਨਾਂ ਪਾਰਟੀਆਂ ਤੋਂ ਵੱਖਰੀ ਨਹੀਂ ਦਿੱਸ ਰਹੀ। ਉਨ੍ਹਾਂ ਸੁਆਲ ਕੀਤਾ ਕਿ ਇਹ ਕਿਵੇਂ ਜਾਇਜ਼ ਹੋਵੇਗਾ ਕਿ ਨਵੀਆਂ ਪਾਰਟੀਆਂ ਜ਼ਖਮੀ ਹੋਈ ਪੰਜਾਬੀ ਅਤੇ ਪੰਥਕ ਮਾਨਸਿਕਤਾ ਨੂੰ ਰਾਜਸੱਤਾ ਪ੍ਰਾਪਤੀ ਲਈ ਵਰਤ ਲੈਣ, ਪਰ ਮੂਲ ਮੁੱਦਿਆਂ ਦੀ ਗੱਲ ਵੀ ਨਾ ਕਰਨ। ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਰੋਕਾਰਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ, ਪਰ ਧਰਮ ਨਿਰਪੱਖਤਾ ਦੀ ਆੜ ਹੇਠ ਰਾਜਨੀਤਕਾਂ ਵੱਲੋਂ ਸਿੱਖ ਮੁੱਦਿਆਂ ਨੂੰ ਪਿੱਛੇ ਸੁੱਟਿਆ ਜਾ ਰਿਹਾ ਹੈ। ਲੋਕਾਂ ਨੂੰ ਪਾਰਟੀਆਂ ਦੀ ਵਿਚਾਰਧਾਰਾ ਜਾਨਣ ਦਾ ਪੂਰਾ ਹੱਕ ਹੈ, ਕਿਉਂਕਿ ਇਆਣਿਆਂ ਵਾਂਗ ਅੱਖਾਂ ਬੰਦ ਕਰਕੇ ਆਤਮਘਾਤੀ ਰਸਤਾ ਨਹੀਂ ਅਪਣਾਇਆ ਜਾ ਸਕਦਾ।  

ਹਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਕੇਜਰੀਵਾਲ ਦੀ ਪਾਰਟੀ ਦਾ ਜਨਮ ਬਾਦਲ-ਬੀਜੇਪੀ ਦੀਆਂ ਗਲਤ ਨੀਤੀਆਂ ਕਰਕੇ ਹੋਇਆ ਹੈ। ਸ੍ਰੀ ਕੇਜਰੀਵਾਲ ਵੱਲੋਂ ਹਾਲੇ ਕੋਈ ਕਾਰਗੁਜਾਰੀ ਨਹੀਂ ਦਿਖਾਈ ਗਈ ਬਲਕਿ ਅਕਾਲੀ-ਭਾਜਪਾ ਅਤੇ ਕਾਂਗਰਸ ਤੋਂ ਦੁਖੀ ਪੰਜਾਬੀਆਂ ਅਤੇ ਪੰਥਕ ਧਿਰਾਂ ਨੂੰ ਇਸ ਪਾਰਟੀ ਤੋਂ ਆਸ ਬੱਝੀ ਸੀ। ਪਰ ਸ੍ਰੀ ਕੇਜਰੀਵਾਲ ਦੀ ਸੋਚ 2017 ਦੀਆਂ ਚੋਣਾਂ ਤੱਕ ਸੀਮਤ ਦਿਸਦੀ ਹੈ ਅਤੇ ਇਹ ਪਾਰਟੀ ਪੰਜਾਬ ਲਈ ਉਸਾਰੂ ਠੋਸ ਅਤੇ ਭਰੋਸੇਯੋਗ ਰਾਜਨੀਤਕ ਬਦਲ ਦੇ ਰੂਪ ਵਿੱਚ ਨਹੀਂ ਉੱਭਰ ਰਹੀ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਕਰਕੇ ਬਾਦਲ-ਭਾਜਪਾ-ਕਾਂਗਰਸ ਦਾ ਬਦਲ ਚਾਹੁੰਦੇ ਗੰਭੀਰ ਲੋਕ ਚਿੰਤਤ ਹਨ।  ਉਨ੍ਹਾਂ ਕਿਹਾ ਕਿ ਕਾਫੀ ਮਹੀਨਿਆਂ ਤੋਂ ਕੇਜਰੀਵਾਲ ਪਾਰਟੀ ਨਾਲ ਨੇੜਿਉਂ ਸੰਪਰਕ ਵਿੱਚ ਰਹਿ ਕੇ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਸ੍ਰੀ ਕੇਜਰੀਵਾਲ ਦੀਆਂ ਨੀਤੀਆਂ ਵਕਤੀ ਤੇ ਡੰਗ ਟਪਾਊ ਹਨ। ਜਿਸ ਦਾ ਕਾਰਨ ਜਾਂ ਤਾਂ ਇਮਾਨਦਾਰੀ ਦੀ ਘਾਟ ਹੈ ਜਾਂ ਇਨ੍ਹਾਂ ਨੂੰ ਪੰਜਾਬ ਅਤੇ ਪੰਥਕ ਮਸਲਿਆਂ ਬਾਰੇ ਸਹੀ ਜਾਣਕਾਰੀ ਨਹੀਂ। ਇਹ ਪੰਜਾਬ ਦੇ ਸੰਜੀਦਾ ਸਮਾਜ ਸ਼ਾਸਤਰੀਆਂ, ਅਰਥ ਸ਼ਾਸਤਰੀਆਂ, ਤੇ ਪੰਥਕ ਸਖਸ਼ੀਅਤਾਂ ਤੋਂ ਰਾਏ ਲੈਣ ਦਾ ਵਿਖਾਵਾ ਤਾਂ ਕਰਦੇ ਹਨ, ਪਰ ਅਮਲ ਨਹੀਂ।  

ਹਰਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਤਕਰੀਬਨ ਸਾਰੇ ਪੰਥਕ ਹਲਕਿਆਂ ਨੂੰ ਭਰਮਾਉਣ ਅਤੇ ਭਟਕਾਉਣ ਲਈ ਸ਼੍ਰੋਮਣੀ ਕਮੇਟੀ ਵਿੱਚ ਮਦਦ ਕਰਨ ਦੇ ਖੋਖਲੇ ਲਾਰੇ ਲਾ ਰਹੇ ਹਨ। ਇਸ ਲਈ ਸਿੰਘ ਸਭਾ ਪੰਜਾਬ ਪੰਥਕ ਸੰਸਥਾਵਾਂ ਨੂੰ ਅਪੀਲ ਕਰਦੀ ਹੈ ਕਿ ਰਾਜਨੀਤਕ ਹਵਾ ਦੇ ਬੁੱਲੇ ਨਾਲ ਉੱਡਣ ਨਾਲੋਂ ਸ੍ਰੀ ਕੇਜਰੀਵਾਲ ਨੂੰ ਸਿੱਖ ਕੌਮ ਅਤੇ ਪੰਜਾਬ ਬਾਰੇ ਆਪਣੀ ਵਿਚਾਰਧਾਰਾ ਸਪੱਸ਼ਟ ਕਰਣ ਦੀ ਮੰਗ ਕਰਣ। ਉਨ੍ਹਾਂ ਸਮੂਹ ਸੂਝਵਾਨ ਕਿਸਾਨੀ ਮਾਹਰਾਂ, ਸਮਾਜ ਸ਼ਾਸਤਰੀਆਂ, ਅਰਥ ਸ਼ਾਸਤਰੀਆਂ ਅਤੇ ਪੰਥਕ ਸਖਸ਼ੀਅਤਾਂ ਨੂੰ ਅਪੀਲ ਕੀਤੀ ਕਿ ਹਾਲਾਤ ਨੂੰ ਦੇਖਦੇ ਰਹਿਣ ਦੀ ਥਾਂ ਪਾਰਟੀਆਂ ਨੂੰ ਮੁੱਦਿਆਂ ਦੀ ਰਾਜਨੀਤੀ ਕਰਨ ਲਈ ਮਜਬੂਰ ਕਰਨ। ਸਿੰਘ ਸਭਾ ਪੰਜਾਬ ਜਲਦੀ ਹੀ ਪੰਜਾਬ ਅਤੇ ਪੰਥ ਨੂੰ ਦਰਪੇਸ਼ ਚੋਣਵੇਂ ਮੁੱਦੇ ਨਵੀਆਂ ਰਾਜਨੀਤਕ ਪਾਰਟੀਆਂ ਸਾਹਮਣੇ ਰੱਖੇਗਾ ਤਾਂ ਜੋ ਪਾਰਟੀਆਂ ਦੀਆਂ ਨੀਤੀਆਂ ਤੋਂ ਜਾਣੂ ਹੋਕੇ ਲੋਕ ਸਹੀ ਫੈਸਲਾ ਲੈ ਸਕਣ।  

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD