Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਧੂਰੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਵੱਲੋਂ ਪੱਤਰਕਾਰ ਦੇ ਕਤਲ ਦੀ ਆਮ ਆਦਮੀ ਪਾਰਟੀ ਨੇ ਕੀਤੀ ਨਿਖੇਧੀ

ਪੱਤਰਕਾਰਾਂ ਉਤੇ ਅਕਾਲੀਆਂ ਵਲੋਂ ਹੋ ਰਹੇ ਹਮਲਿਆਂ ਵਿਰੁੱਧ ਡਟ ਕੇ ਖੜਾਂਗਾ- ਭਗਵੰਤ ਮਾਨ

Web Admin

Web Admin

5 Dariya News

ਚੰਡੀਗੜ , 22 Oct 2016

Last updated on: Oct 22, 2016, 00:00 IST

ਧੂਰੀ ’ਚ ਖੇਤਰੀ ਭਾਸ਼ਾ ਦੇ ਇੱਕ ਰੋਜ਼ਾਨਾ ਅਖ਼ਬਾਰ ਦੇ ਪੱਤਰਕਾਰ ਦੀ ਦਿਨ-ਦਿਹਾੜੇ ਅਕਾਲੀ ਕੌਂਸਲਰ ਵੱਲੋਂ ਗੋਲ਼ੀ ਮਾਰ ਕੇ ਕੀਤੇ ਕਤਲ ਉੱਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਡੂੰਘਾ ਦੁੱਖ ਪ੍ਰਗਟਾਉਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨਾਂ ਮੀਡੀਆ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਅਕਾਲੀਆਂ ਦਾ ਘਮੰਡ ਚੂਰ-ਚੂਰ ਕਰਨ ਲਈ ਇੱਕਜੁਟ ਹੋ ਕੇ ਲੜਨ।ਮਾਨ ਨੇ ਕਿਹਾ,‘‘ਇਹ ਬਹਤ ਨਿੰਦਣਯੋਗ ਘਟਨਾ ਹੈ ਕਿ ਅਕਾਲੀ ਕੌਂਸਲਰ ਨੇ ਇੱਕ ਪੱਤਰਕਾਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਮੀਡੀਆ ਨੇ ਕੋਈ ਪ੍ਰਤੀਕਰਮ ਨਹੀਂ ਪ੍ਰਗਟਾਇਆ।’’ ਉਨਾਂ ਕਿਹਾ ਕਿ ਅਕਾਲੀ ਗੁੰਡਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਕਿਉਕਿ ਇਹ ਅਕਾਲੀਆਂ ਵੱਲੋਂ ‘ਪੱਤਰਕਾਰੀ ਦੀ ਹੱਤਿਆ’ ਕੀਤੇ ਜਾਣ ਦੇ ਸਮਾਨ ਹੈ।ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਭਗਵੰਤ ਮਾਨ ਨੇ ਅੱਗੇ ਕਿਹਾ,‘‘ਜੇ ਮੀਡੀਆ ਅੱਜ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਆਵਾਜ਼ ਉਠਾਉਣ ਲਈ ਇੱਕਜੁਟ ਨਹੀਂ ਹੁੰਦਾ, ਤਾਂ ਆਉਣ ਵਾਲੇ ਅਗਲੇ ਕੁਝ ਦਿਨਾਂ ਦੌਰਾਨ ਤਾਂ ਅਕਾਲੀ ਮੀਡੀਆ ਉੱਤੇ ਹੋਰ ਵੀ ਖ਼ਤਰਨਾਕ ਹਮਲੇ ਕਰ ਸਕਦੇ ਹਨ ਕਿਉਕਿ ਉਹ ਹੁਣ ਨਿਰਾਸ਼ਾ ਦੀ ਹਾਲਤ ਵਿੱਚ ਕੁਝ ਵੀ ਕਰ ਸਕਦੇ ਹਨ।

’’ਮਾਨ ਨੇ ਕਿਹਾ,‘‘ਪਿੱਛੇ ਜਿਹੇ ਮੈਂ ਬਿਨਾ ਕਿਸੇ ਗੁੱਝੀ ਮਨਸ਼ਾ ਦੇ ਮੀਡੀਆ ਨਾਲ ਕੁਝ ਬਹਿਸਬਾਜ਼ੀ ਕਰ ਬੈਠਾ ਸਾਂ ਅਤੇ ਤਦ ਪੰਜਾਬ ਦਾ ਸਾਰਾ ਮੀਡੀਆ ਤੁਰੰਤ ਇੱਕਜੁਟ ਹੋ ਗਿਆ ਸੀ ਤੇ ਉਦੋਂ ਮੇਰੀਆਂ ਅਰਥੀਆਂ ਤੱਕ ਫੂਕੀਆਂ ਗਈਆਂ ਸਨ। ਮੈਂ ਆਪਣੀ ਉਸ ਭੁੱਲ ਲਈ ਮੁਆਫ਼ੀ ਵੀ ਮੰਗ ਲਈ ਸੀ।’’ ਉਨਾਂ ਕਿਹਾ ਕਿ ਮੀਡੀਆ ਨੂੰ ਆਪਣੇ ਸਾਥੀ ਪੱਤਰਕਾਰ ਦੀ ਹੱਤਿਆ ਦਾ ਵਿਰੋਧ ਕਰਨ ਲਈ ਕੁਝ ਏਕਤਾ ਤੇ ਜੋਸ਼ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ।ਮਾਨ ਨੇ ਸੰਕਲਪ ਲੈਂਦਿਆਂ ਆਖਿਆ,‘‘ਤੁਹਾਡੇ ਰੋਸ ਮੁਜ਼ਾਹਰਿਆਂ ਵਿੱਚ ਸ਼ਾਮਲ ਹੋਣ ਲਈ ਮੈਂ ਸਦਾ ਤਿਆਰ ਹਾਂ ਅਤੇ ਕਿਤੇ ਵੀ ਧਰਨੇ ’ਤੇ ਬੈਠਣ ਲਈ ਤਿਆਰ ਹਾਂ।’’ ਉਨਾਂ ਉਸ ਪੱਤਰਕਾਰ ਦੇ ਦੁਖੀ ਪਰਿਵਾਰ ਪ੍ਰਤੀ ਆਪਣੀ ਡੂੰਘੀ ਹਮਦਰਦੀ ਵੀ ਪ੍ਰਗਟਾਈ, ਜਿਸ ਦੀ ਧੂਰੀ ਦੇ ਅਕਾਲੀ ਆਗੂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਪੱਤਰਕਾਰਾਂ ਵਿਰੁੱਧ ਵਧੀਕੀਆਂ ਕਰਦਾ ਰਿਹਾ ਹੈ, ਜਦੋਂ ਮਜੀਠਾ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਨਿਰਦੋਸ਼ ਪੱਤਰਕਾਰਾਂ ਉੱਤੇ ਪੁਲਿਸ ਨੇ ਵਹਿਸ਼ੀਆਨਾ ਢੰਗ ਨਾਲ ਲਾਠੀਚਾਰਜ ਕਰ ਦਿੱਤਾ ਸੀ, ਤਦ ਉਹ ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਦੀ ਰਿਹਾਇਸ਼ਗਾਹ ਵੱਲ ਜਾ ਰਹੇ ਸਨ, ਪਰ ਮੰਦੇਭਾਗੀਂ, ਮੀਡੀਆ ਉਦੋਂ ਵੀ ਆਪਣੇ ਭਾਈਚਾਰੇ ਨਾਲ ਖਲੋ ਕੇ ਆਪਣੀ ਮਜ਼ਬੂਤ ਆਵਾਜ਼ ਬੁਲੰਦ ਕਰਨੋਂ ਨਾਕਾਮ ਰਿਹਾ ਸੀ।ਇੱਥੇ ਇਹ ਵਰਣਨਯੋਗ ਹੈ ਕਿ ਕੱਲ ਧੂਰੀ ਵਿਖੇ ਅਕਾਲੀ ਕੌਂਸਲਰ ਪਰਮਜੀਤ ਸਿੰਘ ਪੰਮੀ ਨੇ ਇੱਕ ਹਿੰਦੀ ਦੇ ਰੋਜ਼ਾਨਾ ਅਖ਼ਬਾਰ ਦੇ ਪੱਤਰਕਾਰ ਕੇਵਲ ਿਸ਼ਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਭਾਵੇਂ ਦੋਸ਼ੀ ਕੌਂਸਲਰ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਪਰ ਉਹ ਹਾਲੇ ਵੀ ਪੁਲਿਸ ਦੀ ਢਿੱਲ-ਮੱਠ ਕਾਰਨ ਫ਼ਰਾਰ ਹੈ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD