Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਕਾਸ਼ ਸਿੰਘ ਬਾਦਲ ਵੱਲੋਂ ਫੌਜੀਆਂ ਲਈ ਸਮਰਪਿਤ ਹੈਲਪ ਲਾਈਨ ਸ਼ੁਰੂ ਕਰਨ ਦਾ ਐਲਾਨ

ਪੰਜਾਬ ਮੁੱਢ ਤੋਂ ਮੁਲਕ ਦੀ ਖੜਗਭੁਜਾ ਦਾ ਰੋਲ ਨਿਭਾਉਂਦਾ ਆਇਆ-ਸਾਂਪਲਾ

Web Admin

Web Admin

5 Dariya News

ਅੰਮ੍ਰਿਤਸਰ , 23 Oct 2016

Last updated on: Oct 23, 2016, 00:00 IST

ਹਥਿਆਰਬੰਦ ਸੈਨਾਵਾਂ ਵਿੱਚ ਸ਼ਾਨਦਾਰ  ਸੇਵਾਵਾਂ ਨਿਭਾਉਣ ਵਾਲੇ ਪੰਜਾਬ ਦੇ ਬਹਾਦਰ ਫੌਜੀਆਂ ਦੇ ਸਤਿਕਾਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੇਵਾ ਨਿਭਾਅ ਰਹੇ ਫੌਜੀਆਂ ਤੇ  ਸਾਬਕਾ ਫੌਜੀਆਂ ਨੂੰ ਦਰਪੇਸ਼ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਹੱਲ ਪਹਿਲ ਦੇ ਅਧਾਰ 'ਤੇ ਕਰਨ ਲਈ ਚੰਡੀਗੜ੍ਹ ਹੈਡਕੁਆਟਰ ਵਿਖੇ 24 ਘੰਟੇ ਸਮਰਪਿਤ ਹੈਲਪ ਲਾਈਨ ਛੇਤੀ ਹੀ ਸ਼ੁਰੂ ਕਰਨ ਦਾ ਐਲਾਨ ਕੀਤਾ।  ਅੱਜ ਇਥੇ 130  ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਪੰਜਾਬ ਰਾਜ ਜੰਗੀ ਨਾਇਕ ਯਾਦਗਾਰ ਤੇ ਸਮਾਰਕ ਨੂੰ ਸਮਰਪਿਤ ਕਰਨ ਉਪਰੰਤ ਇਕ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੁਰੱਖਿਆ ਸੈਨਿਕਾਂ ਅਤੇ ਸਾਬਕਾ ਫੌਜੀਆਂ ਦੀਆਂ ਸਮੱਸਿਆਵਾਂ ਘਟਾਉਣ ਲਈ  ਧਿਆਨ ਦੇਣਾ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿਉਂ ਜੋ ਮੁਲਕ ਦੀ ਰਾਖੀ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਪ੍ਰਤੀ ਸਾਨੂੰ ਫੌਜ ਦਾ ਸ਼ੁਕਰਗੁਜਾਰ ਹੋਣਾ ਚਾਹੀਦਾ ਹੈ। ਫੌਜੀਆਂ ਨੂੰ ਹੋਰ ਜਿਆਦਾ ਮਾਣ ਸਤਿਕਾਰ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰ ਬਾਦਲ ਨੇ ਸੂਬਾ ਭਰ ਦੇ ਡਿਪਟੀ ਕਮਿਸ਼ਨਰਾਂ ਤੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਆਖਿਆ ਕਿ ਸਾਡੇ ਮੁਲਕ ਦੇ ਰਖਵਾਲੇ ਫੌਜੀ ਜਦੋਂ ਵੀ  ਅਧਿਕਾਰੀਆਂ ਦੇ ਦਫਤਰਾਂ ਵਿੱਚ ਆਉਣ ਦਾ ਉਨ੍ਹਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਸਪਸ਼ਟ ਤੌਰ ਤੇ ਆਖਿਆ ਕਿ ਜਿਲ੍ਹਾ ਪੁਲਿਸ ਦੇ ਸਿਵਲ ਪ੍ਰਸਾਸ਼ਨ ਨੂੰ ਇਸ ਪ੍ਰਤੀ ਆਪਣਾ ਫ਼ਰਜ ਸੰਜੀਦਗੀ ਨਾਲ ਨਿਭਾਉਣਾ ਚਾਹੀਦਾ ਹੈ ਕਿਉਂਕਿ ਸੁਰੱਖਿਆ ਸੈਨਿਕ ਤੇ ਸਾਬਕਾ ਫੌਜੀ ਸਮਾਜ ਦੇ ਸਭ ਤੋਂ ਸਤਿਕਾਰਤ ਵਰਗਾਂ ਵਿੱਚ ਇਕ ਹਨ।

ਸਦੀਆਂ ਤੋਂ ਸਾਡੀਆਂ ਸੁਰੱਖਿਆ ਸੇਵਾਵਾਂ ਦੀ ਬਹਾਦਰੀ ਭਰੀ ਗਾਥਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ਼ਕਤੀਸ਼ਾਲੀ ਫੌਜ ਨੂੰ ਹਮੇਸ਼ਾ ਮਜਬੂਤ ਤੇ ਫੈਸਲਾਕੁੰਨ ਲੀਡਰਸ਼ਿਪ ਦੀ ਲੋੜ ਹੁੰਦੀ ਹੈ ਅਤੇ ਵਿਸ਼ਵ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ। ਅਲਗਜੇਂਡਰ ਦੀ ਗਰੇਟ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਲਾਮਿਸਾਲ ਬਹਾਦਰੀ ਤੇ ਯੋਗ ਅਗਵਾਈ ਨਾਲ ਉਨ੍ਹਾਂ ਦੇ ਰਾਜ ਭਾਗ ਸਥਾਪਤ ਹੋਏ। ਉਨ੍ਹਾਂ ਕਿਹਾ ਕਿ ਸਾਡੇ ਬਹਾਦਰ ਸੈਨਿਕਾਂ ਨੂੰ ਇਹ ਜਜ਼ਬਾ ਆਪਣੇ ਮਹਾਨ ਸਿੱਖ ਗੁਰੂ ਸਹਿਬਾਨ ਪਾਸੋਂ ਗੁੜਤੀ ਵਿੱਚ ਮਿਲਿਆ ਹੈ ਜਿਸ ਲਈ ਪੰਜਾਬ ਸਦਾ ਹੀ ਦੇਸ਼ ਦੀ ਖੜਗਭੁਜਾ ਰਿਹਾ ਹੈ।  ਸ੍ਰ  ਬਾਦਲ ਨੇ ਨਾਇਕ ਕਰਮ ਸਿੰਘ, ਮੇਜਰ ਸੋਮਨਾਥ ਸ਼ਰਮਾ, ਏਅਰ ਕਮਾਂਡਰ ਬਾਬਾ ਮੇਹਰ ਸਿੰਘ, ਜੋਗਿੰਦਰ ਸਿੰਘ, ਜਨਰਲ ਹਰਬਖਸ਼ ਸਿੰਘ,ਏਅਰ ਚੀਫ ਮਾਰਸ਼ਲ ਅਰਜਨ ਸਿੰਘ, ਲੈ:ਜਨਰਲ  ਜੇ:ਐਸ ਅਰੋੜਾ, ਕੈਪਟਨ ਬਾਨਾ ਸਿੰਘ ਵਰਗੇ ਪੰਜਾਬ ਦੇ ਮਹਾਨ ਸੈਨਿਕਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨੂੰ ਚੇਤੇ ਕੀਤਾ ਜਿੰਨਾਂ ਨੇ ਆਪਣੀਆਂ ਵਿਲੱਖਣ ਸੇਵਾਵਾਂ ਰਾਹੀਂ ਦੇਸ਼ ਦਾ ਸਿਰ ਗੌਰਵ ਨਾਲ ਉਚਾ ਕੀਤਾ। ਪਾਕਿਸਤਾਨ ਦੇ ਕਬਜੇ ਹੇਠਲੇ ਕਸ਼ਮੀਰ ਵਿੱਚ ਅੱਤਵਾਦੀਆਂ ਦੇ ਟਿਕਾਣੇ ਤਬਾਹ ਕਰਨ ਲਈ ਸਰਜੀਕਲ ਹਮਲੇ ਕਰਨ 'ਤੇ ਸ੍ਰੀ ਮੋਦੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਆਖਿਆ ਕਿ ਇਸ ਵਿਲੱਖਣ ਤੇ ਬਹਾਦਰੀ ਭਰੇ ਕਦਮ ਨੇ ਮੁਲਕ ਵਾਸੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਮਜਬੂਤ ਕੀਤਾ ਹੈ। ਸ੍ਰ ਬਾਦਲ ਨੇ ਆਖਿਆ ਕਿ ਫੈਸਲਾਕੁੰਨ ਲੀਡਰਸ਼ਿਪ ਤੇ ਮਜਬੂਤ ਫੌਜ ਨੇ ਸਮੁੱਚੀ ਦੁਨੀਆਂ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਦੀ ਦੂਰ ਅੰਦੇਸ਼ੀ ਤੇ ਯੋਗ ਲੀਡਰਸ਼ਿਪ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਮੋਦੀ ਦੀ ਲਾਮਿਸਾਲ, ਬਹਾਦਰੀ  ਅਤੇ ਫੈਸਲਾਕੁੰਨ ਕਾਰਵਾਈ ਦੇ ਬਰਾਬਰ ਅਜਿਹੀ ਕਾਰਵਾਈ ਦੁਨੀਆਂ ਭਰ ਵਿੱਚ ਸ਼ਾਇਦ ਹੀ ਮਿਲਦੀ ਹੋਵੇ। 

ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਤ ਕਰਨ ਲਈ ਸੂਬੇ ਦੇ ਮਹਾਨ ਸੈਨਿਕਾਂ ਤੇ ਯੋਧਿਆਂ ਵੱਲੋਂ ਕੀਤੀਆਂ ਕੁਰਬਾਨੀਆਂ ਦੇ ਮਹਾਨ ਵਿਰਸੇ ਦੇ ਪਸਾਰ ਦੀ ਲੋੜ 'ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਉਚ ਦਰਜੇ ਦੀ ਯਾਦਗਾਰ ਨੌਜਵਾਨਾਂ ਨੂੰ ਮੁਲਕ ਦੀ ਸੇਵਾ ਲਈ ਪ੍ਰੇਰਿਤ ਕਰਨ ਵਾਸਤੇ ਚਾਨਣ ਮੁਨਾਰਾ ਸਿੱਧ ਹੋਵੇਗੀ ਜਿਸ ਨਾਲ ਪੰਜਾਬੀਆਂ ਦੇ ਵਿਲੱਖਣ ਜਜ਼ਬੇ ਤੇ ਦੇਸ਼ ਭਗਤੀ ਦੀਆਂ ਮਹਾਨ ਕਦਰਾਂ ਕੀਮਤਾਂ ਦਾ ਪ੍ਰਗਟਾਵਾ ਹੋਵੇਗਾ। ਸ੍ਰ ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਇਹ ਯਾਦਗਾਰ ਸਿੱਖਾਂ ਦੇ 6ਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਲੈ ਕੇ ਕਾਰਗਿਲ ਜੰਗ ਤੱਕ ਦੇ 600 ਸਾਲ ਦੇ ਵੱਧ ਦੇ ਸਮਾਂਕਾਲ ਦੌਰਾਨ ਦੇਸ਼ ਦੀ ਰਾਖੀ ਲਈ ਲਾਮਿਸਾਲ ਯੋਗਦਾਨ ਪਾਉਣ ਵਾਲੇ ਪੰਜਾਬੀ ਸੈਨਿਕਾਂ ਤੇ ਅਫਸਰਾਂ ਨੂੰ ਸ਼ਰਧਾਂਜਲੀ ਵਜੋਂ ਸਥਾਪਤ ਕੀਤੀ ਗਈ ਹੈ। ਸ੍ਰ ਬਾਦਲ ਨੇ ਕਿਹਾ ਕਿ ਯਾਦਗਾਰ ਵਿੱਚ ਸਥਾਪਤ 45 ਮੀਟਰ ਲੰਬੀ ਵਿਸ਼ਵ ਦੀ ਸਭ ਤੋਂ ਲੰਬੀ ਤਲਵਾਰ ਵਜੋਂ ਆਕਰਸ਼ਣ ਦਾ ਮੁੱਖ ਕੇਂਦਰ ਹੋਵੇਗੀ। ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕੇ ਗਏ ਅਹਿਮ ਕਦਮਾਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ 1965 ਤੇ 1971 ਦੀ ਭਾਰਤ-ਪਾਕਿ ਜੰਗ ਅਤੇ 1962 ਦੀ ਭਾਰਤ ਚੀਨ ਜੰਗ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਯੋਧਿਆਂ ਦੀਆਂ ਜੰਗੀ ਵਿਧਾਵਾਂ ਜਾਂ ਕਾਨੂੰਨੀ ਵਾਰਸਾਂ ਨੂੰ 50 ਲੱਖ ਰੁਪਏ ਦੀ ਨਕਦ ਗ੍ਰਾਂਟ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪਰਮਵੀਰ ਚੱਕਰ ਵਿਜੇਤਾ ਲਈ ਯਕਮੁਸ਼ਤ ਗ੍ਰਾਂਟ 30 ਲੱਖ ਰੁਪਏ ਤੋਂ ਵਧਾ ਕੇ 2 ਕਰੋੜ ਰੁਪਏ, ਮਹਾਵੀਰ ਚੱਕਰ ਲਈ 20 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਅਤੇ ਵੀਰ ਚੱਕਰ ਲਈ 15 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਜੰਗੀ ਵਿਧਵਾਵਾਂ ਲਈ ਸਫਰ ਭੱਤਾ 150 ਰੁਪਏ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਸ੍ਰ ਬਾਦਲ ਨੇ ਆਖਿਆ ਕਿ ਜੰਗ ਦੌਰਾਨ ਸ਼ਹੀਦ ਜਾਨ ਦੀ ਸੂਰਤ ਵਿੱਚ ਐਕਸਗ੍ਰੇਸ਼ੀਆ ਦੀ ਰਕਮ 2 ਲੱਖ  ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਗਈ। 

ਭਾਰਤੀ ਰੱਖਿਆ ਸੇਵਾਵਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਨੁਮਾਇੰਦਗੀ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਫੌਜ ਵਿੱਚ ਪੰਜਾਬੀ ਨੌਜਵਾਨਾਂ ਦੀ ਭਰਤੀ ਲਈ ਸੂਬਾ ਭਰ 'ਚ ਸੀ-ਪਾਈਟ ਸੈਂਟਰ ਖੋਲ੍ਹੇ ਗਏ। ਉਨ੍ਹਾਂ ਅੱਗੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿੱਚ ਅਫਸਰਾਂ ਵਜੋਂ ਸੂਬੇ ਦੇ ਨੌਜਵਾਨਾਂ ਦੀ ਗਿਣਤੀ ਘਟਣ ਦੇ ਰੁਝਾਨ ਨੂੰ ਰੋਕਣ ਲਈ ਮੁਹਾਲੀ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਸਥਾਪਤ ਕੀਤੇ ਗਏ ਹਨ ਜਿਥੇ ਲੜਕੇ ਅਤੇ ਲੜਕੀਆਂ ਨੂੰ ਫੌਜ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੱਤੀ ਜਾਂਦੀ ਹੈ।  ਇਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ੍ਰ ਸੁਖਬੀਰ ਸਿੰਘ ਬਾਦਲ ਨੇ 130 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜੰਗੀ ਨਾਇਕ ਯਾਦਗਾਰ ਤੇ ਸਮਾਰਕ ਨੂੰ ਸਮਰਪਿਤ ਕਰਨ ਨੂੰ ਇਤਿਹਾਸਕ ਪਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਸਭਿਆਚਾਰ ਤੇ ਵਿਰਸੇ ਨੂੰ ਚੇਤੇ ਰੱਖਣ ਵਾਲੀਆਂ ਕੌਮਾਂ ਹੀ ਇਤਿਹਾਸ ਦੇ ਪੰਨਿਆਂ ਵਿੱਚ ਜਿਊਂਦੀਆਂ ਰਹਿ ਸਕਦੀਆਂ ਹਨ।  ਸਰਜੀਕਲ ਹਮਲੇ ਲਈ ਭਾਰਤੀ ਫੌਜ ਨੂੰ ਵਧਾਈ ਦਿੰਦਿਆਂ ਉਪ ਮੁੱਖ ਮੰਤਰੀ ਨੇ ਆਖਿਆਕਿ ਸਾਡੇ ਮੁਲਕ ਦੀ ਫੌਜ ਪਾਕਿਸਤਾਨ ਦੀ ਕਿਸੇ ਵੀ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ-ਬਰ-ਤਿਆਰ ਹੈ। ਅਕਾਲੀ-ਭਾਜਪਾ ਸਰਕਾਰ ਵੱਲੋਂ ਹਥਿਆਰਬੰਦ ਸੈਨਾਵਾਂ ਲਈ ਕੀਤੇ ਕਾਰਜਾਂ ਦਾ ਜ਼ਿਕਰ ਕਰਦਿਆਂ ਉਪ ਮੰਤਰੀ ਨੇ ਆਖਿਆ ਕਿ ਮੁਹਾਲੀ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਦੀ ਸਥਾਪਨਾ ਨਾਲ ਫੌਜ ਦੀ ਸੇਵਾ ਨਿਭਾਉਣ ਵਾਲੇ ਨੌਜਵਾਨਾਂ ਨੂੰ ਬੇਹਤਰ ਮੌਕੇ ਹਾਸਲ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸੇਵਾ ਮੁਕਤ ਸੈਨਿਕ ਕਾਰਪੋਰੇਸ਼ਨ ਨੇ 12 ਹਜ਼ਾਰ ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਦਿਵਾਏ ਹਨ। 

ਮੁੱਖ ਮੰਤਰੀ ਨੂੰ ਦੂਰ ਅੰਦੇਸ਼ ਨੇਤਾ ਦੱਸਦਿਆਂ ਸ੍ਰ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਇਹ ਯਾਦਗਾਰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਹੈ ਜਿਨ੍ਹਾਂ ਨੇ ਸੂਬਾ ਭਰ ਵਿੱਚ ਯਾਦਗਾਰਾਂ ਦੀ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਤਾਂ ਕਿ ਸਾਡੇ ਨੌਜਵਾਨਾਂ ਨੂੰ ਮਹਾਨ ਇਤਿਹਾਸ, ਸਮਾਜ ਤੇ ਸਭਿਆਚਾਰ ਨਾਲ ਜੋੜਿਆ ਜਾ ਸਕੇ। ਉਪ ਮੁੱਖ ਮੰਤਰੀ ਨੇ ਜਲੰਧਰ ਨੇੜੇ ਕਰਤਾਰਪੁਰ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ ਦਾ ਵੀ ਜ਼ਿਕਰ ਕੀਤਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਜਾਣ ਬੁੱਝ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕਰ ਰਹੀਆਂ ਹਨ। ਉਨ੍ਹਾਂ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਮਿਸਾਲ ਦਿੱਤੀ ਜਿੰਨਾਂ ਨੇ 70 ਫੀਸਦੀ ਪੰਜਾਬੀ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਕਹਿ ਕੇ ਬਦਨਾਮ ਕੀਤਾ। ਤਸਵੀਰ ਨੂੰ ਸਪਸ਼ਟ ਕਰਦਿਆਂ ਸ੍ਰ ਬਾਦਲ ਨੇ ਆਖਿਆ ਕਿ ਅਸਲ ਵਿੱਚ ਨਸ਼ਿਆਂ ਦੀ ਖੇਪ ਅਫਗਾਨਿਸਤਾਨ ਅਤੇ ਪਾਕਿਸਤਾਨ ਤੋਂ ਆਉਂਦੀ ਜਦ ਕਿ ਪੰਜਾਬ ਨੂੰ ਸਿਰਫ ਇਕ ਲਾਂਘੇ ਵਜੋਂ ਵਰਤਿਆਂ ਜਾਂਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਤਾਕਤਾਂ ਨੂੰ ਇਹ ਭਲੀਭਾਂਤ ਪਤਾ ਲੱਗ ਜਾਵੇਗਾ ਕਿ ਹਾਲ ਹੀ ਵਿੱਚ ਪੁਲਿਸ ਤੇ ਫੌਜ ਦੀ ਭਰਤੀ ਦੌਰਾਨ ਬਹੁਤ ਘੱਟ ਨੌਜਵਾਨਾਂ ਵਿੱਚ ਡੋਪ ਟੈਸਟ ਪਾਜਿਟਵ ਪਾਇਆ ਗਿਆ। 

ਮੁਲਕ ਪ੍ਰਤੀ ਪੰਜਾਬ ਦੇ ਯੋਗਦਾਨ  ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਅੰਨ ਭੰਡਾਰ ਵਿੱਚ ਪੰਜਾਬ ਝੋਨੇ ਦਾ 60 ਫੀਸਦੀ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਪੰਜਾਬ ਨੇ ਵੱਖ ਵੱਖ ਖੇਤਰਾਂ ਵਿੱਚ ਸਰਵੋਤਮ ਸਥਾਨ ਹਾਸਲ ਕੀਤਾ ਹੈ ਜਿਨ੍ਹਾਂ ਵਿੱਚ ਪੰਜਾਬ ਸਰਪਲਸ ਬਿਜਲੀ ਵਾਲਾ ਸੂਬਾ ਬਣ ਗਿਆ ਹੈ ਅਤੇ ਉਦਯੋਗਿਕ ਖੇਤਰ ਵਿੱਚ ਸਭ ਤੋਂ ਘੱਟ ਦਰ 'ਤੇ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਇਸੇ ਤਰ੍ਹਾਂ ਸੜਕਾਂ ਦਾ ਬੁਨਿਆਦੀ ਢਾਂਚਾ, ਹੌਜਰੀ, ਸਾਈਕਲ, ਟਰੈਕਟਰ, ਮਸ਼ੀਨ ਔਜ਼ਾਰ, ਖੇਤੀ ਸੰਦ, ਖੇਡਾਂ ਦਾ ਸਮਾਨ, ਦੁੱਧ ਤੇ ਮਸ਼ਰੂਮ ਵਿੱਚ ਸਿਖਰਲੇ ਸਥਾਨ ਤੇ ਹੈ।  ਦੇਸ਼ ਪ੍ਰਤੀ ਫੌਜੀਆਂ ਤੇ ਸਾਬਕਾ ਫੌਜੀਆਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਉਪ ਮੁੱਖ ਮੰਤਰੀ ਨੇ ਆਖਿਆ ਕਿ ਦੇਸ਼ ਦੀ ਰਾਖੀ ਲਈ ਪੰਜਾਬੀ ਹਮੇਸ਼ਾਂ ਹੀ ਮੋਹਰੀ ਰਹੇ ਹਨ ਅਤੇ ਮੋਹਰੀ ਹੀ ਰਹਿਣਗੇ।  ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਨੇ ਮੁੱਢ ਕਦੀਮ ਤੋਂ ਮੁਲਕ ਦੇ ਖੜਗਭੁਜਾ ਵਜੋਂ ਪੰਜਾਬ ਦੇ ਅਹਿਮ ਰੋਲ ਨੂੰ ਚੇਤੇ ਕੀਤਾ। ਸੁਰੱਖਿਆ ਸੈਨਾਵਾਂ ਪ੍ਰਤੀ ਵਿਸ਼ੇਸ਼ ਮਾਣ ਸਤਿਕਾਰ ਰੱਖਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਸ੍ਰੀ ਸਾਪਲਾ ਨੇ ਆਖਿਆ ਕਿ ਸ੍ਰੀ ਮੋਦੀ ਨੇ ਫੌਜ ਦੀ ਇਕ ਰੈਂਕ-ਇਕ ਪੈਨਸ਼ਨ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕਬਜੇ ਹੇਠ ਕਸ਼ਮੀਰ ਵਿੱਚ ਭਾਤਰੀ ਫੌਜ ਨੇ ਸਰਜੀਕਲ ਸਟਰਾਈਕ ਰਾਹੀਂ ਅੱਤਵਾਦੀਆਂ ਦੇ ਟਿਕਾਣੇ ਤਬਾਅ ਕਰਕੇ ਸਮੁੱਚੀ ਦੁਨੀਆਂ ਸਾਹਮਣੇ ਆਪਣੀ ਸਮਰਥਾ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਸਾਂਪਲਾ ਨੇ ਯਾਦਗਾਰਾਂ ਦੀ ਉਸਾਰੀ ਰਾਹੀਂ ਮਹਾਨ ਇਤਿਹਾਸ ਦੀ ਸੰਭਾਲ ਕਰਨ ਲਈ ਮੁੱਖ ਮੰਤਰੀ ਦੇ ਇਸ ਦੂਰ ਅੰਦੇਸ਼ੀ ਵਾਲੇ ਕਦਮ ਦੀ ਪ੍ਰਸੰਸ਼ਾ ਕੀਤੀ।  

ਇਸ ਮੌਕੇ ਮੁੱਖ ਮੰਤਰੀ ਨੇ 15 ਸਖਸ਼ੀਅਤਾਂ ਜਿੰਨਾਂ ਵਿੱਚ ਜਨਰਲ ਜੇ:ਜੇ: ਸਿੰਘ, ਏਅਰ ਚੀਫ ਮਾਰਸ਼ਲ ਐਸ:ਕੇ:ਸਰੀਨ, ਜਨਰਲ ਦੀਪਕ ਕਪੂਰ, ਆਨਰੇਰੀ ਕੈਪਟਨ ਬਾਨਾ ਸਿੰਘ, ਦੂਜੇ ਵਿਸ਼ਵ ਯੁੱਧ ਦੇ ਮੇਜਰ ਥਾਮਸ ਕਾਨਵੇ, ਤਾਲਮੇਲ ਅਫਸਰ ਸਿੱਖ ਲਾਈਟ ਇਨਫੈਂਟਰੀ ਐਸੋਸੀਏਸ਼ਨ ਯੂ:ਕੇ, ਸ੍ਰੀ ਹੱਗ ਮੈਕੇ, ਸ੍ਰੀ ਰੀਚਰਡ ਹਿਲ, ਸ੍ਰੀ ਦਵਿੰਦਰ ਸਿੰਘ ਢਿਲੋਂ , ਬ੍ਰਿਗੇਡੀਅਰ ਕੇ:ਐਸ:ਚਾਂਦਪੁਰੀ ਤੋਂ ਇਲਾਵਾ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ, ਕੈਪਟਨ ਕਰਮ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਕੈਪਟਨ ਵਿਕਰਮ ਬਤਰਾ, ਲਾਂਸ ਨਾਇਕ ਸਿੰਗਾਰਾ ਸਿੰਘ ਅਤੇ ਸੂਬੇਦਾਰ ਮਲਕੀਤ ਸਿੰਘ ਨੂੰ ਸ਼ਾਲ ਤੇ ਤਲਵਾਰ ਦੇ ਚਿੰਨ ਨਾਲ ਸਨਮਾਨਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਸ੍ਰ ਜਨਮੇਜ ਸਿੰਘ ਸੇਖੋਂ ਡਾ: ਦਲਜੀਤ ਸਿੰਘ ਚੀਮਾ, ਸ੍ਰ ਗੁਲਜਾਰ ਸਿੰਘ ਰਣੀਕੇ ਤੇ  ਸ੍ਰੀ ਅਨਿਲ ਜੋਸ਼ੀ, ਲੋਕ ਸਭਾ ਮੈਂਬਰ ਸ੍ਰ ਰਣਜੀਤ ਸਿੰਘ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਵਿਧਾਇਕ ਬੀਬੀ ਜਗੀਰ ਕੌਰ, ਸ੍ਰ ਅਮਰਪਾਲ ਸਿੰਘ ਸ੍ਰ ਰਵਿੰਦਰ ਸਿੰਘ ਬ੍ਰਹਮਪੁਰਾ, ਸ੍ਰ ਬਲਜੀਤ ਸਿੰਘ ਜਲਾਲਉਸਮਾਂ, ਸ੍ਰੀ ਦੇਸ ਰਾਜ ਧੁੱਗਾ ਤੇ ਸ੍ਰ ਮਨਜੀਤ ਸਿੰਘ ਮੀਆਂਵਿੰਡ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸ੍ਰੀ ਬਖਸ਼ੀ ਰਾਮ ਅਰੋੜਾ, ਸ੍ਰ ਰਾਜਮਹਿੰਦਰ ਸਿੰਘ ਮਜੀਠਾ, ਸ੍ਰ ਹਰਜਾਪ ਸਿੰਘ, ਸ੍ਰੀ ਤਰੁਣ ਚੁੱਘ, ਸ੍ਰ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸ੍ਰੀ ਵਰੁਣ ਰੂਜਮ  ਡਿਪਟੀ ਕਮਿਸ਼ਨਰ, ਸ੍ਰੀ ਲੋਕਨਾਥ ਆਂਗਰਾ ਪੁਲਿਸ ਕਮਿਸ਼ਨਰ ਹਾਜ਼ਰ ਸਨ। 

 

Tags: Parkash Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD