Friday, 10 May 2024

 

 

ਖ਼ਾਸ ਖਬਰਾਂ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ

 

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਚ ਜੂਨੀਅਰ ਮਾਡਲ ਯੂਨਾਇਟਡ ਨੇਸ਼ਨਜ਼ ਕਾਨਫ਼ਰੰਸ ਦਾ ਆਯੋਜਨ

ਅਜੋਕੇ ਪਦਾਰਥਵਾਦੀ ਮਾਹੌਲ ਵਿਚ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ ਨਾਲ ਜੋੜਨਾ ਵਿੱਦਿਅਕ ਅਦਾਰਿਆਂ ਦੀ ਜ਼ਿੰਮੇਵਾਰੀ- ਪ੍ਰਿੰਸੀਪਲ ਰਮਨਜੀਤ ਘੁੰਮਣ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Oct 2016

ਓਕਰੇਜ਼ ਇੰਟਰਨੈਸ਼ਨਲ ਸਕੂਲ ਵਿਖੇ ਦੋ ਦਿਨਾਂ ਜੂਨੀਅਰ ਮਾਡਲ ਯੂ ਐਨ ਓ ਯਾਨੀ ਯੂਨਾਇਟਡ ਨੇਸ਼ਨਜ਼ ਓਰਗੇਨਾਈਜੇਸ਼ਨ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਟ੍ਰਾਈ ਸਿਟੀ ਵਿਚ ਹੁਣ ਤੱਕ ਦੇ  ਪਹਿਲੀ ਤਰਾਂ ਦੇ ਇਸ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਯੂ ਐਨ ਓ ਦੀਆਂ ਵੱਖ ਵੱਖ ਬਰਾਂਚਾਂ ਅਨੁਸਾਰ ਦੁਨੀਆਂ ਭਰ ਦੇ ਅਹਿਮ ਮੁੱਦਿਆਂ ਤੇ  ਭਾਸ਼ਣ ਮੁਕਾਬਲੇ, ਬਹਿਸ ਚਰਚਾ ਅਤੇ ਲੇਖ ਮੁਕਾਬਲੇ  ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ  ਯੂ ਐ ਓ ਦੀਆਂ ਹਿਊਮਨ ਰਾਈਟਸ ਕੌਂਸਲ,ਜਰਨਲ ਅਸੈਂਬਲੀ,ਯੂਨੈਸਕੋ,ਡਬਲਿਊ ਐੱਚ ਓ ਅਤੇ ਇਕਨਾਮਿਕ ਤੇ ਸੋਸ਼ਲ ਕੌਂਸਲ ਬਰਾਂਚਾਂ ਦੇ ਸੰਸਾਰ ਭਰ ਦੇ ਮਸਲਿਆਂ ਤੇ ਭਖਵੀਂ ਬਹਿਸ ਚਰਚਾ ਕੀਤੀ ਗਈ।ਜਿਸ ਵਿਚ ਚਿਤਕਾਰਾ ਇੰਟਰਨੈਸ਼ਨਲ ਸਕੂਲ, ਅਜੀਤ ਕਰਮਨ ਸਿੰਘ ਸਕੂਲ, ਦਿੱਲੀ ਪਬਲਿਕ ਸਕੂਲ, ਸੋਪਿਨਜ਼ ਸਕੂਲ, ਸਮਾਰਟ ਵੰਡਰ ਸਕੂਲ, ਸੇਂਟ ਜੋਂਨਜ਼ ਅਤੇ ਸੇਂਟ ਜੋਸਫ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਇਸ ਮੌਕੇ ਤੇ ਵਿਦਿਆਰਥੀਆਂ ਨੇ ਵੱਖ ਵੱਖ ਦੇਸ਼ਾਂ ਦੇ ਡੈਲੀਗੇਟ ਬਣਕੇ ਆਪਣੇ ਦੇਸ਼ਾਂ ਦੀਆਂ ਮੁਸ਼ਕਲਾਂ ਅਤੇ ਭੂਗੋਲਿਕ ਜਾਣਕਾਰੀ ਸਾਂਝੀ ਕੀਤੀ। ਕੌਮਾਂਤਰੀ ਪੱਧਰ ਦੀਆਂ ਅੰਤਰ ਦੇਸੀ ਮੁਸ਼ਕਲਾਂ ਤੇ ਵੀ ਸਾਰਿਆਂ ਦੇਸ਼ਾਂ ਦੇ ਡੈਲੀਗੇਟ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਰਤ ਅਤੇ ਪਾਕਿਸਤਾਨ ਦੇ ਡੈਲੀਗੇਟ ਨੇ ਵੀ ਕਸ਼ਮੀਰ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹੋਏ ਕਸ਼ਮੀਰ ਸਮੱਸਿਆ ਨੂੰ ਖ਼ਤਮ ਕਰ ਦਿਤਾ। 

ਇਸ ਦੇ ਨਾਲ ਹੀ ਵਿਸ਼ਵ ਪੱਧਰ ਤੇ ਗੰਭੀਰ ਹੋ ਚੁੱਕੀਆਂ  ਸਮੱਸਿਆਵਾਂ ਔਰਤਾਂ ਦੀ ਸਮਗਲਿੰਗ, ਔਰਤ ਦੇ ਅਧਿਕਾਰਾਂ ਦੀ ਰੱਖਿਆਂ, ਬਾਲ ਮਜ਼ਦੂਰੀ, ਵਿਗੜ ਰਹੀ ਵਿਸ਼ਵ ਭਾਈਚਾਰਕਤਾ, ਸਿਹਤ ਸਬੰਧੀ ਸਮੱਸਿਆਵਾਂ ਜਿਹੇ ਵਿਸ਼ਿਆਂ ਤੇ ਵੀ ਵਿਚਾਰ ਚਰਚਾ ਕੀਤੀ ਗਈ।ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਡਾਂਸ ਮੁਕਾਬਲੇ ਵੀ ਕਰਵਾਏ ਗਏ  ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਆਪਣੀਆਂ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਸਖ਼ਤ ਮੁਕਾਬਲਾ ਦਿਤਾ।ਅੰਸ਼ੂਮਨ ਸੇਠੀ, ਪ੍ਰਣਵ ਜੋਸ਼ੀ ਅਤੇ ਸਿਧਾਂਤ ਗੋਇਲ ਯੂ ਐਨ ਓ ਕਮੇਟੀ ਦੇ ਐਗਜ਼ੀਕਿਊਟਿਵ ਬਣੇ। ਜਦ ਕਿ ਗੁਰ ਨੂਰ ਬਰਾੜ ਅਤੇ ਆਲਿਸ਼ ਸਿੰਘ ਨੂੰ ਸੈਕਟਰੀ ਜਰਨਲ ਅਤੇ ਡਾਇਰੈਕਟਰ ਜਰਨਲ ਬਣਾਇਆ।ਸਕੂਲ ਦੇ ਪ੍ਰਿੰਸੀਪਲ ਰੂਪ ਇੰਦਰ ਘੁੰਮਣ ਨੇ ਵਿਦਿਆਰਥੀਆਂ ਨੂੰ ਇਸ ਤਰਾਂ ਦੇ ਮੁਕਾਬਲਿਆਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਤ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਉਨ੍ਹਾਂ ਦੀ ਜਾਣਕਾਰੀ ਵਿਚ ਅਥਾਹ ਵਾਧਾ ਕਰਨ ਦੇ ਨਾਲ ਨਾਲ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਹਾਲਾਂਕਿ ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਦਿਤੀ ਗਈ ਜਾਣਕਾਰੀ  ਉਨ੍ਹਾਂ ਦੀ ਉਮਰ ਤੋਂ ਕਿਤੇ ਵੱਧ  ਤਜਰਬੇ ਨੂੰ ਦਰਸਾ ਰਹੇ ਸਨ ਹਲ਼ਾਂ ਕਿ ਕੁੱਝ ਜਾਣਕਾਰੀ ਹਾਜ਼ਰ ਮਹਿਮਾਨਾਂ ਲਈ ਵੀ ਨਵੀ ਸੀ  

 

 

Tags: Oakridge International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD