Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਦੀ ਮੈਰੀ ਟਾਈਮ ਅਕੈਡਮੀ ਵੱਲੋਂ 80 ਪਾਸ ਆਊਟ ਕੈਡਿਟਸ ਨੂੰ ਕੀਤਾ ਸਨਮਾਨਿਤ

ਕੈਡਟਾਂ ਨੂੰ ਮਰਚੈਂਟ ਨੇਵੀ ਬੈਚ ਦੇ ਕੇ ਇਮਾਨਦਾਰੀ ਨਾਲ ਕੰਮ ਦੀ ਸਹੁੰ ਚੁਕਾਈ

Web Admin

Web Admin

5 Dariya News

ਪੰਚਕੁਲਾ , 23 Oct 2016

ਦੀ ਮੈਰੀ ਟਾਈਮ ਅਕੈਡਮੀ, ਉਦੋਂ, ਮੋਰਨੀ ਹਿੱਲਜ਼ ਵੱਲੋਂ ਆਪਣੇ ਪਾਸ ਆਉਣ ਹੋਣ ਵਾਲੇ 80 ਕੈਡਿਟਸ ਦਾ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੈਰੀ ਟਾਈਮ ਅਕੈਡਮੀ ਮਰਚੈਂਟ ਨੇਵੀ ਵਿਚ ਅਫ਼ਸਰ ਰੈਂਕ ਦੇ ਵਿਦਿਆਰਥੀਆਂ ਨੂੰ ਟਰੇਨਿੰਗ ਦਿੰਦੀ ਹੈ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਦੀ ਸਹੁੰ ਚਕਾਉਦੇ ਹੋਏ ਉਨ੍ਹਾਂ ਨੂੰ ਮਰਚੈਂਟ ਨੇਵੀ ਦੀਆਂ ਟੋਪੀਆਂ,ਬੈਚ ਅਤੇ ਪੱਟੀਆਂ ਪ੍ਰਦਾਨ ਕੀਤੀਆਂ ਗਈਆਂ।ਇਸ ਮੌਕੇ ਤੇ ਟੀ ਐਮ ਸੀ ਦੇ ਗਲੋਬਲ ਹੈੱਡ ਅਨਿਲ ਜਾਸੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਬਿਹਤਰੀਨ ਜ਼ਿੰਦਗੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਮਰਚੈਂਟ ਨੇਵੀ ਨਾ ਸਿਰਫ਼ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਵਿਚ ਘੁੰਮਣ ਦਾ ਮੌਕਾ ਦਿੰਦੀ ਹੈ ਬਲਕਿ ਬਿਹਤਰੀਨ ਜ਼ਿੰਦਗੀ ਅਤੇ ਅਥਾਹ ਧਨ ਕਮਾਉਣ ਦੇ ਮੌਕੇ ਪ੍ਰਦਾਨ ਕਰਦੀ ਹੈ।ਅਨਿਲ  ਜਾਸੀ ਨੇ ਹੋ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ  ਦੁਨੀਆਂ ਦਾ 90% ਵਪਾਰ ਜਹਾਜ਼ਾਂ ਰਾਹੀਂ ਕੀਤਾ ਜਾਂਦਾ ਹੈ। ਤੇਲ ਦੇ ਵੱਡੇ ਵੱਡੇ ਟੈਂਕਰ, ਸਮਾਨ ਦੇ ਜਹਾਜ਼, ਆਟੋਮੋਬਾਇਲ ਜਹਾਜ਼, ਕਾਰਗੋ ਜਹਾਜ਼ ਅਤੇ ਯਾਤਰੀ ਜਹਾਜ਼ਾਂ ਸਮੇਤ ਹੋਰ ਕਈ ਤਰਾਂ ਦੀ ਵਰਤੋਂ ਵਾਲੇ ਜਹਾਜ਼ ਅੱਜ ਵੀ ਸਭ ਤੋਂ ਸਸਤਾ ਅਤੇ ਬਿਹਤਰੀਨ ਯਾਤਾਯਾਤ ਦਾ ਸਾਧਨ ਹਨ। ਮਰਚੈਂਟ ਨੇਵੀ ਵਿਚ ਦੋ ਤਰਾਂ ਦੀ ਡਵੀਜ਼ਨ  ਨੇਵੀਗੇਸ਼ਨ ਅਤੇ ਇੰਜੀਨੀਅਰਿੰਗ ਹੁੰਦੇ ਹਨ , ਜੋ ਕਿ ਇਕਠੇ ਮਿਲ ਕੇ ਮਰਚੈਂਟ ਨੇਵੀ ਵਿਚ ਨੌਜਵਾਨ ਮੁੰਡੇ ਕੁੜੀਆਂ ਦੀ ਬਹੁਤ ਜ਼ਿਆਦਾ ਡਿਮਾਂਡ ਹੈ।ਜਦ ਕਿ ਮੈਰੀ ਟਾਈਮ ਅਕੈਡਮੀ ਵੱਲੋਂ ਉੱਤਰੀ ਭਾਰਤ ਦੇ ਨੌਜਵਾਨ ਮੁੰਡੇ ਕੁੜੀਆਂ ਨੂੰ ਇਕ ਲਾਸਾਨੀ ਕਿੱਤੇ ਨਾਲ ਜੋੜਨ ਅਤੇ ਉਨ੍ਹਾਂ ਨੂੰ ਤਿਆਰ ਕਰਨ ਲਈ ਖ਼ਾਸ ਤੋਰ ਤੇ ਤਵੱਜੋ ਦਿਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੂੰ ਮਿਆਰੀ ਟਰੇਨਿੰਗ, ਜਾਣਕਾਰੀ ਅਤੇ ਮਰਚੈਂਟ ਨੇਵੀ ਨਾਲ ਜੁੜੀਆਂ ਵੱਖ ਵੱਖ ਨੌਕਰੀਆਂ ਦੀ ਯੋਗਤਾ ਤੇ ਮਿਆਰ ਤੇ ਲਿਆਂਦਾ ਜਾਂਦਾ ਹੈ।ਅਖੀਰ ਵਿਚ ਕੈਡਿਡਸ ਵੱਲੋਂ ਮਾਰਚ ਪਾਸਟ ਰਾਹੀਂ ਸਲਾਮੀ ਦਿਤੀ ਗਈ।

 

Tags: Maritime Academy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD