Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨਾਲ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲਵੇ 50 ਫੀਸਦੀ ਛੋਟ ਦੇਣ ਲਈ ਸਹਿਮਤ

ਅੰਬਾਲਾ, ਜਲੰਧਰ, ਬਠਿੰਡਾ, ਪੂਣੇ ਤੋਂ ਜਾਣ ਵਾਲੇ ਸ਼ਰਧਾਲੂਆਂ ਨੂੰ ਸੈਕੰਡ/ਸਲੀਪਰ ਕਲਾਸ ਦੇ ਕਿਰਾਏ ਵਿਚ 25 ਜਨਵਰੀ ਤੋਂ 25 ਫਰਵਰੀ 2017 ਤੱਕ ਮਿਲੇਗੀ ਛੋਟ

Web Admin

Web Admin

5 Dariya News

25 Oct 2016

Last updated on: Oct 25, 2016, 00:00 IST

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਰੇਲਵੇ ਮੰਤਰਾਲਾ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਰਾਏ ਵਿਚ 50 ਫੀਸਦੀ ਛੋਟ ਦੇਣ ਲਈ ਸਹਿਮਤ ਹੋ ਗਿਆ ਹੈ। ਰੇਲਵੇ ਵੱਲੋਂ ਇਹ ਫੈਸਲਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਸਬੰਧੀ ਲਗਾਤਾਰ ਰੇਲਵੇ ਮੰਤਰਾਲੇ ਨਾਲ ਰਾਬਤਾ ਰੱਖਣ ਅਤੇ ਰੇਲਵੇ ਮੰਤਰੀ ਨਾਲ ਮੀਟਿੰਗਾਂ ਕਰਕੇ ਕੀਤੇ ਉਪਰਾਲਿਆਂ ਨਾਲ ਸੰਭਵ ਹੋਇਆ ਹੈ।ਕੇਂਦਰੀ ਰੇਲਵੇ ਮੰਤਰੀ ਦਾ ਇਸ ਫੈਸਲੇ ਲਈ ਧੰਨਵਾਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਫੈਸਲੇ ਨਾਲ ਪੰਜਾਬ ਦੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਲਾਭ ਹੋਵੇਗਾ ਜੋ ਸ੍ਰੀ ਗੁਰੂ ਰਵੀਦਾਰ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਵਾਰਾਣਸੀ ਜਾਣਾ ਚਾਹੁੰਦੇ ਹਨ। ਚੀਫ ਕਮਰਸ਼ੀਲ ਮੈਨੇਜਰ, ਉੱਤਰੀ ਰੇਲਵੇ, ਨਵੀਂ ਦਿੱਲੀ ਅਤੇ ਸੈਂਟਰਲ ਰੇਲਵੇ, ਮੁੰਬਈ ਤੋਂ ਪ੍ਰਾਪਤ ਪੱਤਰ ਅਨੁਸਾਰ ਰੇਲਵੇ ਵੱਲੋਂ ਉਨ੍ਹਾਂ ਲੋਕਾਂ ਨੂੰ ਸੈਕੰਡ/ਸਲੀਪਰ ਕਲਾਸ ਦੇ ਬੇਸਿਕ ਕਿਰਾਏ ਵਿਚ 50 ਫੀਸਦੀ ਦੀ ਛੋਟ ਦੇਣ ਦੀ ਸਹਿਮਤੀ ਦਿੱਤੀ ਗਈ ਹੈ ਜਿੰਨ੍ਹਾਂ ਦੀ ਪ੍ਰਤੀ ਮਹੀਨਾ ਆਮਦਨ 5000 ਰੁਪਏ ਤੋਂ ਘੱਟ ਹੈ ਅਤੇ ਜੋ 25 ਜਨਵਰੀ 2017 ਤੋਂ 25 ਫਰਵਰੀ 2017 ਦੇ ਵਿਚਕਾਰ ਅੰਬਾਲਾ, ਜਲੰਧਰ, ਬਠਿੰਡਾ ਅਤੇ ਪੂਣੇ ਤੋਂ ਵਾਰਾਣਸੀ ਵਿਖੇ ਸ੍ਰੀ ਗੁਰੂ ਰਵੀਦਾਰ ਜਨਮ ਸਥਾਨ ਪਬਲਿਕ ਚੈਰੀਟੇਬਲ ਟਰਸੱਟ ਜਲੰਧਰ ਵੱਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਲਈ ਜਾਣਗੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਗਠਜੋੜ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਐਨ.ਡੀ.ਏ. ਸਰਕਾਰ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਹਰ ਸੰਭਵ ਸਹਿਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸੂਬੇ ਦੇ ਵੱਖ ਵੱਖ ਭਾਗਾਂ ਤੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ।  

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD