Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੇਂ ਪ੍ਰਾਜੈਕਟਾਂ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਦਾ ਮੂੰਹ-ਮੁਹਾਂਦਰਾ ਬਦਲਿਆ- ਪਰਕਾਸ਼ ਸਿੰਘ ਬਾਦਲ

ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਉਪ ਮੁੱਖ ਮੰਤਰੀ ਦੀ ਸ਼ਲਾਘਾ, ਮੁੱਖ ਮੰਤਰੀ, ਉਪ ਮੁੱਖ ਮੰਤਰੀ, ਹਰਸਿਮਰਤ ਕੌਰ ਬਾਦਲ ਤੇ ਸਾਂਪਲਾ ਵੱਲੋਂ ਅੰਮ੍ਰਿਤਸਰ ਵਿਖੇ ਪ੍ਰਵੇਸ਼ ਦੁਆਰ ਦਾ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 25 Oct 2016

Last updated on: Oct 25, 2016, 00:00 IST

ਪਵਿੱਤਰ ਨਗਰੀ ਅੰਮ੍ਰਿਤਸਰ ਸ਼ਹਿਰ ਦਾ ਮੁਹਾਂਦਰਾ ਬਦਲਣ ਲਈ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਦਿਖਾਈ ਗਈ ਅਥਾਹ ਦਿਲਚਸਪੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਨਵੇਂ ਪ੍ਰਾਜੈਕਟ ਦੇ ਉਦਘਾਟਨ ਨਾਲ ਇਸ ਧਾਰਮਿਕ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਹੋਰ ਉਤਸ਼ਾਹ ਮਿਲੇਗਾ।ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਪ੍ਰਵੇਸ਼ ਦੁਆਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ  ਸੁਖਬੀਰ ਸਿੰਘ ਬਾਦਲ ਨੇ ਇਸ ਧਾਰਮਿਕ ਸ਼ਹਿਰ ਦੀ ਸੇਵਾ ਕਰਨ ਲਈ ਅਕਾਲ ਪੁਰਖ ਵੱਲੋਂ ਸੌਂਪੀ ਗਈ ਸੇਵਾ ਨੂੰ ਵਧੀਆ ਤਰੀਕੇ ਨਾਲ ਨਿਭਾਇਆ ਹੈ। ਨਵੇਂ ਪ੍ਰਵੇਸ਼ ਦੁਆਰ ਅਤੇ ਗੋਲਡਨ ਟੈਂਪਲ ਪਲਾਜ਼ਾ ਨੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਹੈ ਅਤੇ ਇਸ ਦੇ ਨਾਲ ਹੀ ਸਦੀਆਂ ਪੁਰਾਣੀ ਰਵਾਇਤੀ ਨੂੰ ਵੀ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਇਸ ਸ਼ਹਿਰ ਨੂੰ ਚਾਰ ਚੰਨ ਲਾਏਗਾ। ਇਕ ਹੋਰ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੋਰ ਅਤੀ ਆਧੁਨਿਕ ਯਾਦਗਾਰਾਂ ਜਿਨ੍ਹਾਂ ਦਾ ਪਹਿਲਾਂ ਉਦਘਾਟਨ ਹੋ ਚੁੱਕਾ ਹੈ ਜਾਂ ਆਪਣੇ ਮੁਕੰਮਲ ਹੋਣ ਦੇ ਅੰਤਮ ਪੜਾਅ 'ਤੇ ਹਨ, ਸਮੇਤ ਇਨ੍ਹਾਂ ਪ੍ਰਾਜੈਕਟਾਂ ਦੇ ਰੱਖ-ਰਖਾਅ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਢੁਕਵੇਂ ਰੱਖ-ਰਖਾਅ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਲਈ ਉਚ ਪੱਧਰੀ ਕਮੇਟੀ ਪਹਿਲਾਂ ਹੀ ਕਾਇਮ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਲਈ ਲੋੜੀਂਦੇ ਫੰਡ ਰੱਖੇ ਹੋਏ ਹਨ। ਇਕ ਹੋਰ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਕਿਸੇ ਵੀ ਰੂਪ ਵਿੱਚ ਯੋਗਦਾਨ ਦਿੱਤਾ ਹੈ, ਉਨ੍ਹਾਂ ਦੇ ਉਹ ਪੂਰੀ ਤਰ੍ਹਾਂ ਰਿਣੀ ਹਨ। ਸ. ਬਾਦਲ ਨੇ ਕਿਹਾ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਬਾਰੇ ਹਰੇਕ ਵਿਅਕਤੀ ਦੇ ਕਦਰਦਾਨ ਹਨ। ਮੁੱਖ ਮੰਤਰੀ ਨਾਲ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਕੈਬਨਿਟ ਮੰਤਰੀ ਸ. ਅਜੀਤ ਸਿੰਘ ਕੋਹਾੜ, ਚੇਅਰਮੈਨ ਪੰਜਾਬ ਐਗਰੋ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਵਣਵਾਲਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਪੀ.ਐਸ. ਔਜਲਾ ਤੇ ਸ੍ਰੀ ਰਾਹੁਲ ਤਿਵਾੜੀ, ਕਮਿਸ਼ਨਰ ਪੁਲੀਸ ਸ੍ਰੀ ਲੋਕ ਨਾਥ ਆਂਗਰਾ, ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਹਾਜ਼ਰ ਸਨ।

 

Tags: Parkash Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD