Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਚੋਣਾਂ ਦੌਰਾਨ ਲੋਕਾਂ ਦੀ ਸਖ਼ਤ ਮਿਹਨਤ ਨਾਲ ਕਮਾਏ ਧਨ ਅਤੇ ਅਕਾਲੀਆਂ ਵੱਲੋਂ ਨਸ਼ੇ ਵੇਚ ਕੇ ਮਾੜੇ ਕੰਮਾਂ ਤੋਂ ਬਣਾਏ ਧਨ ਵਿਚਾਲੇ ਮੁਕਾਬਲਾ: ਅਰਵਿੰਦ ਕੇਜਰੀਵਾਲ

Web Admin

Web Admin

5 Dariya News

ਸੰਗਰੂਰ , 26 Oct 2016

Last updated on: Oct 26, 2016, 00:00 IST

ਆਮ ਆਦਮੀ ਪਾਰਟੀ  (ਆਪ) ਨੇ ਕਿਹਾ ਹੈ ਕਿ ਪੰਜਾਬ ’ਚ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਸਖ਼ਤ ਮਿਹਨਤ ਨਾਲ ਕਮਾਏ ਧਨ ਅਤੇ ਅਕਾਲੀਆਂ ਵੱਲੋਂ ਨਸ਼ੇ ਵੇਚ ਕੇ ਮਾੜੇ ਕੰਮਾਂ ਤੋਂ ਬਣਾਏ ਧਨ ਵਿਚਾਲੇ ਮੁਕਾਬਲਾ ਹੋਵੇਗਾ; ਇਸ ਲਈ ਆਮ ਲੋਕ ਭਾਵੇਂ ਥੋੜੀ ਜਿੰਨੀ ਰਕਮ ਵੀ ਦਾਨ ਆਮ ਆਦਮੀ ਪਾਰਟੀ ਨੂੰ ਕਰਨ।ਅੱਜ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ,‘‘ਭਿ੍ਰਸ਼ਟਾਚਾਰ ਸਿਆਸੀ ਪਾਰਟੀਆਂ ਨੂੰ ਮਿਲਣ ਵਾਲੀਆਂ ਦਾਨ ਦੀਆਂ ਰਕਮਾਂ ਤੋਂ ਹੀ ਸ਼ੁਰੂ ਹੁੰਦਾ ਹੈ। ਜੇ ਤੁਸੀਂ ਵੱਡੇ ਕਾਰਪੋਰੇਟ ਹਾਊਸਜ਼ ਤੋਂ ਸਿਆਸੀ ਦਾਨ ਪ੍ਰਵਾਨ ਕਰਦੇ ਹਨ, ਤਾਂ ਬਦਲੇ ਵਿੱਚ ਤੁਹਾਨੂੰ ਵੀ ਆਪਣੀਆਂ ਨੀਤੀਆਂ ਕੁਝ ਅਜਿਹੇ ਢੰਗ ਨਾਲ ਸੋਧਣੀਆਂ ਪੈਂਦੀਆਂ ਹਨ ਕਿ ਅਜਿਹੇ ਲੋਕਾਂ ਨੂੰ ਲਾਭ ਪੁੱਜੇ।’’ਕੇਜਰੀਵਾਲ ਨੇ ਕਿਹਾ ਕਿ ‘‘ਇਸੇ ਲਈ ਆਮ ਲੋਕ ਥੋੜੀ ਤੋਂ ਥੋੜੀ ਰਕਮ ਦਾ ਦਾਨ ਵੀ ਆਮ ਆਦਮੀ ਪਾਰਟੀ ਨੂੰ ਕਰਨ ਕਿਉਕਿ ਤੁਹਾਡੇ ਵੱਲੋਂ ਦਾਨ ਕੀਤਾ ਧਨ ਅਕਾਲੀਆਂ ਦੇ ਭਿ੍ਰਸ਼ਟ ਸ਼ਾਸਨ ਨੂੰ ਹਰਾਉਣ ਲਈ ਲਾਹੇਵੰਦ ਹੋਵੇਗਾ ਕਿਉਕਿ ਅਕਾਲੀ ਹੁਣ ਨਸ਼ਿਆਂ ਤੋਂ ਮਾੜੇ ਢੰਗ ਨਾਲ ਕਮਾਇਆ ਧਨ ਖ਼ਰਚਣ ਦੀਆਂ ਤਿਆਰੀਆਂ ਕਰ ਰਹੇ ਹਨ। ਇਹ ਧਨ ਕੇਵਲ ਉਨਾਂ ਦੀ ਆਪਣੀ ਪਾਰਟੀ ਲਈ ਹੀ ਨਹੀਂ, ਸਗੋਂ ਉਸ ਦੀ ਦੋਸਤ ਪਾਰਟੀ ਕਾਂਗਰਸ ਨੂੰ ਵੀ ਦਿੱਤਾ ਜਾਣਾ ਹੈ।’’ ਉਨਾਂ ਕਿਹਾ ਕਿ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਬਿਜਲੀ ਦਰਾਂ ਘਟਾ ਸਕੀ ਸੀ ਕਿਉਕਿ ਉਸ ਨੇ ਟਾਟਿਆਂ, ਅਦਾਨੀਆਂ ਤੇ ਅੰਬਾਨੀਆਂ ਤੋਂ ਕੋਈ ਸਿਆਸੀ ਦਾਨ ਪ੍ਰਵਾਨ ਨਹੀਂ ਕੀਤਾ ਸੀ।ਉਨਾਂ ਸੁਆਲ ਕੀਤਾ,‘‘ਸਿਆਸੀ ਪਾਰਟੀਆਂ ਤੋਂ ਤੁਸੀਂ ਸਮਾਜ ਭਲਾਈ ਦੀਆਂ ਯੋਜਨਾਵਾਂ ਦੀ ਆਸ ਕਿਵੇਂ ਰੱਖ ਸਕਦੇ ਹੋ, ਜਿਹੜੀਆਂ ਚੋਣਾਂ ਕੇਵਲ ਇਨਾਂ ਕਾਰਪੋਰੇਟ ਹਾਊਸਜ਼ ਵੱਲੋਂ ਦਿੱਤੇ ਦਾਨ ਦੀਆਂ ਰਕਮਾਂ ਨਾਲ ਲੜਦੀਆਂ ਹਨ।’’

ਕੇਜਰੀਵਾਲ ਨੇ ਦੱਸਿਆ,‘‘ਜਦੋਂ ਅਸੀਂ ਦਿੱਲੀ ਵਿੱਚ ਲੋਕਾਂ ਨੂੰ ਮੁਫ਼ਤ ਪਾਣੀ ਦੇਣ ਦਾ ਵਾਅਦਾ ਕੀਤਾ ਤੇ ਬਿਜਲੀ ਦੇ ਬਿਲ ਅੱਧੇ ਕਰਨ ਦੀ ਗੱਲ ਕੀਤੀ, ਤਾਂ ਸਾਡੇ ਉੱਤੇ ਕਿਸੇ ਨੇ ਭਰੋਸਾ ਨਹੀਂ ਕੀਤਾ ਸੀ ਪਰ ਅਸੀਂ ਆਪਣਾ ਵਾਅਦਾ ਪੂਰਾ ਕਰ ਕੇ ਵਿਖਾਇਆ ਕਿਉਕਿ ਅਸੀਂ ਬਿਜਲੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਤੋਂ ਸਿਆਸੀ ਦਾਨ ਪ੍ਰਵਾਨ ਹੀ ਨਹੀਂ ਕੀਤੇ ਸਨ, ਜਦ ਕਿ ਬਾਕੀ ਦੀਆਂ ਪਾਰਟੀਆਂ ਇਹ ਸਭ ਲੈਂਦੀਆਂ ਰਹੀਆਂ ਹਨ।’’ਕੇਜਰੀਵਾਲ ਨੇ ਕਿਹਾ,‘‘ਪੰਜਾਬ ਦੀਆਂ ਇਹ ਚੋਣਾਂ ਕੇਵਲ ਵਿਧਾਨ ਸਭਾ ਚੁਣਨ ਲਈ ਨਹੀਂ ਹਨ, ਸਗੋਂ ਇਹ ਮੁਕਾਬਲਾ ਤਾਂ ਪੰਜਾਬ ਦੀ ਆਉਣ ਵਾਲੀ ਪੀੜੀ ਦੇ ਲਾਭ ਲਈ ਇੱਕ ਨਵਾਂ ਪੰਜਾਬ ਬਣਾਉਣ ਵਾਸਤੇ ਧਰਮ ਅਤੇ ਅਧਰਮ ਵਿਚਾਲੇ ਅਤੇ ਸੱਚ ਤੇ ਝੂਠ ਵਿਚਾਲੇ ਹੈ।’’ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਤੋਂ ਐਲਾਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੀ ਮਿਲੇ ਅਤੇ ਉਨਾਂ ਨੂੰ ਆਪੋ ਆਪਣੇ ਹਲਕੇ ਦੀ ਜਨਤਾ ਨੂੰ ਮਿਲਣ ਲਈ ਕਿਹਾ ਅਤੇ ਉਨਾਂ ਨੂੰ ਪਾਰਟੀ ਦੀ ਦੂਰ ਦਿ੍ਰਸ਼ਟੀ ਅਤੇ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਗੁਰਮਤਿ ਸੇਵਾ ਲਹਿਰ ਦੇ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਹਾਲਤ ਉੱਤੇ ਵਿਚਾਰ ਵਟਾਂਦਰਾ ਕੀਤਾ। ਪੰਥਪ੍ਰੀਤ ਨੇ ਬਰਗਾੜੀ ਪਿੰਡ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਸੀ, ਜਿੱਥੇ ਪੁਲਿਸ ਗੋਲੀਬਾਰੀ ਦੌਰਾਨ ਦੋ ਸਿੱਖ ਨੌਜਵਾਨ ਮਾਰੇ ਗਏ ਸਨ।ਦਮਦਮਾ ਸਾਹਿਬ ਤਖ਼ਤ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੇ ਦਿੱਲੀ ਦੇ ਮੁੱਖ ਮੰਤਰੀ ਨਾਲ ਇੱਕ ਲੰਮੀ ਮੀਟਿੰਗ ਕੀਤੀ।

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD