Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਵਿਦਿਆਰਥੀਆਂ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ, ਰੰਗੋਲੀ ਬਣਾ ਕੇ ਖ਼ੂਬਸੂਰਤ ਮਨਾਈ ਦੀਵਾਲੀ

ਦੀਵਾਲੀ ਸਾਰੇ ਧਰਮਾਂ ਦਾ ਪ੍ਰੇਮ ਭਾਵ ਦਾ ਤਿਉਹਾਰ ਹੈ ਨਾ ਕਿ ਪ੍ਰਦੂਸ਼ਣ ਫੈਲਾਉਣ ਦਾ ਮੌਕਾ- ਚਰਨ ਸਿੰਘ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Oct 2016

Last updated on: Oct 27, 2016, 00:00 IST

ਦੀ ਹੋਲੀ ਵੰਡਰ ਸਮਾਰਟ ਸਕੂਲ ਦੇ  ਵਿਦਿਆਰਥੀਆਂ ਵੱਲੋਂ ਦੀਵਾਲੀ ਦਾ ਤਿਉਹਾਰ ਇਕ ਵਿਲੱਖਣ ਤਰੀਕੇ ਨਾਲ ਮਨਾਉਂਦੇ ਹੋਏ ਕੈਂਪਸ 'ਚ ਇਸ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਕਰਨ ਦਾ ਫ਼ੈਸਲਾ ਕੀਤਾ ਗਿਆ । ਇਸ ਮੌਕੇ ਤੇ ਦੀਵਾਲੀ ਦੇ ਇਸ ਤਿਉਹਾਰ ਨੂੰ ਯਾਦਗਾਰੀ ਬਣਾਉਣ ਲਈ ਵਿਦਿਆਰਥੀਆਂ ਦਰਮਿਆਨ ਫੈਂਸੀ ਡਰੈੱਸ,ਖ਼ੂਬਸੂਰਤ ਦੀਵੇ ਬਣਾਉਣ, ਰੰਗੋਲੀ ਬਣਾਉਣ ਅਤੇ ਹੋਰ ਕਈ ਤਰਾਂ ਦੇ  ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਮੋਮਬਤੀਆਂ,ਦੀਵੇ, ਰੰਗੋਲੀ  ਬਣਾ ਕੇ ਪ੍ਰਦਰਸ਼ਨੀ ਲਈ ਵੀ ਲਗਾਈ।  ਜਿਸ ਨੂੰ ਉਨ੍ਹਾਂ ਦੇ ਮਾਪਿਆ ਨੇ ਵੇਖਿਆਂ ਅਤੇ ਆਪਣੇ ਬੱਚਿਆਂ ਦੀਆਂ ਵਿਲੱਖਣ ਪ੍ਰਤਿਭਾਵਾਂ ਨੂੰ ਖੂਬ ਸਲਾਹਿਆ ।ਇਸ ਦੌਰਾਨ ਜੂਨੀਅਰ ਵਿਦਿਆਰਥੀਆਂ  ਦੇ ਛੋਟੇ ਛੋਟੇ ਹੱਥਾਂ ਨਾਲ  ਵੱਖ-ਵੱਖ ਰੰਗਾਂ ਨਾਲ ਸਜਾਈ ਗਈ ਰੰਗੋਲੀ ਸਭ ਲਈ ਸਭ ਤੋਂ ਵੱਡਾ ਆਕਰਸ਼ਨ ਦਾ ਕੇਂਦਰ ਰਹੀ । ਛੋਟੇ-ਛੋਟੇ  ਬੱਚਿਆ ਵੱਲੋਂ ਪੇਸ਼ ਕੀਤੇ ਗਏ ਅਨੂਠੇ ਕਲਾ ਦੇ  ਨਮੂਨਿਆਂ ਨੂੰ ਦੇਖ ਕੇ ਕੋਈ  ਵੀ  ਤਾਰੀਫ਼ ਕਰਨੋਂ ਨਹੀ ਰਹਿ ਸਕਿਆ ।

ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਦੀਵਾਲੀ  ਪਟਾਕੇ ਨਾ ਚਲਾ ਕੇ ਪ੍ਰਦੂਸ਼ਣ ਰਹਿਤ ਮਨਾਉਣ ਦੇ ਰਾਹ ਤੇ ਚਲਣਾ ਚਾਹੀਦਾ ਹੈ । ਇਸ ਲਈ ਘਰਾਂ ਨੂੰ ਰੰਗੋਲੀ ਅਤੇ ਹੋਰ ਖ਼ੂਬਸੂਰਤੀ ਨਾਲ ਸਜਾਇਆ ਜਾਵੇ  ਅਤੇ ਘਰਾਂ ਵਿਚ  ਰੌਸ਼ਨੀ ਵੀ ਕੀਤੀ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੇ ਇਸ ਤਿਉਹਾਰ ਮੌਕੇ ਉਹ  ਪੁਰਾਣੇ ਕਪੜੇ,ਕਿਤਾਬਾਂ ਅਤੇ ਖਾਣ ਪੀਣ ਦਾ ਸਮਾਨ ਉਨ੍ਹਾਂ  ਲੋੜਵੰਦਾਂ ਲੋਕਾਂ 'ਚ ਵੰਡ ਦੇਣ ਜੋ ਇਸ ਖ਼ੁਸ਼ੀ ਦੇ ਮੌਕੇ ਤੇ ਕੁੱਝ ਖ਼ਰੀਦਣ 'ਚ ਅਸਮਰਥ ਹਨ। ਇਸ ਨਾਲ ਮਿਲਣ ਵਾਲੀ ਖ਼ੁਸ਼ੀ ਪਟਾਕੇ ਚਲਾਉਣ  ਚਲਾਉਣ ਦੀ ਖ਼ੁਸ਼ੀ ਤੋਂ ਕਿਤੇ ਜ਼ਿਆਦਾ ਹੋਵੇਗੀ ।ਸਕੂਲ ਦੇ ਡਾਇਰੈਕਟਰ ਅਸ਼ਵਿਨ ਅਰੋੜਾ  ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਉਜਲ ਭਵਿਖ ਦੀ ਕਾਮਨਾ ਕੀਤੀ । 

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD