Thursday, 09 May 2024

 

 

ਖ਼ਾਸ ਖਬਰਾਂ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ

 

ਨਵਜੋਤ ਸਿੱਧੂ ਜਿਹੇ ਗੁਬਾਰੇ 'ਚੋਂ ਆਕਸੀਜਨ ਲੱਭ ਰਹੀਆਂ ਨੇ ਕਾਂਗਰਸ ਤੇ ਆਪ : ਮਹੇਸ਼ ਇੰਦਰ ਸਿੰਘ ਗਰੇਵਾਲ

Web Admin

Web Admin

5 Dariya News

ਚੰਡੀਗੜ੍ਹ , 28 Oct 2016

ਕਾਂਗਰਸ ਅਤੇ ਆਪ ਦੋਵੇਂ ਪਾਰਟੀਆਂ ਵਿਧਾਨ ਸਭਾ ਚੋਣਾਂ 'ਚ ਆਪਣੀ ਹੋਂਦ ਬਚਾਉਣ ਵਾਸਤੇ ਨਵਜੋਤ ਸਿੱਧੂ ਜਿਹੇ ਨਿੱਕੇ ਗੁਬਾਰੇ ਤੋਂ ਆਕਸੀਜਨ ਲੈਣ ਲਈ ਤਰਲੋਮੱਛੀ ਹੋ ਰਹੀਆਂ ਹਨ।ਇਹ ਸ਼ਬਦ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਸੀਨੀਅਰ ਅਕਾਲੀ ਆਗੂ ਸ਼ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਹੇ। ਸ਼ ਗਰੇਵਾਲ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਿੱਧੂ ਦਾ 'ਆਵਾਜ਼-ਏ-ਪੰਜਾਬ' ਮੌਜੂਦਾ ਸਮੇਂ ਕਾਂਗਰਸ ਅਤੇ ਆਪ ਦੀ ਸਿਆਸੀ ਹੋਂਦ ਬਚਾਉਣ ਲਈ ਇਕ ਮਾਤਰ ਸਾਧਨ ਬਣ ਗਿਆ ਲੱਗਦਾ ਹੈ। ਉਹਨਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਇੱਕ 130 ਸਾਲ ਪੁਰਾਣੀ ਅਤੇ ਸਭ ਤੋਂ ਵੱਧ ਸਮਾਂ ਦੇਸ਼ ਉੱਤੇ ਰਾਜ ਕਰਨ ਵਾਲੀ ਕਾਂਗਰਸ ਦੇ ਇੰਨੇ ਮਾੜੇ ਦਿਨ ਆ ਗਏ ਹਨ ਕਿ ਉਸ ਨੂੰ ਸਿਆਸੀ ਹੋਂਦ ਬਚਾਉਣ ਵਾਸਤੇ ਸਿੱਧੂ ਵਰਗੇ ਨਿੱਕੇ ਗੁਬਾਰੇ ਤੋਂ ਆਕਸੀਜਨ ਲੈਣ ਦੀ ਲੋੜ ਪੈ ਰਹੀ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਪੂਰੇ ਦੇਸ਼ ਅੰਦਰ ਹਕੂਮਤ ਕਰਨ ਦੇ ਸੁਫਨੇ ਵੇਖਣ ਵਾਲੀ ਆਮ ਆਦਮੀ ਪਾਰਟੀ ਵੀ ਆਪਣੀ ਸੁੰਗੜ ਰਹੀ ਜ਼ਮੀਨ ਨੂੰ ਬਚਾਉਣ ਲਈ ਸਿੱਧੂ ਦੇ ਮੂੰਹ ਵੱਲ ਵੇਖ ਰਹੀ ਹੈ।ਸ਼ ਗਰੇਵਾਲ ਨੇ ਕਿਹਾ ਕਿ ਸਿੱਧੂ ਪਿਛਲੇ ਕਿੰਨੇ ਸਾਲਾਂ ਤੋਂ ਫੋਕੇ ਆਦਰਸ਼ਾਂ ਦੀ ਦੁਹਾਈ ਦਿੰਦਾ ਆ ਰਿਹਾ ਸੀ ਅਤੇ ਮੁੱਖ ਮੰਤਰੀ ਸ਼ ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਉੱਤੇ ਲਗਾਤਾਰ ਆਪਣੇ ਵਿਧਾਨ ਸਭਾ ਹਲਕੇ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ਦੇ ਝੂਠੇ ਦੋਸ਼ ਲਾਉਂਦਾ ਆ ਰਿਹਾ ਸੀ।ਪਰ ਹੁਣ ਅਚਾਨਕ ਸਿੱਧੂ ਨੇ ਪੈਂਤੜਾ ਹੀ ਬਦਲ ਲਿਆ ਹੈ। ਕਾਂਗਰਸ ਅਤੇ ਆਪ ਨਾਲ ਚੋਣ ਗਠਜੋੜ ਕਰਨ ਬਾਰੇ ਸਿੱਧੂ ਦੁਆਰਾ ਕੀਤੀਆਂ ਜਾ ਰਹੀਆਂ ਬੈਠਕਾਂ ਵਿਚ ਉਸ ਦੀ ਮੁੱਖ ਮੰਗ ਇਹ ਹੁੰਦੀ ਹੈ ਕਿ ਪੰਜਾਬ 'ਚ ਚੋਣਾਂ ਜਿੱਤਣ ਮਗਰੋਂ ਉਸ ਨੂੰ ਜਾਂ ਉਸ ਦੀ ਪਤਨੀ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ ਜਾਂ ਨਹੀਂ?ਉਹਨਾਂ ਕਿਹਾ ਕਿ ਕੀ ਸਿੱਧੂ ਨੇ ਅਜੇ ਤੀਕ ਪੰਜਾਬ ਜਾਂ ਇੱਥੋਂ ਦੇ ਲੋਕਾਂ ਬਾਰੇ ਕਿਸੇ ਪ੍ਰੋਗਰਾਮ ਜਾਂ ਦ੍ਰਿਸ਼ਟੀ ਦੀ ਗੱਲ ਕੀਤੀ ਹੈ? 

ਕੀ ਸਿੱਧੂ ਨੇ ਇਸ ਬਾਰੇ ਚਰਚਾ ਕੀਤੀ ਹੈ ਕਿ ਨਵੀਂ ਸਰਕਾਰ ਕਿਸਾਨਾਂ ਜਾਂ ਵਪਾਰੀਆਂ ਵਾਸਤੇ ਕੀ ਕਰੇਗੀ? ਕੀ ਸਿੱਧੂ ਨੇ ਕਾਂਗਰਸ ਜਾਂ ਆਪ ਨਾਲ ਗਠਜੋੜ ਸੰਬੰਧੀ ਵਿਚਾਰ ਕਰਦੇ ਹੋਏ ਰਾਸ਼ਟਰੀ ਜਾਂ ਸੂਬਾਈ ਮਸਲਿਆਂ ਉੱਤੇ ਹੋਣ ਵਾਲੇ ਵਿਚਾਰਧਾਰਕ ਮਤਭੇਦਾਂ ਬਾਰੇ ਚਰਚਾ ਕੀਤੀ ਹੈ?ਸ਼ ਗਰੇਵਾਲ ਨੇ ਕਿਹਾ ਕਿ ਸਿੱਧੂ ਦੋਵਾਂ ਪਾਰਟੀਆਂ ਨਾਲ ਗੱਲਬਾਤ ਇੱਥੋਂ ਸ਼ੁਰੂ ਕਰਦਾ ਹੈ ਕਿ ਪਹਿਲਾਂ ਇਹ ਫੈਸਲਾ ਕਰੋ ਕਿ ਉਸ ਨੂੰ ਜਾਂ ਉਸ ਦੀ ਪਤਨੀ ਨੂੰ ਉਪ ਮੁੱਖ ਮੰਤਰੀ ਬਣਾਓਗੇ ਜਾਂ ਨਹੀਂ?ਬਾਕੀ ਸਾਰੀਆਂ ਗੱਲਾਂ ਬਾਰੇ ਬਾਅਦ ਵਿਚ ਫੈਸਲਾ ਲਿਆ ਜਾ ਸਕਦਾ ਹੈ।ਸਿੱਧੂ ਨਾਲ ਗਠਜੋੜ ਕਰਨ ਲਈ ਕਾਂਗਰਸ ਅਤੇ ਆਪ ਅੰਦਰ ਮੱਚੀ ਕਾਹਲ ਉੱਤੇ ਹੈਰਾਨੀ ਪ੍ਰਗਟ ਕਰਦਿਆਂ ਸ਼ ਗਰੇਵਾਲ ਨੇ ਕਿਹਾ ਕਿ ਕਾਂਗਰਸ ਵੱਲੋਂ ਸਿੱਧੂ ਨਾਲ ਸਮਝੌਤਾ ਕਰਨ ਲਈ ਪ੍ਰਿਯੰਕਾ ਗਾਂਧੀ ਨੇ ਇੱਕ ਪਾਸੇ ਗੁਲਾਮ ਨਬੀ ਆਜ਼ਾਦ ਨੂੰ ਅੱਗੇ ਕੀਤਾ ਹੈ ਤਾਂ ਦੂਜੇ ਪਾਸੇ ਆਪ ਨੇ ਦਰਗੇਸ਼ ਪਾਠਕ ਵਰਗੇ ਸੀਨੀਅਰ ਨੇਤਾ ਨੂੰ ਇਹ ਜਿੰæਮੇਵਾਰੀ ਲਾਈ ਹੈ।ਉਹਨਾਂ ਅੱਗੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਅਮਰਿੰਦਰ ਨੇ ਸ਼ੁਰੂ ਵਿਚ ਨਵਜੋਤ ਸਿੱਧੂ ਦਾ ਇਹ ਕਹਿੰਦੇ ਹੋਏ ਕਾਂਗਰਸ ਵਿਚ ਸਵਾਗਤ ਕੀਤਾ ਸੀ ਕਿ ਸਿੱਧੂ ਦੇ ਪਿਤਾ ਵੀ ਕਾਂਗਰਸ ਵਿਚ ਸਨ। ਪਰ ਬਾਅਦ ਵਿਚ ਸਿੱਧੂ ਦੀ ਆਵਾਜ਼-ਏ-ਪੰਜਾਬ ਨੂੰ 'ਟਾਂਗਾ ਪਾਰਟੀ' ਕਹਿ ਕੇ ਅਤੇ ਸਿੱਧੂ ਨੂੰ 'ਜੋਕਰ' ਕਹਿੰਦੇ ਹੋਏ ਕਾਂਗਰਸ ਵਿਚ ਉਸ ਦੇ ਦਾਖਲੇ ਦਾ ਵਿਰੋਧ ਕੀਤਾ ਸੀ। ਹੁਣ ਦੁਬਾਰਾ ਫਿਰ ਕੂਹਣੀ ਮੋੜ ਕੱਟਦਿਆਂ ਉਹਨਾਂ ਨੇ ਸਿੱਧੂ ਦਾ ਪਾਰਟੀ ਅੰਦਰ ਸਵਾਗਤ ਕੀਤਾ ਹੈ।ਉਹਨਾਂ ਕਿਹਾ ਕਿ ਸਿੱਧੂ ਦਾ ਸਿਆਸੀ ਕਿਰਦਾਰ ਇਹ ਹੈ ਕਿ ਉਹ ਕਿਸੇ ਨੂੰ ਇੱਕ ਹੱਥ ਨਾਲ ਕਲਾਵੇ ਵਿਚ ਲੈਂਦਾ ਹੈ ਅਤੇ ਦੂਜੇ ਹੱਥ ਨਾਲ ਉਸੇ ਵਿਅਕਤੀ ਉੱਤੇ ਹਮਲਾ ਕਰ ਦਿੰਦਾ ਹੈ। ਅਜਿਹੇ ਬੇਇਤਬਾਰੇ ਵਿਅਕਤੀ ਨਾਲ ਸਿਆਸੀ ਗਠਜੋੜ ਕਰਨ ਬਾਰੇ ਉਹੀ ਪਾਰਟੀਆਂ ਸੋਚ ਸਕਦੀਆਂ ਹਨ, ਜਿਹਨਾਂ ਹੇਠੋਂ ਸਿਆਸੀ ਜ਼ਮੀਨ ਤੇਜ਼ੀ ਨਾਲ ਖੁਰ ਰਹੀ ਹੋਵੇ।

 

Tags: Maheshinder Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD