Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਭਾਰਤ ਸਰਕਾਰ : ਭਗਵੰਤ ਮਾਨ

ਮਨਮੀਤ ਅਲੀਸ਼ੇਰ ਦੀ ਹੱਤਿਆ ਤੇ ਆਮ ਆਦਮੀ ਪਾਰਟੀ ਨੇ ਦੁੱਖ ਪ੍ਰਗਟ ਕੀਤਾ

Web Admin

Web Admin

5 Dariya News

ਚੰਡੀਗੜ੍ਹ , 29 Oct 2016

Last updated on: Oct 29, 2016, 00:00 IST

ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿੱਚ ਪੰਜਾਬੀ ਨੌਜਵਾਨ ਮਨਮੀਤ ਅਲੀਸ਼ੇਰ ਦੀ ਇੱਕ ਸਨਕੀ ਗੋਰੇ ਵੱਲੋਂ ਕੀਤੀ ਗਈ ਦਰਦਨਾਕ ਹੱਤਿਆ ਉਪਰ ਡੂੰਘਾ ਦੁੱਖ ਜਤਾਉਂਦੇ ਹੋਏ ਭਾਰਤ ਸਰਕਾਰ ਕੋਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਆਪ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਭਗਵੰਤ ਮਾਨ ਨੇ ਦੱਸਿਆ ਕਿ ਸੰਗਰੂਰ ਜਿਲੇ ਨਾਲ ਸਬੰਧਿਤ ਮਨਮੀਤ ਅਲੀਸ਼ੇਰ ਆਮ ਆਦਮੀ ਪਾਰਟੀ ਦਾ ਬਹੁਤ ਹੀ ਸਮਰਪਿਤ ਅਤੇ ਸਰਗਰਮ ਐਨਆਰਆਈ ਵਲੰਟੀਅਰ ਸੀ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਅਸਟ੍ਰੇਲੀਆ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਸਰਗਰਮੀ ਨਾਲ ਚਲਾ ਰਿਹਾ ਸੀ। ਕੁੱਝ ਸਮਾਂ ਪਹਿਲਾਂ ਮਨਮੀਤ ਅਲੀਸ਼ੇਰ ਅਤੇ ਉਸਦੇ ਹੋਰ ਸਾਥੀਆਂ ਨੇ ਅਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਗਵੰਤ ਮਾਨ ਦੇ ਸ਼ੋਅ ਵੀ ਆਯੋਜਿਤ ਕੀਤੇ ਸਨ। ਉਨਾਂ ਕਿਹਾ ਕਿ ਮਨਮੀਤ ਅਲੀਸ਼ੇਰ ਦੀ ਮੌਤ ਨਾ ਕੇਵਲ ਉਨਾਂ ਦਾ ਨਿਜੀ, ਬਲਕਿ ਸਮੁੱਚੀ ਪਾਰਟੀ ਦਾ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਹੈ।ਭਗਵੰਤ ਮਾਨ ਨੇ ਦੁੱਖ ਦੀ ਇਸ ਘੜੀ ਵਿੱਚ ਮਨਮੀਤ ਅਲੀਸ਼ੇਰ ਦੇ ਪਰਿਵਾਰ ਨਾਲ ਹਮਦਰਦੀ ਜਤਾਈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਦੌਰਾਨ ਅਸਟ੍ਰੇਲੀਆ, ਅਮਰੀਕਾ, ਇੰਗਲੈਂਡ ਅਤੇ ਦੁਨੀਆਂ ਦੇ ਹੋਰ ਦੇਸ਼ਾਂ ਵਿੱਚ ਰੋਜੀ ਰੋਟੀ ਲਈ ਗਏ ਪੰਜਾਬੀਆਂ ਉਪਰ ਨਸਲੀ ਵਿਤਕਰੇ ਵਰਗੇ ਹਮਲੇ ਵਧਦੇ ਜਾ ਰਹੇ ਹਨ। ਅਜਿਹੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਸਬੰਧਿਤ ਵਿਦੇਸ਼ੀ ਸਰਕਾਰਾਂ ਕੋਲ ਇਹ ਮੁੱਦੇ ਗੰਭੀਰਤਾ ਨਾਲ ਉਠਾਉਣ ਦੀ ਜਰੂਰਤ ਹੈ।ਉਨਾਂ ਕਿਹਾ ਕਿ ਮੱਧ-ਪੂਰਬੀ ਦੇਸ਼ਾਂ ਵਿੱਚ ਪੰਜਾਬੀਆਂ  ਦੀ ਹਾਲਤ ਹੋਰ ਵੀ ਵਧੇਰੇ ਚਿੰਤਾਜਨਕ ਹੈ। ਸੈਂਕੜੇ ਪੰਜਾਬੀ ਉਥੋਂ ਦੀਆਂ ਜੇਲਾਂ ਵਿੱਚ ਬੰਦ ਹਨ ਅਤੇ ਬਹੁਤਿਆਂ ਦਾ ਕੋਈ ਥਹੁ-ਪਤਾ ਹੀ ਨਹੀਂ ਲੱਗ ਰਿਹਾ। ਅਜਿਹੇ ਹਾਲਾਤ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਜਰੂਰਤ ਹੈ ਤਾਂਕਿ ਰੋਜੀ ਰੋਟੀ ਦੀ ਮਜਬੂਰੀ ਵਿੱਚ ਵਿਦੇਸੀ ਧਰਤੀ 'ਤੇ ਫਸੇ ਨੌਜਵਾਨਾਂ ਦੀ ਸੁਰੱਖਿਅਤ ਦੇਸ਼ ਵਾਪਸੀ ਸੰਭਵ ਹੋ ਸਕੇ।

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD