Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪੰਜਾਬੀ ਸੂਬੇ ਦੀ 50ਵੀ ਵਰ੍ਹੇਗੰਢ ਸੰਬੰਧੀ ਸਮੂਹ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ - ਬਿਕਰਮ ਸਿੰਘ ਮਜੀਠੀਆ

ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਮਨਾਏ ਜਾ ਰਹੇ ਸਮਾਗਮ 'ਚ ਜੇਤਲੀ ਅਤੇ ਅਮਿਤ ਸ਼ਾਹ ਲੈਣਗੇ ਹਿੱਸਾ

Web Admin

Web Admin

5 Dariya News

ਅੰਮ੍ਰਿਤਸਰ , 29 Oct 2016

Last updated on: Oct 29, 2016, 00:00 IST

ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 1 ਅਕਤੂਬਰ ਨੂੰ ਮਨਾਏ ਜਾ ਰਹੇ ਪੰਜਾਬੀ ਸੂਬੇ ਦੀ 50ਵੀ ਵਰੇਗੰਢ ਸੰਬੰਧੀ ਸਮੂਹ ਪੰਜਾਬੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਸ ਦਿਨ ਅੰਮ੍ਰਿਤਸਰ ਵਿਖੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਸ਼ਾਲ ਅਤੇ ਧੂਮ ਧਾਮ ਨਾਲ ਸਮਾਗਮ ਕਰਦਿਆਂ ਪੰਜਾਬੀ ਸੂਬੇ ਲਈ ਕੁਰਬਾਨੀਆਂ ਕਰਨ ਅਤੇ ਅਹਿਮ ਯੋਗਦਾਨ ਪਾਉਣ ਵਾਲਿਆਂ ਸਮੇਤ ਉਹਨਾਂ ਦੇ ਪਰਿਵਾਰਾਂ ਨੂੰ ਸਤਿਕਾਰ ਦਿੱਤਾ ਜਾ ਰਿਹਾ ਹੈ। ਜਿਸ ਵਿੱਚ ਕੇਂਦਰੀ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੀ ਹਿੱਸਾ ਲੈ ਰਹੇ ਹਨ। ਸ: ਮਜੀਠੀਆ ਅੱਜ ਇੱਥੇ ਕਰਾਏ ਜਾਣ ਵਾਲੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲੈਣ ਅਤੇ ਪ੍ਰਬੰਧਕਾਂ ਨੂੰ ਜ਼ਰੂਰੀ ਹਦਾਇਤਾਂ ਦੇਣ ਆਏ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਸਮਾਗਮ ਦਾ ਸਿਆਸਤ ਨਾਲ ਕੋਈ ਸਰੋਕਾਰ ਨਹੀਂ। ਸਮਾਗਮ ਵਿੱਚ ਵਧ ਚੜ ਕੇ ਹਿੱਸਾ ਲੈਣ ਲਈ ਪੰਜਾਬ ਦੀਆਂ ਸਮੂਹ ਰਾਜਸੀ ਪਾਰਟੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਲਈ ਕੁਰਬਾਨੀਆਂ ਕਰਨ ਵਾਲੇ ਯੋਧਿਆਂ ਦੇ ਸਤਿਕਾਰ ਵਜੋਂ ਅਜਿਹੇ ਸਮਾਗਮ ਰਲ ਮਿਲ ਕੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਕਿ ਪੰਜਾਬੀਆਂ ਦੀ ਸਪਿਰਿਟ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਪੰਜਾਬ ਦੇ ਹਿਤਾਂ, ਤਰੱਕੀ ਅਤੇ ਖੁਸ਼ਹਾਲੀ ਲਈ ਰਲ ਮਿਲ ਕੇ ਯੋਗਦਾਨ ਪਾਇਆ ਜਾ ਸਕੇ। ਉਹਨਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਦੇ ਵਿਤਕਰਿਆਂ ਦੇ ਬਾਵਜੂਦ ਪੰਜਾਬ ਨੇ ਬਹੁਤ ਤਰੱਕੀ ਕੀਤੀ ਹੈ। ਪੰਜਾਬੀਆਂ ਨੇ ਦੇਸ਼ 'ਚ ਹੀ ਨਹੀਂ ਵਿਦੇਸ਼ੀ ਧਰਤੀ 'ਤੇ ਵੀ ਕਈ ਮਲਾਂ ਮਾਰਦਿਆਂ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਉਹਨਾਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਬਿਆਨ ਕਰਦਿਆਂ ਕਿਹਾ ਕਿ ਉਸ ਦਿਨ ਦਿਨ ਸਮੇਂ ਰਣਜੀਤ ਐਵੀਨਿਯੂ ਦੇ ਵਿਸ਼ਾਲ ਮੈਦਾਨ ਵਿੱਚ ਵਿਸ਼ਾਲ ਸਮਾਗਮ ਕਰਾਇਆ ਜਾ ਰਿਹਾ ਹੈ ਅਤੇ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਲਾਈਟ ਐਡ ਸਾਊਡ ਪ੍ਰੋਗਰਾਮ ਹੋਵੇਗਾ। ਸ: ਮਜੀਠੀਆ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਾਕਿਸਤਾਨ ਵਿਰੁੱਧ ਕੀਤੇ ਗਏ ਸਰਜੀਕਲ ਸਟਰੈਕ ਨੂੰ ਵਾਜਬ ਠਹਿਰਾਉਂਦਿਆਂ ਕਿਹਾ ਕਿ ਸਮੇਂ ਦੀ ਮੰਗ ਅਨੁਸਾਰ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਜੇ ਕਰ ਪਾਕਿਸਤਾਨ ਹੁਣ ਵੀ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਇਆ ਤਾਂ ਉਸ ਨਾਲ ਸਾਰੇ ਸੰਬੰਧ ਤੋੜ ਦੇਣ ਤੋ ਇਲਾਵਾ ਉਸ ਖ਼ਿਲਾਫ਼ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਮਜ਼ਬੂਤ ਮੁਹਾਜ਼ ਖੜ੍ਹਾ ਕਰ ਦੇਣਾ ਚਾਹੀਦਾ ਹੈ। ਕਾਂਗਰਸ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਕਿਸਾਨਾਂ ਨੂੰ ਭਰਮਾਉਣ ਲਈ ਜਾਰੀ ਚੋਣ ਮੈਨੀਫੈਸਟੋਆਂ ਸੰਬੰਧੀ ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਕੇਜਰੀਵਾਲ ਇਹ ਲਿਖਤੀ ਵਿਸ਼ਵਾਸ ਦੇਣ ਕਿ ਜੇ ਪਹਿਲੇ ਹਫ਼ਤੇ 'ਚ ਜੇ ਉਹਨਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਾ ਸਕਿਆ ਤਾਂ ਉਹ ਆਪਣੀ ਕੁਲ ਜਾਇਦਾਦ ਕੁਰਕ ਕਰਾ ਕੇ ਉਹ ਰਕਮ ਕਰਜ਼ਾ ਪੀੜਤ ਕਿਸਾਨਾਂ ਨੂੰ ਦੇਣਗੇ।  

ਉਹਨਾਂ ਕਿਹਾ ਕਿ ਇਹ ਲੋਕ ਅਜਿਹਾ ਕਦੀ ਨਹੀਂ ਕਰਨਗੇ। ਇਹਨਾਂ ਦਾ ਮਕਸਦ ਸਿਰਫ਼ ਤੇ ਸਿਰਫ਼ ਆਪਣੀ ਡਿਗ ਚੁੱਕੀ ਸ਼ਾਖ ਨੂੰ ਦੇਖ ਕੇ ਬੌਖਲਾਹਟ ਵਿੱਚ ਆਏ ਹੋਏ ਹਨ। ਉਹਨਾਂ ਕਿਹਾ ਕਿ ਕੀ ਕਾਂਗਰਸ ਇਹ ਦਸੇ ਕਿ ਜੋ ਉਹ ਵਾਅਦੇ ਕਰ ਰਹੇ ਹਨ ਕੀ ਉਹ ਕਾਂਗਰਸ ਸ਼ਾਸਿਤ ਪ੍ਰਦੇਸ਼ਾਂ ਵਿੱਚ ਲਾਗੂ ਹਨ? ਪਿਛਲੇ ਦਸ ਸਾਲਾਂ ਦੌਰਾਨ ਜਦ ਉਹ ਕੇਂਦਰੀ ਸਤਾ ਵਿੱਚ ਹਨ ਤਾਂ ਉਸ ਵਕਤ ਉਹਨਾਂ ਨੂੰ ਕਿਸਾਨਾਂ ਦਾ ਖਿਆਲ ਕਿਉਂ ਨਾ ਆਇਆ।ਇਹੀ ਹਾਲ ਕੇਜਰੀਵਾਲ ਦਾ ਹੈ ਜਿਸ ਨੇ ਦਿੱਲੀ ਦੇ ਕਿਸਾਨਾਂ ਦੇ ਹਿਤ ਵਿੱਚ ਕੁੱਝ ਵੀ ਨਹੀਂ ਕੀਤਾ। ਉਹਨਾਂ ਕਿ ਕਿਸਾਨੀ ਦੀ ਬਾਂਹ ਅੱਜ ਤਕ ਸ: ਪ੍ਰਕਾਸ਼ ਸਿੰਘ ਬਾਦਲ ਹੀ ਮਜ਼ਬੂਤੀ ਨਾਲ ਫੜਦੇ ਰਹੇ ਹਨ। ਸਾਬਕਾ ਐਮ ਪੀ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਜਾਣ 'ਤੇ ਸ: ਮਜੀਠੀਆ ਨੇ ਕਿਹਾ ਕਿ ਉਸ ਦੀਆਂ ਕਾਂਗਰਸ ਅਤੇ ਕੇਜਰੀਵਾਲ ਨਾਲ ਸਿਆਸੀ ਸੌਦੇਬਾਜ਼ੀਆਂ ਸਾਹਮਣੇ ਆਉਣ ਨਾਲ ਉਹ ਹੁਣ ਲੋਕਾਂ ਵਿੱਚ ਵਿਕਾਊ ਮਾਲ ਵਜੋਂ ਬੇਨਕਾਬ ਹੋ ਚੁੱਕਿਆ ਹੈ। ਉਹ ਸੌਦਾ ਵੇਚਣਾ ਚਾਹੁੰਦਾ ਹੈ ਨਾ ਕਿ ਸਮਾਜ ਸੇਵਾ ਲਈ ਰਾਜਨੀਤੀ ਕਰ ਰਿਹਾ ਹੈ। ਇਸ ਮੌਕੇ ਸ: ਮਨਜਿੰਦਰ ਸਿੰਘ ਸਰਸਾ, ਪਰਮਿੰਦਰ ਸਿੰਘ ਬਰਾੜ,  ਉਪ ਮੁੱਖ ਮੰਤਰੀ ਪੰਜਾਬ ਦੇ  ਪ੍ਰਮੁੱਖ  ਸਕੱਤਰ ਸ੍ਰੀ ਰਾਹੁਲ ਤਿਵਾੜੀ, ਕਮਿਸ਼ਨਰ ਪੁਲਿਸ ਲੋਕ ਨਾਥ ਆਂਗਰਾ, ਡਿਪਟੀ ਕਮਿਸ਼ਨਰ ਵਰੁਣ ਰੂਜਮ, ਐੱਸ ਐੱਸ ਪੀ ਹਰਕਮਲਪ੍ਰੀਤ ਸਿੰਘ ਖੱਖ, ਮੇਜਰ ਸ਼ਿਵੀ , ਪ੍ਰੋ: ਸਰਚਾਂਦ ਸਿੰਘ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ । 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD