Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਬਾਬਾ ਵਿਸ਼ਵਕਰਮਾ ਦੀ ਸਮੁੱਚੇ ਜਗਤ ਵਿੱਚ ਸ਼ਿਲਪ ਕਲਾਂ ਲਈ ਅਣਮੁੱਲੀ ਦੇਣ : ਡਾ. ਚਰਨਜੀਤ ਸਿੰਘ ਅਟਵਾਲ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਰਿਆਅਤੀ ਦਰਾਂ 'ਤੇ ਬਿਜਲੀ ਅਤੇ ਸੁਚੱਜਾ ਮੌਹਾਲ ਦਿੱਤਾ : ਡਾ. ਦਲਜੀਤ ਸਿੰਘ ਚੀਮਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 31 Oct 2016

ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਿਲਪ ਕਲਾ ਦਾ ਜਨਮ ਦਾਤਾ ਕਹਿੰਦਿਆਂ ਵਿਸ਼ਵ ਦੇ ਚਹੁੰਮੁੱਖੀ ਵਿਕਾਸ ਨੂੰ ਬਾਬਾ ਜੀ ਦੀ ਅਣਮੁੱਲੀ ਦੇਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਹੁਨਰ (ਸਕਿੱਲ) ਤੋਂ ਬਿਨਾ ਨਹੀਂ ਹੋ ਸਕਦੀ। ਵਿਸ਼ਵਕਰਮਾ ਜੀ ਨੇ ਇਸ ਵਿਸ਼ਵ ਅਤੇ ਲੋਕਾਈ ਦੇ ਵਿਕਾਸ ਲਈ ਲੋੜੀਂਦੇ ਹੁਨਰ ਦੀ ਤਲਾਸ਼ ਕੀਤੀ ਅਤੇ ਇਸ ਨੂੰ ਹੋਰ ਨਿਖ਼ਾਰਨ ਅਤੇ ਪ੍ਰਚਾਰਨ ਦਾ ਸੱਦਾ ਦਿੱਤਾ। ਅੱਜ ਸਥਾਨਕ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਗਿੱਲ ਰੋਡ, ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਉਤਸਵ ਸੰਬੰਧੀ ਪੰਜਾਬ ਸਰਕਾਰ ਵੱਲੋਂ ਮਨਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਅਟਵਾਲ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਨੇ ਜਿੱਥੇ ਸਾਨੂੰ ਹੱਥੀਂ ਕਿਰਤ ਕਰਨ ਦਾ ਸੁਨੇਹਾ ਦਿੱਤਾ, ਉਥੇ ਸਰਬਪੱਖੀ ਵਿਕਾਸ ਲਈ ਨਵੀਂਆਂ ਤਕਨੀਕਾਂ ਅਪਨਾਉਣ 'ਤੇ ਵੀ ਜ਼ੋਰ ਦਿੱਤਾ। ਅਟਵਾਲ ਨੇ ਦਾਅਵੇ ਨਾਲ ਕਿਹਾ ਕਿ ਪੰਜਾਬ ਸਰਕਾਰ ਵਿਸ਼ਵਕਰਮਾ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਸੂਬੇ ਵਿੱਚ 'ਹੁਨਰ ਵਿਕਾਸ' (ਸਕਿੱਲ ਡਿਵੈੱਲਪਮੈਂਟ) 'ਤੇ ਸਭ ਤੋਂ ਵਧੇਰੇ ਜੋਰ ਦੇ ਰਹੀ ਹੈ। ਉਨ੍ਹਾਂ ਸਨਅਤਕਾਰਾਂ ਨੂੰ ਇਸ ਪਵਿੱਤਰ ਦਿਹਾੜੇ 'ਤੇ ਸੱਦਾ ਦਿੱਤਾ ਕਿ ਉਹ ਨੌਜਵਾਨਾਂ ਨੂੰ ਕਿੱਤਾ ਮੁੱਖੀ ਸਿਖ਼ਲਾਈ ਦੇਣ ਵਿੱਚ ਅੱਗੇ ਆਉਣ, ਇਹੇ ਵਿਸ਼ਵਕਰਮਾ ਜੀ ਨੂੰ ਸੱਚਾ ਸਤਕਾਰ ਹੋਵੇਗਾ।ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਸਿੱਖਿਆ ਮੰਤਰੀ ਪੰਜਾਬ ਨੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਉਤਸਵ 'ਤੇ ਵਿਧਾਈ ਦਿੰਦਿਆ ਕਿਹਾ ਕਿ ਵਿਸ਼ਵਕਰਮਾ ਜੀ ਦਾ ਜਨਮ ਦਿਨ ਮਨਾਉਣ ਦਾ ਫੈਸਲਾ ਕਿਰਤੀਆਂ ਦੇ ਸਮਾਜ ਵਿੱਚ ਪਾਏ ਯੋਗਦਾਨ ਅਤੇ ਉਹਨਾਂ ਦੀ ਭਲਾਈ ਵੱਜੋਂ ਮਨਾਇਆ ਜਾਂਦਾ ਹੈ, ਜਿਸ ਦੇ ਸਮੁੱਚੇ ਜਗਤ ਦੇ ਕਿਰਤੀ ਸਨਮਾਨ ਯੋਗ ਅਤੇ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਵੀਂ ਇਹੀ ਉਪਦੇਸ਼ ਦਿੱਤਾ ਸੀ, ਕਿਰਤ ਕਰੋਂ, ਵੰਡ ਛਕੋਂ, ਨਾਮ ਜਪੋਂ। 

ਉਹਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਵੀਰਾ ਦੇ ਦਰਸ਼ਨ ਹੋ ਰਹੇ ਹਨ, ਜਿਹੜੇ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਮੰਨਦੇ ਹਨ। ਉਹਨਾਂ ਕਿਹਾ ਉੱਥੇ ਤੁਹਾਡਾ ਸਾਰਿਆਂ ਦਾ ਪੰਜਾਬ ਦੀ ਬਿਹਤਰੀ ਵਾਸਤੇ ਬਹੁਤ ਵੱਡਾ ਯੋਗਦਾਨ ਹੈ।ਉਹਨਾਂ ਸ੍ਰ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆ ਕਿਹਾ ਉਦਯੋਗਾਂ ਦੀ ਬਿਹਤਰੀ ਵਾਸਤੇ ਅਤੇ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਭਲਾਈ ਲਈ ਜੋ ਉਪ ਮੁੱਖ ਮੰਤਰੀ ਪੰਜਾਬ ਨੇ ਕੰਮ ਕੀਤੇ ਹਨ, ਉਨ੍ਹਾਂ ਦਾ ਬਹੁਤ ਵੱਡਾ ਲਾਭ ਇੰਡਸਟਰੀ ਨੂੰ ਹੋਇਆ ਹੈ। ਉੱਥੇ ਹੀ ਇੰਡਸਟਰੀ ਦਾ ਵਿਕਾਸ ਅਤੇ ਫੈਲਾਅ ਹੋਇਆ ਹੈ। ਉਹਨਾਂ ਕਿਹਾ ਕਿ ਸਾਢੇ 9 ਸਾਲਾਂ ਵਿੱਚ ਜਿੱਥੇ ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ ਇੰਡਸਟਰੀ ਨੂੰ ਅੱਗੇ ਵੱਧਣ ਲਈ ਅਮਨ ਤੇ ਸ਼ਾਨਤੀ ਵਾਲਾ ਮਹੌਲ ਸਰਜਿਆ ਹੈ, ਉੱਥੇ ਇੰਡਸਟਰੀ ਨੂੰ ਅੱਗੇ ਵੱਧਣ ਲਈ ਬਿਜਲੀ ਵੀ ਸਰਪਲੱਸ ਅਤੇ ਰਿਆਤੀ ਦਰਾਂ 'ਤੇ ਦਿੱਤੀ ਹੈ। ਉਹਨਾਂ ਕਿਹਾ ਕਿ ਜਦ ਪੰਜਾਬ ਵਿੱਚ ਸਾਡੇ ਵਿਰੋਧੀ ਕਾਂਗਰਸ ਪਾਰਟੀ ਦੀ ਸਰਕਾਰ ਸੀ ਇੰਡਸਟਰੀ ਨੂੰ ਬਿਜਲੀ ਕੱਟ ਲਗਾ-ਲਗਾ ਕੇ ਦਿੱਤੀ ਜਾਂਦੀ ਸੀ ਅਤੇ ਇੱਥੋਂ ਤੱਕ ਦਫ਼ਤਰ ਕੰਮ-ਕਾਜ ਵੀ ਸਮੇਂ ਤੋਂ ਪਹਿਲਾ ਬੰਦ ਕਰ ਦਿੱਤੇ ਜਾਂਦੇ ਸਨ। ਉਹਨਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ ਸੂਬੇ ਨੂੰ ਪਾਵਰ ਪਲੱਸ ਸੂਬਾ ਬਣਾ ਦਿੱਤਾ ਹੈ ਅਤੇ ਸੱਭ ਤੋਂ ਸਸਤੀ ਬਿਜਲੀ ਪੰਜਾਬ ਵਿੱਚ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਇੰਡਸਟਰੀ ਨੂੰ ਅੱਗੇ ਵੱਧਣ ਵਾਸਤੇ ਬੁਨਿਆਦੀ ਢਾਂਚੇ ਦੀ ਲੋੜ ਹੁੰਦੀ ਹੈ ਅਤੇ ਸਾਡੀ ਸਰਕਾਰ ਨੇ 5 ਨਵੇ ਏਅਰਪੋਰਟ ਬਣਾਏ ਹਨ। ਉਹਨਾਂ ਕਿਹਾ ਕਿ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੈ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਦੇਸ਼ ਦਾ ਪਹਿਲੇ ਦਰਜੇ ਦਾ ਸੂਬਾ ਹੈ ਅਤੇ ਸਨਅਤੀ ਪ੍ਰੋਜੈਕਟ ਲਗਾਉਣ ਲਈ ਇਹ ਸਭ ਤੋਂ ਅਹਿਮ ਅਤੇ ਸੁਰੱਖਿਅਤ ਰਾਜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਨਅਤੀ ਤੌਰ 'ਤੇ ਕਮਜ਼ੋਰ ਕਰਨ 'ਚ ਅੱਤਵਾਦ ਅਤੇ ਸਮੇਂ-ਸਮੇਂ 'ਤੇ ਕੇਂਦਰ ਅਤੇ ਪੰਜਾਬ ਦੀਆਂ ਬਣਦੀਆਂ ਰਹੀਆਂ ਕਾਂਗਰਸ ਸਰਕਾਰਾਂ ਜਿੰਮੇਵਾਰ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਜਲਦੀ ਹੀ ਲੁਧਿਆਣਾ ਵਿੱਚ ਰਾਮਗੜ੍ਹੀਆ ਭਵਨ ਦੀ ਉਸਾਰੀ ਕੀਤੀ ਜਾਵੇਗੀ ਅਤੇ ਤਾਂ ਕਿ ਸਮੂਹ ਰਾਮਗੜ੍ਹੀਆ ਭਾਈਚਾਰੇ ਨੂੰ ਇੱਕ ਮੰਚ ਪ੍ਰਦਾਨ ਕੀਤਾ ਜਾ ਸਕੇ। ਇਸ ਮੌਕੇ ਡਾ. ਚਰਨਜੀਤ ਸਿੰਘ ਅਟਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਸ਼ਿਲਪ ਕਲਾ ਅਤੇ ਕਿਰਤ ਨੂੰ ਬੜਾਵਾ ਦੇਣ ਵਾਲੀਆਂ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾਂ ਵਿੱਚ ਸ੍ਰ. ਸੁਖਦਿਆਲ ਸਿੰਘ ਬਸੰਤ, ਸ੍ਰੀ ਐਸ.ਐਸ. ਭੋਗਲ, ਸ੍ਰੀ ਭੁਪਿੰਦਰ ਸਿੰਘ ਏਸੀਆ ਕਰੇਨ, ਸ੍ਰੀ ਸੁਭਾਸ਼ ਲਾਕੜਾ, ਸ੍ਰੀ ਮਨਜੀਤ ਸਿੰਘ ਖਾਲਸਾ, ਸ੍ਰੀ ਬਲਜੀਤ ਸਿੰਘ ਕਲਸੀ, ਸ੍ਰੀ ਅਸ਼ਵਨੀ ਗੋਇਲ, ਸ੍ਰੀ ਰਘਬੀਰ ਸਿੰਘ ਸੋਹਲ, ਸ੍ਰੀ ਸੁਰਿੰਦਰ ਸਿੰਘ ਜਗਦੇਵ, ਸ੍ਰੀ ਹਰਮਨਜੀਤ ਸਿੰਘ ਨਾਮਧਾਰੀ, ਸ੍ਰੀ ਨੀਰਜ ਸਤੀਜਾ, ਸ੍ਰੀ ਹਰਬੰਸ ਸਿੰਘ ਸੈਂਸ, ਸ੍ਰੀ ਗੌਰਵ ਮੁੰਝਾਲ, ਸ੍ਰੀ ਹਰਮੇਲ ਸਿੰਘ ਕੁਲਾਰ, ਸ੍ਰੀ ਦਲਬੀਰ ਸਿੰਘ ਧੀਮਾਨ, ਸ੍ਰੀ ਗੁਰਮੁੱਖ ਸਿੰਘ ਰੂਪਾਲ, ਸ੍ਰੀ ਰਜਿੰਦਰ ਸਿੰਘ ਸਰਹਾਲੀ, ਸ੍ਰੀ ਮਨਜੀਤ ਸਿੰਘ ਕਲਸੀ, ਸ੍ਰੀ ਸੁਰਿੰਦਰ ਸਿੰਘ ਛਤਵਾਲ ਸ਼ਾਮਲ ਸਨ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੀ ਰਵਿੰਦਰ ਅਰੋੜਾ, ਸਨਅਤਕਾਰ ਸ੍ਰ. ਗੁਰਮੀਤ ਸਿੰਘ ਕੁਲਾਰ ਅਤੇ ਸ੍ਰ. ਮਨਜੀਤ ਸਿੰਘ ਖਾਲਸਾ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਿਤ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ, ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰ. ਨਿਰਮਲ ਸਿੰਘ ਐਸ.ਐਂਸ, ਸਾਬਕਾ ਮੰਤਰੀ ਜਗਜੀਤ ਸਿੰਘ ਗਰਚਾ, ਕੰਵਲਇੰਦਰ ਸਿੰਘ ਠੇਕੇਦਾਰ ਮੈਬਰ ਐਸ.ਜੀ.ਪੀ.ਸੀ, ਸ੍ਰ. ਲਖਵਿੰਦਰ ਸਿੰਘ ਗਾਬੜੀਆ, ਸ੍ਰੀ ਨਿਰੇਸ਼ ਧੀਗਾਨ ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।। 

 

Tags: Dr Daljit Singh Cheema , Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD