Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਮਨਾਏਗੀ ਮੋਦੀ ਸਰਕਾਰ : ਅਮਿਤ ਸ਼ਾਹ

ਪੰਜਾਬ ਦੇ ਨੌਜਵਾਨਾਂ ਦੀ ਵੀਰਤਾ ਤੇ ਕਿਸਾਨਾਂ ਦੇ ਪਸੀਨੇ ਦਾ ਫਖ਼ਰ ਕਰਨ ਦੀ ਥਾਂ ਜਵਾਨੀ ਨੂੰ ਨਸ਼ੇੜੀ ਕਹਿਣ ਵਾਲੇ ਵੋਟਾਂ ਲੈਣ ਦੇ ਹੱਕਦਾਰ ਨਹੀਂ : ਅਮਿਤ ਸ਼ਾਹ

Web Admin

Web Admin

5 Dariya News

ਚੰਡੀਗੜ੍ਹ , 01 Nov 2016

Last updated on: Nov 01, 2016, 00:00 IST

ਭਾਰਤੀ ਜਨਤਾ ਪਾਰਟੀ ਦੇ ਕੌਮੀਂ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਚ ਕਰਵਾਏ ਸਮਾਰੋਹ ਦੌਰਾਨ ਕਿਹਾ ਕਿ ਇਕ ਪਾਸੇ ਅਸੀਂ ਪੰਜਾਬ ਦੇ ਨੌਜਵਾਨਾਂ ਦੇ ਬਲਿਦਾਨ ਅਤੇ ਆਜ਼ਾਦੀ 'ਚ ਹਿੱਸਾ ਲੈਣ ਵਾਲਿਆਂ ਉਤੇ ਫਖ਼ਰ ਕਰਦੇ ਹਾਂ, ਸੈਨਾ ਵਿਚ ਪੰਜਾਬ ਜਿਹੜੇ ਜਵਾਨ ਭੇਜਦਾ ਦਾ ਤੇ ਸਰਹੱਦ ਦੀ ਰੱਖਿਆ ਕਰਦੇ ਹਨ ਅਤੇ ਕਿਸਾਨ ਅੰਨ ਦੇ ਭੰਡਾਰ ਭਰਦੇ ਹਨ ਉਸਤੇ ਫਖ਼ਰ ਕਰਦੇ ਹਾਂ, ਦੂਸਰੇ ਪਾਸੇ ਪੰਜਾਬ ਦੀ ਜਵਾਨੀ ਨੂੰ ਨਸ਼ੇੜੀ ਕਹਿਣ ਵਾਲੇ ਲੋਕ ਪੰਜਾਬ ਤੋਂ ਵੋਟਾਂ ਲੈਣ ਲਈ ਆ ਰਹੇ ਹਨ। ਜਿਹੜੇ ਲੋਕ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੀ ਵੀਰਤਾ 'ਤੇ ਫਖ਼ਰ ਨਹੀਂ ਕਰ ਸਕਦੇ, ਜਿੰਨ੍ਹਾਂ ਨੂੰ ਕਿਸਾਨਾਂ ਦੇ ਪਸੀਨੇ ਦਾ ਅਭਿਮਾਨ ਨਹੀਂ ਹੈ, ਉਨ੍ਹਾਂ ਨੂੰ ਪੰਜਾਬ ਦੇ ਵੋਟ ਲੈਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਆਉਣ ਜਾ ਰਹੀਆਂ ਹਨ ਅਤੇ ਸੂਬੇ ਦੀ ਜਨਤਾ ਨੇ ਇਕ ਵਾਰ ਫਿਰ ਤੈਅ ਕਰਨਾ ਹੈ ਕਿ ਅਗਲੇ ਪੰਜ ਸਾਲ ਕਿਸ ਪਾਰਟੀ ਤੇ ਗੱਠਜੋੜ ਨੂੰ ਦੇਣੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਅਗਵਾਈ ਵਾਲੀ ਐਨਡੀਏ ਦੀ ਸਰਕਾਰ ਹੈ ਅਤੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਦੀ ਸਰਕਾਰ ਫਿਰ ਬਣਦੀ ਹੈ ਤਾਂ ਢਾਈ ਸਾਲ ਦੇ ਅੰਦਰ ਪੰਜਾਬ ਦੇ ਵਿਕਾਸ ਦੇ ਸਾਰੇ ਰੋੜੇ ਨਰਿੰਦਰ ਮੋਦੀ ਤੇ ਅਰੁਣ ਜੇਤਲੀ ਨੇ ਰਸਤੇ ਤੋਂ ਹਟਾ ਦੇਣੇ ਹਨ। ਜੇਕਰ 5 ਸਾਲ ਹੋਰ ਸੇਵਾ ਦਾ ਮੌਕਾ ਮਿਲੇ ਤਾਂ ਪੰਜਾਬ ਪੂਰੀ ਦੁਨੀਆ ਵਿਚ ਵੇਖਣਯੋਗ ਸੂਬਾ ਬਣ ਜਾਵੇਗਾ। ਅਮਿਤ ਸ਼ਾਹ ਨੇ ਦੇਸ਼ ਦੁਨੀਆ ਵਿਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਐਨਡੀਏ ਸਰਕਾਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਬੜੇ ਸਨਮਾਨ ਤੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਵੀ ਤੈਅ ਕੀਤਾ ਹੈ ਕਿ ਦੇਸ਼ ਦੀ ਹਰ ਤਹਿਸੀਲ ਤੇ ਹਰ ਮੰਡਲ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾਵੇਗਾ ਅਤੇ ਪੂਰੇ ਦੇਸ਼ ਵਿਚ ਗੁਰੂ ਸਾਹਿਬ ਜੀ ਦੀ ਵੀਰਤਾ ਤੇ ਅਧਿਆਤਮਿਕ ਊਚਾਈ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਕਸ਼ਮੀਰ ਹੋਵੇ ਜਾਂ ਕੇਰਲ, ਆਸਾਮ ਹੋਵੇ ਜਾਂ ਗੁਜਰਾਤ, ਪੰਜਾਬ ਦਾ ਨਾਮ ਲੈਂਦਿਆਂ ਹੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਦੇਸ਼ ਦੇ ਬੱਚੇ-ਬੱਚੇ ਨੂੰ ਆ ਜਾਂਦੀ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਪੰਜਾਬ ਭਾਰਤ ਦਾ ਜਿਗਰ ਹੈ ਅਤੇ ਇਥੇ ਸਾਲਾਂ ਤੋਂ, 15ਵੀਂ ਸਦੀ ਤੋਂ ਦੇਸ ਤੇ ਧਰਮ ਲਈ ਸ਼ਹੀਦੀ ਤੇ ਬਲਿਦਾਨ ਦੇਣ ਦੀ ਇਕ ਪ੍ਰੰਪਰਾ ਚੱਲੀ ਆ ਰਹੀ ਹੈ। ਸਿੱਖ ਧਰਮ ਦੇ ਗੁਰੂ ਸਾਹਿਬਾਨ ਨੇ ਜਿਸ ਪ੍ਰੰਪਰਾ ਨੂੰ ਸ਼ੁਰੂ ਕੀਤਾ ਤੇ ਅੱਗੇ ਵਧਾਇਆ ਅੱਜ ਤੱਕ ਪੰਜਾਬੀਆਂ ਨੇ ਬੜੇ ਫਖ਼ਰ ਨਾਲ ਸੰਭਾਲ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ 1965, 1971 ਤੇ ਕਾਰਗਿਲ ਦੀ ਜੰਗ ਅਤੇ ਅੱਜ ਅੱਤਵਾਦ ਦਾ ਸਾਹਮਣਾ ਕਰਨ ਲਈ ਜੋ ਲੜਾਈ ਲੜੀ ਜਾ ਰਹੀ ਹੈ, ਪੰਜਾਬੀ ਕਦੇ ਬਲਿਦਾਨ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੇ ਬਲਿਦਾਨੀਆਂ ਵਿਚ ਅਤੇ ਸੈਲੂਲਰ ਜੇਲ੍ਹ ਵਿਚ ਕਾਲਾਪਾਣੀ ਸਜ਼ਾ ਪਾਉਣ ਵਾਲਿਆਂ ਵਿਚ ਵੀ ਪੰਜਾਬੀ ਸਭ ਤੋਂ ਅੱਗੇ ਹਨ। ਸਰਦਾਰ ਭਗਤ ਸਿੰਘ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਦਾ ਨਾਮ ਲੈਂਦਿਆਂ ਕਿਹਾ ਕਿ ਸਿਰਫ਼ ਬਲਿਦਾਨ ਦੇਣਾ ਹੀ ਨਹੀਂ, ਜਦੋਂ ਆਜ਼ਾਦੀ ਤੋਂ ਬਾਅਦ ਦੇਸ਼ ਅੱਗੇ ਬਹੁਤ ਵੱਡਾ ਸੰਕਟ ਸੀ, ਖਾਣਾ ਵੀ ਬਾਹਰ ਅਮਰੀਕਾ ਤੋਂ ਲਿਆਉਣਾ ਪੈਂਦਾ ਸੀ, ਤਾਂ ਹਰੀ ਕ੍ਰਾਂਤੀ ਦੀ ਸ਼ੁਰੂਆਤ ਮੌਕੇ ਪੂਰੇ ਦੇਸ਼ ਵਿਚ ਅਨਾਜ ਦੇ ਭੰਡਾਰ ਭਰਨ ਦਾ ਕੰਮ ਪੰਜਾਬ ਦੇ ਕਿਸਾਨਾਂ ਨੇ ਹੀ ਕੀਤਾ ਸੀ। ਪੰਜਾਬ ਤੋਂ ਬਿਨ੍ਹਾ ਅੰਨ ਉਤਪਾਦਨ ਵਿਚ ਦੇਸ਼ ਦੀ ਆਤਮ ਨਿਰਭਰਤਾ ਬਾਰੇ ਸੋਚਣਾ ਵੀ ਉਚਿਤ ਨਹੀਂ ਸੀ।

ਵਿਕਾਸ ਦੇ ਮੁੱਦੇ ਨੂੰ ਜ਼ੋਰਦਾਰ ਤਰੀਕੇ ਨਾਲ ਉਠਾਉਂਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਜਦੋਂ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਗਏ ਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤੇ ਬਾਹਰ ਜਿਸ ਤਰ੍ਹਾਂ ਵਿਕਾਸ ਕੀਤਾ ਗਿਆ ਹੈ, ਉਹ ਪੂਰੇ ਦੇਸ਼ ਲਈ ਫਖ਼ਰ ਕਰਨ ਯੋਗ ਹੈ। ਉਨ੍ਹਾਂ ਕਿਹਾ ਕਿ ਸਾਲ 2014 ਵਿਚ ਨਰਿੰਦਰ ਮੋਦੀ ਦੀ ਅਗਵਾਈ ਵਿਚ ਬਣੀ ਐਨਡੀਏ ਸਰਕਾਰ ਨੇ ਬਹੁਤ ਸਾਰੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਆਜ਼ਾਦੀ ਤੋਂ ਬਾਅਦ ਕਿਸਾਨਾਂ ਲਈ ਸਭ ਤੋਂ ਜ਼ਿਆਦਾ ਕੰਮ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ, ਜਿਸਨੇ ਗਰੀਬਾਂ, ਦਬੇ ਕੁਚਲੇ ਲੋਕਾਂ, ਦਲਿਤਾਂ ਲਈ ਨਵੀਂਆਂ ਨਵੀਆਂ ਯੋਜਨਾਵਾਂ ਲਿਆ ਕੇ ਸਰਕਾਰ ਨੇ ਕੰਮ ਨੂੰ ਅੱਗੇ ਵਧਾਉਣ ਦਾ ਯਤਨ ਕੀਤਾ ਹੈ। ਹਰ 15 ਦਿਨਾਂ ਵਿਚ ਇਕ ਨਵੀਂ ਯੋਜਨਾ ਤੇ ਉਸ ਨੂੰ ਹੇਠਲੇ ਪੱਧਰ 'ਤੇ ਪਹੁੰਚਾਉਣ ਦੀ ਕਵਾਇਤ ਇਸ ਸਰਕਾਰ ਨੇ ਕੀਤੀਜਾ ਰਹੀ ਹੈ, ਜਿਸ ਦੇ ਕਾਰਨ ਦੇਸ਼ ਵਿਚ ਅੱਜ ਤਬਦੀਲੀ ਦੀ ਲਹਿਰ ਵਿਖਾਈ ਦੇ ਰਹੀ ਹੈ। ਭਾਜਪਾ ਪ੍ਰਧਾਨ ਨੇ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਹੋਣ ਦੀਆਂ ਗੱਲਾਂ ਤਾਂ ਸੁਣੀਆਂ ਸਨ, ਲੇਕਿਨ ਵਿਕਾਸ ਨੂੰ ਅੱਖੀਂ ਵੀ ਵੇਖ ਲਿਆ ਹੈ। ਖੇਤੀ, ਪੇਂਡੂ ਵਿਕਾਸ, ਉਦਯੋਗ, ਅਰਬਨ ਡਿਵੈਲਪਮੈਂਟ, ਸਿਹਤ, ਰੁਜਗਾਰ ਦੇਣ ਸਮੇਤ ਹਰ ਦ੍ਰਿਸ਼ਟੀ ਤੋਂ ਪੰਜਾਬ ਨੂੰ ਆਦਰਸ਼ ਸੂਬਾ ਬਣਾਉਣ ਦਾ ਕੰਮ ਇੰਨ੍ਹਾਂ ਦਸ ਸਾਲਾਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਕੀਤਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਇਕ ਜ਼ਮਾਨਾ ਸੀ ਜਦੋਂ ਕੇਦਰ ਵਿਚ ਦਸ ਸਾਲ ਤੱਕ ਦੇਸ਼ ਵਿਚ ਗਾਂਧੀ ਪਰਿਵਾਰ ਦੀ ਸਰਕਾਰ ਚੱਲਦੀ ਸੀ ਤਾਂ ਦੇਸ਼ ਦੀ ਸਰਹੱਦ ਨੂੰ ਕੋਈ ਵੀ ਅਪਮਾਨਿਤ ਕਰਕੇ ਚਲਾ ਜਾਂਦਾ ਸੀ। ਢਾਈ ਸਾਲ ਵਿਚ ਨਜ਼ਾਰਾ ਬਦਲ ਗਿਆ ਹੈ। ਅੱਜ ਪੂਰੀ ਦੁਨੀਆ ਨੂੰ ਪਤਾ ਚੱਲ ਗਿਆ ਹੈ ਕਿ ਦੇਸ਼ ਦੀਆਂ ਸਰਹੱਦਾਂ ਨਾਲ ਛੇੜਖਾਨੀ ਨਹੀਂ ਕਰ ਸਕਦੇ। ਜੇਕਰ ਉਥੇ ਛੇੜਖਾਨੀ ਕਰਨ ਦੀ ਕੋਈ ਹਿੰਮਤ ਕੀਤੀ ਤਾਂ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਹੈ।ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਦੇਸ਼ ਭਰ ਵਿਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸਤਿਕਾਰ ਜਾਣ ਵਾਲੇ ਨੇਤਾ ਹਨ, ਜਿੰਨ੍ਹਾਂ ਦੀ ਅਗਵਾਈ ਵਿਚ ਪੂਰੇ ਪੰਜਾਬ 'ਚ ਵਿਕਾਸ ਹੋਇਆ ਹੈ। ਅਕਾਲੀ ਦਲ-ਭਾਜਪਾ ਦਾ ਗਠਬੰਧਨ ਨੂੰ ਕੌਮੀਂ ਏਕਤਾ ਦਾ ਗੱਠਜੋੜ ਦੱਸਦਿਆਂ ਅਤੇ ਇਸਦਾ ਸਿਹਰਾ ਨਰਿੰਦਰ ਮੋਦੀ ਤੇ ਪ੍ਰਕਾਸ਼ ਸਿੰਘ ਬਾਦਲ ਦੇ ਆਪਸੀ ਸਤਿਕਾਰ ਨੂੰ ਦਿੰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਦੋਵਾਂ ਆਗੂਆਂ ਨੇ ਕਈ ਮੌਕਿਆਂ 'ਤੇ ਗੱਠਜੋੜ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਜਨਤਾ ਨੂੰ ਵਿਸ਼ਵਾਸ਼ ਦੁਆਉਂਦਿਆਂ ਕਿਹਾ ਕਿ ਆਗਾਮੀਂ ਚੋਣਾਂ ਵਿਚ ਵੀ ਭਾਜਪਾ-ਅਕਾਲੀ ਦਲ ਇਕਜੁਟ ਹੋ ਕੇ ਜੰਗ ਜਿੱਤਣਗੇ ਅਤੇ ਵਿਕਾਸ ਕਰਨ ਵਾਲੀ ਸਰਕਾਰ ਫਿਰ ਤੋਂ ਬਣਾਉਣਗੇ।

 

Tags: Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD