Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟਾਊਨਹਾਲ ਵਿਖੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਸਮਾਗਮ

ਸਾਲ 2016 ਪੰਜਾਬ ਦੇ ਵਿਕਾਸ ਦੇ ਵਰ੍ਹੇ ਵਜੋਂ ਚੇਤੇ ਰੱਖਿਆ ਜਾਵੇਗਾ-ਜੇਤਲੀ

Web Admin

Web Admin

5 Dariya News

ਅੰਮ੍ਰਿਤਸਰ , 01 Nov 2016

Last updated on: Nov 01, 2016, 00:00 IST

ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਭਵਿੱਖੀ ਪੀੜ੍ਹੀਆਂ ਲਈ ਸੰਭਾਲ ਕੇ ਰੱਖਣ ਵਾਸਤੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਿਹੜੇ ਦੇਸ਼ ਆਪਣੇ ਸੱਭਿਆਚਾਰ ਅਤੇ ਵਿਰਸੇ ਨੂੰ ਭੁੱਲ ਜਾਂਦੇ ਹਨ ਉਹ ਸਮੇਂ ਦੇ ਬੀਤਣ ਦੇ ਨਾਲ ਖਤਮ ਹੋ ਜਾਂਦੇ ਹਨ।ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਅੱਜ ਇੱਥੇ ਟਾਊਹਾਲ ਵਿਖੇ ਕਰਵਾਏ ਇਕ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਪੰਜਾਬ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਵੱਡਾ ਬੀੜਾ ਚੁੱਕਿਆ ਸੀ ਜਿਸ ਵਾਸਤੇ ਇਸ ਨੇ ਵਿਰਾਸਤ-ਏ-ਖਾਲਸਾ, ਛੋਟਾ ਘੱਲੂਘਾਰਾ, ਵੱਡਾ ਘੱਲੂਘਾਰਾ, ਬਾਬਾ ਬੰਦਾ ਸਿੰਘ ਜੰਗੀ ਯਾਦਗਾਰ, ਜੰਗੀ ਨਾਇਕ ਯਾਦਗਾਰ ਬਣਾਈਆਂ। ਇਸ ਤੋਂ ਇਲਾਵਾ ਜੰਗ-ਏ-ਆਜ਼ਾਦੀ ਯਾਦਗਾਰ, ਬਾਬਾ ਜੀਵਨ ਸਿੰਘ (ਭਾਈ ਜੈਤਾ), ਗੁਰੂ ਰਵੀਦਾਸ ਜੀ ਯਾਦਗਾਰ ਅਤੇ ਭਗਾਵਨ ਵਾਲਮੀਕ ਸਥਲ ਛੇਤੀ ਹੀ ਆਉਂਦੇ ਦਿਨਾਂ ਦੌਰਾਨ ਦੇਸ਼ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸਾਂ ਦੇ ਕਾਰਨ ਸੂਬੇ ਦੀ ਮਹਾਨ ਸਭਿਆਚਾਰਕ ਵਿਰਾਸਤ ਸੰਭਾਲੀ ਗਈ ਹੈ ਜੋ ਭਵਿੱਖੀ ਪੀੜ੍ਹੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਣ ਦੇ ਸਬੰਧ ਵਿੱਚ ਵੱਡੀ ਭੂਮਿਕਾ ਨਿਭਾਉਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਪੰਡਤ ਜਵਾਹਰ ਲਾਲ ਨਹਿਰੂ ਦੇ ਸਮੇਂ ਤੋਂ ਹੀ ਪੰਜਾਬ ਨਾਲ ਵਿਸ਼ਵਾਸਘਾਤ ਕੀਤਾ ਹੈ ਜਿਨ੍ਹਾਂ ਨੇ ਬੋਲੀ ਦੇ ਅਧਾਰ ਤੇ ਪੰਜਾਬੀ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਉਹ ਬਾਅਦ ਵਿੱਚ ਅਜਿਹਾ ਕਰਨ ਤੋਂ ਮੁੱਕਰ ਗਏ ਸਨ। ਪੰਜਾਬੀ ਸੂਬੇ ਦੇ ਗਠਨ ਵਿੱਚ ਵਿਲੱਖਣ ਕੁਰਬਾਨੀਆਂ ਦੇਣ ਵਾਲੇ ਮਹਾਨ ਨਾਇਕਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰ ਬਾਦਲ ਨੇ ਕਿਹਾ ਕਿ ਹਰੇਕ ਪੰਜਾਬੀ ਉਨ੍ਹਾਂ ਦਾ ਕਰਜਾਈ ਹੈ ਜਿੰਨਾਂ ਨੇ ਪੰਜਾਬੀ ਸੂਬੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿੱਚ 43 ਸ਼ਹੀਦ ਹੋਏ ਹਨ ਜਦ ਕਿ 59000 ਲੋਕਾਂ ਨੂੰ ਕੈਦ ਹੋਈ ਸੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ। ਇਸ ਦੌਰਾਨ ਕੂਕਾ ਲਹਿਰ, ਕਿਸਾਨ ਆਦਿ ਸੰਘਰਸ਼ਾਂ ਵਿੱਚ ਪੰਜਾਬੀਆਂ ਨੇ ਮੋਹਰੀ ਹੋ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਬਹਾਦਰ ਪੰਜਾਬੀਆਂ ਨੇ ਬ੍ਰਿਟਿਸ਼ ਸਾਮਰਾਜ ਦੇ ਵਿਰੁੱਧ ਆਜ਼ਾਦੀ ਸੰਘਰਸ਼ ਵਿੱਚ ਵਿਲੱਖਣ ਯੋਗਦਾਨ ਦਿੱਤਾ। ਸ੍ਰ ਬਾਦਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਪੰਜਾਬੀ ਦੇਸ਼ ਦੀ ਖੁਸ਼ਹਾਲੀ ਅਤੇ ਸਮੁੱਚੇ ਵਿਕਾਸ ਲਈ ਅੱਗੇ ਰਹੇ ਅਤੇ ਇਨ੍ਹਾਂ ਨੇ ਬਾਹਰੀ ਹਮਲਿਆਂ ਤੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ।

ਪਿਛਲੇ ਵਰ੍ਹਿਆਂ ਤੋਂ ਕਾਂਗਰਸ ਦੀ ਬਦਨਾਮ ਅਤੇ ਲੋਕ ਵਿਰੋਧੀ ਪਹੁੰਚ ਬਾਰੇ ਲੋਕਾਂ ਨੂੰ ਚੌਕਸ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੇ ਸਮਾਜਿਕ, ਸਿਆਸੀ, ਆਰਥਿਕ ਅਤੇ ਧਾਰਮਿਕ ਮਾਮਲਿਆਂ ਨੂੰ ਵੱਡੀ ਢਾਹ ਲਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਜਾਣਬੁੱਝ ਕੇ ਪੰਜਾਬ ਨੂੰ ਇਸ ਦੀ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਾਂਝਾ ਰੱਖਿਆ ਅਤੇ ਇਸ ਨੇ ਸੂਬੇ ਦੇ  ਦਰਿਆਈ ਪਾਣੀਆਂ ਦੇ ਹਿੱਸੇ ਨੂੰ ਨਕਾਰਿਆ। ਸ੍ਰ ਬਾਦਲ ਨੇ ਕਿਹਾ ਕਿ ਕਾਂਗਰਸ ਹੀ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਲਈ ਜਿੰਮੇਵਾਰ ਹੈ ਜਿਸ ਨੇ ਸੂਬੇ ਦੀ ਪ੍ਰਗਤੀ ਅਤੇ ਖੁਸ਼ਹਾਲੀ ਲਈ ਪੁੱਠਾ ਗੇੜਾ ਦਿੱਤਾ।ਕਾਂਗਰਸ ਪਾਰਟੀ ਦੇ ਪੰਜਾਬ ਵਿਰੋਧੀ ਪੈਂਤੜੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਸਦਾ ਹੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਫੁੱਟ ਪਾਉ ਸਿਆਸਤ ਖੇਡੀ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਸੂਬੇ ਨਾਲ ਵਿਸ਼ਵਾਸ਼ਘਾਤ ਕੀਤਾ ਹੈ ਅਤੇ ਸ਼ਾਂਤੀ ਨਾਲ ਰਹਿ ਰਹੇ ਭਾਈਚਾਰਿਆਂ ਵਿੱਚ ਪਾੜਾ ਪਾਉਣ ਦੇ ਯਤਨ ਕੀਤੇ ਹਨ। ਸ੍ਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ 60 ਸਾਲ ਦੇ ਕੁਸ਼ਾਸਨ ਨਾਲ ਦੇਸ਼ ਦਾ ਵੱਡਾ ਨੁਕਸਾਨ ਕੀਤਾ ਹੈ ਅਤੇ ਬੇਰੁਜ਼ਗਾਰੀ, ਅਨਪੜ੍ਹਤਾ, ਗਰੀਬੀ ਅਤੇ ਹੋਰ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਨੂੰ ਪਨਪਣ ਦਿੱਤਾ ਹੈ।ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਲ 2016 ਦਾ ਵਰ੍ਹਾ ਪੰਜਾਬ ਦੇ ਵਿਕਾਸ ਦੇ ਵਰ੍ਹੇ ਵਜੋਂ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਿਛਲੇ 10 ਸਾਲਾਂ ਦੌਰਾਨ ਹੋਈ ਲਾਮਿਸਾਲ ਤਰੱਕੀ ਦਾ ਜ਼ਿਕਰ ਕਰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਕਾਂਗਰਸ ਸਰਕਾਰਾਂ ੱਵਲੋਂ ਪੰਜਾਬ ਨੂੰ ਹਮੇਸ਼ਾ ਨਜ਼ਰਅੰਦਾਜ ਕੀਤਾ ਜਾਂਦਾ ਰਿਹਾ ਪਰ ਹੁਣ ਕੇਂਦਰ ਤੇ ਰਾਜ ਵਿਚ ਅਕਾਲੀ-ਭਾਜਪਾ ਸਰਕਾਰ ਹੋਣ ਨਾਲ ਪੰਜਾਬ ਦਾ ਮਾਣ ਸਤਿਕਾਰ ਦੁਬਾਰਾ ਬਹਾਲ ਹੋਇਆ ਹੈ।ਸ. ਬਾਦਲ ਵਲੋਂ ਆਪਣੇ ਸਿਆਸੀ ਜੀਵਨ ਦੌਰਾਨ ਲੋਕ ਸੇਵਾ ਨੂੰ ਪਹਿਲ ਦੇ ਕੇ ਸੂਬੇ ਦੇ ਵਿਕਾਸ ਲਈ ਕੀਤੇ ਅਣਥੱਕ ਯਤਨਾਂ ਨੂੰ ਲਾਮਿਸਾਲ ਕਰਾਰ ਦਿੰਦਿਆਂ ਸ੍ਰੀ ਜੇਤਲੀ ਨੇ ਕਿਹਾ ਕਿ ਸ. ਬਾਦਲ ਵਲੋਂ ਨਿੱਜੀ ਹਿੱਤਾਂ ਤੋਂ ਪਹਿਲਾਂÎ ਲੋਕ ਹਿੱਤਾਂ ਨੂੰ ਮੂਹਰੇ ਰੱਖਿਆ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਇਕਲੌਤਾ ਮੰਤਵ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਤੇ ਸਰਬਪੱਖੀ ਵਿਕਾਸ ਹੀ ਹੈ। ਉਨ੍ਹਾਂ ਕਿਹਾ ਦੋਵਾਂ ਪਾਰਟੀਆਂ ਦਾ ਗਠਜੋੜ ਸਿਆਸੀ ਨਾ ਹੋ ਕੇ ਸਮਾਜਿਕ ਹੈ ਅਤੇ ਅੱਤਵਾਦ ਸਮੇਤ ਕਿਸੇ ਵੀ ਮੁਸ਼ਕਿਲ ਸਥਿਤੀ ਵਿਚ ਲੋਕ ਹਿੱਤਾਂ ਦੀ ਰਾਖੀ ਲਈ ਗਠਜੋੜ ਨੇ ਸੰਘਰਸ਼ ਕੀਤਾ ਹੈ।

ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀ ਸੂਬਾ ਮਹਾਨ ਨਾਇਕਾਂ ਵੱਲੋਂ ਕੀਤੀਆਂ ਲਾਮਿਸਾਲ ਕੁਰਬਾਨੀਆਂ ਸਦਕਾ ਹੀ ਹੋਂਦ ਵਿੱਚ ਆਇਆ ਹੈ ਜਿਨ੍ਹਾਂ ਨੇ ਇਸ ਕਾਰਜ ਲਈ ਅਣਥੱਕ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਰਜਣਾ ਤੋਂ ਬਾਅਦ ਵੀ ਸਮੇਂ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਸੂਬੇ ਨੂੰ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਦਰਿਆਈ ਪਾਣੀਆਂ ਦੇ ਜਾਇਜ਼ ਹੱਕ ਦੇਣ ਤੋਂ ਵਾਂਝਾ ਰੱਖਿਆ। ਉਪ ਮੁੱਖ ਮੰਤਰੀ ਨੇ ਪ੍ਰਣ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉਦੋਂ ਤੱਕ ਸੰਘਰਸ਼ ਕਰਦਾ ਰਹੇਗਾ ਜਦੋਂ ਤੱਕ ਇਹ ਮਸਲੇ ਹੱਲ ਨਹੀਂ ਹੁੰਦੇ।ਉਪ ਮੁੱਖ ਮੰਤਰੀ ਨੇ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਸੁੱਟਣ ਲਈ ਹਰੇਕ ਪੰਜਾਬੀ ਵੱਲੋਂ ਲੜਾਈ ਜਾਰੀ ਰੱਖੀ ਜਾਵੇਗੀ। ਸ. ਬਾਦਲ ਨੇ ਕਿਹਾ ਕਿ ਪੰਜਾਬੀ ਇਕ ਜੁਝਾਰੂ ਕੌਮ ਹੈ ਜਿਨ੍ਹਾਂ ਨੇ ਮੁਗਲ ਤੇ ਬਰਤਾਨਵੀ ਹਕੂਮਤਾਂ ਦੌਰਾਨ ਜਬਰ-ਜ਼ੁਲਮ, ਅਨਿਆਂ ਅਤੇ ਦਮਨ ਖਿਲਾਫ ਅਣਗਿਣਤ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਮਿਹਨਤ ਕਰਨ ਦਾ ਜਜ਼ਬਾ ਹੈ ਜਿਸ ਕਰਕੇ ਇਨ੍ਹਾਂ ਨੇ ਆਲਮੀ ਪੱਧਰ 'ਤੇ ਆਪਣੀ ਪਛਾਣ ਕਾਇਮ ਕੀਤੀ ਹੈ।ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਮੁਲਕ ਦਾ 2.5 ਫੀਸਦੀ ਹਿੱਸਾ ਹੈ ਪਰ ਅਨਾਜ ਸਭ ਤੋਂ ਵੱਧ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਸੂਬਿਆਂ ਨੇ ਆਪਣੇ ਕੁਝ ਹਿੱਸੇ ਹੀ ਵਿਕਸਤ ਕੀਤੇ ਹਨ ਪਰ ਅਕਾਲੀ-ਭਾਜਪਾ ਸਰਕਾਰ ਨੇ ਵਿਆਪਕ ਵਿਕਾਸ ਕਰਕੇ ਸਮੁੱਚੇ ਸੂਬੇ ਦੀ ਕਾਇਆ ਕਲਪ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ 20 ਸਾਲਾਂ ਵਿੱਚ ਸਭ ਤੋਂ ਵੱਧ ਵਿਕਾਸ ਹੋਇਆ ਜਿਨ੍ਹਾਂ ਵਿੱਚ 15 ਸਾਲ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਯੋਗ ਰਹਿਨੁਮਾਈ ਸਦਕਾ ਸੰਭਵ ਹੋਇਆ ਹੈ।

ਵਿਰੋਧੀਆਂ ਵੱਲੋਂ ਸੂਬੇ ਨੂੰ ਬਦਨਾਮ ਕਰਨ 'ਤੇ ਕਰੜੇ ਹੱਥੀਂ ਲੈਂਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਮੁਲਕ ਦਾ ਮੋਹਰੀ ਸੂਬਾ ਹੈ ਜੋ ਨਾ ਸਿਰਫ ਬਿਜਲੀ ਪੱਖੋਂ ਆਤਮ-ਨਿਰਭਰ ਸੂਬਾ ਹੈ ਸਗੋਂ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਹਤਰੀਨ ਸੜਕੀ ਢਾਂਚਾ ਹੈ ਅਤੇ ਅਗਲੇ ਛੇ ਮਹੀਨਿਆਂ ਵਿੱਚ ਪੀਣ ਵਾਲੇ ਪਾਣੀ ਤੇ ਸੀਵਰੇਜ ਦੀ 100 ਫੀਸਦੀ ਸਹੂਲਤ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੰਜਾਈ ਦਾ ਬਹੁਤ ਵਧੀਆ ਨੈੱਟਵਰਕ ਹੈ ਅਤੇ ਕਿੰਨੂ, ਦੁੱਧ ਤੇ ਅਮਰੂਦ ਦੀ ਪੈਦਾਵਾਰ ਵਿੱਚ ਮੋਹਰੀ ਸੂਬਾ ਹੈ ਅਤੇ ਲੀਚੀਆ ਦੀ ਪੈਦਾਵਾਰ ਵਿੱਚ ਵੀ ਸਭ ਤੋਂ ਅੱਗੇ ਹਨ।ਉਪ ਮੁੱਖ ਮੰਤਰੀ ਨੇ ਕਿਹਾ ਕਿ ਹੌਜ਼ਰੀ, ਸਾਈਕਲ, ਟਰੈਕਟਰ ਤੇ ਖੇਤੀ ਸੰਦ, ਖੇਡਾਂ ਅਤੇ ਮਸ਼ੀਨਰੀ ਵਿੱਚ ਵੀ ਪੰਜਾਬ ਸਭ ਤੋਂ ਮੋਹਰੀ ਸਥਾਨ 'ਤੇ ਹੈ ਅਤੇ ਕੱਪੜਾ ਸਨਅਤ ਵਿੱਚ ਪੰਜਾਬ ਦੂਜੇ ਸਥਾਨ 'ਤੇ ਹੈ। ਉਨ੍ਹਾਂ ਕਿਹਾ ਕਿ ਬੀਤੇ 50 ਸਾਲ ਪੰਜਾਬ ਵਿੱਚ ਲਾਮਿਸਾਲ ਵਿਕਾਸ ਦਾ ਗਵਾਹੀ ਭਰਦੇ ਹਨ ਪਰ ਅਜੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੂੰ ਨਵੀਂ ਦਿਖ ਦੇਣ ਲਈ ਉਪ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। 

ਸੂਬੇ ਦੇ ਗੌਰਵਮਈ ਇਤਿਹਾਸ ਨੂੰ ਮੂਰਤੀਮਾਨ ਕਰਨ ਲਈ ਕੀਤੇ ਗਏ ਉਪਰਾਲਿਆਂ ਲਈ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਸ੍ਰੀ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ ਹੈ ਅਤੇ ਸਮੁੱਚਾ ਸੂਬਾ ਉਨ੍ਹਾਂ ਦਾ ਸਦਾ ਹੀ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਦੁਨੀਆ ਨੇ ਪੰਜਾਬੀਆਂ ਦੀ ਵਿਲੱਖਣ ਹਸਤੀ ਦਾ ਸਤਿਕਾਰ ਕੀਤਾ ਹੈ।ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਸੋਹਣ ਸਿੰਘ ਠੰਡਲ, ਅਨਿਲ ਜੋਸ਼ੀ,  ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸ. ਬਲਵਿੰਦਰ ਸਿੰਘ ਭੂੰਦੜ ਤੇ ਸ਼ਵੇਤ ਮਲਿਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਸਾਬਕਾ ਮੰਤਰੀ, ਵਿਧਾਇਕ, ਸਾਬਕਾ ਵਿਧਾਇਕਸ਼, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਅਕਾਲੀ-ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।    

ਸਮਾਨਿਤ ਹੋਈਆਂ ਸ਼ਖਸੀਅਤਾਂ-


ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਵਿਸ਼ੇਸ਼ ਸਨਮਾਨ

ਮਾਸਟਰ ਤਾਰਾ ਸਿੰਘ ਦੇ ਪਰਿਵਾਰ 'ਚੋਂ-ਬੀਬੀ ਕਿਰਨਜੋਤ ਕੌਰ

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਪਰਿਵਾਰ 'ਚੋਂ-ਸੋਹਣ ਸਿੰਘ ਫੇਰੂਮਾਨ

ਸੰਤ ਫਤਹਿ ਸਿੰਘ ਦੇ ਪਰਿਵਾਰ 'ਚੋਂ- ਸੁਖਵੀਰਪਾਲ ਸਿੰਘ ਬਦਿਆਲਾ ਤੇ ਰਾਜਦੀਪ ਸਿੰਘ ਬਦਿਆਲਾ 

ਸੇਠ ਰਾਮ ਨਾਥ ਦੇ ਪਰਿਵਾਰ 'ਚੋਂ-ਅਸ਼ੋਕ ਸੇਠ ਤੇ ਅਵਿਨਾਸ਼ ਸੇਠ

ਨਾਮਵਰ ਖਿਡਾਰੀ-ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ, ਅਜੀਤਪਾਲ ਸਿੰਘ, ਓਲੰਪਿਕ ਸੋਨ ਤਮਗਾ ਜੇਤੂ ਅਭਿਨਵ ਬਿੰਦਰਾ

ਉੱਘੇ ਸਨਅਤਕਾਰ-ਸ੍ਰੀ ਐਸ.ਪੀ. ਓਸਵਾਲ, ਸ੍ਰੀ ਰਾਕੇਸ਼ ਭਾਰਤੀ ਮਿੱਤਲ, ਸ੍ਰੀ ਪੰਕਜ ਮੁੰਜਾਲ, ਸ੍ਰੀ ਰਾਜਿੰਦਰ ਗੁਪਤਾ, ਸ੍ਰੀ ਕਮਲ ਓਸਵਾਲ

ਦਿੱਲੀ ਦੇ ਸਾਬਕਾ ਲੈਫਟੀਨੈਂਟ ਗਵਰਨਰ-ਤੇਜਿੰਦਰ ਖੰਨਾ

ਪ੍ਰਸਿੱਧ ਗਾਇਕ ਤੇ ਅਦਾਕਾਰ-ਗੁਰਦਾਸ ਮਾਨ

ਫੌਜ ਦੇ ਸਾਬਕਾ ਮੁਖੀ-ਜਨਰਲ ਜੇ.ਜੇ. ਸਿੰਘ

 

Tags: Parkash Singh Badal , Arun Jaitley , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD