Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡੀ.ਪੀ.ਐੱਸ ਵਰਲਡ ਸਕੂਲ 'ਚ ਵਿਦਿਆਰਥੀ ਲਈ ਮਨਾਇਆ ਗਿਆ ਟਰੈਫ਼ਿਕ ਜਾਗਰੂਕਤਾ ਹਫ਼ਤਾ

ਅਖੀਰਲੇ ਦਿਨ ਵਿਦਿਆਰਥੀਆਂ ਨੇ ਟਰੈਫ਼ਿਕ ਪਾਰਕ 'ਚ ਲਈ ਆਵਾਜਾਈ ਕਾਨੂੰਨਾਂ ਦੀ ਅਹਿਮ ਜਾਣਕਾਰੀ

Web Admin

Web Admin

5 Dariya News

ਜ਼ੀਰਕਪੁਰ , 03 Nov 2016

Last updated on: Nov 03, 2016, 00:00 IST

ਡੀ ਪੀ ਐੱਸ ਵਰਲਡ ਸਕੂਲ, ਜ਼ੀਰਕਪੁਰ ਵਿਖੇ ਵਿਦਿਆਰਥੀਆਂ ਦੀ ਜਾਣਕਾਰੀ ਲਈ ਟਰੈਫ਼ਿਕ ਜਾਗਰੂਕਤਾ ਹਫ਼ਤਾ ਮਨਾਇਆ ਗਿਆ । ਇਸ ਜਾਗਰੂਕਤਾ ਹਫ਼ਤੇ ਨੂੰ ਮਨਾਉਣ ਦਾ ਮੁੱਖ ਮੰਤਵ ਰੋਜ਼ਾਨਾ ਹੋਣ ਵਾਲੇ ਸੜਕ ਹਾਦਸੇ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟਰੈਫ਼ਿਕ ਦੇ ਨਿਯਮਾਂ ਨਾਲ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਦੇ ਪਾਲਨ ਲਈ ਪ੍ਰੇਰਿਤ ਕਰਨਾ ਸੀ । ਇਸ ਦੌਰਾਨ ਪੂਰਾ ਹਫ਼ਤਾ ਸਕੂਲ 'ਚ ਜਿੱਥੇ ਵਿਦਿਆਰਥੀਆਂ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਟਰੈਫ਼ਿਕ ਨਿਯਮਾਂ ਤੇ ਟਰੈਫ਼ਿਕ ਦੇ ਸਾਈਨ ਬੋਰਡਾਂ ਬਾਰੇ ਅਹਿਮ ਜਾਣਕਾਰੀ ਦਿਤੀ ਉੱਥੇ ਹੀ  ਹਫ਼ਤੇ ਦੇ ਅਖੀਰਲੇ ਦਿਨ ਵਿਦਿਆਰਥੀਆਂ ਨੇ ਪੰਚਕੂਲਾ ਦੇ ਟਰੈਫ਼ਿਕ ਪਾਰਕ 'ਚ ਸ਼ਿਰਕਤ ਕਰਕੇ ਟਰੈਫ਼ਿਕ ਮੁਲਾਜ਼ਮਾਂ ਤੋਂ ਅਹਿਮ ਜਾਣਕਾਰੀ ਹਾਸਿਲ ਕੀਤੀ । ਇਸ ਦੌਰਾਨ ਟਰੈਫ਼ਿਕ ਮੁਲਾਜ਼ਮਾਂ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਸਾਇਨ,ਸਿਗਨਲ,ਜ਼ੈਬਰਾ ਕਰਾਸਿੰਗ,ਫੁੱਟਪਾਥ  ਅਤੇ ਟਰੈਫ਼ਿਕ ਲਾਈਟਾਂ ਬਾਰੇ ਜਾਣਕਾਰੀ ਦਿਤੀ। 

ਇਸ ਦੌਰਾਨ ਵਿਦਿਆਰਥੀਆਂ ਨੇ ਟਰੈਫ਼ਿਕ ਪਾਰਕ 'ਚ ਹੀ ਨਿਯਮਾਂ ਨੂੰ ਪਾਲਨ ਕਰਦੇ ਹੋਏ ਸੜਕ ਦੇ ਨਿਯਮਾਂ ਨਾਲ ਸਬੰਧਿਤ ਕਈ ਰੋਚਕ ਪਰ ਜਾਣਕਾਰੀ ਭਰਪੂਰ ਖੇਡਾਂ ਵਿਚ ਵੀ ਹਿੱਸਾ ਲਿਆ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਜੋਤੀ ਨਾਗਰੇਨਾ  ਨੇ ਦੱਸਿਆ ਕਿ ਇਸ ਪੂਰੇ ਹਫ਼ਤੇ ਦੌਰਾਨ ਵਿਦਿਆਰਥੀਆਂ ਨੂੰ ਨਾ ਸਿਰਫ਼ ਟਰੈਫ਼ਿਕ ਨਿਯਮਾਂ  ਬਾਰੇ ਜਾਣਕਾਰੀ ਦਿਤੀ ਗਈ ਬਲਕਿ ਛੋਟੇ-ਛੋਟੇ ਬੱਚਿਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਜੇਕਰ ਉਨ੍ਹਾਂ ਦੇ ਮਾਪੇ ਵੀ ਕਿਸੇ ਤਰਾਂ ਸੜਕ ਤੇ ਜਾਂਦੇ ਹੋਏ ਨਿਯਮਾਂ ਦੀ ਪਾਲਣਾ ਨਹੀ ਕਰਦੇ ਤਾਂ ਉਹ ਆਪਣੇ ਮਾਪਿਆਂ ਨੂੰ ਕਾਨੂੰਨ ਦੀ ਪਾਲਨ ਕਰਨ ਲਈ ਪ੍ਰੇਰਿਤ । ਇਸ ਲਈ ਜੇਕਰ ਉਨ੍ਹਾਂ ਦੀ ਇਸ ਕੋਸ਼ਿਸ਼ ਨਾਲ ਜੇਕਰ ਇਕ ਪਰਿਵਾਰ ਵੀ ਜਾਗਰੂਕ ਹੁੰਦਾ ਹੈ ਤਾਂ ਇਹ ਉਨ੍ਹਾਂ ਦੀ ਕਾਮਯਾਬੀ ਹੋਵੇਗੀ । ਉਨ੍ਹਾਂ ਅੱਗੇ ਕਿਹਾ ਕਿ  ਛੋਟੀ ਉਮਰ 'ਚ ਲਈ ਗਈ ਜਾਣਕਾਰੀ ਬਾਲ ਮਨਾਂ ਤੇ ਜ਼ਿਆਦਾ ਅਸਰ ਕਰਦੀ ਹੈ ਅਤੇ ਭਵਿਖ 'ਚ ਇਹੀ ਆਦਤਾਂ ਬੱਚਿਆਂ ਨੂੰ ਚੰਗੇ ਸ਼ਹਿਰੀ ਬਣਨ ਸਹਾਇਕ ਹੁੰਦੀਆਂ ਹਨ।

 

Tags: DPS World School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD