Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਕਾਂਗਰਸ ਅਤੇ ਭ੍ਰਿਸ਼ਟਾਚਾਰ ਇੱਕ ਦੂਜੇ ਦੇ ਸਮਾਨਾਰਥਕ - ਭਗਵੰਤ ਮਾਨ

ਅਸ਼ਵਨੀ ਸੇਖੜੀ ਆਪਣੇ ਕਾਲਜ ਵਿੱਚ ਦਲਿਤ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਵਜੀਫੇ ਚ ਧਾਂਦਲੀਆਂ ਬਾਰੇ ਦੇਣ ਸਪਸ਼ਟੀਕਰਨ

Web Admin

Web Admin

5 Dariya News

ਚੰਡੀਗੜ੍ਹ , 03 Nov 2016

Last updated on: Nov 03, 2016, 00:00 IST

ਕਾਂਗਰਸ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਤੇ ਪਹਿਲਾਂ ਤੋਂ ਹੀ ਭ੍ਰਿਸ਼ਟਾਚਾਰ ਦੇ ਮਾਮਲੇ ਚੱਲ ਰਹੇ ਹਨ ਅਤੇ ਹੁਣ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦਾ ਵੀ ਨਾਂਅ ਸਾਹਮਣੇ ਆਇਆ ਹੈ।ਚੋਣ ਪ੍ਰਚਾਰ ਕਮੇਟੀ ਦੇ ਮੁਖੀ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੀਬੀਆਈ ਵੱਲੋਂ ਕੀਤੀ ਗਈ ਛਾਣਬੀਣ ਤੋਂ ਇਹ ਖੁਲਾਸਾ ਹੋਇਆ ਹੈ ਕਿ ਵੀਐਮਐਸ ਕਾਲਜ ਜੋ ਕਿ ਅਸ਼ਵਨੀ ਸੇਖੜੀ ਦਾ ਹੈ, ਇਸ ਕਾਲਜ ਦੀ ਮੈਨੇਜਮੈਂਟ ਵੱਲੋਂ ਦਲਿਤ ਵਿਦਿਆਰਥੀਆਂ ਲਈ ਜਾਰੀ ਵਜੀਫਾ ਰਾਸ਼ੀ ਨੂੰ ਹੜਪ ਲਿਆ ਗਿਆ ਹੈ।ਮਾਨ ਨੇ ਕਿਹਾ ਕਿ ਦਲਿਤ ਭਾਈਚਾਰੇ ਨਾਲ ਹੋਈ ਇਸ ਧਾਂਦਲੀ ਵਿੱਚ ਸੇਖੜੀ ਆਪਣਾ ਸਪਸ਼ਟੀਕਰਨ ਦੇਣ।ਇੱਥੇ ਇਹ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਲਈ ਜਾਰੀ ਵਜੀਫਾ ਰਾਸ਼ੀ ਦੀ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਨਿਜੀ ਕਾਲਜ ਪ੍ਰਬੰਧਕਾਂ ਨਾਲ ਮਿਲ ਕੇ ਦੁਰਵਰਤੋਂ ਕਰਨ ਬਾਰੇ ਵਿਜਿਲੈਂਸ ਬਿਓਰੋ ਨੇ ਜਾਂਚ ਕਰ ਰਹੀ ਹੈ। ਵਿਜੀਲੈਂਸ ਬਿਓਰੇ ਨੂੰ ਮਿਲੀ ਇੱਕ ਗੁਪਤ ਸ਼ਿਕਾਇਤ ਉਤੇ ਵੀਐਮਐਸ ਕਾਲਜ ਦੇ ਖਿਲਾਫ ਸੀਬੀਆਈ ਨੇ ਕਾਰਵਾਈ ਕੀਤੀ। 

ਸੀਬੀਆਈ ਨੇ ਜਾਂਚ ਵਿੱਚ ਪਾਇਆ ਕਿ ਕਾਲਜ ਮੈਨੇਜਮੈਂਨ ਨੇ ਤਕਨੀਕੀ ਸਿੱਖਿਆ ਵਿਭਾਗ ਨਾਲ ਮਿਲ ਕੇ ਦਲਿਤ ਵਿਦਿਆਰਥੀਆਂ ਲਈ ਆਈ ਵਜੀਫਾ ਰਾਸ਼ੀ ਹੜਪ ਲਈ, ਜਦਕਿ ਦਲਿਤ ਵਿਦਿਆਰਥੀ ਹਾਲੇ ਵੀ ਕਾਲਜ ਦੀਆਂ ਫੀਸਾਂ ਭਰ ਰਹੇ ਸਨ।ਇਹ ਕਾਲਜ ਬਟਾਲਾ ਤੋਂ ਵਿਧਾਇਕ ਅਸ਼ਵਨੀ ਸੇਖੜੀ ਦਾ ਹੈ ਅਤੇ ਉਨਾਂ ਦੇ ਪਿਤਾ ਵਿਸ਼ਵਾਮਿੱਤਰ ਸੇਖੜੀ ਤੋਂ ਉਨਾਂ ਦੇ ਨਾਂਅ ਹੋਇਆ ਹੈ। ਸੇਖੜੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਹਨ ਅਤੇ ਨਲ ਹੀ ਪਾਰਟੀ ਮਾਮਲਿਆਂ ਬਾਰੇ ਗੁਜਰਾਤ ਦੇ ਇੰਚਾਰਜ ਹਨ।ਮਾਨ ਨੇ ਕਿਹਾ ਕਿ ਸੇਖੜੀ ਆਪਣੇ ਸਿਆਸੀ ਆਕਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀਆਂ ਪੈੜਾਂ ਉਤੇ ਚੱਲ ਰਹੇ ਹਨ, ਜਿਨਾਂ ਉਤੇ ਲੁਧਿਆਣਾ ਸਿਟੀ ਸਕੈਮ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰਸਟ ਘੋਟਾਲੇ ਜਿਹੇ ਆਰੋਪ ਲੱਗੇ ਹੋਏ ਹਨ।ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਉਤੇ ਵੀ ਵਿਦੇਸ਼ੀ ਬੈਂਕਾਂ ਵਿੱਚ ਕਾਲਾ ਧਨ ਜਮਾ ਕਰਨ ਦੇ ਦੋਸ਼ ਹਨ। ਉਨਾਂ ਕਿਹਾ ਕਿ ਇਸ ਬਾਰੇ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਦੋ ਵਾਰੀ ਤਲਬ ਵੀ ਕੀਤਾ ਗਿਆ ਹੈ। 

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD