Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਆਗੂਆਂ ਵੱਲੋਂ ਸਾਹਨੇਵਾਲ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ

1984 ਦੀ ਸਿੱਖ ਨਸਲਕੁਸ਼ੀ ਪਿੱਛੇ ਕਾਂਗਰਸ ਪਾਰਟੀ ਦਾ ਹੱਥ-ਸ਼ਰਨਜੀਤ ਸਿੰਘ ਢਿੱਲੋਂ

Web Admin

Web Admin

5 Dariya News (ਅਜੇ ਪਾਹਵਾ)

ਸਾਹਨੇਵਾਲ , 03 Nov 2016

Last updated on: Nov 03, 2016, 00:00 IST

ਪੰਜਾਬ ਸਰਕਾਰ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਇਹ ਕਾਂਗਰਸ ਪਾਰਟੀ ਹੀ ਹੈ, ਜਿਸਦੇ ਨੇਤਾਵਾਂ ਨੇ 1984 ਦੇ ਸਿੱਖ ਨਸਲਕੁਸ਼ੀ ਸਾਜਿਸ਼ ਰਚੀ ਸੀ। ਉਨ੍ਹਾਂ ਕਾਂਗਰਸ ਅਤੇ ਆਪ ਪਾਰਟੀ ਦੇ ਨੇਤਾਵਾਂ 'ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਸਿੱਖ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ 1984 ਵਿੱਚ ਹੋਈ ਸਿੱਖ ਨਸਲਕੁਸੀ ਵਿੱਚ ਕਿਸ ਪਾਰਟੀ ਦਾ ਹੱਥ ਸੀ।ਅੱਜ ਸਾਹਨੇਵਾਲ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀਆਂ ਨੇ ਰਾਜਸੀ ਲਾਹਾ ਲੈਣ ਲਈ ਸਿੱਖ ਨਸਲਕੁਸ਼ੀ ਮੁੱਦੇ ਨੂੰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਮਹਿਜ ਦੰਗਾ ਕਹਿਣਾ ਗਲਤ ਹੋਵੇਗਾ ਕਿਉਂਕਿ ਇਸ ਘਟਨਾ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਹਜ਼ਾਰਾਂ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਗਿਆ ਸੀ। ਪੰਜਾਬੀ ਖਾਸ ਕਰਕੇ ਸਿੱਖ ਲੋਕ ਕਾਂਗਰਸ ਦੇ ਸਿੱਖ ਵਿਰੋਧੀ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੇ ਹਨ, ਜਿਸ ਕਾਰਨ ਕਾਂਗਰਸ ਪਾਰਟੀਆਂ ਦੀ ਮਨਸ਼ਾ ਕਦੇ ਵੀ ਪੂਰੀ ਨਹੀਂ ਹੋਣੀ।ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਹੀ ਸਿੱਖਾਂ ਦੇ ਸਰਬਉੱਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ। ਕਾਂਗਰਸ ਦੇ ਨਕਸ਼ੇ ਕਦਮਾਂ 'ਤੇ ਹੀ ਅੱਜ ਆਮ ਆਦਮੀ ਪਾਰਟੀ ਚੱਲ ਰਹੀ ਹੈ। 

ਸ੍ਰ. ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਦਾ ਧਾਰਮਿਕ, ਆਰਥਿਕ ਅਤੇ ਸਮਾਜਿਕ ਤੌਰ 'ਤੇ ਬਹੁਤ ਨੁਕਸਾਨ ਕੀਤਾ ਹੈ। ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਹੀ ਸਤਲੁੱਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਸੀ, ਇਸ ਤੋਂ ਇਲਾਵਾ ਪਿਛਲੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਨਜ਼ਰਅੰਦਾਜ਼ ਕਰਕੇ ਗੁਆਂਢੀ ਸੂਬਿਆਂ ਨੂੰ ਸਨਅਤੀ ਪੈਕੇਜ਼ ਦਿੱਤੇ। ਕਾਂਗਰਸ ਦੀਆਂ ਸਰਕਾਰਾਂ ਨੇ ਹਾਲੇ ਤੱਕ ਪੰਜਾਬ ਨੂੰ ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕੇ ਨਾ ਦੇ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।ਸ੍ਰ. ਢਿੱਲੋਂ ਨੇ ਕਿਹਾ ਕਿ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਣੀਆਂ ਦੇ ਮੁੱਦੇ 'ਤੇ ਸੁਪਰੀਮ ਕੋਰਟ ਵਿੱਚ ਪੰਜਾਬ ਵਿਰੋਧੀ ਹਲਫੀਆ ਬਿਆਨ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਵੀ ਕਾਂਗਰਸੀ ਆਗੂਆਂ ਵਾਂਗ ਪੰਜਾਬ ਵਿਰੋਧੀ ਹੀ ਹੈ। ਇਸ ਤੋਂ ਇਲਾਵਾ ਚੋਣ ਮੈਨੀਫੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਨਾਲ ਆਪ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਦੋਵਾਂ ਪਾਰਟੀਆਂ ਦੀ ਅਸਲੀਅਤ ਪ੍ਰਤੀ ਸੁਚੇਤ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਾਹਨੇਵਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਾਬਾ ਜਗਰੂਪ ਸਿੰਘ, ਪੀ. ਏ. ਰਛਪਾਲ ਸਿੰਘ ਅਤੇ ਹੋਰ ਲੋਕ ਵੀ ਹਾਜ਼ਰ ਸਨ।  

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD