Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਛੇਵੇਂ ਡਾ. ਅੰਬੇਡਕਰ ਕਬੱਡੀ ਵਿਸ਼ਵ ਕੱਪ ਦਾ ਸ਼ਾਨਦਾਰ ਆਗਾਜ਼, ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੱਲੋਂ ਕਬੱਡੀ ਦੇ ਮਹਾਕੁੰਭ ਦਾ ਉਦਘਾਟਨ

ਕਬੱਡੀ ਕੱਪ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾਂਜਲੀ- ਮੁੱਖ ਮੰਤਰੀ, ਅਕਾਲੀ-ਭਾਜਪਾ ਸਰਕਾਰ ਨੇ ਖੇਡ ਢਾਂਚੇ 'ਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ-ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਰੂਪਨਗਰ , 03 Nov 2016

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਛੇਵੇਂ ਕਬੱਡੀ ਵਿਸ਼ਵ ਕੱਪ ਦਾ ਅੱਜ ਇਥੇਂ ਨਹਿਰੂ ਸਟੇਡੀਅਮ ਵਿਖੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵਿਸ਼ਵ ਕੱਪ ਦੀ ਸ਼ੁਰੂਆਤ ਦਾ ਰਸਮੀ ਉਦਘਾਟਨ ਕੀਤਾ ਜਦੋਂ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਾਰੀਆਂ ਟੀਮਾਂ ਦੇ ਕਪਤਾਨਾਂ ਨਾਲ ਸਟੇਜ 'ਤੇ ਹੱਥ ਮਿਲਾ ਕੇ ਵਿਸ਼ਵ ਕੱਪ ਲਈ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਕਬੱਡੀ ਦਾ ਝੰਡਾ ਲਹਿਰਾਇਆ ਅਤੇ ਉਸ ਤੋਂ ਬਾਅਦ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਮਾਰਚ ਪਾਸਟ ਤੋਂ ਸਲਾਮੀ ਲਈ। ਉਪ ਮੁੱਖ ਮੰਤਰੀ ਨੇ ਵੱਖ-ਵੱਖ ਦੇਸ਼ਾਂ ਦੇ ਕਬੱਡੀ ਕਪਤਾਨਾਂ ਨਾਲ ਗਲਬਾਤ ਕੀਤੀ।ਖੇਡਾਂ ਨੂੰ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਬੱਡੀ ਦੇ ਇਸ ਮਹਾਂਕੁੰਭ ਵਿਚ ਮਰਦਾਂ ਦੀਆਂ 11 ਅਤੇ ਔਰਤਾਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ। ਮਰਦਾਂ ਦੀਆਂ 11 ਟੀਮਾਂ ਵਿਚ ਭਾਰਤ, ਅਰਜਨਟੀਨਾ, ਅਮਰੀਕਾ, ਇੰਗਲੈਂਡ, ਕੈਨੇਡਾ, ਅਸਟਰੇਲੀਆ, ਈਰਾਨ, ਸਵੀਡਨ, ਤਨਜ਼ਾਨੀਆ, ਕੀਨੀਆ ਅਤੇ ਸਿਆਰਾ ਲਿਓਨ ਸ਼ਾਮਲ ਹਨ ਜਦਕਿ ਮਹਿਲਾਵਾਂ ਦੀਆਂ ਟੀਮਾਂ ਵਿਚ ਭਾਰਤ, ਸਿਆਰਾ ਲਿਓਨ, ਕੀਨੀਆ, ਅਮਰੀਕਾ, ਮੈਕਸੀਕੋ, ਤਨਜ਼ਾਨੀਆ, ਨਿਊਜ਼ੀਲੈਂਡ ਅਤੇ ਸ੍ਰੀਲੰਕਾ ਆਪਸ ਵਿਚ ਭਿੜਣਗੀਆਂ। 

ਵਿਸ਼ਵ ਕੱਪ ਦੇ ਉਦਘਾਟਨ ਤੋਂ ਬਾਅਦ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਅੱਜ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਲਈ ਸੂਬੇ ਵਿੱਚ ਸਿਹਤਮੰਦ ਅਤੇ ਵਿਸ਼ਵ ਪੱਧਰੀ ਖੇਡ ਢਾਂਚਾ ਸਿਰਜਿਆ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਕਲਾਸ ਵਨ ਨੌਕਰੀਆਂ ਦੇਣ ਤੋਂ ਇਲਾਵਾ ਲੱਖਾਂ ਦੇ ਨਗਦ ਇਨਾਮਾਂ ਨਾਲ ਸਨਮਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਕਬੱਡੀ ਵਿਸ਼ਵ ਕੱਪ ਦੀ ਖਾਸੀਅਤ ਇਹ ਹੈ ਕਿ ਇਸ ਵਾਰ ਨਵੇਂ ਪਿੰਡਾਂ, ਕਸਬਿਆਂ ਵਿੱਚ ਮੈਚ ਕਰਵਾਏ ਜਾ ਰਹੇ ਹਨ। ਵੱਡੇ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਵਸਨੀਕ ਵੀ ਕਬੱਡੀ ਵਿਸ਼ਵ ਕੱਪ ਦੇ ਮੁਕਾਬਲਿਆਂ ਨੂੰ ਆਪਣੇ ਘਰ ਵਿੱਚ ਦੇਖਣਗੇ। ਉਨ੍ਹਾਂ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਪੱਧਰ ਦੀ ਖੇਡ ਵਿਸ਼ਵ ਦੀਆਂ ਵੱਡੀਆਂ ਖੇਡਾਂ ਵਿੱਚ ਸ਼ੁਮਾਰ ਹੋ ਗਈ ਹੈ।ਮੁੱਖ ਮੰਤਰੀ ਨੇ ਭਾਰਤੀ ਸੰਵੀਧਾਨ ਦੇ ਪਿਤਾਮਾਂ ਅਤੇ ਭਾਰਤ ਰਤਨ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਇਹ ਕਬੱਡੀ ਕੱਪ ਉਨ੍ਹਾਂ ਦੇ 125ਵੇਂ ਜਨਮ ਦਿਵਸ 'ਤੇ ਉਨ੍ਹਾਂ ਨੂੰ ਸਮਰਪਿਤ ਹੋਵੇਗਾ। ਉਨ੍ਹਾਂ ਨੇ ਡਾ. ਅੰਬੇਡਕਰ ਨੂੰ ਇੱਕ ਮਹਾਨ ਸਕਾਲਰ, ਅਰਥ ਸਾਸ਼ਤਰੀ, ਸਮਾਜ ਸੁਧਰਾਕ ਅਤੇ ਇਕ ਮਹਾਨ ਸਖਸ਼ੀਅਤ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤੀ ਸੰਵੀਧਾਨ ਡਾ. ਅੰਬੇਡਕਰ ਦੀ ਸਖਤ ਮਿਹਨਤ, ਸਮਰਪਣ ਅਤੇ ਦੂਰ ਦ੍ਰਿਸ਼ਟੀ ਦੇ ਕਾਰਨ ਸਾਹਮਣੇ ਆਇਆ ਜਿਸ ਦੇ ਕਾਰਨ ਉਹ ਨਾ ਕੇਵਲ ਕਮਜ਼ੋਰ ਵਰਗਾਂ ਦੇ ਸਗੋਂ ਸਮੁੱਚੀ ਮਨੁੱਖਤਾ ਦੇ ਇੱਕ ਮਹਾਨ ਆਗੂ ਬਣੇ। 

ਲਗਾਤਾਰ ਛੇਵੀਂ ਬਾਰ ਕਬੱਡੀ ਦਾ ਵਿਸ਼ਵ ਕੱਪ ਕਰਵਾਉਣ ਲਈ ਉਪ ਮੁੱਖ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਪਿੰਡਾਂ ਵਿਚ ਖੇਡੀ ਜਾਣ ਵਾਲੀ ਕਬੱਡੀ ਨੂੰ ਦੁਨੀਆਂ ਦੇ ਨਕਸ਼ੇ 'ਤੇ ਲੈ ਆਂਦਾ ਹੈ ਅਤੇ ਇਸ ਨੂੰ ਵਿਸ਼ਵ ਖੇਡ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹ ਖੇਡ ਹੁਣ ਪੰਜਾਬ ਵਾਂਗ ਹੀ ਦੁਨੀਆਂ ਭਰ ਵਿਚ ਹਰਮਨਪਿਆਰੀ ਹੋ ਗਈ ਹੈ ਜਿਸ ਦਾ ਪ੍ਰਗਟਾਵਾ ਇਸ ਟੂਰਨਾਮੈਂਟ ਵਿਚ ਵੱਖ-ਵੱਖ ਦੇਸ਼ਾਂ ਦੀਆਂ ਕਬੱਡੀ ਟੀਮਾਂ ਵੱਲੋਂ ਭਾਗ ਲੈਣ ਤੋਂ ਹੁੰਦਾ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਕਬੱਡੀ ਖੇਡ ਉਨ੍ਹਾਂ ਦੇਸ਼ਾਂ ਵਿਚ ਵੀ ਮਸ਼ਹੂਰ ਹੋ ਗਈ ਹੈ ਜਿਨ੍ਹਾਂ ਨੇ ਕਦੇ ਇਸ ਦਾ ਨਾਂ ਵੀ ਨਹੀਂ ਸੁਣਿਆ ਸੀ।ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਖੇਡਾਂ ਨੂੰ ਹਰਮਨ ਪਿਆਰੀਆਂ ਬਣਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ। ਸ. ਬਾਦਲ ਨੇ ਕਿਹਾ ਕਿ ਜਿਨ੍ਹਾਂ ਉੱਘੇ ਖਿਡਾਰੀਆਂ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਉਨ੍ਹਾਂ ਵਿਚੋਂ ਅਨੇਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਜਿਨ੍ਹਾਂ ਨੇ ਵੱਖ-ਵੱਖ ਅੰਤਰਰਾਸ਼ਟਰੀ ਖੇਡਾਂ ਵਿਚ ਮੈਡਲ ਜਿੱਤੇ ਹਨ ਉਨ੍ਹਾਂ ਨੂੰ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।ਮੁੱਖ ਮੰਤਰੀ ਵੱਲੋਂ ਰਸਮੀ ਤੌਰ 'ਤੇ ਛੇਵੇਂ ਡਾ. ਬੀ.ਆਰ. ਅੰਬੇਡਕਰ ਕਬੱਡੀ ਕੱਪ ਟੂਰਨਾਮੈਂਟ ਦਾ ਉਦਘਾਟਨ ਕਰਨ ਤੋਂ ਬਾਅਦ ਸਮੁੱਚਾ ਸਟੇਡੀਅਮ ਤਾੜੀਆਂ ਨਾਲ ਗੂੰਜ ਉਠਿਆ।ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਬੱਡੀ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰਨੇ ਖੇਡ ਢਾਂਚੇ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਅਤੇ ਕਬੱਡੀ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਣ ਲਈ ਇਤਿਹਾਸਕ ਕਦਮ ਚੁੱਕੇ। 

ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬੀਆਂ ਦੀ ਮਾਂ ਖੇਡ ਹੈ ਅਤੇ ਕਬੱਡੀ ਨਾਲ ਪੰਜਾਬੀ ਜਜ਼ਬਾਤੀ ਤੌਰ 'ਤੇ ਜੁੜੇ ਹੋਏ ਹਨ।ਉਨ੍ਹਾਂ ਕਿਹਾ ਕਿ ਉਂਝ ਵੀ ਹਰੇਕ ਸਮਾਜ ਵਿਚ ਖੇਡਾਂ ਦੀ ਬਹੁਤ ਜ਼ਿਆਦਾ ਮਹੱਤਤਾ ਹੁੰਦੀ ਹੈ ਅਤੇ ਉਹ ਸਮਾਜ ਹੀ ਤਰੱਕੀ ਦੀਆਂਬੁਲੰਦੀਆਂ ਛੂੰਹਦਾ ਹੈ ਜੋ ਆਪਣੀ ਨੌਜਵਾਨ ਸ਼ਕਤੀ ਨੂੰ ਖੇਡਾਂ ਵਾਲੇ ਪਾਸੇ ਲਾਉਂਦਾ ਹੈ।ਪੰਜਾਬ ਸਰਕਾਰ ਵੱਲੋਂ ਖੇਡਾਂ ਦੀ ਤਰੱਕੀ ਲਈ ਚੁੱਕੇ ਗਏ ਕਦਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਵਿਚ ਅਤਿ ਆਧੁਨਿਕ 10 ਹਾਕੀ ਦੇ ਐਸਟਰੋਟਰਫ ਮੈਦਾਨ ਬਣਾਏ ਹਏ ਹਨ ਅਤੇ ਮੋਹਾਲੀ ਵਿਖੇ ਇਕ ਕੌਮਾਂਤਰੀ ਪੱਧਰ ਦੇ ਪੰਜਾਬ ਇੰਸਟੀਚਿਊਟ ਆਫਸਪੋਰਟਸ (ਪੀਆਈਐਸ) ਦੀ ਸਥਾਪਨਾ ਕੀਤੀ ਗਈ ਹੈ ਜਿੱਥੇ ਉੱਭਰ ਰਹੇ 5000 ਖਿਡਾਈ ਵੱਖ-ਵੱਖ ਖੇਡਾਂ ਦੀ ਬਿਲਕੁਲ ਮੁਫਤ ਸਿਖਲਾਈ ਕੌਮਾਂਤਰੀ ਪੱਧਰ ਦੇ ਕੋਚਾਂ ਤੋਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਥੇ ਖਿਡਾਰੀਆਂ ਦੇ ਖਾਣੇ ਅਤੇ ਪੜ੍ਹਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ ਤਾਂ ਜੋ ਉਹ ਕੌਮਾਂਤਰੀ ਪੱਧਰ ਦੀਆਂ ਬੁਲੰਦੀਆਂ ਛੂੰਹ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਹਰੇਕ ਪਿੰਡ ਵਿਚ ਜਿੱਥੇ ਖੇਡ ਕਿੱਟਾਂ ਅਤੇ ਜਿੰਮ ਵੰਡੇ ਹਨ ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ।ਇਸ ਦੌਰਾਨ ਉਨ੍ਹਾਂ ਆਸ ਪ੍ਰਗਟਾਈ ਕਿ ਕਬੱਡੀ ਕੱਪ ਨੂੰ ਹਰੇਕ ਵਰਗ ਵੱਲੋਂ ਪਸੰਦ ਕੀਤਾ ਜਾਵੇਗਾ ਅਤੇ ਇਸ ਨਾਲ ਕਬੱਡੀ ਖੇਡਹੋਰ ਜ਼ਿਆਦਾ ਪ੍ਰਸਿੱਧੀ ਹਾਸਲ ਕਰੇਗੀ। ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਇਕ ਖੁੱਲ੍ਹੀ ਜੀਪ ਵਿਚ ਮੈਦਾਨ ਦਾ ਚੱਕਰ ਲਾਇਆ ਅਤੇਭਾਗ ਲੈ ਰਹੀਆਂ ਟੀਮਾਂ ਦੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ।

ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸੁਆਗਤ ਕਰਦੇ ਹੋਏ ਆਪਣੇ ਭਾਸ਼ਣ ਵਿਚ ਉਪ ਮੁੱਖ ਮੰਤਰੀ ਵੱਲੋਂ ਇਸ ਇਤਿਹਾਸਕ ਸ਼ਹਿਰ ਵਿਚ ਕਬੱਡੀ ਦੇ ਮਹਾਕੁੰਭ ਦਾ ਉਦਘਾਟਨ ਕਰਨ ਬਾਰੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੇ ਲੋਕ ਸੂਬਾ ਸਰਕਾਰ ਦੇ ਰਿਣੀ ਹਨ ਜਿਸ ਨੇ ਵਿਸ਼ਵ ਕੱਪ ਕਬੱਡੀ ਦੇ ਉਦਘਾਟਨ ਲਈ ਇਸ ਸ਼ਹਿਰ ਨੂੰ ਚੁਣਿਆ ਹੈ।ਇਸ ਮੌਕੇ ਨੂਰਾਂ ਭੈਣਾਂ ਨੇ ਆਪਣੀ ਪੇਸ਼ਕਾਰੀ ਨਾਲ ਲੋਕਾਂ ਦਾ ਮਨ ਮੋਹ ਲਿਆ। ਪੰਜਾਬੀ ਗਾਇਕਾ ਜਸਪਿੰਦਰ ਨਰੂਲਾ, ਸ਼ੈਰੀ ਮਾਨ ਅਤੇ ਹਰਸ਼ਦੀਪ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।ਇਸ ਤੋਂ ਪਹਿਲਾਂ ਓਲੰਪੀਅਨ ਰਾਜਪਾਲ ਸਿੰਘ, ਉੱਘੀ ਐਥਲੀਟ ਮਨਦੀਪ ਕੌਰ ਅਤੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਨੇ ਖੇਡਾਂ ਦੀ ਮਸ਼ਾਲ ਜਲਾਈ। ਇਸ ਮੌਕੇ ਪ੍ਰਭਾਵਸ਼ਾਲੀ ਭੰਗੜਾ ਪੇਸ਼ ਕੀਤਾ ਗਿਆ ਜਿਸ ਨੇ ਲੋਕਾਂ ਨੂੰ ਨੱਚਣ ਲਾ ਦਿੱਤਾ।ਇਸ ਮੌਕੇ ਸ੍ਰੀਲੰਕਾ ਦੇ ਪੈਟਰੋਲੀਅਮ ਮੰਤਰੀ ਸ੍ਰੀ ਚੰਡੀਮਾ ਵੀਰਕੋਟੀ ਵਿਸ਼ੇਸ਼ ਮਹਿਮਾਨ ਸਨ।ਇਸ ਮੌਕੇ ਹਾਜ਼ਰ ਉੱਘੀਆਂ ਸਖਸ਼ੀਅਤਾਂ ਵਿਚ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ. ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਕਿਰਪਾਲ ਸਿੰਘ ਬਡੂੰਗਰ, ਵਿਧਾਇਕ ਚੌਧਰੀ ਨੰਦ ਲਾਲ, ਉਪ ਮੁੱਖ ਮੰਤਰੀ ਦੇ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਮਨਵੇਸ਼ ਸਿੰਘ ਸਿੱਧੂ, ਪੁਲਿਸ ਦੇ ਇੰਸਪੈਕਟਰ ਜਨਰਲ ਸ੍ਰੀ ਪਰਮਜੀਤ ਸਿੰਘ ਉਮਰਾਨੰਗਲ, ਡਿਪਟੀ ਕਮਿਸ਼ਨਰ ਕਰਨੇਸ਼ ਸ਼ਰਮਾ ਅਤੇ ਐਸ.ਐਸ.ਪੀ. ਸ੍ਰੀ ਵਰਿੰਦਰ ਪਾਲ ਸਿੰਘ ਸ਼ਾਮਲ ਸਨ। 

 

Tags: Parkash Singh Badal , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD