Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਸਾਹਨੇਵਾਲ ਹਲਕੇ ਵਿੱਚ ਦੋ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਇੱਕ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

ਤਿੰਨ ਕਰੋੜ ਦੇ ਇਹਨਾਂ ਪ੍ਰੋਜੈਕਟਾਂ ਨਾਲ ਪਿੰਡ ਜੰਡਿਆਲੀ, ਦਸ਼ਮੇਸ਼ ਕਲਾਂ ਅਤੇ ਮੰਗਲੀ ਨੀਚੀ ਦੇ ਹਜ਼ਾਰਾਂ ਲੋਕਾਂ ਨੂੰ ਮਿਲੇਗਾ ਲਾਭ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 04 Nov 2016

ਸ਼ਰਨਜੀਤ ਸਿੰਘ ਢਿੱਲੋਂ ਸਿੰਚਾਈ ਮੰਤਰੀ ਪੰਜਾਬ ਨੇ ਅੱਜ ਸਾਹਨੇਵਾਲ ਹਲਕੇ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤੇ ਹੋਣ ਵਾਲੇ ਵਾਟਰ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਸ੍ਰ. ਢਿੱਲੋਂ ਨੇ ਅੱਜ ਪਿੰਡ ਜੰਡਿਆਲੀ ਵਿੱਚ 1.26 ਕਰੋੜ ਦੀ ਲਾਗਤ ਤਿਆਰ ਹੋਏ ਵਾਟਰ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਵਿੱਚ 10 ਕਿਲੋਮੀਟਰ ਲੰਬੀ ਪਾਈਪ ਲਾਈਨ ਪਾ ਕੇ 786 ਘਰਾਂ ਨੂੰ ਕੁਨੈਕਸ਼ਨ ਦਿੱਤੇ ਗਏ। ਇਸੇ ਤਰਾਂ ਪਿੰਡ ਦਸ਼ਮੇਸ਼ ਕਲਾਂ ਵਿੱਚ ਵੀ 75 ਲੱਖ ਦੀ ਲਾਗਤ ਵਾਲੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਵਿੱਚ 7 ਕਿਲੋਮੀਟਰ ਲੰਬੀ ਪਾਈਪ ਲਾਈਨ ਪਾ ਕੇ 600 ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਜਾਣਗੇ, ਇਹ ਪ੍ਰੋਜੈਕਟ ਦਸੰਬਰ,2016 ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਸ ਤੋਂ ਇਲਾਵਾ ਸ੍ਰ. ਢਿੱਲੋਂ ਵੱਲੋਂ ਪਿੰਡ ਮੰਗਲੀ ਨੀਚੇ ਵਿੱਖੇ 1 ਕਰੋੜ ਵਾਲੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਇਸ ਵਿੱਚ 9 ਕਿਲੋਮੀਟਰ ਲੰਬੀ ਪਾਈਪ ਲਾਈਨ ਪੈਣੀ ਹੈ ਅਤੇ 332 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਇਹ ਪ੍ਰੋਜੈਕਟ ਫਰਵਰੀ,2017 ਤੱਕ ਮੁਕੰਮਲ ਹੋ ਜਾਵੇਗਾ।ਸ੍ਰ. ਢਿੱਲੋਂ ਨੇ ਦੱਸਿਆ ਕਿ ਸਾਹਨੇਵਾਲ ਹਲਕੇ ਵਿੱਚ ਪਿਛਲੇ ਇੱਕ ਸਾਲ ਦੌਰਾਨ 44 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਅਰੰਭੇ ਗਏ ਸਨ, ਇਹਨਾਂ ਵਿੱਚ 12 ਸਕੀਮਾ ਵਾਟਰ ਸਪਲਾਈ ਦੀਆਂ ਸਨ, ਜਿਸ 'ਤੇ 10 ਕਰੋੜ ਦੀ ਲਾਗਤ ਆਵੇਗੀ ਅਤੇ ਸੀਵਰੇਜ਼ ਸਕੀਮ ਅਧੀਨ ਮਿਹਰਬਾਨ ਏਰੀਏ ਵਿੱਚ 21 ਕਰੋੜ, 4 ਹਜ਼ਾਰ ਪਖ਼ਾਨੇ ਬਨਾਉਣ 'ਤੇ 6 ਕਰੋੜ, ਪਿੰਡ ਵਿੱਚ ਆਰ.ਓ.ਸਿਸਟਮ 'ਤੇ 4.38 ਕਰੋੜ ਅਤੇ ਵੱਖ-ਵੱਖ 37 ਪਿੰਡਾਂ ਵਿੱਚ 2 ਕਰੋੜ ਦੀ ਲਾਗਤ ਨਾਲ ਵਾਟਰ ਸਪਲਾਈ ਦੇ ਪ੍ਰੋਜੈਕਟਰ ਅਰੰਭੇ ਗਏ ਹਨ।

ਸਿੰਚਾਈ ਮੰਤਰੀ ਨੇ ਦੱਸਿਆ ਕਿ ਇਹਨਾਂ ਵਿਕਾਸ ਕਾਰਜ਼ਾਂ ਦੇ ਪੂਰਾ ਹੋਣ 'ਤੇ ਇਲਾਕਾ ਵਾਸੀਆਂ ਦੀ ਕਈ ਸਾਲਾਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਉਹਨਾਂ ਦੱਸਿਆ ਕਿ ਸਾਹਨੇਵਾਲ ਹਲਕੇ ਦੇ ਸਾਰੇ ਵਸਨੀਕਾਂ ਨੂੰ ਸਾਫ-ਪੀਣ ਵਾਲਾ ਪਾਣੀ, ਸੜਕਾਂ, ਸੀਵਰੇਜ਼,  ਅਤੇ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸੜਕਾਂ ਉਪਰ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਇਸ ਤੋਂ ਇਲਾਵਾ ਸਤਲੁਜ ਦਰਿਆ ਉਪਰ ਮੱਤੇਵਾੜਾ ਤੋਂ ਰਾਹੋਂ ਨੂੰ ਆਪਸ ਵਿੱਚ ਜੋੜਨ ਲਈ ਪੁਲ ਦਾ ਨਿਰਮਾਣ ਕੀਤਾ ਗਿਆ ਹੈ। ਇਸ ਪੁਲ ਦੇ ਸ਼ੁਰੂ ਹੋ ਜਾਣ ਨਾਲ ਇਲਾਕੇ ਦੇ ਵਸਨੀਕਾਂ, ਇੰਡਸਟਰੀ ਅਤੇ ਲੁਧਿਆਣਾ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਇਆ ਹੈ।ਇਸ ਮੌਕੇ 'ਤੇ ਇਲਾਕਾ ਵਾਸੀਆਂ ਨੇ ਮੰਤਰੀ ਦਾ ਭਾਰੀ ਉਤਸ਼ਾਹ ਨਾਲ ਵਿਕਾਸ ਕੰਮ ਮੰਨਜੂਰ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉੁਹਨਾਂ ਨਾਲ ਸ੍ਰੀ ਜਸਵਿੰਦਰ ਸਿੰਘ ਚਾਹਲ ਕਾਰਜਕਾਰੀ ਇੰਜਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ, ਸ੍ਰ. ਰਛਪਾਲ ਸਿੰਘ ਪੀ.ਏ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ। 

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD