Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਬੱਧ : ਐਨ.ਕੇ. ਸ਼ਰਮਾ

ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਤੇ ਪ੍ਰਦਰਸ਼ਨੀ ਵੈਨ ਨੂੰ ਹਰੀ ਝੰਵੀ ਵਿਖਾਕੇ ਕੀਤਾ ਰਵਾਨਾ

Web Admin

Web Admin

5 Dariya News

ਡੇਰਾਬੱਸੀ , 05 Nov 2016

Last updated on: Nov 05, 2016, 00:00 IST

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਐਨ.ਕੇ.ਸ਼ਰਮਾ ਨੇ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਪ੍ਰਚਾਰ ਅਤੇ ਪ੍ਰਦਰਸ਼ਨੀ ਵੈਨ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂਹ ਕਿਹਾ ਕਿ ਸਿਹਤ ਵਿਭਾਗ ਰਾਹੀਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਜਾਗਰੂਕਤਾ ਮੁਹਿੰਮ ਹਲਕੇ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋਵੇਗੀ।ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਕੌਰ ਗੁਰੂ ਨੇ ਦੱਸਿਆ ਕਿ ਇਹ ਸਿਹਤ ਜਾਗਰੂਕਤਾ ਮੁਹਿੰਮ 5 ਦਸੰਬਰ ਤੱਕ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਰੋਜ਼ਾਨਾ 5-5 ਪਿੰਡਾਂ 'ਚ ਮੈਡੀਕਲ ਚੈਕਅਪ ਕੈਂਪ ਲਗਾਏ ਜਾਣਗੇ ਜਿਸ ਵਿੱਚ ਐਲੋਪੈਥਿਕ, ਆਯੂਰਵੈਦਿਕ ਅਤੇ ਹੋਮੋਪੈਥਿਕ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। 

ਇਸ ਦੌਰਾਨ ਬਕਾਇਦਾ ਲੈਬਾਰਟਰੀ ਟੈਸਟ ਅਤੇ ਦਵਾਈਆਂ ਮੁਫ਼ਤ ਮੁਹਈਆ ਕਰਵਾਈਆਂ ਜਾਣਗੀਆਂ ਅਤੇ ਮੈਡੀਕਲ ਕਾਫ਼ਲੇ ਦੇ ਨਾਲ-ਨਾਲ ਸਿਹਤ ਸੇਵਾਵਾਂ ਸਬੰਧੀ ਜਾਗਰੂਕ ਕਰਨ ਹਿੱਤ ਪ੍ਰਚਾਰ ਅਤੇ ਪ੍ਰਦਰਸ਼ਨੀ ਵੈਨ ਵੀ ਚੱਲੇਗੀ। ਸਿਹਤ ਸੇਵਾਵਾਂ, ਬਿਮਾਰੀਆਂ ਦੇ ਲੱਛਣ, ਕਾਰਨ, ਸਾਵਧਾਨੀਆਂ ਅਤੇ ਬਚਾਓ ਦਰਸਾਉਂਦੀ ਸਮੱਗਰੀ ਵੰਡਣ ਤੋਂ ਇਲਾਵਾ ਸਿਹਤ ਜਾਗਰੂਕਤਾ ਨੂੰ ਉਜਾਗਰ ਕਰਦੇ ਨੁੱਕੜ ਨਾਟਕ ਵੀ ਖੇਡੇ ਜਾਣਗੇ।ਇਸ ਮੌਕੇ ਐਸ.ਐਮ.ਓ. ਡਾ. ਮਹਿੰਦਰ ਸਿੰਘ , ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਭੁਪਿੰਦਰ ਸਿੰਘ ਸੈਣੀ, ਸੀਨੀਅਰ ਵਾਈਸ ਪ੍ਰਧਾਨ ਮੁਕੇਸ਼ ਗਾਂਧੀ, ਸਰਕਲ ਪ੍ਰਧਾਨ ਰਾਜਿੰਦਰ ਸਿੰਘ ਈਸਾਪੁਰ, ਮਨਜੀਤ ਸਿੰਘ ਮਲਕਪੁਰ ਮੈਂਬਰ ਸੂਬਾ ਕੋਰ ਕਮੇਟੀ, ਕੌਂਸਲਰ ਨਰੇਸ਼ ਉਪਨੇਜਾ ਤੇ ਹਰਮੇਸ਼ ਸਿੰਘ ਮਹਿਮਦਪੁਰ ਤੋਂ ਇਲਾਵਾ ਡਾ. ਐਚ.ਐਸ. ਚੀਮਾ ਸਰਜਨ, ਨੋਡਲ ਅਫ਼ਸਰ ਭੁਪਿੰਦਰ ਸਿੰਘ ਡਾਹਰੀ, ਪ੍ਰੋਗਰਾਮ ਇੰਚਾਰਜ ਸੀਨਮ ਗਰੋਵਰ, ਸੁਪਰਵਾਈਜ਼ਰ ਧਰਮ ਸਿੰਘ ਭਾਂਖਰਪੁਰ ਤੇ ਸਰਬਜੀਤ ਸਿੰਘ ਵੀ ਮੌਜੂਦ ਸਨ। 

 

Tags: NK SHARMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD