Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਠੱਲ ਅਤੇ ਮਨਪ੍ਰੀਤ ਬਾਦਲ ਨੇ ਬੇਨਕਾਬ ਕੀਤਾ ਕੈਪਟਨ ਦਾ ‘ਕਰਜਾ ਕੁਰਕੀ ਖਤਮ’ ਨਾਅਰਾ : ਆਪ

ਕਿਸਾਨੀ ਕਰਜ਼ ਮੁਆਫੀ ਨੂੰ ਲੈ ਕੇ ਚੋਣਾਂ ਤੋਂ ਪਹਿਲਾਂ ਹੀ ਸਾਹਮਣੇ ਆਇਆ ਕਾਂਗਰਸ ਦਾ ਅਸਲੀ ਚੇਹਰਾ : ਸੰਜੈ ਸਿੰਘ

Web Admin

Web Admin

5 Dariya News

ਚੰਡੀਗੜ , 06 Nov 2016

Last updated on: Nov 06, 2016, 00:00 IST

ਆਮ ਆਦਮੀ ਪਾਰਟੀ (ਆਪ)  ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ  ‘ਕਰਜਾ ਕੁਰਕੀ ਖਤਮ’ ਦੇ ਨਾਮ ਉੱਤੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ,  ਜਿਸਦੀ ਪੋਲ ਕਾਂਗਰਸ ਦੇ ਚੋਣ ਘੋਸ਼ਣਾ ਪੱਤਰ ਕਮੇਟੀ ਦੀ ਚੇਅਰਪਰਸਨ ਰਜਿੰਦਰ ਕੌਰ ਭਠੱਲ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਕੱਲ ਲੁਧਿਆਣਾ ਵਿੱਚ ਇਹ ਕਹਿੰਦੇ ਹੋਏ ਖੋਲ ਦਿੱਤੀ ਹੈ ਕਿ ਕਾਂਗਰਸ ਦੀ ਸਰਕਾਰ ਕੇਵਲ ਅਤੇ ਕੇਵਲ ਸਹਕਾਰੀ ਬੈਂਕਾਂ ਅਤੇ ਸੋਸਾਇਟੀਜ ਦਾ ਕਰਜ਼ਾ ਮੁਆਫ ਕਰੇਗੀ,  ਜੋ ਪੰਜਾਬ ਦੇ ਕਿਸਾਨਾਂ ਸਿਰ ਚੜੇ ਕੁੱਲ ਕਰਜ਼ ਦਾ ਕੇਵਲ 12 ਫ਼ੀਸਦੀ ਹੀ ਬਣਦਾ ਹੈ ।ਐਤਵਾਰ ਨੂੰ ‘ਆਪ’ ਦੀ ਪ੍ਰੈਸ ਕਾਨਫਰੈਂਸ ਵਿੱਚ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ, ਸਹਿ ਇੰਚਰਾਜ ਅਤੇ ਵਿਧਾਇਕ ਜਰਨੈਲ ਸਿੰਘ,  ਚੋਣ ਘੋਸ਼ਣਾ ਪੱਤਰ ਕਮੇਟੀ ਦੀ ਮੈਂਬਰ ਚੰਦਰਸੁਤਾ ਡੋਗਰਾ ਅਤੇ ਉਪ ਪ੍ਰਧਾਨ ਬੂਟਾ ਸਿੰਘ  ਅਸ਼ਾਂਤ ਨੇ ਕਿਹਾ ਕਿ ਕਰਜ਼ਾ-ਕੁਰਕੀ ਖਤਮ ਦੇ ਨਾਹਰੇ ਲਗਾਕੇ ਕਿਸਾਨਾਂ ਤੋਂ ਕਰਜ਼ਾ ਮੁਆਫੀ ਦੇ ਫ਼ਾਰਮ ਭਰਵਾਉਣ ਦਾ ਢੋਂਗ ਕਰ ਰਹੀ ਕਾਂਗਰਸ ਦਾ ਕਿਸਾਨ ਵਿਰੋਧੀ ਚੇਹਰਾ ਸਾਹਮਣੇ ਆ ਗਿਆ ਹੈ ।ਸੰਜੈ ਸਿੰਘ ਨੇ ਕਿਹਾ ਕਿ ਰਜਿੰਦਰ ਕੌਰ ਭਠੱਲ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਦੀ ਕਿਸਾਨਾਂ ਦੇ ਕਰਜ਼ ਸਬੰਧੀ ਨੀਤੀ ਸਾਫ਼ ਕੀਤੀ ਹੈ ਜੋ ਕਾਂਗਰਸ ਦਾ ਚੋਣ ਘੋਸ਼ਣਾ ਪੱਤਰ ਤਿਆਰ ਕਰ ਰਹੇ ਹਨ।  

ਸੰਜੈ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ‘ਕਰਜ਼ਾ-ਕੁਰਕੀ ਖਤਮ’ ਜੁਮਲੇ ਦਾ ਚੋਣ ਤੋਂ ਪਹਿਲਾਂ ਠੀਕ ਉਸੀ ਤਰਾਂ ਪ੍ਰਯੋਗ ਕਰ ਰਹੇ ਹਨ,  ਜਿਵੇਂ ਨਰਿੰਦਰ ਮੋਦੀ ਨੇ ਚੋਣ ਤੋਂ ਪਹਿਲਾਂ ਜੁਮਲੇਬਾਜੀ ਕਰਦੇ ਹੋਏ ਸਾਰੇ ਨਾਗਰਿਕਾਂ ਦੇ ਖਾਤਿਆਂ ਵਿੱਚ ਕਾਲੇ ਧਨ ਦੇ 15-15 ਲੱਖ ਰੁਪਏ ਜਮਾਂ ਕਰਵਾਉਣ, ਮਹਿੰਗਾਈ ਨੂੰ ਖਤਮ ਕਰਣ ਅਤੇ ਕਿਸਾਨਾਂ ਲਈ ਸਵਾਮੀਨਾਥਨ ਕਮੇਟੀ ਦੀਆਂ ਸਿਫਾਰੀਸ਼ਾਂ ਲਾਗੂ ਕਰਣ ਦੀਆਂ ਗੱਲਾਂ ਕੀਤੀਆਂ ਸੀ।ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਕੇਵਲ ਬੈਂਕਾਂ ਦਾ ਕਰਜ਼ ਲੱਗਭਗ 80 ਹਜਾਰ ਕਰੋੜ ਰੁਪਏ ਹੈ,  ਪੰਜਾਬ ਸਰਕਾਰ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਇਹਨਾਂ ਵਿਚੋਂ ਕੇਵਲ 10,407 ਕਰੋੜ ਰੁਪਏ ਸਹਕਾਰੀ ਬੈਂਕਾਂ ਅਤੇ ਸੋਸਾਇਟੀਜ ਦਾ ਕਰਜ਼ ਹੈ, ਜੋ ਕੁੱਲ ਕਰਜ਼ ਦਾ ਸਿਰਫ 12 ਫੀਸਦੀ ਬਣਦਾ ਹੈ।  ਜੋ ਕਿਸਾਨਾਂ ਦੇ ਨਾਲ ਸਰੇਆਮ ਧੋਖਾ ਹੈ।  ਉਨਾਂ ਨੇ ਕਿਹਾ ਕਿ ਕਾਂਗਰਸ ਦੀ ਕਿਸਾਨਾਂ ਦੇ ਕਰਜ਼ਿਆਂ ਬਾਰੇ ਕੋਈ ਨੀਤੀ ਨਹੀਂ ਹੈ ਜਦੋਂ ਕਿ ਆਮ ਆਦਮੀ ਪਾਰਟੀ ਨੇ ਕਿਸਾਨ ਅਤੇ ਖੇਤ ਮਜਦੂਰ ਚੋਣ ਘੋਸ਼ਣਾ ਪੱਤਰ ਜਾਰੀ ਕਰਕੇ ਕਿਸਾਨੀ ਕਰਜਾਂ ਸਬੰਧੀ ਸਪੱਸ਼ਟ ਨੀਤੀ ਪਹਿਲਾਂ ਹੀ ਦੱਸ ਦਿੱਤੀ ਹੈ ।ਇਸ ਮੌਕੇ ਚੰਦਰਸੁਤਾ ਡੋਗਰਾ ਨੇ ਦੱਸਿਆ ‘ਆਪ’ ਦੀ ਸਰਕਾਰ ਬਨਣ ‘ਤੇ ਦਸੰਬਰ 2018 ਪੰਜਾਬ ਦੇ ਸਾਰੇ ਕਿਸਾਨਾਂ ਨੂੰ ਕਰਜ਼ ਤੋਂ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨਾਂ ਨੇ ਕਿਸਾਨੀ ਕਰਜ਼ ਸਬੰਧੀ ਆਪਣੇ ਚੋਣ ਘੋਸ਼ਣਾ ਪੱਤਰ ਵਿੱਚ ਦਰਜ ਵਾਅਦਿਆਂ ਨੂੰ ਮੀਡਿਆ ਦੇ ਸਾਹਮਣੇ ਰੱਖਿਆ ।

ਇਸ ਤੋਂ ਇਲਾਵਾ ‘ਆਪ’ ਨੇ ਪੰਜਾਬ ਵਿੱਚ ਪਿਛਲੇ 16 ਅਕਤੂਬਰ ਤੋਂ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਚੁੱਕਿਆ ਅਤੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਰੇਆਮ ਲੁੱਟ ਹੋ ਰਹੀ ਹੈ।  ਨਾਂ ਤਾਂ ਉਨਾਂ ਦਾ ਝੋਨਾ ਸਮੇਂ ਤੇ ਵਿੱਕ ਰਿਹਾ ਹੈ ਅਤੇ ਨਾ ਹੀ ਉਸਦੀ ਅਦਾਇਗੀ ਹੋ ਰਹੀ ਹੈ, ਜਿਸ ਕਾਰਨ ਕਣਕ ਦੀ ਬਿਜਾਈ ਵੀ ਪ੍ਰਭਾਵਿਤ ਹੋ ਰਹੀ ਹੈ।  ਕੇਂਦਰ ਅਤੇ ਪੰਜਾਬ ਸਰਕਾਰ ਦੀ ਇਸ ਨਲਾਇਕੀ ਦੇ ਖਿਲਾਫ ਆਮ ਆਦਮੀ ਪਾਰਟੀ ਸੋਮਵਾਰ, 7 ਨਵੰਬਰ ਨੂੰ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਧਰਨੇ ਲਗਾਏਗੀ ।  ਸੰਜੇ ਸਿੰਘ ਨੇ ਦੋਸ਼ ਲਗਾਇਆ ਕਿ ਪ੍ਰਕਾਸ਼ ਸਿੰਘ ਬਾਦਲ ਦੇ ਦਮਾਦ ਕੇਬਿਨੇਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਕੀਤੇ ਗਏ 12 ਹਜਾਰ ਕਰੋੜ ਰੁਪਏ ਦੇ ਘੋਟਾਲੇ ਦੇ ਕਾਰਨ ਕਿਸਾਨਾਂ ਨੂੰ ਅਦਾਇਗੀ ਨਹੀਂ ਹੋ ਰਹੀ ।ਇਸ ਮੌਕੇ ਸੰਜੈ ਸਿੰਘ ਨੇ ਦੇਸ਼ ਦੇ ਮੀਡਿਆ ਉੱਤੇ ਅਘੋਸ਼ਿਤ ਐਮਰਜੈਂਸੀ ਦਾ ਦੋਸ਼ ਲਗਾਉਂਦੇ ਹੋਏ ਘੋਸ਼ਣਾ ਕੀਤੀ ਕਿ ਐਨਡੀਟੀਵੀ ਚੈਨਲ ਉੱਤੇ ਲਗਾਏ ਜਾ ਰਹੇ ਪ੍ਰਤੀਬੰਦ ਦੇ ਵਿਰੋਧ ਵਿੱਚ ‘ਆਪ’ 9 ਨਵੰਬਰ ਨੂੰ ਕਾਲੇ ਦਿਨ ਦੇ ਰੂਪ ਵਿੱਚ ਮਨਾਵੇਗੀ।  ਸੰਜੇ ਸਿੰਘ ਨੇ ਇੱਕ ਰੈਂਕ ਇੱਕ ਪੈਂਸ਼ਨ ਦੇ ਮੁੱਦੇ ਉੱਤੇ ਕਾਂਗਰਸ ਅਤੇ ਮੋਦੀ ਸਰਕਾਰ ਉੱਤੇ ਤਿੱਖੇ ਹਮਲੇ ਬੋਲਦੇ ਕਿਹਾ ਕਿ ਕਾਂਗਰਸ,  ਭਾਜਪਾ ਅਤੇ ਅਕਾਲੀ ਦਲ ਦੇਸ਼ ਦੇ ਕਿਸਾਨ ਅਤੇ ਜਵਾਨ ਦੋਵਾਂ ਦੇ ਵਿਰੋਧੀ ਦਲ ਸਾਬਤ ਹੋਏ ਹਨ।    

 

Tags: Sanjay Singh , Jarnail Singh , Chander Suta Dogra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD