Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ-ਭਾਜਪਾ ਆਗੂ ਸੂਬੇ ਵਿੱਚ ਰੀਪਰਜੈਂਟੇਸ਼ਨ ਆਫ ਪੀਪਲਸ ਐਕਟ 1951 ਦੀ ਉਲੰਘਣਾ ਕਰ ਰਹੇ ਹਨ- ਆਪ

ਕੈਬਿਨੇਟ ਮੰਤਰੀ ਮਿੱਤਲ ਦਾ ਬੇਟਾ ਜਨਤਕ ਨੁਮਾਇੰਦੇ ਵਜੋਂ ਕਰ ਰਿਹਾ ਹੈ ਸਰਕਾਰੀ ਪ੍ਰੋਜੈਕਟਾਂ ਦਾ ਉਦਘਾਟਨ

Web Admin

Web Admin

5 Dariya News

ਚੰਡੀਗੜ੍ਹ , 07 Nov 2016

Last updated on: Nov 07, 2016, 00:00 IST

ਪੰਜਾਬ ਅੰਦਰ ਅਕਾਲੀ ਦਲ ਵੱਲੋਂ ਪਿਛਲੇ ਸਾਢੇ ਨੌ ਸਾਲਾਂ ਤੋਂ ਸਰਕਾਰ ਨੂੰ ਇੱਕ ਪਰਿਵਾਰਿਕ ਕੰਪਨੀ ਦੀ ਤਰਾਂ ਤਾਂ ਚਲਾਇਆ ਹੀ ਜਾ ਰਿਹਾ ਹੈ, ਪਰ ਹੁਣ ਭਾਜਪਾ ਆਗੂਆਂ ਵੱਲੋਂ ਵੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਆਪਣੇ ਨਜਦੀਕੀਆਂ ਅਤੇ ਰਿਸ਼ਤੇਦਾਰਾਂ ਨੂੰ ਟਿਕਟ ਦੁਆਉਣ ਲਈ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸੀਨੀਅਰ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੇ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਦੀ ਸਹਾਇਤਾ ਨਾਲ ਆਪਣੇ ਬੇਟੇ ਨੂੰ ਅੱਗੇ ਲਿਆਉਣ ਲਈ ਸਾਰੇ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗ ਦਿੱਤਾ ਹੈ।ਇੱਥੋਂ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਚੰਦਰ ਸੁਤਾ ਡੋਗਰਾ ਅਤੇ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮਿੱਤਲ ਦਾ ਬੇਟਾ ਕੋਈ ਜਨਤਕ ਨੁਮਾਇੰਦਾ ਜਾਂ ਸਰਕਾਰ ਵੱਲੋਂ ਨਿਯੁਕਤ ਕੋਈ ਅਧਿਕਾਰੀ ਨਹੀਂ, ਪਰ ਇਸਦੇ ਬਾਵਜੂਦ ਉਸਨੇ ਸ਼੍ਰੀ ਆਨੰਦਪੁਰ ਸਾਹਿਬ ਹਲਕੇ ਅੰਦਰ ਕਈ ਪਿੰਡਾਂ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ ਕੀਤਾ।  ਆਪ ਆਗੂਆਂ ਨੇ ਕੈਬਿਨੇਟ ਮੰਤਰੀ ਮਿੱਤਲ ਤੋਂ ਸਵਾਲ ਕੀਤਾ ਕਿ ਉਨਾਂ ਦੇ ਬੇਟੇ ਨੇ ਕਿਸ ਹੈਸੀਅਤ ਨਾਲ ਸਰਕਾਰੀ ਸਹੂਲਤ ਦਾ ਉਦਘਾਟਨ ਕੀਤਾ ਹੈ? ਉਨਾਂ ਕਿਹਾ ਕਿ ਇਹ ਸਰਕਾਰੀ ਨਿਯਮਾਂ ਅਤੇ ਰੀਪਰਜੈਂਟੇਸ਼ਨ ਆਫ ਪੀਪਲਸ ਐਕਟ 1951 ਦੀ ਸ਼ਰੇਆਮ ਉਲੰਘਣਾ ਹੈ।  ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਜੂਨੀਅਰ ਮਿੱਤਲ ਆਪਣੇ ਪਿਤਾ ਦੇ ਹਲਕੇ ਵਿੱਚ ਸੇਵਾ ਕੇਂਦਰਾਂ ਦਾ ਉਦਘਾਟਨ ਕਰਕੇ ਇਸਦਾ ਸੇਹਰਾ ਆਪਣੇ ਸਿਰ ਲੈਣਾ ਚਾਹੁੰਦੇ ਹਨ, ਜਿਵੇਂ ਕਿ ਲੋਕਾਂ ਨੇ ਮਦਨ ਮੋਹਨ ਮਿੱਤਲ ਨੂੰ ਨਹੀਂ, ਬਲਕਿ ਪੂਰੇ ਮਿੱਤਲ ਪਰਿਵਾਰ ਨੂੰ ਚੁਣਿਆ ਹੁੰਦਾ ਹੈ।ਆਮ ਆਦਮੀ ਪਾਰਟੀ ਦੇ ਆਗੂਆਂ ਨੇ ਉਨਾਂ ਸਰਕਾਰੀ ਅਧਿਕਾਰੀਆਂ ਨੂੰ ਵੀ ਕਰੜੇ ਹੱਥੀਂ ਲਿਆ, ਜੋ ਉਦਘਾਟਨ ਮੌਕੇ ਅਰਵਿੰਦ ਮਿੱਤਲ ਦੇ ਨਾਲ ਮੌਜੂਦ ਸਨ ਤੇ ਇਨਾਂ ਅਧਿਕਾਰੀਆਂ ਵਿੱਚ ਐਸਡੀਐਮ ਤੇ ਤਹਿਸੀਲਦਾਰ ਵੀ ਸ਼ਾਮਿਲ ਸਨ। ਇਨਾਂ ਸਰਕਾਰੀ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਜਿਹੜੇ ਅਧਿਕਾਰੀ ਪੱਖਪਾਤੀ ਰਵੱਈਆ ਅਪਣਾ ਰਹੇ ਹਨ, ਉਨਾਂ ਦੀਆਂ ਗਤੀਵਿਧੀਆਂ ਨੂੰ ਉਹ ਧਿਆਨ ਨਾਲ ਵੇਖ ਰਹੇ ਹਨ ਅਤੇ ਇਹ ਸਭ ਕੁੱਝ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। 

 

Tags: Chander Suta Dogra , Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD