Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਵੱਲੋਂ ਆਯੋਜਿਤ ਸਾਲਾਨਾ ਸਮਾਗਮ 'ਚ ਦੇਸ਼ ਦੇ ਵੱਖ ਵੱਖ ਸਭਿਆਚਾਰਾਂ ਦੀ ਵਿਖਾਈ ਦਿਤੀ ਝਲਕ

ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨਾਚਾਂ ਦਾ ਕੀਤਾ ਪ੍ਰਦਰਸ਼ਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Nov 2016

ਕੁਐਸਟ ਗਰੁੱਪ ਆਫ਼ ਇੰਸਟੀਚਿਊਟਸ਼ਨ ਵਿਚ ਫਲੇਅਰ 2016 ਬੈਨਰ ਹੇਠ  ਦੋ ਦਿਨਾਂ ਸਾਲਾਨਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ । ਪਹਿਲੇ ਦਿਨ  ਭਾਰਤ ਦੇ ਵੱਖ ਵੱਖ ਕੋਨਿਆਂ ਤੋਂ ਸਿੱਖਿਆ ਹਾਸਿਲ ਕਰਨ ਆਏ ਵਿਦਿਆਰਥੀਆਂ ਵੱਲੋਂ ਆਪਣੇ ਆਪਣੇ ਰਾਜਾਂ ਦੇ ਲੋਕ ਨਾਚਾਂ ਦੇ ਨਾਮ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਕੈਂਪਸ ਦੇ ਵੱਖ ਵੱਖ ਹਿੱਸਿਆਂ ਨੂੰ ਵੀ ਆਪਣੇ ਰਾਜਾਂ ਦੇ ਰਵਾਇਤੀ ਤਰੀਕਿਆਂ ਨਾਲ ਸਜਾਇਆ। ਜਿਸ ਨਾਲ ਪੂਰਾ ਕੈਂਪਸ ਵੱਖ ਵੱਖ ਫੁੱਲਾਂ ਦੇ ਗੁਲਦਸਤੇ ਵਾਂਗ ਵਿਖਾਈ ਦਿਤਾ।ਅਨੇਕਤਾ ਵਿਚ ਏਕਤਾ ਵਿਖਾਉਂਦੇ ਇਸ ਖ਼ੂਬਸੂਰਤ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ  ਵਿਭੂ ਰਾਜ, ਆਈ ਪੀ ਐੱਸ, ਆਈ ਜੀ ( ਕ੍ਰਾਈਮ )ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇਕ ਤੋਂ ਬਾਅਦ ਇਕ  ਗਰੁੱਪ ਅਤੇ ਸੋਲੋ ਡਾਂਸ, ਖੇਤਰੀ ਲੋਕ ਨਾਚ, ਪ੍ਰੇਰਣਾਦਾਇਕ ਨਾਟਕ ਅਤੇ ਹਾਸ-ਰਸ ਸਟਿੱਕਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਕੁਐਸਟ ਗਰੁੱਪ ਦੇ ਚੇਅਰਮੈਨ ਡੀ ਐੱਸ ਸੇਖੋਂ ਨੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਕਲਾਤਮਕ ਗਤੀਵਿਧੀਆਂ ਜੀਵਨ ਦਾ ਅਹਿਮ ਹਿੱਸਾ ਹਨ। ਜਦ ਕਿ ਵਿਦਿਆਰਥੀ ਜੀਵਨ ਵਿਚ ਇਹ ਆਪਣੀ ਅਹਿਮ ਥਾਂ ਰੱਖਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਜੀਦਾ ਪੜਾਈ, ਖੇਡਾਂ ਵਿਚ ਚੁਸਤੀ ਅਤੇ ਹੋਰ ਗਤੀਵਿਧੀਆਂ ਰਾਹੀਂ ਜੀਵਨ ਨੂੰ ਰਸਮਈ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਵਿਦਿਆਰਥੀ ਜੀਵਨ ਨੂੰ ਸਮਝਣ ਲਈ ਕਿਹਾ।ਇਸ ਮੌਕੇ ਤੇ ਮੁੱਖ ਮਹਿਮਾਨ  ਵਿਭੂ ਰਾਜ  ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਪੇਸ਼ਕਾਰੀ ਦੀ ਭਰਪੂਰ ਤਾਰੀਫ਼ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਕ ਹੀ ਸਟੇਜ ਤੇ ਜਿਸ ਤਰਾਂ ਦੇ ਦੇਸ਼ ਦੇ ਵੱਖ ਵੱਖ ਪ੍ਰਦੇਸ਼ਾਂ ਅਤੇ ਨੇਪਾਲ ਦੇ ਬਿਹਤਰੀਨ ਲੋਕ ਨਾਚ ਵੇਖਣ ਨੂੰ ਮਿਲੇ ਹਨ ਉਹ ਲਾਸਾਨੀ ਹਨ। ਵਿਭੂ ਰਾਜ  ਨੇ ਵਿਦਿਆਰਥੀਆਂ ਨੂੰ ਇਕ ਸਫਲ ਇਨਸਾਨ ਬਣਨ ਦੇ ਨੁਕਤੇ ਸਾਂਝੇ ਕਰਦੇ ਹੋਏ ਆਪਣੇ ਹਰ ਫ਼ੈਸਲੇ ਨੂੰ ਆਪਣੇ ਭਵਿਖ ਨਾਲ ਜੋੜਦੇ ਹੋਏ ਵੇਖਣ ਦੀ ਪ੍ਰੇਰਨਾ ਦਿਤੀ। ਅਖੀਰ ਵਿਚ ਵਾਈਸ ਚੇਅਰਮੈਨ ਜੇ ਪੀ ਐੱਸ ਧਾਲੀਵਾਲ ਅਤੇ ਹਰਿੰਦਰ ਕਾਂਡਾ ਵੱਲੋਂ ਸਭ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਭ ਨੂੰ ਦੂਜੇ ਦਿਨ ਹੋਣ ਵਾਲੇ ਪ੍ਰੋਗਰਾਮ ਦਾ ਸੱਦਾ ਦਿਤਾ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD