Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਰਾਸ਼ਟਰੀ ਸੰਕਟ ਹੈ ਪਰਾਲੀ ਨੂੰ ਅੱਗ ਲਗਾਉਣ ਤੋਂ ਪੈਦਾ ਹੋਣ ਵਾਲਾ ਪ੍ਰਦੂਸ਼ਣ : ਆਪ

ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਨੇ ਕਿਸਾਨਾਂ ਦੀ ਮਜਬੂਰੀ ਨੂੰ ਕਦੇ ਗੰਭੀਰਤਾ ਨਾਲ ਨਹੀਂ ਲਿਆ : ਕੰਵਰ ਸੰਧੂ

Web Admin

Web Admin

5 Dariya News

ਚੰਡੀਗੜ , 08 Nov 2016

ਆਮ ਆਦਮੀ ਪਾਰਟੀ (ਆਪ) ਨੇ ਖੇਤਾਂ ਵਿੱਚ ਝੋਨਾ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਰਾਸ਼ਟਰੀ ਸੰਕਟ ਕਰਾਰ ਦਿੱਤਾ ਹੈ । ਮੰਗਲਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਚੋਣ ਘੋਸ਼ਣਾ ਪੱਤਰ ਟੀਮ ਦੇ ਮੁੱਖੀ ਕੰਵਰ ਸੰਧੂ ਅਤੇ ਮੈਂਬਰ ਅਤੇ ਪਾਰਟੀ ਬੁਲਾਰੇ ਚੰਦਰਸੁਤਾ ਡੋਗਰਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਰਾਜ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਦੇ ਹੱਲ ਲਈ ਜ਼ਰੂਰੀ ਵਿਕਲਪ ਉਪਲੱਬਧ ਨਹੀਂ ਕਰਾਉਦੀ ਤੱਦ ਤੱਕ ਨਾ ਤਾਂ ਇਸਦਾ ਹੱਲ ਹੋਵੇਗਾ ਅਤੇ ਨਾ ਹੀ ਸਿਰਫ ਕਿਸਾਨਾਂ ਨੂੰ ਇਸਦਾ ਜਿਮੇਂਦਾਰ ਦੱਸਿਆ ਜਾ ਸਕਦਾ ਹੈ । ਆਪ’ ਆਗੂਆਂ ਨੇ ਦੋਸ਼ ਲਗਾਇਆ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਤਰਾਂ ਪਰਾਲੀ ਦੇ ਨਿਪਟਾਰੇ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਪੰਜਾਬ ਦੀ ਪ੍ਰਕਾਸ਼ ਸਿੰਘ ਬਾਦਲ ਸਰਕਾਰ ਪੂਰੀ ਤਰਾਂ ਅਸਫਲ ਰਹੀ ਹੈ। ਕੰਵਰ ਸੰਧੂ ਨੇ ਕਿਹਾ, ‘ਇਹ ਕੋਈ ਰਾਤੋ-ਰਾਤ ਪੈਦਾ ਹੋਈ ਸਮੱਸਿਆ ਨਹੀਂ ਹੈ।  ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਰਗੇ  ਖੇਤੀਬਾੜੀ ਪ੍ਰਧਾਨ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਸ਼ਕਾਂ ਤੋਂ ਜਾਰੀ ਹੈ। ਕੇਂਦਰ ਵਿੱਚ ਸ਼ਾਸਨ ਕਰਣ ਵਾਲੀ ਕਾਂਗਰਸ ਅਤੇ ਭਾਜਪਾ ਸਰਕਾਰਾਂ ਨੂੰ ਚਾਹੀਦਾ ਸੀ ਕਿ ਖੇਤਾਂ ਵਿੱਚ ਪਰਾਲੀ ਅਤੇ ਕਣਕ ਦੀ ਰਹਿਣ-ਖੁੰਦ ਨੂੰ ਅੱਗ ਲਗਾਉਣ ਦੀ ਥਾਂ ਕਿਸਾਨਾਂ ਨੂੰ ਇਸਦੀ ਵਰਤੋਂ ਸੰਬੰਧੀ ਸੁਚੇਤ ਕੀਤਾ ਜਾਂਦਾ ਅਤੇ ਉਸ ਤੋਂ ਬਾਅਦ ਕਾਨੂੰਨ ਬਣਾਕੇ ਉਸਨੂੰ ਲਾਗੂ ਕੀਤਾ ਜਾਂਦਾ। ਪਰੰਤੂ ਕਾਂਗਰਸ,  ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਕਿਸਾਨ ਨੂੰ ਠੀਕ ਵਿਕਲਪ ਦਿੱਤੇ ਬਿਨਾਂ ਡੰਡੇ ਦੇ ਜੋਰ ‘ਤੇ ਹਵਾ ਪ੍ਰਦੂਸ਼ਣ ਐਕਟ - 1986 ਲਾਗੂ ਕਰਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਉੱਤੇ ਕੇਸ ਦਰਜ ਕੀਤੇ ਜਾ ਰਹੇ ਹਨ,  ਜੋ ਨਿੰਦਣਯੋਗ ਹੈ । ’ 

ਉਨਾਂ ਨੇ ਕਿਹਾ ਕਿ ਬੇਹਤਰ ਵਿਕਲਪ ਦਿੱਤੇ ਬਿਨਾਂ ਪੰਜਾਬ ਸਮੇਤ ਕਿਸੇ ਵੀ ਸੂਬੇ ਦਾ ਕਿਸਾਨ ਆਪਣੇ ਦਮ ‘ਤੇ ਆਪਣੇ ਖੇਤ ਵਿਚੋਂ ਪਰਾਲੀ ਦਾ ਨਬੇੜਾ ਨਹੀਂ ਕਰ ਸਕਦਾ, ਕਿਉਂਕਿ ਉਸਦੇ ਕੋਲ ਅਗਲੀ ਫਸਲ ਬੀਜਣ ਦਾ ਸਮਾ ਹੀ ਨਹੀਂ ਹੁੰਦਾ ਅਤੇ ਦੂਜਾ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਦਬਾਉਣ ਜਾਂ ਹਟਾਉਣਾ ਮਹਿੰਗਾ ਸੌਦਾ ਸਾਬਤ ਹੁੰਦਾ ਹੈ । ‘ਆਪ’ ਦੇ ਚੋਣ ਘੋਸ਼ਣਾ ਪੱਤਰ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਉੱਤੇ ਝੋਨਾ ਅਤੇ ਕਣਕ ਦੀ ਪਰਾਲੀ ਅਤੇ ਫੂਸ ਦੇ ਨਿਪਟਾਰੇ ਲਈ ਚੰਗਾ ਅਤੇ ਪੱਕਾ ਬਦਲ ਦਿੱਤਾ ਜਾਵੇਗਾ।  ਦੁਨੀਆ ਦੀ ਅਤਿ- ਆਧੁਨਿਕ ਤਕਨੀਕਾਂ ਅਤੇ ਮਸ਼ੀਨਰੀ ਸਬਸਿਡੀ ਦੇ ਆਧਾਰ ਉੱਤੇ ਕਿਸਾਨਾਂ ਖਾਸ ਤੌਰ ‘ਤੇ ਬੇਰੋਜਗਾਰ ਨੌਜਵਾਨਾਂ ਨੂੰ ਦਿੱਤੀ ਜਾਵੇਗੀ। ਬਾਓ ਗੈਸ ਊਰਜਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਉਦਯੋਗ ਜਗਤ ਦੀ ਮਦਦ ਲਈ ਜਾਵੇਗਾ । ਕੰਵਰ ਸੰਧੂ ਅਤੇ ਚੰਦਰਸੁਤਾ ਡੋਗਰਾ ਨੇ ਪੰਜਾਬ ਕਾਂਗਰਸ ਨੂੰ ਆਮ ਆਦਮੀ ਪਾਰਟੀ ਦਾ ਕਿਸਾਨ ਮੈਨਿਫੇਸਟੋ ਧਿਆਨ ਨਾਲ ਪੜਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਉਸ ਵਿੱਚ ਖੇਤੀਬਾੜੀ ਵਿਭਿੰਨਤਾ ਦਾ ਪ੍ਰੋਗਰਾਮ ਦਿੱਤਾ ਗਿਆ ਹੈ,  ਜਿਸ ਵਿੱਚ ਝੋਨੇ ਦੀ ਖੇਤੀ ਤੋਂ ਵੱਡੇ ਪੱਧਰ ਉੱਤੇ ਰਕਬਾ ਘੱਟ ਹੋਣ ਉੱਤੇ ਇਸ ਤਰਾਂ ਦੀਆਂ ਵਾਤਾਵਰਣ ਚੁਣੌਤੀਆਂ ਵੀ ਘੱਟ ਹੋਣਗੀਆਂ।  ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਆਪਣੇ ਸੰਪੂਰਨ ਮੈਨਿਫੇਸਟੋ ਵਿੱਚ ਵਾਤਾਵਰਣ ਨੂੰ ਸਮਰਪਿਤ ‘ਗਰੀਨ ਮੈਨਿਫੇਸਟੋ’ ਜਾਰੀ ਕਰੇਗੀ, ਜਿਸ ਵਿੱਚ ਵਾਤਾਵਰਣ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਯੋਜਨਾ ਦੱਸੀ ਜਾਵੇਗੀ। 

 

Tags: Kanwar Sandhu , Chander Suta Dogra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD