Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰ ਜ਼ਿਲੇ ਵਿੱਚ ਇਕ ਸਪੋਰਟਸ ਸਕੂਲ ਖੋਲ੍ਹਿਆ ਜਾਵੇਗਾ: ਸੁਖਬੀਰ ਸਿੰਘ ਬਾਦਲ

ਬੀਬੀ ਜਗੀਰ ਕੌਰ ਵੱਲੋਂ ਮੈਚਾਂ ਦੀ ਮੇਜ਼ਬਾਨੀ ਅਤੇ ਸਟੇਡੀਅਮ ਦੇ ਐਲਾਨ ਲਈ ਉਪ ਮੁੱਖ ਮੰਤਰੀ ਦਾ ਵਿਸ਼ੇਸ਼ ਧੰਨਵਾਦ

Web Admin

Web Admin

5 Dariya News

ਬੇਗੋਵਾਲ (ਕਪੂਰਥਲਾ) , 08 Nov 2016

Last updated on: Nov 08, 2016, 00:00 IST

ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਛੋਟੀ ਉਮਰ ਦੇ ਖਿਡਾਰੀਆਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਪੰਜਾਬ ਦੇ ਹਰ ਜ਼ਿਲੇ ਵਿੱਚ ਸਪੋਰਟਸ ਸਕੂਲ ਖੋਲ੍ਹਿਆ ਜਾਵੇਗਾ। ਇਹ ਐਲਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਬੇਗੋਵਾਲ ਦੇ ਸੰਤ ਬਾਬਾ ਪ੍ਰੇਮ ਸਿੰਘ ਕਰਮਸਰ ਖਾਲਸਾ ਕਾਲਜ ਵਿਖੇ ਖੇਡੇ ਗਏ ਡਾ.ਬੀ.ਆਰ.ਅੰਬੇਦਕਰ ਛੇਵੇਂ ਵਿਸ਼ਵ ਕੱਪ ਕਬੱਡੀ-2016 ਦੇ ਮੈਚਾਂ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਬਾਦਲ ਨੇ ਕਿਹਾ ਕਿ ਇਸ ਵੇਲੇ ਸੂਬੇ ਵਿੱਚ ਘੁੱਦਾ (ਬਠਿੰਡਾ) ਤੇ ਜਲੰਧਰ ਵਿਖੇ ਦੋ ਸਪੋਰਟਸ ਸਕੂਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ 'ਤੇ ਬੱਚਿਆਂ ਨੂੰ ਵੱਡੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ ਸਪਰੋਟਸ ਸਕੂਲ ਖੋਲ੍ਹਿਆ ਜਾਵੇਗਾ ਜਿੱਥੇ ਮਾਹਿਰਾਂ ਕੋਚਾਂ ਵੱਲੋਂ ਖਿਡਾਰੀਆਂ ਨੂੰ ਮੁਫਤ ਕੋਚਿੰਗ ਦਿੱਤੀ ਜਾਵੇਗੀ ਉਥੇ ਹੋਸਟਲ ਅਤੇ ਪੜ੍ਹਾਈ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਬੇਗੋਵਾਲ ਵਿਖੇ ਦਰਸ਼ਕਾਂ ਦੇ ਭਾਰੀ ਇਕੱਠ ਨੂੰ ਦੇਖਦਿਆਂ ਹਲਕਾ ਵਿਧਾਇਕ ਬੀਬੀ ਜਗੀਰ ਕੌਰ ਵੱਲੋਂ ਕੀਤੀ ਮੰਗ ਨੂੰ ਮੌਕੇ 'ਤੇ ਹੀ ਮੰਨਦਿਆਂ ਉਪ ਮੁੱਖ ਮੰਤਰੀ ਸ. ਬਾਦਲ ਜੋ ਖੇਡ ਮੰਤਰੀ ਵੀ ਹਨ, ਐਲਾਨ ਕੀਤਾ ਕਿ ਆਉਂਦੇ ਸਾਲ ਤੱਕ ਬੇਗੋਵਾਲ ਵਿੱਚ ਢਾਈ ਕਰੋੜ ਦੀ ਲਾਗਤ ਵਾਲਾ ਵਿਸ਼ਵ ਪੱਧਰੀ ਅਤਿ-ਆਧੁਨਿਕ ਸਹੂਲਤਾਂ ਵਾਲਾ ਸਟੇਡੀਅਮ ਉਸਾਰਿਆ ਜਾਵੇਗਾ ਜਿੱਥੇ ਸੱਤਵੇਂ ਵਿਸ਼ਵ ਕੱਪ ਦੇ ਮੈਚ ਖੇਡੇ ਜਾਣਗੇ। ਇਸ ਐਲਾਨ ਦਾ ਦਰਸ਼ਕਾਂ ਨੇ ਤਾੜੀਆਂ ਦੀ ਗੜਗੜਾਹਟ ਨਾਲ ਸਵਾਗਤ ਕੀਤਾ।ਉਪ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਅਤਿ-ਆਧੁਨਿਕ ਸਿਖਲਾਈ ਵਾਲਾ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਬਣਾਇਆ ਗਿਆ ਹੈ ਜੋ ਕਿ ਦੇਸ਼ ਭਰ ਵਿੱਚ ਆਪਣੇ ਪੱਧਰ ਦਾ ਇਕਲੌਤਾ ਇੰਸਟੀਚਿਊਟ ਹੈ ਜਿੱਥੇ 5000 ਖਿਡਾਰੀਆਂ ਨੂੰ ਵਿਸ਼ੇਸ਼ ਕੋਚਿੰਗ ਦਿੱਤੀ ਜਾਂਦੀ ਹੈ।

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ 2020 ਦੀਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਖੇਡ ਦਲ ਵਿੱਚ ਸਭ ਤੋਂ ਵੱਡੀ ਗਿਣਤੀ ਪੰਜਾਬ ਦੇ ਖਿਡਾਰੀਆਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਦਮ ਨਾਲ ਪਿਛਲੇ 7 ਸਾਲਾਂ ਵਿੱਚ ਪੰਜਾਬੀਆਂ ਦੀ ਮਾਂ ਖੇਡ ਕਬੱਡੀ 14 ਮੁਲਕਾਂ ਵਿੱਚ ਖੇਡੀ ਜਾਣ ਨਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿੱਚ ਹਰ ਖੇਤਰ ਵਿੱਚ ਵਿਕਾਸ ਕੀਤਾ ਗਿਆ ਜਿਨ੍ਹਾਂ ਵਿੱਚ ਬਿਜਲੀ ਪੈਦਾਵਾਰ, ਸੜਕੀ ਢਾਂਚਾ, ਬੁਨਿਆਦੀ ਢਾਂਚੇ ਦੀ ਉਸਾਰੀ, ਸਿਹਤ, ਸਿੱਖਿਆ, ਪ੍ਰਸ਼ਾਸਕੀ ਸੁਧਾਰ, ਖੇਤੀਬਾੜੀ ਆਦਿ ਖੇਤਰ ਪ੍ਰਮੁੱਖ ਹਨ।ਇਸ ਮੌਕੇ ਹਲਕਾ ਵਿਧਾਇਕ ਬੀਬੀ ਜਗੀਰ ਕੌਰ ਨੇ ਉਪ ਮੁੱਖ ਮੰਤਰੀ ਸ. ਬਾਦਲ ਦਾ ਸਟੇਡੀਅਮ ਦੇ ਐਲਾਨ ਅਤੇ ਮੈਚਾਂ ਦੌਰਾਨ ਉਚੇਚੇ ਤੌਰ 'ਤੇ ਆਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲਾ ਕਬੱਡੀ ਖੇਡ ਦੀ ਨਰਸਰੀ ਹੈ ਅਤੇ ਉਹ ਨਿੱਜੀ ਤੌਰ 'ਤੇ ਉਪ ਮੁੱਖ ਮੰਤਰੀ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਬੇਗੋਵਾਲ ਨੂੰ ਪਹਿਲੀ ਵਾਰ ਵਿਸ਼ਵ ਕੱਪ ਦੇ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਦਿੱਤਾ। ਇਸ ਤੋਂ ਪਹਿਲਾਂ ਸਿੰਜਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਦਿਨ ਦੇ ਪਹਿਲੇ ਮੈਚ ਦੀਆਂ ਟੀਮਾਂ ਅਰਜਨਟਾਈਨਾ ਤੇ ਅਮਰੀਕਾ ਨਾਲ ਜਾਣ-ਪਛਾਣ ਕਰ ਕੇ ਮੈਚਾਂ ਦੀ ਸ਼ੁਰੂਆਤ ਕੀਤੀ।ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ. ਤੇਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਰਾਏਪੁਰ ਤੇ ਸ. ਸਰਵਨ ਸਿੰਘ ਕੁਲਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਸਵਰਨ ਸਿੰਘ ਜੋਸ਼, ਸ. ਪ੍ਰੀਤਮ ਸਿੰਘ ਨੌਰੰਗਪੁਰ, ਡਿਪਟੀ ਕਮਿਸ਼ਨਰ ਸ੍ਰੀ ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਰਾਜਿੰਦਰ ਸਿੰਘ, ਐਸ.ਪੀ. ਸ੍ਰੀ ਬਹਾਦਰ ਸਿੰਘ ਸੱਗੂ ਓਲੰਪੀਅਨ, ਸਹਾਇਕ ਡਾਇਰੈਕਟਰ ਖੇਡਾਂ ਸ੍ਰੀ ਕਰਤਾਰ ਸਿੰਘ ਸੈਂਹਬੀ, ਜ਼ਿਲਾ ਖੇਡ ਅਫਸਰ ਸ੍ਰੀ ਗੁਰਲਾਲ ਸਿੰਘ ਰਿਆੜ ਵੀ ਹਾਜ਼ਰ ਸਨ।

 

Tags: Sukhbir Singh Badal , Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD