Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੁਐਸਟ ਗਰੁੱਪ ਦਾ ਦੋ ਦਿਨਾਂ ਸਾਲਾਨਾ ਸਮਾਗਮ ਖੱਟੀਆਂ ਮਿੱਠੀਆਂ ਯਾਦਾਂ ਸਮੇਟਦਾ ਹੋ ਨਿਬੜਿਆ

ਦੂਜਾ ਦਿਨ ਪੰਜਾਬ ਦੀ ਸ਼ਾਨ ਗਿੱਧੇ ਤੇ ਭੰਗੜੇ ਦੇ ਨਾਮ ਰਿਹਾ, ਕੁਐਸਟ ਗਰੁੱਪ ਵਿਚ ਦੋ ਦਿਨਾਂ ਸਾਲਾਨਾ ਸਮਾਗਮ ਦਾ ਆਯੋਜਨ, ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਦੇ ਨ੍ਰਿਤ ਪੇਸ਼ਕਾਰੀਆਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 Nov 2016

ਕੁਐਸਟ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ , ਝੰਜੇੜੀ   ਦਾ ਦੋ ਦਿਨਾਂ  ਸਾਲਾਨਾ ਸਮਾਗਮ ਰੌਣਕਾਂ ਅਤੇ ਮਨੋਰੰਜਨ ਭਰਪੂਰ   ਆਪਣੀਆਂ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ । ਇਨ੍ਹਾਂ ਦੋ ਦਿਨਾਂ ਦੌਰਾਨ ਜਿੱਥੇ  ਦੂਜਾ ਦਿਨਾਂ ਪੰਜਾਬ ਦੇ ਸਭਿਆਚਾਰ ਗਿੱਧਾ ਤੇ ਭੰਗੜਾ ਨਾਮ ਰਿਹਾ ਉੱਥੇ ਹੀ ਪਹਿਲੇ ਦਿਨ ਵੱਖ-ਵੱਖ ਫੁੱਲਾਂ ਦੇ ਗੁਲਦਸਤੇ ਵਾਂਗ ਹੋਰਨਾਂ ਪ੍ਰਦੇਸ਼ਾਂ ਤੋਂ ਪੜਨ ਆਏ ਵਿਦਿਆਰਥੀਆਂ ਨੇ ਆਪਣੇ ਪ੍ਰਦੇਸ਼ਾਂ ਦੇ ਨ੍ਰਿਤ ਪੇਸ਼ ਕਰਕੇ ਦਰਸ਼ਕਾਂ ਨੂੰ ਖੂਬ ਰੁਮਾਂਚਿਤ ਕੀਤਾ । ਇਸ ਖ਼ੂਬਸੂਰਤ ਸ਼ਾਮ ਦੇ ਮੁੱਖ ਮਹਿਮਾਨ ਦੀਪਕ ਵੋਹਰਾ ਲੀਸੋਥੋ ਅਤੇ  ਗਿਨੀ ਬਿਸਾਊ ਦੇਸ਼ਾਂ ਦੇ ਪ੍ਰਧਾਨ ਮੰਤਰ ਦੇ ਖ਼ਾਸ ਸਲਾਹਕਾਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੀਪਕ ਵੋਹਰਾ ਵੱਲੋਂ  ਦੀਪ ਸ਼ਿਖਾ ਜਲਾ ਕੇ ਕੀਤੀ ਗਈ। ਜਿਸ ਤੋਂ ਬਾਅਦ ਕਾਲਜ ਦੇ ਵਿਦਿਆਰਥੀਆਂ ਵੱਲੋਂ ਪਿਤਾ  ਪਰਮੇਸ਼ਰ ਦੀ ਉਸਤਤ 'ਚ  ਸ਼ਬਦ ਗਾਇਨ ਕਰਕੇ ਪ੍ਰੋਗਰਾਮ ਨੂੰ ਅੱਗੇ ਵਧਾਇਆ  ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਕਈ ਹਾਸ-ਰਸ ਸਕਿੱਟਾਂ  ਨਾਲ ਦਰਸ਼ਕਾਂ ਦੇ ਢਿੱਡੀ ਪੀੜਾਂ ਪਾ ਦਿੱਤੀਆਂ। ਇਸ ਦੇ ਨਾਲ ਵਿਦਿਆਰਥੀਆਂ ਵੱਲੋਂ ਫ਼ੈਸ਼ਨ ਸ਼ੋ ਅਤੇ ਰਾਂਕ ਬੈਂਡ ਦੀ ਪੇਸ਼ਕਸ਼ ਆਪਣੀ ਅਲੱਗ ਛਾਪ ਛੱਡਦੀ ਨਜ਼ਰ ਆਈ। ਪੰਜਾਬ ਦੀ ਸ਼ਾਨ ਗਿੱਧਾ ਤੇ ਭੰਗੜੇ ਦੇ ਤਾਲ ਤੇ ਵਿਦਿਆਰਥੀ ਸੀਟਾਂ ਤੇ ਉੱਠ ਕੇ ਤਾੜੀਆਂ ਅਤੇ ਸੀਟੀਆਂ ਮਾਰਦੇ ਨਜ਼ਰ ਆਏ। 

ਇਸ ਰੰਗਾ-ਰੰਗ ਪ੍ਰੋਗਰਾਮ ਤੋਂ ਬਾਅਦ ਸਿੱਖਿਆ,ਖੇਡਾਂ ਅਤੇ ਹੋਰ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ  ਦੀਪਕ ਵੋਹਰਾ  ਅਤੇ ਚੇਅਰਮੈਨ  ਡੀ ਐੱਸ ਸੇਖੋਂ ਸਿੰਗਲਾ ਵੱਲੋਂ ਇਨਾਮ  ਅਤੇ ਮੈਡਲ ਵੰਡੇ ਗਏ । ਜਦ ਕਿ ਵਾਈਸ ਚੇਅਰਮੈਨ  ਹਰਿੰਦਰ ਕਾਂਡਾ ਅਤੇ ਜੇ ਪੀ ਐੱਸ ਧਾਲੀਵਾਲ ਵੀ ਸਟੇਜ ਤੇ ਮੌਜੂਦ ਸਨ।ਇਸ ਮੌਕੇ ਤੇ ਦੀਪਕ ਵੋਹਰਾ ਨੇ  ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਹੋਏ  ਦਰਸ਼ਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਸਿੱਖਿਆਂ ਵਿਦਿਆਰਥੀਆਂ ਨੂੰ ਸਫਲਤਾ ਦੀ ਉਚਾਈ ਤੇ ਲੈ ਕੇ ਜਾਂਦੀ ਹੈ ਪਰ ਅਸਲ ਕਾਮਯਾਬੀ ਉਹੀ ਹਾਸਿਲ ਕਰਦੇ ਹਨ ਜੋ ਸਖ਼ਤ ਮਿਹਨਤ,ਅਨੁਸ਼ਾਸਨ ਅਤੇ ਅਸੂਲਾਂ ਤੇ ਚਲਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਟੇਜ ਤੇ ਵੱਖ ਵੱਖ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਦੇ ਪੇਸ਼ਕਾਰੀ ਨੂੰ ਸਲਾਹੁੰਦੇ ਹੋਏ ਵਿਦਿਆਰਥੀਆਂ ਨੂੰ ਇਸ ਗੱਲ ਦੀ ਵਧਾਈ ਦਿਤੀ ਕਿ ਉਹ ਕੁਐਸਟ ਗਰੁੱਪ 'ਚ ਆਪਣੀ ਪੜਾਈ ਦੌਰਾਨ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੜਨ ਆਏ ਦੋਸਤ ਬਣਾ ਰਹੇ ਹਨ । ਚੇਅਰਮੈਨ ਸੇਖੋਂ  ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕੀਤੀ ਪੇਸ਼ਕਾਰੀ ਲਈ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ । ਇਸ ਖ਼ੂਬਸੂਰਤ ਸਮਾਰੋਹ ਦੀ ਸਮਾਪਤੀ ਵਾਈਸ ਚੇਅਰਮੈਨ ਜੇ ਪੀ ਐੱਸ ਧਾਲੀਵਾਲ  ਵੱਲੋਂ ਸਾਰਿਆ ਦੇ ਧੰਨਵਾਦ ਨਾਲ ਕੀਤੀ ਗਈ ।

 

Tags: Quest Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD