Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 Nov 2016

Last updated on: Nov 11, 2016, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਦੀ  ਮੈਨੇਜਮੈਂਟ ਵੱਲੋਂ ਬੀਤੇ ਦਿਨੀਂ ਖੇਡਾਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਜ਼ਲਪ੍ਰੀਤ ਕੌਰ ਕਲਾਸ ਚੌਥੀ ਅਤੇ ਹਕੀਰਤਪ੍ਰੀਤ ਕੌਰ ਯੂ ਕੇ ਜੀ ਅਤੇ ਧਨੰਤਰ ਸਿੰਘ ਕਲਾਸ ਦਸਵੀਂ ਨੂੰ ਬੀਤੇ ਦਿਨੀਂ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ  ਐਜ਼ਲਪ੍ਰੀਤ ਕੌਰ ਅਤੇ ਹਰਕੀਰਤ ਨੇ ਕ੍ਰਮਵਾਰ ਸੋਨੇ ਅਤੇ ਚਾਂਦੀ ਦਾ ਤਮਗ਼ਾ ਹਾਸਿਲ ਕੀਤਾ ਸੀ। ਇਸ ਦੇ ਇਲਾਵਾ ਮੁਹਾਲੀ ਵਿਚ ਹੋਈ ਐਥਲੈਟਿਕ ਚੈਂਪੀਅਨਸ਼ਿਪ ਵਿਚ  ਧਨ ਵੀਰ ਸਿੰਘ ਨੇ ਸ਼ਾਟਪੁੱਟ ਵਿਚ ਜ਼ਿਲ੍ਹੇ ਭਰ ਵਿਚ ਤੀਜਾ ਸਥਾਨ ਹਾਸਿਲ ਕੀਤਾ ਸੀ। ਇਸ ਮੌਕੇ ਤੇ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ  ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ  ਹੋਏ ਕਿਹਾ ਕਿ ਬੇਸ਼ੱਕ ਖੇਡ ਜਾਂ ਹੋਰ ਕੋਈ ਗਤੀਵਿਧੀ ਜਿੱਤ ਹਾਰ ਲਈ ਨਾ ਹੋ ਕੇ ਆਪਣੇ ਅੰਦਰਲੀ ਪ੍ਰਤਿਭਾ ਨੂੰ ਪਛਾਣਨਾ ਹੁੰਦੀ ਹੈ। ਪਰ ਜੇਕਰ ਜਿੱਤ ਸਾਡੇ ਕਦਮ ਚੁੰਮਦੀ ਹੈ ਤਾਂ ਉਸ ਲਈ ਖ਼ੁਸ਼ੀ ਅਤੇ ਉਲਾਸ ਹੋਣਾ ਲਾਜ਼ਮੀ ਹੈ। ਇਸ ਖ਼ੁਸ਼ੀ ਨੂੰ ਹੀ ਸਾਂਝਾ ਕਰਦੇ ਹੋਏ ਮੈਨੇਜਮੈਂਟ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤਾਂ ਕਿ ਉਹ ਹੋਰ ਪ੍ਰੇਰਿਤ ਹੁੰਦੇ ਹੋਏ ਹੋਰ ਬਿਹਤਰੀਨ ਪ੍ਰਦਰਸ਼ਨ ਕਰਨ। ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਅੱਜ ਸਿੱਖਿਆਂ ਦੇ ਖੇਤਰ ਵਿਚ ਮੋਹਰੀ ਇਨ੍ਹਾਂ ਵਿਦਿਆਰਥੀਆਂ ਨੂੰ ਵੇਖਦੇ ਹੋਏ ਮਹਿਸੂਸ ਹੋ ਰਿਹਾ ਹੈ ਕਿ ਭਾਰਤ ਨੂੰ ਵਿਸ਼ਵ ਪੱਧਰ ਤੇ ਲਿਜਾਉਣ ਲਈ ਸਾਡੀ ਨੌਜਵਾਨ ਪੀੜੀ ਪੂਰੀ ਤਰਾਂ ਐਕਟਿਵ ਹੈ ਅਤੇ ਆਪਣੀ ਮਿਹਨਤ ਸਦਕਾ ਹੀ ਭਾਰਤ ਨੂੰ ਵਿਕਸਿਤ ਦੇਸ਼ ਦੀ ਕਤਾਰ ਵਿਚ ਖੜਾ ਕਰ ਦੇਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿਖ ਵਿਚ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਰੱਖਣ ਦੀ ਪ੍ਰੇਰਨਾ ਦਿਤੀ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD