Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਸਾਰੇ ਕਾਂਗਰਸੀ ਸੀਟਾਂ ਅਤੇ ਪਾਰਟੀ ਦੋਹਾਂ ਨੂੰ ਛੱਡਣ : ਸੁਖਦੇਵ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 11 Nov 2016

ਸਤਲੁਜ- ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸਾਰੇ ਕਾਂਗਰਸੀ ਨਾ ਸਿਰਫ ਆਪਣੀਆਂ ਸੀਟਾਂ ਤੋਂ ਅਸਤੀਫੇ ਦੇਣ, ਸਗੋਂ ਪੰਜਾਬ ਵਿਰੋਧੀ ਕਾਂਗਰਸ ਪਾਰਟੀ ਨੂੰ ਵੀ ਛੱਡਣ ਦਾ ਐਲਾਨ ਕਰਨ।ਇਹ ਸ਼ਬਦ ਰਾਜ ਸਭਾ ਮੈਂਬਰ ਅਤੇ ਸ੍ਰæੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਹੇ। ਉਹ ਯਮੁਨਾ ਲਿੰਕ ਨਹਿਰ ਉੱਤੇ ਸੁਪਰੀਮ ਕੋਰਟ ਦੇ ਆਏ ਤਾਜ਼ਾ ਫੈਸਲੇ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਦੁਆਰਾ ਲੋਕ ਸਭਾ ਅਤੇ ਕਾਂਗਰਸੀ ਵਿਧਾਇਕਾਂ ਦੁਆਰਾ ਵਿਧਾਨ ਸਭਾ ਤੋਂ ਦਿੱਤੇ ਅਸਤੀਫਿਆਂ ਬਾਰੇ ਟਿੱਪਣੀ ਕਰ ਰਹੇ ਸਨ।ਉਹਨਾਂ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਨੂੰ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਨਾਲ ਇੰਨੀ ਠੇਸ ਪਹੁੰਚੀ ਹੈ ਤਾਂ ਲੋਕ ਸਭਾ ਵਿਚ  ਪਾਰਟੀ ਦੇ ਦੂਜੇ ਸਾਂਸਦਾਂ ਰਵਨੀਤ ਸਿੰਘ ਬਿੱਟੂ  ਤੇ ਸੰਤੋਖ ਚੌਧਰੀ ਅਤੇ ਰਾਜ ਸਭਾ 'ਚ ਪ੍ਰਤਾਪ ਸਿੰਘ ਬਾਜਵਾ, ਸਮਸ਼ੇਰ ਸਿੰਘ ਦੂਲੋਂ ਅਤੇ ਅੰਬਿਕਾ ਸੋਨੀ ਅਸਤੀਫੇ ਕਿਉਂ ਨਹੀਂ ਦਿੱਤੇ? ਉਹ ਅਜੇ ਤੀਕ ਕਿਉਂ ਆਪਣੀਆਂ ਕੁਰਸੀਆਂ ਨੂੰ ਚਿੰਬੜੇ ਬੈਠੇ ਹਨ?ਸ਼ ਢੀਂਡਸਾ ਨੇ  ਕਿਹਾ ਕਿ ਅਮਰਿੰਦਰ ਦਾ ਇਹ ਦਾਅਵਾ ਕਿੰਨਾ ਹਾਸੋਹੀਣਾ ਹੈ ਕਿ ਕਾਂਗਰਸ ਦੇ ਸਾਰੇ ਸਾਂਸਦਾਂ ਨੇ ਅਸਤੀਫੇ ਦੇਣ ਦੀ ਪੇਸ਼ਕਸ਼ ਕੀਤੀ ਸੀ, ਪਰ ਉਸ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਉਹ ਐਸਵਾਈਐਲ ਮੁੱਦੇ ਉੱਤੇ ਸੰਸਦ ਵਿਚ ਰਹਿ ਕੇ ਲੜਾਈ ਲੜਣ। ਉਹਨਾਂ ਕਿਹਾ ਕਿ ਜੇ ਉਹ ਪਾਰਟੀ ਸਾਂਸਦਾਂ ਰਾਂਹੀ ਇਹ ਲੜਾਈ ਲੜਣੀ ਚਾਹੁੰਦਾ ਸੀ ਤਾਂ ਉਸ ਨੇ ਖੁਦ ਉਹਨਾਂ ਦੀ ਅਗਵਾਈ ਕਿਉਂ ਨਹੀਂ ਕੀਤੀ? ਕੀ ਉਹ ਖੁਦ ਨੂੰ ਇਸ ਦੇ ਕਾਬਿਲ ਨਹੀਂ ਸਮਝਦਾ ਜਾਂ ਫਿਰ ਪੰਜਾਬ ਦੇ ਹੱਕਾਂ ਲਈ ਲੜਣਾ ਉਸ ਨੂੰ ਫਜ਼ੂਲ ਲੱਗਦਾ ਹੈ ਅਤੇ ਉਹ ਘਰੇ ਰਹਿਣਾ ਵੱਧ ਪਸੰਦ ਕਰਦਾ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਕਿਸੇ ਵੀ ਕਾਂਗਰਸੀ ਸਾਂਸਦ ਨੇ ਅਸਤੀਫੇ ਦੀ ਪੇਸ਼ਕਸ਼ ਨਹੀਂ ਕੀਤੀ। ਉਹ ਹਮੇਸ਼ਾਂ ਆਪਸ ਵਿਚ ਸਿੰਗ ਫਸਾਈ ਰੱਖਦੇ ਹਨ। ਉਹਨਾਂ ਕਿਹਾ ਕਿ ਅਜਿਹੀ ਪਾਟੋਧਾੜ ਦਾ ਸ਼ਿਕਾਰ ਪਾਰਟੀ ਕਿਸੇ ਵੀ ਮੁੱਦੇ ਉਤੇ ਕੋਈ ਸਟੈਂਡ ਨਹੀਂ ਲੈ ਸਕਦੀ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਅਮਰਿੰਦਰ ਸਿੰਘ ਨੂੰ ਘੱਟੋ ਘੱਟ ਪੰਜਾਬ ਦੇ ਲੋਕਾਂ ਨੂੰ ਤਾਂ ਸਮਝਾ ਦੇਣਾ ਚਾਹੀਦਾ ਹੈ ਕਿ ਉਹਨਾਂ ਦੇ ਅਸਤੀਫੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਵਿਚ ਕਿਸ ਤਰ੍ਹਾਂ ਮੱਦਦ ਕਰਨਗੇ। ਸ਼ ਢੀਂਡਸਾ ਨੇ ਕਾਂਗਰਸੀ ਆਗੂਆਂ ਨੂੰ ਸਲਾਹ ਦਿੱਤੀ ਕਿ ਜੇਕਰ ਉਹ ਸੱਚਮੁੱਚ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਸਾਰਿਆਂ ਨੂੰ ਅਸਤੀਫੇ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਸ੍ਰੀਮਤੀ ਇੰਦਰਾਗਾਂਧੀ ਦੀ ਅਗਵਾਈ 'ਚ ਕਾਂਗਰਸ ਨੇ ਪੰਜਾਬ ਨੂੰ ਇਸ ਦੇ ਪਾਣੀਆਂ, ਇਸਦੀ  ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਦੂਰ ਕਰਨ ਦੀ ਸਾਜਿਸ਼ ਰਚੀ ਸੀ।ਅਫਸੋਸ ਦੀ ਗੱਲ ਇਹ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਅਜੇ ਵੀ ਆਪਣੀ ਪਾਰਟੀ ਹਾਈ ਕਮਾਂਡ ਦੀ ਸੁਰ ਨਾਲ ਸੁਰ ਮਿਲਾ ਰਹੇ ਹਨ, ਜਿਹੜੀ ਕਿ ਐਸਵਾਈਐਲ ਵਾਲੇ ਸਾਰੇ ਪੁਆੜੇ ਦੀ ਜੜ੍ਹ ਰਹੀ ਹੈ। ਦਰਅਸਲ 1978 ਵਿਚ ਜਦੋਂ ਇੰਦਰਾ ਗਾਂਧੀ ਨੇ ਐਸਵਾਈਐਲ ਨਹਿਰ ਪੁੱਟਣ ਦੀ ਨੀਂਹ ਰੱਖੀ ਸੀ ਤਾਂ ਅਮਰਿੰਦਰ ਸਿੰਘ ਨੇ ਉਸ ਨੂੰ ਆਪਣੇ ਹੱਥੀ ਚਾਂਦੀ ਦੀ ਕਹੀ ਅਤੇ ਤਸਲਾ ਭੇਂਟ ਕੀਤਾ ਸੀ।ਉਹਨਾਂ ਕਿਹਾ ਕਿ ਪੰਜਾਬ ਦੀ ਸਾਰੀ ਕਾਂਗਰਸ ਲੀਡਰਸ਼ਿਪ ਨੂੰ ਕਾਂਗਰਸ ਪਾਰਟੀ ਨੂੰ ਛੱਡ ਦੇਣਾ ਚਾਹੀਦਾ ਹੈ ਤਦ ਹੀ ਉਹਨਾਂ ਨੂੰ ਪੰਜਾਬ-ਪੱਖੀ ਮੰਨਿਆ ਜਾ ਸਕਦਾ ਹੈ। ਸਿਰਫ ਅਜਿਹੀ ਵਿਧਾਨ ਸਭਾ ਤੋਂ ਅਸਤੀਫੇ ਦੇਣਾ, ਜਿਸ ਦਾ ਕਾਰਜਕਾਲ ਮਸੀਂ 2 ਮਹੀਨੇ ਬਚਿਆ ਹੈ ਜਾਂ ਅਮਰਿੰਦਰ ਸਿੰਘ ਦਾ ਲੋਕ ਸਭਾ ਛੱਡਣਾ, ਜਿੱਥੇ ਉਹ ਪਹਿਲਾਂ ਹੀ ਜਾ ਕੇ ਰਾਜ਼ੀ ਨਹੀਂ ਸੀ, ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਨਹੀਂ ਹੋਣੀ।ਉਹਨਾਂ ਕਿਹਾ ਕਾਂਗਰਸ ਪਾਰਟੀ ਸਿਰਫ ਵੋਟਾਂ ਲੈਣ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨ ਦੀ ਸਿਆਸਤ ਕਰਨ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਇਸ ਨੇ ਹਮੇਸ਼ਾਂ ਪੰਜਾਬ ਦੇ ਹਿੱਤਾਂ ਦਾ ਘਾਣ ਕੀਤਾ ਹੈ।

  

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD