Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਉਪ ਮੁੱਖ ਮੰਤਰੀ ਵਲੋਂ ਸੂਬੇ ਵਿਚ 'ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੀ ਸ਼ੁਰੂਆਤ

ਬੀ.ਪੀ.ਐਲ ਪਰਿਵਾਰਾਂ ਦੀਆਂ ਔਰਤਾਂ ਨੂੰ ਐਲ.ਪੀ.ਜੀ ਗੈਸ ਕੁਨੈਕਸ਼ਨ ਤੇ ਖਾਣਾ ਬਣਾਉਣ ਵਾਲੇ ਸਟੋਵ ਵੰਡੇ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 11 Nov 2016

Last updated on: Nov 11, 2016, 00:00 IST

ਪੰਜਾਬ ਦੇ ਇਤਿਹਾਸ ਵਿਚ ਇਕ ਇਤਿਹਾਸਕ ਦਿਨ ਦੀ ਸ਼ੁਰੂਆਤ ਕਰਦੇ ਹੋਏ, ਸੂਬੇ ਦੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਵਿਚ 'ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੀ ਸ਼ੁਰੂਆਤ ਕੀਤੀ ਅਤੇ ਬੀ.ਪੀ.ਐਲ ਪਰਿਵਾਰਾਂ ਦੀਆਂ ਔਰਤਾਂ ਨੂੰ ਐਲ.ਪੀ.ਜੀ ਗੈਸ ਕੁਨੈਕਸ਼ਨ ਤੇ ਖਾਣਾ ਬਣਾਉਣ ਵਾਲੇ ਸਟੋਵ ਵੰਡੇ।ਇਸ ਮੌਕੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਧਰਮਿੰਦਰ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕਦਮ ਨਾਲ ਸੂਬੇ ਵਿਚ ਵਸਦੇ ਲੱਖਾਂ ਹੀ ਬੀ.ਪੀ.ਐਲ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਜੋ ਕਿ ਹੁਣ ਤੱਕ ਪਰਮਪਰਾਗਤ ਚੁੱਲਿਆਂ 'ਤੇ ਖਾਣਾ ਬਣਾਉਣ ਕਾਰਨ ਖਰਾਬ ਸਿਹਤ ਨਾਲ ਝੁਝਦੇ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਰਹਿੰਦੇ ਜਿਨ੍ਹਾਂ ਵੀ ਪਰਿਵਾਰਾਂ ਨੂੰ ਹੁਣ ਤੱਕ ਇਹ ਕੂਨੈਕਸ਼ਨ ਨਹੀਂ ਮਿਲੇ ਉਨ੍ਹਾਂ ਨੂੰ 45 ਤੋਂ 50 ਦਿਨਾਂ ਦੇ ਅੰਦਰ ਇਹ ਕੁਨੈਕਸ਼ਨ ਪ੍ਰਦਾਨ ਕਰ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਖਾਣਾ ਬਣਾਉਣ ਵਾਲੇ ਆਧੁਨਿਕ ਸਟੋਵ (ਚੁੱਲੇ) ਪੰਜਾਬ ਸਰਕਾਰ ਦੁਆਰਾ ਬੀ.ਪੀ.ਐਲ ਪਰਿਵਾਰਾਂ ਨੂੰ ਮੁਫਤ ਵਿਚ ਵੰਡੇ ਜਾਣਗੇ। 

ਉਨ੍ਹਾਂ ਅੱਗੇ ਕਿਹਾ ਕਿ ਦਸੰਬਰ 2016 ਤੱਕ ਸਾਰੇ ਬੀ.ਪੀ.ਐਲ ਪਰਿਵਾਰਾਂ ਨੂੰ ਇਸ ਸਕੀਮ ਦੇ ਤਹਿਤ ਕਵਰ ਕੀਤਾ ਜਾਵੇਗਾ।ਇਕ ਹੋਰ ਵਿਸ਼ੇਸ਼ ਐਲਾਨ ਕਰਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਵਿਖੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਮਦਦ ਨਾਲ ਇਕ ਅਜਿਹਾ ਪਲਾਂਟ ਸਥਾਪਤ ਕੀਤਾ ਜਾਵੇਗਾ ਜੋ ਕਿ ਝੋਨੇ ਦੀ ਪਰਾਲੀ ਤੋਂ ਤੇਲ ਦਾ ਉਤਪਾਦਨ ਕਰੇਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ 'ਤੇ 500 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਇਸ ਦਾ ਕੁਝ ਹੀ ਦਿਨਾਂ ਵਿਚ ਨੀਂਹ ਪੱਧਰ ਰੱਖਿਆ ਜਾਵੇਗਾ। ਸ. ਬਾਦਲ ਨੇ ਅੱਗੇ ਕਿਹਾ ਕਿ ਇਸ ਨਿਵੇਕਲੇ ਕਦਮ ਨਾਲ ਝੋਨੇ ਦੀ ਪਰਾਲੀ ਸਾੜਨ ਦੇ ਰੂਝਾਨ ਨੰ ਠੱਲ੍ਹ ਪਵੇਗੀ ਜਿਸ ਦੇ ਨਤੀਜੇ ਵਜੋਂ ਵਾਤਾਵਰਨ ਵਿਚ ਪ੍ਰਦੂਸ਼ਣ ਦੀ ਮਾਤਰਾ ਘਟੇਗੀ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਵਿਚ ਵੀ ਨਿਜੀ ਖੇਤਰ ਦੀ ਸਹਾਇਤਾ ਨਾਲ ਅਜਿਹੇ ਪਲਾਂਟ ਸਥਾਪਤ ਕਰਨ 'ਤੇ ਜੋਰ ਦਿੱਤਾ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਪਹਿਲਕਦਮੀ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ ਤਿੰਨ ਤੋਂ ਚਾਰ ਹਜਾਰ ਰੁਪੈ ਦਾ ਫਾਇਦਾ ਹੋਵੇਗਾ।ਇਸ ਮੌਕੇ ਮੀਡੀਆਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਸ. ਬਾਦਲ ਨੇ ਪ੍ਰਧਾਨ ਮੰਤਰੀ ਵਲੋਂ ਹਾਲ ਹੀ ਵਿਚ ਮੁਦਰਾ ਸਬੰਧੀ ਚੁੱਕੇ ਗਏ ਕਦਮ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਕਾਲੇ ਧੰਨ 'ਤੇ ਨਕੇਲ ਕਸੀ ਜਾਵੇਗੀ।

ਵਿਕਾਸ ਸਬੰਧੀ ਮੁੱਦਿਆਂ ਨੂੰ ਛੂੰਹਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਨੇ ਸੂਬੇ ਵਿਚ ਖੁਸ਼ਹਾਲੀ ਦੀ ਝੜੀ ਲਾ ਦਿੱਤੀ ਹੈ ਜੋ ਕਿ ਸੂਬੇ ਨੂੰ ਵਾਧੁ ਬਿਜਲੀ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਾਉਣ, ਕਿਸਾਨਾ ਅਤੇ ਵਪਾਰੀਆਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਰਗੇ ਚੁੱਕੇ ਗਏ ਕਦਮਾਂ ਤੋਂ ਪੂਰੀ ਤਰ੍ਹਾਂ ਸਪਸ਼ਟ ਹੋ ਜਾਂਦਾ ਹੈ। ਜਿਸ ਦਾ ਲਾਭ ਪਿਛਲੇ 6 ਮਹੀਨਿਆਂ ਵਿਚ ਇਕ ਲੱਖ ਲੋਕ ਲੈ ਚੁੱਕੇ ਹਨ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸੂਬੇ ਦੇ 160 ਸ਼ਹਿਰਾਂ ਨੂੰ 5000 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਜਿਸ ਨਾਲ ਕਿ ਸੂਬੇ ਦੇ ਲੋਕਾਂ ਨੂੰ ਇਨ੍ਹਾਂ ਮੁੱਢਲਿਆਂ ਸਹੂਲਤਾਂ ਦਾ ਲਾਭ ਮਿਲੇਗਾ। 

ਸ਼੍ਰੋਮਣੀ ਅਕਾਲੀ ਦਲ –ਭਾਜਪਾ ਗੱਠਜੋੜ ਨੂੰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਝੰਡਾ ਬੁਲੰਦ ਰਖਣ ਦੀ ਦਿਸ਼ਾ ਵਿਚ ਬੇਹਿਦ ਅਹਿਮ  ਕਰਾਰ ਦਿੰਦੇ ਹੋਏ ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਹਮੇਸ਼ਾਂ ਹੀ ਪੰਜਾਬ ਨੂੰ ਖੁਸ਼ਹਾਲ ਬਣਾਉਣ ਅਤੇ ਇਸ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਨ ਦੀ ਕੋਸ਼ਿਸ਼ ਕਰਦੀ ਰਹੇਗੀ।ਇਸ ਮੌਕੇ ਕੇਂਦਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਧਰਮਿੰਦਰ ਪ੍ਰਧਾਨ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਵਿਜੈ ਸਾਂਪਲਾ, ਪੰਜਾਬ ਦੇ ਸਿੰਚਾਈ ਮੰਤਰੀ ਸ਼ਰਨਜੀਤ ਸਿੰਘ ਢਿਲੋਂ, ਵਿਧਾਇਕ ਰਣਜੀਤ ਸਿੰਘ ਢਿਲੋਂ ਅਤੇ ਐਸ.ਆਰ.ਕਲੇਰ, ਲੁਧਿਆਣਾ ਭਾਜਪਾ ਦੇ ਪ੍ਰਧਾਨ ਰਵਿੰਦਰ ਅਰੋੜਾ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਮਨਵੇਸ਼ ਸਿੰਘ ਸਿੱਧੁ, ਲੁਧਿਆਣਾ ਮਿਊਂਸਪਲ ਕਾਰਪੋਰੇਸ਼ਨ ਦੇ ਮੇਅਰ ਹਰਚਰਨ ਸਿੰਘ ਗੋਹਲਵੜੀਆ ਅਤੇ ਹੋਰ ਅਕਾਲੀ-ਭਾਜਪਾ ਆਗੂ ਵੀ ਹਾਜਰ ਸਨ।

 

Tags: Dharmendra Pradhan , Sukhbir Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD