Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿਚ ਈਥਾਨੌਲ ਯੂਨਿਟ ਸਥਾਪਿਤ ਕਰਨ ਲਈ ਕੇਂਦਰ ਤੇ ਪੰਜਾਬ ਸਰਕਾਰ ਵਿਚਕਾਰ ਹੋਵੇਗਾ ਸਮਝੌਤਾ ਸਹੀਬੱਧ

ਪਰਾਲੀ ਤੇ ਨਾੜ ਦੀ ਹੋਵੇਗੀ ਕੱਚੇ ਮਾਲ ਵਜੋਂ ਵਰਤੋਂ , ਬਠਿੰਡਾ ਵਿਖੇ 500 ਕਰੋੜ ਦੀ ਲਾਗਤ ਵਾਲੇ ਈਥਾਨੌਲ ਯੂਨਿਟ ਦਾ ਨੀਂਹ ਪੱਥਰ 2 ਹਫਤੇ ਵਿਚ

Web Admin

Web Admin

5 Dariya News

ਜਲੰਧਰ , 11 Nov 2016

Last updated on: Nov 11, 2016, 00:00 IST

ਪੰਜਾਬ ਵਿਚ ਪਰਾਲੀ ਤੇ ਨਾੜ ਦੀ ਕੱਚੇ ਮਾਲ ਦੇ ਤੌਰ 'ਤੇ ਵਰਤੋਂ ਕਰਕੇ ਈਥਾਨੌਲ ਈਂਧਣ ਦੇ ਉਤਪਾਦਨ ਲਈ ਪਲਾਂਟ ਸਥਾਪਿਤ ਕਰਨ ਵਾਸਤੇ ਕੇਂਦਰ ਤੇ ਸੂਬਾ ਸਰਕਾਰ ਵਲੋਂ ਇਕ ਸਮਝੌਤਾ ਸਹੀਬੱਧ ਕੀਤਾ ਜਾਵੇਗਾ, ਜਿਸ ਤਹਿਤ 500 ਕਰੋੜ ਦੀ ਲਾਗਤ ਵਾਲੇ ਪਹਿਲੇ ਪਲਾਂਟ  ਦਾ ਬਠਿੰਡਾ  ਵਿਖੇ ਨੀਂਹ ਪੱਥਰ ਅਗਲੇ 2 ਹਫਤਿਆਂ ਦੌਰਾਨ ਰੱਖਿਆ ਜਾਵੇਗਾ।ਅੱਜ ਇੱਥੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਆਗਾਜ਼ ਕਰਨ ਪਿੱਛੋਂ ਪੈਟਰੌਲੀਅਮ ਤੇ ਕੁਦਰਤੀ ਗੈਸ ਬਾਰੇ ਕੇਂਦਰੀ ਰਾਜ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਇਸ ਸਬੰਧੀ ਐਲਾਨ ਕੀਤਾ ਗਿਆ ਹੈ।ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਸਥਾਪਤੀ ਤੋਂ ਬਾਅਦ ਤੇਲ ਲਈ ਖਾੜੀ, ਰੂਸ  ਤੇ ਕੇਂਦਰੀ ਏਸ਼ੀਆ ਦੇ ਮੁਲਕਾਂ 'ਤੇ ਨਿਰਭਰਤਾ ਕਾਫੀ ਹੱਦ ਤੱਕ ਘਟਣ ਦੇ ਨਾਲ-ਨਾਲ ਪ੍ਰਦੂਸ਼ਣ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਸੂਬੇ ਭਰ ਵਿਚ 10 ਪ੍ਰਾਜੈਕਟ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ਲਈ ਹਰ ਸੀਜ਼ਨ ਦੌਰਾਨ ਪੈਦਾ ਹੁੰਦੇ  50 ਲੱਖ ਮੀਟਰਿਕ ਟਨ ਪਰਾਲੀ ,  ਨਾੜ  ਤੇ ਹੋਰ ਫਸ਼ਲਾਂ ਦੀ ਰਹਿੰਦ ਖੂੰਹਦ ਦੀ ਵਰਤੋਂ ਕੀਤੀ ਜਾਵੇਗੀ।ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਪ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਪ੍ਰਾਜੈਕਟਾਂ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਤੇ ਨਾੜ ਤੋਂ 4000 ਕਰੋੜ ਰੁਪੈ ਦੀ ਵਾਧੂ ਸਾਲਾਨਾ ਆਮਦਨ ਹੋਵੇਗੀ। 

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਬਾਰੇ ਉਪ-ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਸਾਰੇ 7 ਲੱਖ ਪਰਿਵਾਰਾਂ ਨੂੰ ਮੁਫਤ ਘਰੇਲੂ ਗੈਸ ਕੁਨੈਕਸ਼ਨ ਦਿੱਤੇ ਜਾਣਗੇ ਜੋ ਹਾਲੇ ਤੱਕ ਗੈਸ ਕੁਨੈਕਸ਼ਨਾ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 65 ਲੱਖ ਘਰਾਂ ਵਿੱਚੋਂ 7 ਲੱਖ ਪਰਿਵਾਰ ਅਜਿਹੇ ਹਨ ਜੋ ਹਾਲੇ ਵੀ ਮਿੱਟੀ ਦੇ ਤੇਲ ਤੇ ਰਵਾਇਤੀ ਚੁੱਲ੍ਹਿਆਂ ਦੀ ਵਰਤੋਂ ਕਰ ਰਹੇ ਹਨ ਅਤੇ ਇਸ ਸਕੀਮ ਸਦਕਾ ਪੰਜਾਬ ਦੇ ਹਰ ਘਰ ਅੰਦਰ ਸੁਆਣੀਆਂ ਨੂੰ ਧੂੰਆਂ ਰਹਿਤ ਰਸੋਈ ਨਸੀਬ ਹੋਵੇਗੀ।ਆਪਣੇ ਸੰਬੋਧਨ ਵਿੱਚ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਲੇ ਤੇ ਹੋਰ ਪਰਿਵਾਰਾਂ ਨੂੰ ਘਰੇਲੂ ਗੈਸ ਕੁਨੈਕਸ਼ਨ ਮਿਲਣ ਨਾਲ ਭਾਰਤ ਦੇ ਸਭ ਸੂਬਿਆਂ ਅੰਦਰ ਘਰਾਂ ਨੂੰ ਰਸੋਈ ਦੇ ਧੂੰਏ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਸਦਕਾ ਗੈਸ ਦੀ ਸਪਲਾਈ ਵਧਣ ਨਾਲ ਰੁਜ਼ਗਾਰ ਵਿੱਚ ਵੀ ਵਾਧਾ ਹੋਵੇਗਾ।ਇਸ ਮੌਕੇ ਉਪ ਮੁੱਖ ਮੰਤਰੀ, ਕੇਂਦਰੀ ਰਾਜ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ, ਸ੍ਰੀ ਵਿਜੇ ਸਾਂਪਲਾ ਵੱਲੋਂ ਰਸਮੀ ਤੌਰ 'ਤੇ 10 ਮਹਿਲਾਵਾਂ ਨੂੰ ਗੈਸ ਕੁਨੈਕਸ਼ਨ ਤੇ ਚੁੱਲ੍ਹੇ ਵੰਡ ਕੇ ਯੋਜਨਾ ਨੂੰ ਲਾਂਚ ਕੀਤਾ ਗਿਆ।ਇਸ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਨੂੰ 1600 ਰੁਪਏ ਪ੍ਰਤੀ ਕੁਨੈਕਸ਼ਨ ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਵਿੱਚ ਗੈਸ ਸਿਲੰਡਰ ਦੀ ਸਕਿਓਰਟੀ ਫੀਸ, ਚੁੱਲ੍ਹਾ ਤੇ ਉਪਭੋਗਤਾ ਕਾਰਡ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਯੋਜਨਾ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ 18002666696 ਟੌਲ ਫਰੀ ਨੰਬਰ ਦੀ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ।ਇਸ ਮੌਕੇ ਭਾਜਪਾ ਦੇ ਉਪ ਪ੍ਰਧਾਨ ਸ੍ਰੀ ਰਾਕੇਸ਼ ਰਾਠੌਰ,ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ, ਵਿਧਾਇਕ ਮਨੋਰੰਜਨ ਕਾਲੀਆ, ਕੇ.ਡੀ.ਭੰਡਾਰੀ, ਮੇਅਰ  ਸੁਨੀਲ ਜੋਤੀ, ਡਿਵੀਜ਼ਨਲ ਕਮਿਸ਼ਨਰ ਐਚ.ਐਸ.ਨੰਦਾ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ, ਪੁਲੀਸ ਕਮਿਸ਼ਨਰ ਅਰਪਿਤ ਸ਼ੁਕਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ ਤੇ ਹੋਰ ਹਾਜ਼ਰ ਸਨ। 

 

Tags: Dharmendra Pradhan , Sukhbir Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD