Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼ੈਮਰਾਕ ਸਕੂਲ ਦਾ ਦੋ ਦਿਨਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ, ਵਿਦਿਆਰਥੀਆਂ ਨੇ ਵਿਲੱਖਣ ਪ੍ਰਤਿਭਾਵਾਂ ਵਿਖਾਈਆਂ

ਸਭਿਆਚਾਰਕ ਗਤੀਵਿਧੀਆਂ ਵਿਦਿਆਰਥੀ ਜੀਵਨ ਦੌਰਾਨ ਪੜਾਈ ਦੇ ਨਾਲ ਬੱਚਿਆ ਦੇ ਆਤਮ ਵਿਸ਼ਵਾਸ 'ਚ ਨੂੰ ਵਧਾਉਂਦੀਆਂ ਹਨ - ਚੇਅਰਮੈਨ ਬਾਜਵਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Nov 2016

Last updated on: Nov 12, 2016, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ,ਜਿਸ ਵਿਚ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ । ਇਸ ਮੌਕੇ ਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਵਿਲੱਖਣ ਪ੍ਰਤਿਭਾਵਾਂ ਸਟੇਜ ਤੇ ਵਿਖਾ ਕੇ ਹਾਜ਼ਰ ਦਰਸ਼ਕਾਂ  ਦਾ ਖੂਬ ਮਨੋਰੰਜਨ ਕੀਤਾ ।ਇਸ ਸਾਲਾਨਾ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਏ ਐੱਸ ਬਾਜਵਾ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ । ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ । ਚੇਅਰਮੈਨ ਬਾਜਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਪੜਾਈ ਦੇ ਨਾਲ ਨਾਲ ਖੇਡਾਂ,ਕਲਾ ਅਤੇ ਸਮਾਜਿਕ ਕੰਮ ਨਾ ਸਿਰਫ਼ ਬੱਚਿਆ ਦੇ ਆਤਮ ਵਿਸ਼ਵਾਸ 'ਚ ਵਾਧਾ ਕਰਦੇ ਹਨ ਬਲਕਿ  ਵਿਦਿਆਰਥੀਆਂ ਨੂੰ ਆਪਣੇ  ਵਿਚਲੀਆਂ ਅਨੂਠੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦਾ ਵੀ ਮੌਕਾ ਮਿਲਦਾ ਹੈ ਜੋ ਕਿ ਉਨ੍ਹਾਂ ਦੀ ਪ੍ਰੋਫੈਸ਼ਨਲ ਜ਼ਿੰਦਗੀ ਲਈ ਬਹੁਤ ਸਹਾਈ ਹੁੰਦੇ ਹਨ। ਇਸ  ਰੰਗਾਂ ਰੰਗ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ  ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦੇਸ਼ ਦੇ ਵੱਖ-ਵੱਖ ਪ੍ਰਾਂਤਾਂ ਦਾ ਡਾਂਸ ਦਰਸ਼ਕਾਂ ਸਾਹਮਣੇ ਪੇਸ਼ ਕਰਕੇ ਭਾਰਤ ਦੇ ਵਡਮੁੱਲੇ ਵਿਰਸੇ ਨੂੰ  ਇਕ ਸਟੇਜ ਤੇ ਲਿਆ ਖੜਾ ਕੀਤਾ। ਇਸ ਦੇ ਇਲਾਵਾ ਵਿਦਿਆਰਥੀਆਂ ਨੇ ਫ਼ਿਲਮੀ ਗੀਤਾਂ ਦੀਆਂ ਧੁਨਾਂ ਤੇ ਪੱਛਮੀ ਵਿਰਸੇ ਨੂੰ ਬਾਖ਼ੂਬੀ ਪੇਸ਼ ਕੀਤਾ । ਇਸ ਬੇਹੱਦ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਦੀ ਅਖੀਰੀ ਪੇਸ਼ਕਸ਼ ਵਿਦਿਆਰਥੀਆਂ ਦਾ ਭੰਗੜਾ ਰਿਹਾ ਜਿਸਨੇ  ਸਾਰਿਆਂ ਦਾ ਮਨ ਮੋਹ ਲਿਆ।ਇਸ ਮੌਕੇ ਤੇ ਸ਼ੈਮਰਾਕ ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਐੱਸ ਕੇ ਸ਼ਰਮਾ ਨੇ ਵਿਦਿਆਰਥੀਆਂ  ਦੀਆਂ  ਪੇਸ਼ਕਸ਼ਾਂ ਨੂੰ ਸਲਹਾਉਂਦੇ ਹੋਏ ਸਾਰਿਆ ਦਾ ਧੰਨਵਾਦ ਕੀਤਾ । ਅੰਤ 'ਚ  ਪੜਾਈ, ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ  ਵਿਦਿਆਰਥੀਆਂ ਦਰਮਿਆਨ ਇਨਾਮ ਵੀ ਤਕਸੀਮ ਕੀਤੇ ਗਏ ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD