Monday, 13 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ

 

ਲੁਧਿਆਣਾ ਸੇਫ਼ ਸਿਟੀ ਪ੍ਰੋਜੈਕਟ 20 ਦਸੰਬਰ ਤੱਕ ਹੋਵੇਗਾ ਮੁਕੰਮਲ-ਸੁਖਬੀਰ ਸਿੰਘ ਬਾਦਲ

ਉੱਪ ਮੁੱਖ ਮੰਤਰੀ ਵੱਲੋਂ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ, ਕਿਹਾ! ਪੰਜਾਬ ਸੀ. ਸੀ. ਟੀ. ਵੀ. ਨਿਗਰਾਨੀ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣੇਗਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 12 Nov 2016

ਪੰਜਾਬ ਨੂੰ ਵਿਸ਼ਵ ਪੱਧਰੀ ਸੂਬਾ ਬਣਾਉਣ ਦੇ ਯਤਨਾਂ ਵਿੱਚ ਅੱਜ ਉਸ ਵੇਲੇ ਇਕ ਹੋਰ ਮੀਲ ਪੱਥਰ ਜੁੜ ਗਿਆ, ਜਦੋਂ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਸੇਫ਼ ਸਿਟੀ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਜ਼ੋਰਾਂ ਸ਼ੋਰਾਂ ਨਾਲ ਸ਼ੁਰੂਆਤ ਕੀਤੀ।ਸਥਾਨਕ ਪੁਲਿਸ ਲਾਈਨ ਵਿਖੇ ਪ੍ਰੋਜੈਕਟ 'ਤੇ ਚਾਨਣਾ ਪਾਉਂਦਿਆਂ ਉੱਪ ਮੁੱਖ ਮੰਤਰੀ ਨੇ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ਵਿੱਚ ਆਇਆ ਇਹ ਪ੍ਰੋਜੈਕਟ ਰਾਜ ਸਰਕਾਰ ਦੇ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੇ ਯਤਨਾਂ ਵਿੱਚ ਅਹਿਮ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੀ ਸਥਾਪਤੀ ਪਿੱਛੇ ਮੁੱਖ ਉਦੇਸ਼ ਅਪਰਾਧ ਨੂੰ ਰੋਕਣਾ ਅਤੇ ਆਵਾਜਾਈ ਪ੍ਰਬੰਧਨ ਵਿੱਚ ਸੁਧਾਰ ਲਿਆ ਕੇ ਆਮ ਜਨਤਾ ਨੂੰ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ 159 ਨਾਜ਼ੁਕ ਥਾਵਾਂ ਨੂੰ ਪਹਿਲੇ ਦੌਰ ਵਿੱਚ 1442 ਸੀ. ਸੀ. ਟੀ. ਵੀ. ਕੈਮਰਿਆਂ ਨਾਲ ਬਾਜ਼ ਨਿਗ੍ਹਾ ਰੱਖਣ ਲਈ ਲੈੱਸ ਕੀਤਾ ਗਿਆ ਹੈ। ਜਿਸ ਦਾ ਸਮੁੱਚਾ ਨਿਯੰਤਰਣ ਪੁਲਿਸ ਲਾਈਨ ਵਿਖੇ ਬਣਾਏ ਗਏ ਕੰਟਰੋਲ ਰੂਮ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ।ਪੰਜਾਬ ਪੁਲਿਸ ਵੱਲੋਂ ਰਿਲਾਂਇਸ ਜੀਓ ਨਾਲ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਦੇ ਯਤਨਾਂ ਦੀ ਪ੍ਰਸੰਸ਼ਾ ਕਰਦਿਆਂ ਸ੍ਰ. ਬਾਦਲ ਨੇ ਦੱਸਿਆ ਕਿ ਅਗਲੇ ਸਾਲ ਇਸ ਪ੍ਰੋਜੈਕਟ ਨੂੰ ਸੂਬੇ ਦੇ ਹੋਰਨਾਂ ਨਗਰ ਨਿਗਮ ਸ਼ਹਿਰਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਲਿੰਕ ਸੜਕਾਂ ਅਤੇ ਪਿੰਡਾਂ ਦੇ ਅੰਦਰੂਨੀ ਤੇ ਬਾਹਰੀ ਇਲਾਕੇ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਵਿੱਚ ਲਿਆ ਕੇ ਜ਼ਿਲ੍ਹਾ ਕੰਟਰੋਲ ਰੂਮ ਨਾਲ ਜੋੜੇ ਜਾਣਗੇ। ਉੱਪ ਮੁੱਖ ਮੰਤਰੀ ਨੇ ਆਖਿਆ ਕਿ ਅਗਲੇ ਡੇਢ ਸਾਲਾਂ ਵਿੱਚ ਪੰਜਾਬ ਦੇਸ਼ ਦਾ ਪਹਿਲਾ ਉਹ ਸੂਬਾ ਬਣ ਜਾਵੇਗਾ, ਜਿੱਥੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 500 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਸਮੁੱਚੇ ਸੂਬੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਪਹਿਲੇ ਪੜਾਅ ਦੇ ਉਦਘਾਟਨ ਬਾਅਦ ਉਨ੍ਹਾਂ ਦੱਸਿਆ ਕਿ ਇਹ ਬਾਜ਼ ਅੱਖ ਸੁਰੱਖਿਆ ਇੰਤਜ਼ਾਮ 20 ਦਸੰਬਰ ਤੱਕ ਇਸ ਸਨਅਤੀ ਸ਼ਹਿਰ ਵਿੱਚ ਮੁਕੰਮਲ ਰੂਪ ਵਿੱਚ ਕਾਰਜਸ਼ੀਲ ਹੋ ਜਾਵੇਗਾ। ਜਿਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ 'ਤੇ ਕਾਬੂ ਪਾਉਣ ਵਿੱਚ ਮਦਦ ਮਿਲੇਗੀ।

ਇਸ ਤੋਂ ਬਾਅਦ ਉਪ ਮੁੱਖ ਮੰਤਰੀ ਨੇ ਸ਼ਹਿਰ ਦੇ ਪੱਖੋਵਾਲ ਸੜਕ 'ਤੇ 85 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਕੋਮਾਂਤਰੀ ਪੱਧਰ ਦੇ ਇੰਨਡੋਰ ਸਟੇਡੀਅਮ ਦਾ ਲੋਕ ਅਰਪਣ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਸਟੇਡੀਅਮ ਪੰਜਾਬੀ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖ਼ਲਾਈ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਬਣਾਉਣ ਤੋਂ ਬਾਅਦ 5000 ਦੇ ਖਿਡਾਰੀਆਂ ਨੂੰ ਮਾਹਿਰ ਵਿਦੇਸ਼ੀ ਕੋਚਾਂ ਵੱਲੋਂ ਸਿਖ਼ਲਾਈ ਦਿੱਤੀ ਜਾ ਰਹੀ ਹੈ। ਪੰਜਾਬੀ ਨੌਜਵਾਨਾਂ ਨੂੰ ਸੂਬੇ ਦੀ ਰੀੜ ਦੀ ਹੱਡੀ ਆਖਦਿਆਂ ਸ੍ਰ. ਬਾਦਲ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੇ ਪਿੰਡਾਂ ਵਿੱਚ ਜਿੰਮ ਕਿੱਟਾਂ ਦੀ ਵੰਡ ਕੀਤੀ ਹੈ, ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਰੀਰਕ ਤੰਦਰੁਸਤੀ ਵੀ ਬਰਕਰਾਰ ਰੱਖੀ ਜਾ ਸਕੇ।ਰਾਜ ਸਰਕਾਰ ਦੇ ਵਿਕਾਸ ਏਜੰਡੇ 'ਤੇ ਬੋਲਦਿਆਂ ਉੱਪ ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਨੇ ਚਾਰ ਮਾਰਗੀ ਅਤੇ ਛੇ ਮਾਰਗੀ ਸੜਕਾਂ ਦਾ ਜਾਲ ਵਿਛਾਉਣ ਦੇ ਨਾਲ-ਨਾਲ ਸੂਬੇ ਨੂੰ ਮੋਹਾਲੀ ਵਿਖੇ ਕੌਮਾਂਤਰੀ ਪੱਧਰ ਦਾ ਹਵਾਈ ਅੱਡਾ ਦੇਣ ਤੋਂ ਇਲਾਵਾ ਸੂਬੇ ਨੂੰ ਬਿਜਲੀ ਵਿੱਚ ਆਤਮ ਨਿਰਭਰ ਵੀ ਕੀਤਾ ਹੈ। ਉਨ੍ਹਾਂ ਆਖਿਆ ਕਿ ਮੋਹਾਲੀ, ਜੋ ਕਿ ਆਈ. ਟੀ. ਹੱਬ ਵਜੋਂ ਉਭਰ ਰਿਹਾ ਹੈ, ਜਲਦੀ ਹੀ ਤਕਨਾਲੌਜੀ ਪੱਖੋਂ ਪਹਿਲੇ ਦਰਜੇ ਦੀ ਪਸੰਦ ਬਣ ਜਾਵੇਗਾ, ਜਿਸ ਨਾਲ ਆਈ. ਟੀ. ਖੇਤਰ ਵਿੱਚ ਪੰਜਾਬੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਮਿਲਣਗੇ।ਇਸ ਮੌਕੇ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਆਪ ਮੁੱਖੀ ਅਰਵਿੰਦ ਕੇਜਰੀਵਾਲ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੀ ਪਾਰਟੀ ਦਾ ਰੁਖ਼ ਸਪੱਸ਼ਟ ਕਰਨ। ਉਨ੍ਹਾਂ ਸਵਾਲ ਕੀਤਾ ਕਿ ਕੇਜਰੀਵਾਲ ਪੰਜਾਬੀਆਂ ਨਾਲ ਮੁੱਢਲੇ ਤੌਰ 'ਤੇ ਜੁੜੇ ਗੰਭੀਰ ਮੁੱਦੇ 'ਤੇ ਖਾਮੋਸ਼ ਕਿਉਂ ਹਨ? ਉਨ੍ਹਾਂ ਆਖਿਆ ਕਿ ਬਤੌਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੂੰ ਕੇਂਦਰ ਸਰਕਾਰ ਦੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦੇ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆ ਰਹੀਆਂ ਪੰਜਾਬ ਚੋਣਾਂ ਲੜਨ ਲਈ ਕਥਿਤ ਤੌਰ 'ਤੇ ਵੱਡੀ ਮਾਤਰਾ ਵਿੱਚ ਕਾਲਾ ਧੰਨ ਇਕੱਠਾ ਕੀਤਾ ਹੋਇਆ ਹੈ ਅਤੇ ਹੁਣ ਉਸਨੂੰ ਇਹੀ ਚਿੰਤਾ ਸਤਾ ਰਹੀ ਹੈ।

ਬਾਅਦ ਵਿੱਚ ਉਪ ਮੁੱਖ ਮੰਤਰੀ ਨੇ ਪਿੰਡ ਢੈਪਈ ਵਿਖੇ ਵਿਧਾਇਕ ਦਾਖਾ ਸ੍ਰ. ਮਨਪ੍ਰੀਤ ਸਿੰਘ ਇਯਾਲੀ ਦੀ ਪਹਿਲਕਦਮੀ ਨਾਲ ਬਣਾਏ ਗਏ ਅਤਿ ਆਧੁਨਿਕ ਖੇਡ ਪਾਰਕ ਦਾ ਦੌਰਾ ਅਤੇ ਪਿੰਡ ਸਰਾਭਾ ਵਿਖੇ ਨਵੇਂ ਬਣੇ ਖੇਡ ਪਾਰਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉੱਪ ਮੁੱਖ ਮੰਤਰੀ ਨੇ ਸ੍ਰੀ ਇਯਾਲੀ ਵੱਲੋਂ ਹਲਕੇ ਵਿੱਚ 70 ਖੇਡ ਪਾਰਕਾਂ ਅਤੇ 16 ਬਾਸਕਿਟਬਾਲ ਮੈਦਾਨਾਂ ਵਿਕਸਤ ਕਰਨ ਦੇ ਉਤਸ਼ਾਹੀ ਕਾਰਜ ਦੀ ਸ਼ਲਾਘਾ ਵੀ ਕੀਤੀ। ਸ੍ਰ. ਬਾਦਲ ਉਚੇਚੇ ਤੌਰ 'ਤੇ ਜੰਗ-ਏ-ਆਜ਼ਾਦੀ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸ੍ਰ. ਕਰਤਾਰ ਸਿੰਘ ਸਰਾਭਾ ਦੀ ਯਾਦਗਾਰ 'ਤੇ ਨਤਮਸਤਕ ਹੋਏ ਅਤੇ ਇਤਿਹਾਸਕ ਪਿੰਡ ਸਰਾਭਾ ਦੇ ਸਰਬਪੱਖੀ ਵਿਕਾਸ ਲਈ 50 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ।ਸ੍ਰ. ਬਾਦਲ ਨਾਲ ਹੋਰਨਾਂ ਤੋਂ ਇਲਾਵਾ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਤੇ ਸ੍ਰੀ ਐੱਸ. ਆਰ. ਕਲੇਰ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ, ਉੱਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰ. ਜੰਗਵੀਰ ਸਿੰਘ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰ. ਪੀ. ਐੱਸ. ਔਜਲਾ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ ਤੇ ਸ੍ਰੀ ਅਜੇ ਮਹਾਜਨ, ਪੁਲਿਸ ਮੁੱਖੀ ਸ੍ਰੀ ਸੁਰੇਸ਼ ਅਰੋੜਾ, ਏ. ਡੀ. ਜੀ. ਪੀ. ਪ੍ਰਸਾਸ਼ਨ ਸ੍ਰੀ ਦਿਨਕਰ ਗੁਪਤਾ, ਕਮਿਸ਼ਨਰ ਪੁਲਿਸ ਸ੍ਰ. ਜਤਿੰਦਰ ਸਿੰਘ ਔਲਖ਼, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਸਾਬਕਾ ਮੰਤਰੀ ਸ੍ਰੀ ਸਤਪਾਲ ਗੁਸਾਂਈ, ਰਾਮਗੜੀਆ ਭਲਾਈ ਬੋਰਡ ਦੇ ਚੇਅਰਮੈਨ ਸ੍ਰ. ਗੁਰਮੀਤ ਸਿੰਘ ਕੁਲਾਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀ ਓਮਾ ਸ਼ੰਕਰ ਗੁਪਤਾ ਅਤੇ ਨਿਰਦੇਸ਼ਕ ਡਾ. ਸੇਨੂੰ ਦੁੱਗਲ ਮੌਜੂਦ ਸਨ। 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD