Friday, 17 May 2024

 

 

ਖ਼ਾਸ ਖਬਰਾਂ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

 

ਸਨਅਤੀ ਵਿਕਾਸ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਿੱਚ ਪੰਜਾਬ ਹੋਰ ਸੂਬਿਆਂ ਤੋਂ ਬਹੁਤ ਅੱਗੇ-ਰਾਜੀਵ ਪ੍ਰਤਾਪ ਰੂਡੀ

ਉਪ ਮੁੱਖ ਮੰਤਰੀ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ ਬਹੁਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Nov 2016

ਕੇਂਦਰੀ ਰਾਜ ਮੰਤਰੀ ਰਾਜੀਵ ਪ੍ਰਤਾਪ ਰੂਡੀ ਨੇ ਦੇਸ਼ ਦੇ ਸਨਅਤੀ ਸ਼ਹਿਰ ਲੁਧਿਆਣਾ ਨੂੰ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਭਾਰਤ ਸਰਕਾਰ ਵੱਲੋਂ ਇਥੇ ਅੰਤਰਰਾਸ਼ਟਰੀ ਪੱਧਰ ਦੇ ਦੋ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤੇ ਜਾਣਗੇ, ਜਿਸ ਨਾਲ ਇਕੱਲੇ ਲੁਧਿਆਣਾ ਦੀ ਹੀ ਨਹੀਂ ਸਗੋਂ ਵਿਸ਼ਵ ਦੀਆਂ ਕਈ ਵੱਡੀਆਂ ਸਨਅਤਾਂ ਨੂੰ ਉਦਯੋਗਿਕ ਕਾਮੇ ਮੁਹੱਈਆ ਹੋਣਗੇ ਅਤੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ਤੋਂ ਇਲਾਵਾ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਦਿਹਾਤੀ ਖੇਤਰਾਂ ਵਿੱਚ 1000 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ।ਅੱਜ ਸਥਾਨਕ ਗਿੱਲ ਸੜਕ ਸਥਿਤ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ (ਆਈ. ਟੀ. ਆਈ.) ਵਿਖੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਰੂਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੇ ਸੂਬੇ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਬਹੁਤ ਅੱਗੇ ਲੈ ਆਂਦਾ ਹੈ। ਜਿੱਥੇ  ਭਾਰਤ ਸਰਕਾਰ ਨੇ ਦੇਸ਼ ਦੇ ਉਦਯੋਗਾਂ ਨੂੰ ਉੱਪਰ ਚੁੱਕਣ ਲਈ 'ਮੇਕ ਇੰਨ ਇੰਡੀਆ' ਦੀ ਸ਼ੁਰੂਆਤ ਕੀਤੀ ਹੈ ਉਥੇ ਪੰਜਾਬ ਸਰਕਾਰ ਨੇ 'ਮੇਕਰਜ਼ ਇੰਨ ਇੰਡੀਆ' ਮੁਹਿੰਮ ਦੀ ਵੀ ਸ਼ੁਰੂਆਤ ਕਰ ਦਿੱਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸ਼ੁਰੂ ਕੀਤੇ ਗਏ ਉਪਰਾਲਿਆਂ ਵਿੱਚ ਭਾਰਤ ਸਰਕਾਰ ਵੱਲੋਂ ਵੀ ਸਹਿਯੋਗ ਦਿੱਤਾ ਜਾਵੇਗਾ, ਜਿਸ ਤਹਿਤ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਦੋ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ 'ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ' ਅਤੇ 'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ' ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ 50 ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣ ਦਾ ਪ੍ਰਸਤਾਵ ਹੈ, ਜਿਸ ਵਿੱਚੋਂ ਇੱਕ ਲੁਧਿਆਣਾ ਵਿੱਚ ਖੋਲ੍ਹਿਆ ਜਾਵੇਗਾ। 

ਇਸ ਕੇਂਦਰ ਵਿੱਚ ਸਿਖ਼ਲਾਈ ਪ੍ਰਾਪਤ ਕਿਸੇ ਵੀ ਯੁਵਕ/ਯੁਵਤੀ ਨੂੰ ਦੇਸ਼ ਵਿਦੇਸ਼ ਵਿੱਚ ਕਿਤੇ ਵੀ ਰੋਜ਼ਗਾਰ ਪ੍ਰਾਪਤ ਕਰਨ ਲਈ ਕਿਸੇ ਹੋਰ ਮਾਨਤਾ ਦੀ ਲੋੜ ਨਹੀਂ ਪਵੇਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿੱਚ ਵੀ ਵਿਸ਼ਵ ਪੱਧਰ ਦੀ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ। ਸ੍ਰੀ ਰੂਡੀ ਨੇ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਸੈਂਟਰਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਲੁਧਿਆਣਾ ਸਮੇਤ 5 ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਅਤੇ 200 ਦਿਹਾਤੀ ਹੁਨਰ ਵਿਕਾਸ ਕੇਂਦਰ ਚਾਲੂ ਕਰ ਦਿੱਤੇ ਗਏ ਹਨ, ਜੋ ਕਿ ਸੂਬੇ ਨੂੰ ਕਿੱਤਾਮੁੱਖੀ ਸਿੱਖਿਆ ਵਿੱਚ ਮੋਹਰੀ ਰਾਜ ਬਣਾਉਣ ਅਤੇ ਨੌਜਵਾਨਾਂ ਨੂੰ ਹੱਥੀਂ ਰੋਜ਼ਗਾਰ ਦੇ ਕਾਬਿਲ ਬਣਾਉਣ ਵਿੱਚ ਕ੍ਰਾਂਤੀਕਾਰੀ ਕਦਮ ਹੈ। ਇਨ੍ਹਾਂ ਕੇਂਦਰਾਂ ਵਿੱਚ ਇੱਕ ਸਾਲ ਵਿੱਚ 1 ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦਾ ਟੀਚਾ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਅਗਲੇ 2 ਸਾਲਾਂ ਵਿੱਚ ਸੂਬੇ ਵਿੱਚ 1000 ਹੋਰ ਦਿਹਾਤੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਕਿ ਸਾਲਾਨਾ 5 ਲੱਖ ਨੌਜਵਾਨਾਂ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖ਼ਲਾਈ ਯਾਫ਼ਤਾ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਟੂਲ ਕਿੱਟ ਅਤੇ ਸਸਤੀਆਂ ਦਰਾਂ 'ਤੇ ਕਰਜ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਹਰੇਕ 10 ਪਿੰਡਾਂ ਪਿੱਛੇ ਇੱਕ ਹੁਨਰ ਵਿਕਾਸ ਕੇਂਦਰ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਸੂਬੇ ਵਿੱਚ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਪੰਜਾਬ ਕੈਬਨਿਟ ਦੀ 15 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਅਗਲੇ ਸਮੇਂ ਦੌਰਾਨ ਸ਼ਹਿਰ ਲੁਧਿਆਣਾ ਦੇ ਵਿਕਾਸ ਲਈ 4 ਹਜ਼ਾਰ ਕਰੋੜ ਰੁਪਏ ਖਰਚ ਕਰਨ ਦਾ ਪ੍ਰਸਤਾਵ ਹੈ, ਜਿਸ ਨਾਲ ਸ਼ਹਿਰ ਦੀ ਪੂਰੀ ਤਰ੍ਹਾਂ ਕਾਇਆ ਕਲਪ ਹੋ ਜਾਵੇਗੀ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਰੈਲੀਆਂ ਦੇ ਐਲਾਨ ਨਾਲ ਕਾਂਗਰਸ ਪਾਰਟੀ ਵੱਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਸ ਨਹਿਰ ਨੂੰ ਪੁੱਟਵਾਉਣ ਵਿੱਚ ਇੰਦਰਾ ਗਾਂਧੀ, ਉਸ ਵੇਲੇ ਦੀ ਕਾਂਗਰਸ ਸਰਕਾਰ ਅਤੇ ਇਸਦੇ ਨੇਤਾ ਜਿੰਮੇਵਾਰ ਹਨ। ਕਾਂਗਰਸੀਆਂ ਨੂੰ ਇਸ ਮੁੱਦੇ 'ਤੇ ਦੋਹਰੀ ਰਾਜਨੀਤੀ ਕਰਨ 'ਤੇ ਸ਼ਰਮ ਕਰਨੀ ਚਾਹੀਦੀ ਹੈ। ਰਾਜਸਥਾਨ ਵੱਲੋਂ ਵੀ ਪੰਜਾਬ ਤੋਂ ਪਾਣੀ ਦੀ ਮੰਗ ਕੀਤੇ ਜਾਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਵਿੱਚੋਂ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਦਿੱਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।Êਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਅਗਲੇ 3 ਦਿਨਾਂ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਆਪ ਮੁੱਖੀ ਅਰਵਿੰਦ ਕੇਜਰੀਵਾਲ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਆਪਣੀ ਪਾਰਟੀ ਦਾ ਰੁਖ਼ ਸਪੱਸ਼ਟ ਕਰਨ। 

ਉਨ੍ਹਾਂ ਸਵਾਲ ਕੀਤਾ ਕਿ ਕੇਜਰੀਵਾਲ ਪੰਜਾਬੀਆਂ ਨਾਲ ਮੁੱਢਲੇ ਤੌਰ 'ਤੇ ਜੁੜੇ ਗੰਭੀਰ ਮੁੱਦੇ 'ਤੇ ਖਾਮੋਸ਼ ਕਿਉਂ ਹਨ? ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆ ਰਹੀਆਂ ਪੰਜਾਬ ਚੋਣਾਂ ਲੜਨ ਲਈ ਕਥਿਤ ਤੌਰ 'ਤੇ ਵੱਡੀ ਮਾਤਰਾ ਵਿੱਚ ਕਾਲਾ ਧੰਨ ਇਕੱਠਾ ਕੀਤਾ ਹੋਇਆ ਹੈ ਅਤੇ ਹੁਣ ਉਸਨੂੰ ਇਹੀ ਚਿੰਤਾ ਸਤਾ ਰਹੀ ਹੈ।ਇਸ ਮੌਕੇ ਸਮਾਗਮ ਨੂੰ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ, ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਸੈਂਚੁਰੀਅਨ ਯੂਨੀਵਰਸਿਟੀ ਦੇ ਪ੍ਰਧਾਨ ਪ੍ਰੋ. ਮੁਕਤੀ ਕਾਂਤਾ ਮਿਸ਼ਰਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ, ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਰਾਮਗੜ੍ਹੀਆ ਭਲਾਈ ਬੋਰਡ ਦੇ ਚੇਅਰਮੈਨ ਸ੍ਰ. ਗੁਰਮੀਤ ਸਿੰਘ ਕੁਲਾਰ, ਵਧੀਕ ਪ੍ਰਮੁੱਖ ਸਕੱਤਰ ਸ੍ਰ. ਐੱਮ. ਪੀ. ਸਿੰਘ, ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਆਰ. ਕੇ. ਵਰਮਾ, ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੁਲਿਸ ਕਮਿਸ਼ਨਰ ਸ੍ਰ. ਜਤਿੰਦਰ ਸਿੰਘ ਔਲਖ ਵੀ ਹਾਜ਼ਰ ਸਨ। 

 

Tags: Sukhbir Singh Badal , Rajiv Pratap Rudy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD