Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਪੰਜਾਬ ਨੂੰ ਮਿਲੇਗੀ 200 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਵਾਲੀ ਸੁਪਰਫਾਸਟ ਰੇਲਗੱਡੀ : ਸੁਰੇਸ਼ ਪ੍ਰਭਾਕਰ ਪ੍ਰਭੂ

ਐਨ.ਡੀ.ਏ. ਸਰਕਾਰ ਨੇ 2 ਸਾਲ 'ਚ ਪੰਜਾਬ ਦਾ ਬਹੁਤ ਮਾਣ ਰੱਖਿਆ : ਮਜੀਠੀਆ

Web Admin

Web Admin

5 Dariya News

ਬਠਿੰਡਾ , 13 Nov 2016

ਰੇਲ ਮੰਤਰੀ ਸੁਰੇਸ਼ ਪ੍ਰਭਾਕਰ ਪ੍ਰਭੂ ਨੇ ਅੱਜ ਇੱਥੇ ਪੰਜਾਬ ਲਈ 7 ਵੱਡੇ ਰੇਲ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਅਤੇ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਅਤਿ-ਆਧੁਨਿਕ 200 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਵਾਲੀ ਰੇਲ ਗੱਡੀ ਮਿਲੇਗੀ। ਸ਼੍ਰੀ ਪ੍ਰਭੂ ਨੇ ਇਸ ਦੌਰਾਨ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਗੁਰੂ ਸਾਹਿਬ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਪੰਜਾਬ ਵਿਚੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਵੀ ਕੀਤਾ।  ਸਥਾਨਕ ਰੇਲਵੇ ਗਰਾਊਂਡ 'ਚ 1720 ਕਰੋੜ ਦੀ ਲਾਗਤ ਵਾਲੇ ਰਾਜਪੁਰਾ-ਬਠਿੰਡਾ ਰੇਲ ਮਾਰਗ ਦੇ ਦੋਹਰੇਕਰਨ ਦਾ ਨੀਂਹ ਪੱਥਰ, ਪੰਜਾਬ ਦੀਆਂ ਵੱਖ-ਵੱਖ, ਰੇਲ ਲਾਈਨਾਂ 'ਤੇ 16 ਸੀਮਤ ਉਚਾਈ ਵਾਲੇ ਸਬਵੇਜ਼ ਬਣਾਉਣ ਦੇ ਕੰਮ ਦੀ ਸ਼ੁਰੂਆਤ, ਮਾਨਸਾ-ਬਠਿੰਡਾ ਡਬਲ ਟਰੈਕ ਦਾ ਉਦਘਾਟਨ, ਬਿਆਸ 'ਚ ਨਵੇਂ ਸਟੇਸ਼ਨ ਭਵਨ ਨੂੰ ਦੇਸ਼ ਨੂੰ ਸਮਰਪਤ ਕਰਨ, ਫਿਰੋਜ਼ਪੁਰ ਰੇਲਵੇ ਸਟੇਸ਼ਨ 'ਤੇ ਫੂਡ ਪਲਾਜਾ ਦਾ ਉਦਘਾਟਨ, ਲੁਧਿਆਣਾ 'ਚ ਨਵੇਂ ਰਨਿੰਗ ਰੂਮ ਦਾ ਉਦਘਾਟਨ ਅਤੇ ਬਠਿੰਡਾ ਰੇਲਵੇ ਸਟੇਸ਼ਨ 'ਤੇ 5 ਵਾਟਰ ਵੈਡਿੰਗ ਮਸ਼ੀਨਾਂ ਦੀ ਇੱਕੋ ਥਾਂ ਤੋਂ ਸ਼ੁਰੂਆਤ ਕਰਦਿਆਂ  ਪ੍ਰਭੂ ਨੇ ਕਿਹਾ ਕਿ ਦੇਸ਼ ਵਿਚ 200 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਵਾਲੀਆਂ ਰੇਲ ਗੱਡੀਆਂ ਚਲਾਉਣਾ ਵਿਚਾਰ ਅਧੀਨ ਹੈ ਅਤੇ ਇਹ 200 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਵਾਲੀ ਸੁਪਰਫਾਸਟ ਗੱਡੀ ਪੰਜਾਬ ਨੂੰ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਲੋਂ ਦੇਸ਼ ਦੀ ਸੁਰੱਖਿਆ ਖਾਤਰ ਦਿੱਤੀਆਂ ਲਾਮਿਸਾਲ ਕੁਰਬਾਨੀਆਂ ਅਤੇ ਕੌਮੀ ਅੰਨ ਭੰਡਾਰ 'ਚ ਪੰਜਾਬ ਦੇ ਯੋਗਦਾਨ ਦਾ ਕਦੇ ਦੇਣ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਐਨ.ਡੀ.ਏ. ਸਰਕਾਰ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਬੁਲੰਦੀਆਂ 'ਤੇ ਲਿਜਾਣ ਲਈ ਵਚਨਬੱਧ ਹੈ।

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਜਨਮ ਸਮਾਗਮਾਂ ਨੂੰ ਲੈ ਕੇ ਸੰਗਤ ਦੀ ਸਹੂਲਤ ਲਈ ਅਤੇ ਸ਼੍ਰੀ ਪਟਨਾ ਸਾਹਿਬ ਲਈ ਵਿਸ਼ੇਸ਼ ਟਰੇਨਾਂ ਚਲਾਉਣ ਦੀ ਮੰਗ ਸੰਬੰਧੀ ਸ਼੍ਰੀ ਪ੍ਰਭੂ ਨੇ ਕਿਹਾ ਕਿ ਤਖ਼ਤ ਸ਼੍ਰੀ ਪਟਨਾ ਸਾਹਿਬ ਲਈ ਲੋੜ ਅਨੁਸਾਰ ਵਿਸ਼ੇਸ਼ ਟਰੇਨਾਂ ਚਲਾਈਆਂ ਜਾਣਗੀਆਂ।ਪ੍ਰਭੂ ਨੇ ਕਿਹਾ ਕਿ ਦੇਸ਼ ਵਿਚ ਆਉਂਦੇ ਸਮੇਂ 'ਚ ਦੋ ਵਿਸ਼ਵ ਪੱਧਰੀ ਰੇਲ ਗੱਡੀਆਂ 'ਤੇਜਸ' ਅਤੇ 'ਹਮਸਫਰ' ਚੱਲਣਗੀਆਂ ਜਿਨ੍ਹਾਂ ਨੂੰ ਪੰਜਾਬ ਨਾਲ ਵਿਸ਼ੇਸ਼ ਤੌਰ 'ਤੇ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰੇਲ ਗੱਡੀਆਂ ਰੇਲ ਖੇਤਰ ਵਿਚ ਭਾਰਤ ਦੀ ਵੱਡੀ ਪ੍ਰਾਪਤੀ ਹੋਵੇਗੀ। 'ਉਦੈ' ਰੇਲ ਗੱਡੀ ਦੀ ਗੱਲ ਕਰਦਿਆਂ ਸ਼੍ਰੀ ਪ੍ਰਭੂ ਨੇ ਕਿਹਾ ਕਿ ਇਹ ਰੇਲ ਵੀ ਆਉਂਦੇ ਸਮੇਂ 'ਚ ਸ਼ੁਰੂ ਕੀਤੀ ਜਾ ਰਹੀ ਹੈ ਜੋ ਰਾਤ ਦੇ ਸਮੇਂ ਚੱਲ ਕੇ ਸਵੇਰ ਤੜਕਸਾਰ ਆਪਣੀ ਮੰਜਲ 'ਤੇ ਪੁੱਜਿਆ ਕਰੇਗੀ।

ਰੇਲ ਵਿਕਾਸ, ਬੁਨਿਆਦੀ ਢਾਂਚਾ ਅਤੇ ਰੇਲ ਨਿਵੇਸ਼ ਨੂੰ ਹੋਰ ਹੁਲਾਰਾ ਦੇਣ ਬਾਰੇ ਦੱਸਦਿਆਂ ਸ਼੍ਰੀ ਪ੍ਰਭੂ ਨੇ ਕਿਹਾ ਕਿ ਕੇਂਦਰ ਅਤੇ ਰਾਜਾਂ ਦੀ ਭਾਈਵਾਲੀ ਵਾਲੀ ਕੰਪਨੀ ਹੋਂਦ ਵਿਚ ਲਿਆਂਦੀ ਜਾ ਰਹੀ ਹੈ ਤਾਂ ਜੋ ਇਸ ਮਕਸਦ ਨੂੰ ਅਸਰਦਾਰ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਾਂ ਨਾਲ ਗੱਲਬਾਤ ਜਾਰੀ ਹੈ ਅਤੇ ਜਲਦ ਹੀ ਇਹ ਕੰਪਨੀ ਸਥਾਪਤ ਕਰਕੇ ਦੇਸ਼ ਅਤੇ ਰਾਜਾਂ ਵਿਚ ਰੇਲ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਪੰਜਾਬ ਨੂੰ ਦਿੱਤੇ ਜਾ ਰਹੇ ਸਾਲਾਨਾ ਰੇਲ ਬਜਟ 'ਚ ਹੋਏ ਵਾਧੇ ਬਾਰੇ ਦੱਸਦਿਆਂ ਸ਼੍ਰੀ ਪ੍ਰਭੂ ਨੇ ਕਿਹਾ ਕਿ ਪਿਛਲੀ ਕੇਂਦਰ ਸਰਕਾਰ ਸਮੇਂ ਪੰਜਾਬ ਨੂੰ ਸਾਲਾਨਾ 224 ਕਰੋੜ ਰੁਪਏ ਦਿੱਤੇ ਜਾਂਦੇ ਸਨ ਜਿਸ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਵਧਾ ਕੇ 700 ਕਰੋੜ ਕਰਦਿਆਂ ਉਸ ਵਿਚ ਸਾਲਾਨਾ ਇਜ਼ਾਫਾ ਵੀ ਮਕਰੱਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਪੰਜਾਬ 'ਚ 10 ਆਰ.ਓ.ਬੀ. ਅਤੇ 78 ਆਰ. ਯੂ. ਬੀ. ਬਣਾਏ ਗਏ ਹਨ। ਅੰਮ੍ਰਿਤਸਰ ਅਤੇ ਜਲੰਧਰ ਰੇਲਵੇ ਸਟੇਸ਼ਨਾਂ ਨੂੰ ਵਿਸ਼ਵ ਪੱਧਰੀ ਹਵਾਈ ਅੱਡਿਆਂ ਵਾਂਗ ਖੂਬਸੂਰਤ, ਅਤਿ-ਆਧੁਨਿਕ ਅਤੇ ਹਰ ਸਹੂਲਤ ਨਾਲ ਲੈਸ ਕਰਨ ਦਾ ਐਲਾਨ ਕਰਦਿਆਂ ਸ਼੍ਰੀ ਪ੍ਰਭੂ  ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ 'ਤੇ ਕੰਮ ਜਲਦ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ 2017 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ਬਾਰੇ ਉਨ੍ਹਾਂ ਕਿਹਾ ਕਿ ਰੇਲਵੇ ਅਤੇ ਕੇਂਦਰੀ ਸੈਰ ਸਪਾਟਾ ਮੰਤਰਾਲਾ ਵਲੋਂ ਪ੍ਰਾਜੈਕਟ 'ਤੇ ਵਿਚਾਰਾਂ ਜੰਗੀ ਪੱਧਰ 'ਤੇ ਜਾਰੀ ਹਨ ਅਤੇ ਜਲਦ ਹੀ ਇਸ ਨੂੰ ਅੰਤਮ ਰੂਪ ਦੇ ਦਿੱਤਾ ਜਾਵੇਗਾ।ਪ੍ਰਭੂ ਨੇ ਕਿਹਾ ਕਿ ਅੰਮ੍ਰਿਤਸਰ-ਕੋਲਕਾਤਾ 'ਪੱਛਮੀ ਫਰੇਟ ਕਾਰੀਡੋਰ' ਪ੍ਰਾਜੈਕਟ ਨੂੰ ਮੁਕੰਮਲ ਕਰਨ ਦੀ ਰਫ਼ਤਾਰ ਵਿਚ ਵੀ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਪੰਜਾਬ ਦਾ ਸਰਵਪੱਖੀ ਵਿਕਾਸ ਨਵੀਆਂ ਸਿਖਰਾਂ ਛੋਹੇਗਾ।ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਐਨ.ਡੀ.ਏ. ਸਰਕਾਰ ਨੇ ਪੰਜਾਬ ਦਾ ਬਹੁਤ ਮਾਣ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਮੇਂ-ਸਮੇਂ ਸਿਰ ਵੱਕਾਰੀ ਪ੍ਰਾਜੈਕਟ ਦੇ ਕੇ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ 2000 ਕਰੋੜ ਰੁਪਏ ਤੋਂ ਵੱਧ ਦੇ ਰੇਲ ਪ੍ਰਾਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਲਈ ਰੇਲ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ ਦਾ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸਮੂਹ ਪੰਜਾਬੀਆਂ ਤਰਫੋਂ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਪੰਜਾਬ ਰੇਲ ਵਿਕਾਸ ਵਿਚ ਨਵੀਂ ਪੁਲਾਂਘ ਪੁੱਟੇਗਾ।

ਸਤਲੁਜ-ਯਮੁਨਾ ਲਿੰਕ ਕੈਨਾਲ ਸੰਬੰਧੀ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਖਾਤਰ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਲੀਡਰਸ਼ਿਪ ਲੋਕਾਂ ਨੂੰ ਗੁੰਮਰਾਹ ਕਰਕੇ ਇਸ ਮੁੱਦੇ ਤੋਂ ਸਿਆਸੀ ਲਾਹਾ ਲੈਣ ਦੀ ਤਾਕ ਵਿਚ ਹੈ ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ ਕਿ ਐਸ.ਵਾਈ.ਐਲ. ਕਿਸ ਦੀ ਦੇਣ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕ ਸÎਭਾ ਤੋਂ ਅਸਤੀਫਾ ਦੇ ਕੇ ਪੰਜਾਬ ਹਿਤੈਸ਼ੀ ਬਣਨ ਦਾ ਢੋਂਗ ਕਰ ਰਹੇ ਹਨ ਜਦ ਕਿ ਕਾਂਗਰਸ ਦੇ ਬਾਕੀ ਲੋਕ ਸਭਾ, ਰਾਜ ਸਭਾ ਮੈਂਬਰ ਅਸਤੀਫਾ ਦੇਣ ਤੋਂ ਮੁਨਕਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਸਤੀਫ਼ਿਆਂ ਰਾਹੀਂ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੇ ਅੱਖੀਂ ਘੱਟਾ ਪਾਉਣ 'ਚ ਸਫ਼ਲ ਨਹੀਂ ਹੋਣਗੇ।ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਰੇਲ ਮੰਤਰੀ ਵਲੋਂ ਪੰਜਾਬ ਨੂੰ ਦਿੱਤੇ ਪ੍ਰਾਜੈਕਟਾਂ ਲਈ ਧੰਨਵਾਦ ਕਰਦਿਆਂ ਮੌੜ ਹਲਕੇ ਨੂੰ ਲੋੜੀਂਦੇ ਰੇਲ ਪ੍ਰਾਜੈਕਟ ਕੇਂਦਰੀ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਿਸ 'ਤੇ ਸ਼੍ਰੀ ਪ੍ਰਭੂ ਨੇ ਕਿਹਾ ਕਿ ਮੌੜ ਹਲਕੇ 'ਚ ਜਲਦ ਹੀ ਅੰਡਰ ਬ੍ਰਿਜ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪ੍ਰਾਜੈਕਟ ਰੇਲ ਵਿਕਾਸ ਦੇ ਖੇਤਰ 'ਚ ਪੰਜਾਬ ਲਈ ਮੀਲ ਪੱਥਰ ਸਾਬਤ ਹੋਣਗੇ। 

ਉਨ੍ਹਾਂ ਕੇਂਦਰੀ ਮੰਤਰੀ ਦਾ ਦਿੱਲੀ-ਬਠਿੰਡਾ ਸ਼ਤਾਬਦੀ ਦਾ ਸਮਾਂ ਤਬਦੀਲ ਕਰਨ ਅਤੇ ਇਸ ਦੇ ਰੂਟ ਨੂੰ ਫਿਰੋਜ਼ਪੁਰ ਤੱਕ ਵਧਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਮਪੁਰਾ ਖੇਤਰ ਲਈ ਮਿੰਨੀ ਅੰਡਰ ਬ੍ਰਿਜ ਸਮੇਂ ਦੀ ਮੁੱਖ ਲੋੜ ਹੈ। ਸ. ਮਲੂਕਾ ਵਲੋਂ ਮਿੰਨੀ ਅੰਡਰ ਬ੍ਰਿਜ ਦੀ ਮੰਗ 'ਤੇ ਸ਼੍ਰੀ ਪ੍ਰਭੂ ਨੇ ਕਿਹਾ ਕਿ ਇਸ ਪ੍ਰਾਜੈਕਟ 'ਤੇ ਜਲਦ ਹੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।  ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਰੇਲ ਮੰਤਰੀ ਸ਼੍ਰੀ ਪ੍ਰਭੂ ਦਾ ਪੰਜਾਬ ਨੂੰ ਵੱਡੇ ਰੇਲ ਪ੍ਰਾਜੈਕਟ ਦੇਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਸਭ ਤੋਂ ਵੱਡੇ ਜੰਕਸ਼ਨ ਬਠਿੰਡਾ ਰੇਲਵੇ ਸਟੇਸ਼ਨ ਨੂੰ ਸਿੱਧੇ ਤੌਰ 'ਤੇ ਪਲੇਟਫਾਰਮ ਨਾਲ ਜੋੜੇ ਜਾਣ ਨਾਲ ਲੱਖਾਂ ਦੀ ਗਿਣਤੀ 'ਚ ਮੁਸਾਫਰਾਂ ਨੂੰ ਵੱਡੀ ਸਹੂਲਤ ਮਿਲੇਗੀ। ਸ਼੍ਰੀ ਪ੍ਰਭੂ ਨੇ ਭਰੋਸਾ ਦਿੱਤਾ ਕਿ ਇਸ ਨੂੰ ਵੀ ਗੰਭੀਰਤਾ ਨਾਲ ਵਿਚਾਰ ਕੇ ਜਲਦ ਫੈਸਲਾ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ.ਦਰਸ਼ਨ ਸਿੰਘ ਕੋਟਫੱਤਾ, ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਮੇਅਰ ਬਲਵੰਤ ਰਾਏ ਨਾਥ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਮੈਨ ਨਗਰ ਸੁਧਾਰ ਟਰਸਟ ਸ. ਦਿਆਲ ਦਾਸ ਸੋਢੀ, ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਸ. ਮਨਜੀਤ ਸਿੰਘ ਰਾਏ, ਭਾਜਪਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੋਹਿਤ ਗੁਪਤਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Suresh Prabhu , Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD