Friday, 17 May 2024

 

 

ਖ਼ਾਸ ਖਬਰਾਂ ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ

 

ਸਨਅਤੀ ਵਿਕਾਸ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਿੱਚ ਪੰਜਾਬ ਹੋਰ ਸੂਬਿਆਂ ਤੋਂ ਬਹੁਤ ਅੱਗੇ-ਰਾਜੀਵ ਪ੍ਰਤਾਪ ਰੂਡੀ

ਉਪ ਮੁੱਖ ਮੰਤਰੀ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ ਬਹੁਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

Web Admin

Web Admin

5 Dariya News

ਅੰਮ੍ਰਿਤਸਰ , 13 Nov 2016

ਕੇਂਦਰੀ ਰਾਜ ਮੰਤਰੀ ਰਾਜੀਵ ਪ੍ਰਤਾਪ ਰੂਡੀ ਨੇ ਅੱਜ ਅੰਮ੍ਰਿਤਸਰ ਵਿਖੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਉਦਘਾਟਨ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤ ਸਰਕਾਰ ਵੱਲੋਂ ਇਥੇ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਸਥਾਪਤ ਕੀਤਾ ਗਿਆ ਹੈ।, ਜਿਸ ਨਾਲ ਇਕੱਲੇ ਅੰਮ੍ਰਿਤਸਰ ਨੂੰ ਹੀ ਨਹੀਂ ਸਗੋਂ ਵਿਸ਼ਵ ਦੀਆਂ ਕਈ ਵੱਡੀਆਂ ਸਨਅਤਾਂ ਨੂੰ ਉਦਯੋਗਿਕ ਕਾਮੇ ਮੁਹੱਈਆ ਹੋਣਗੇ ਅਤੇ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਇਸ ਤੋਂ ਇਲਾਵਾ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਦਿਹਾਤੀ ਖੇਤਰਾਂ ਵਿੱਚ 1000 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ। ਅੱਜ ਸਥਾਨਕ ਟੈਕਸਟਾਈਲ ਕਾਲਜ ਟੈਕਨੋਲੋਜੀ  ਵਿਖੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਰੂਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਵਿਕਾਸ ਅਤੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਨੇ ਸੂਬੇ ਨੂੰ ਦੇਸ਼ ਦੇ ਹੋਰਨਾਂ ਸੂਬਿਆਂ ਦੇ ਮੁਕਾਬਲੇ ਬਹੁਤ ਅੱਗੇ ਲੈ ਆਂਦਾ ਹੈ। ਜਿੱਥੇ  ਭਾਰਤ ਸਰਕਾਰ ਨੇ ਦੇਸ਼ ਦੇ ਉਦਯੋਗਾਂ ਨੂੰ ਉੱਪਰ ਚੁੱਕਣ ਲਈ 'ਮੇਕ ਇੰਨ ਇੰਡੀਆ' ਦੀ ਸ਼ੁਰੂਆਤ ਕੀਤੀ ਹੈ ਉਥੇ ਪੰਜਾਬ ਸਰਕਾਰ ਨੇ 'ਮੇਕਰਜ਼ ਇੰਨ ਇੰਡੀਆ' ਮੁਹਿੰਮ ਦੀ ਵੀ ਸ਼ੁਰੂਆਤ ਕਰ ਦਿੱਤੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਸ਼ੁਰੂ ਕੀਤੇ ਗਏ ਉਪਰਾਲਿਆਂ ਵਿੱਚ ਭਾਰਤ ਸਰਕਾਰ ਵੱਲੋਂ ਵੀ ਸਹਿਯੋਗ ਦਿੱਤਾ ਜਾਵੇਗਾ, ਜਿਸ ਤਹਿਤ ਅੰਮ੍ਰਿਤਸਰ ਵਿੱਚ ਦੋ ਅੰਤਰਰਾਸ਼ਟਰੀ ਪੱਧਰ ਦੇ ਬਹੁ-ਪੱਖੀ ਹੁਨਰ ਵਿਕਾਸ ਕੇਂਦਰ 'ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ' ਅਤੇ 'ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ' ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ 50 ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣ ਦਾ ਪ੍ਰਸਤਾਵ ਹੈ। ਇਸ ਕੇਂਦਰ ਵਿੱਚ ਸਿਖ਼ਲਾਈ ਪ੍ਰਾਪਤ ਕਿਸੇ ਵੀ ਯੁਵਕ/ਯੁਵਤੀ ਨੂੰ ਦੇਸ਼ ਵਿਦੇਸ਼ ਵਿੱਚ ਕਿਤੇ ਵੀ ਰੋਜ਼ਗਾਰ ਪ੍ਰਾਪਤ ਕਰਨ ਲਈ ਕਿਸੇ ਹੋਰ ਮਾਨਤਾ ਦੀ ਲੋੜ ਨਹੀਂ ਪਵੇਗੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਵਿੱਚ ਵੀ ਵਿਸ਼ਵ ਪੱਧਰ ਦੀ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ। ਸ੍ਰੀ ਰੂਡੀ ਨੇ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਸੈਂਟਰਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਅੰਮ੍ਰਿਤਸਰ  ਸਮੇਤ 5 ਬਹੁ-ਪੱਖੀ ਹੁਨਰ ਵਿਕਾਸ ਕੇਂਦਰ ਅਤੇ 200 ਦਿਹਾਤੀ ਹੁਨਰ ਵਿਕਾਸ ਕੇਂਦਰ ਚਾਲੂ ਕਰ ਦਿੱਤੇ ਗਏ ਹਨ, ਜੋ ਕਿ ਸੂਬੇ ਨੂੰ ਕਿੱਤਾਮੁੱਖੀ ਸਿੱਖਿਆ ਵਿੱਚ ਮੋਹਰੀ ਰਾਜ ਬਣਾਉਣ ਅਤੇ ਨੌਜਵਾਨਾਂ ਨੂੰ ਹੱਥੀਂ ਰੋਜ਼ਗਾਰ ਦੇ ਕਾਬਿਲ ਬਣਾਉਣ ਵਿੱਚ ਕ੍ਰਾਂਤੀਕਾਰੀ ਕਦਮ ਹੈ। ਇਨ੍ਹਾਂ ਕੇਂਦਰਾਂ ਵਿੱਚ ਇੱਕ ਸਾਲ ਵਿੱਚ 1 ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦਾ ਟੀਚਾ ਹੈ। 

ਉਨ੍ਹਾਂ ਐਲਾਨ ਕੀਤਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਅਗਲੇ 2 ਸਾਲਾਂ ਵਿੱਚ ਸੂਬੇ ਵਿੱਚ 1000 ਹੋਰ ਦਿਹਾਤੀ ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਕਿ ਸਾਲਾਨਾ 5 ਲੱਖ ਨੌਜਵਾਨਾਂ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਖ਼ਲਾਈ ਯਾਫ਼ਤਾ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਮੁਫ਼ਤ ਟੂਲ ਕਿੱਟ ਅਤੇ ਸਸਤੀਆਂ ਦਰਾਂ 'ਤੇ ਕਰਜ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਹਰੇਕ 10 ਪਿੰਡਾਂ ਪਿੱਛੇ ਇੱਕ ਹੁਨਰ ਵਿਕਾਸ ਕੇਂਦਰ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ ਸੂਬੇ ਵਿੱਚ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਪੰਜਾਬ ਕੈਬਨਿਟ ਦੀ 15 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾਵੇਗੀ। ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ 'ਤੇ ਸਭ ਤੋਂ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਸਤਲੁੱਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਰੈਲੀਆਂ ਦੇ ਐਲਾਨ ਨਾਲ ਕਾਂਗਰਸ ਪਾਰਟੀ ਵੱਲੋਂ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਸ ਨਹਿਰ ਨੂੰ ਪੁੱਟਵਾਉਣ ਵਿੱਚ ਇੰਦਰਾ ਗਾਂਧੀ, ਉਸ ਵੇਲੇ ਦੀ ਕਾਂਗਰਸ ਸਰਕਾਰ ਅਤੇ ਇਸਦੇ ਨੇਤਾ ਜਿੰਮੇਵਾਰ ਹਨ। ਕਾਂਗਰਸੀਆਂ ਨੂੰ ਇਸ ਮੁੱਦੇ 'ਤੇ ਦੋਹਰੀ ਰਾਜਨੀਤੀ ਕਰਨ 'ਤੇ ਸ਼ਰਮ ਕਰਨੀ ਚਾਹੀਦੀ ਹੈ। ਰਾਜਸਥਾਨ ਵੱਲੋਂ ਵੀ ਪੰਜਾਬ ਤੋਂ ਪਾਣੀ ਦੀ ਮੰਗ ਕੀਤੇ ਜਾਣ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਵਿੱਚੋਂ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਦਿੱਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਦਾ ਖੂਬਸੂਰਤ ਸ਼ਹਿਰ ਬਣਾ ਦਿੱਤਾ ਜਾਵੇਗਾ ਅਤੇ ਪੂਰੇ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਇਸ ਮੌਕੇ ਸ੍ਰੀ ਨਵਦੀਪ ਗੋਲਡੀ, ਸ੍ਰੀ ਰਜਿੰਦਰ ਮਰਵਾਹਾ, ਸ੍ਰੀ ਤੇਜਿੰਦਰਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਰਜਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ  ਅਤੇ ਹੋਰ ਹਾਜ਼ਰ ਸਨ।

 

Tags: Sukhbir Singh Badal , Rajiv Pratap Rudy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD