Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਜਨਤਾ ਤੋਂ 50 ਦਿਨ ਮੰਗਣ ਵਾਲਾ ਮੋਦੀ ਦੱਸੇ 100 ਦਿਨ ਵਿੱਚ ਕਿੰਨਾ ਕਾਲਾ ਧਨ ਭਾਰਤ ਲਿਆਂਦਾ : ਅਵਤਾਰ ਸਿੰਘ ਕਰੀਮਪੁਰੀ

ਕਰੀਮਪੁਰੀ ਦੀ ਅਗੁਵਾਈ 'ਚ ਯੂਨੀਵਰਸਿਲ ਹਿਊਮਨ ਰਾਈਟਸ ਦੇ ਸਾਰੇ ਅਹੁਦੇਦਾਰਾਂ ਨੇ ਕੀਤੀ ਬਸਪਾ ਵਿੱਚ ਸਮੂਲੀਅਤ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 14 Nov 2016

ਸਥਾਨਕ ਸਰਕਟ ਹਾਊਸ ਵਿਖੇ ਯੂਨੀਵਰਸਿਲ ਹਿਊਮਨ ਰਾਈਟਸ ਦੇ ਸਾਰੇ ਅਹੁਦੇਦਾਰਾਂ ਨੇ ਅੱਜ ਬਸਪਾ ਦੀ ਕੇਂਦਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੰਸਦ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਦੀ ਹਾਜਰੀ ਵਿੱਚ ਪਾਰਟੀ ਵਿੱਚ ਸਾਮਿਲ ਹੋਣ ਦਾ ਐਲਾਨ ਕੀਤਾ। ਸ: ਕਰੀਮਪੁਰੀ ਨੇ ਹਿਊਮਨ ਰਾਈਟਸ ਦੇ ਕੌਮੀਂ ਚੇਅਰਮੈਨ ਕੇਹਰ ਸਿੰਘ ਹਿੱਸੋਵਾਲ ਅਤੇ ਪ੍ਰਧਾਨ ਡਾ: ਲਖਵਿੰਦਰ ਸਿੰਘ ਧਾਲੀਵਾਲ ਤੋਂ ਬਿਨ੍ਹਾਂ ਮਹਿਲਾ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਹਾਜਰ ਹੋਰਨਾਂ ਅਹੁਦੇਦਾਰਾਂ ਨੂੰ ਬਸਪਾ ਵਿੱਚ ਸ਼ਾਮਿਲ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦੀ ਗੱਲ ਆਖੀ। ਇਸ ਮੌਕੇ ਸ: ਕਰੀਮਪੁਰੀ ਨੇ ਪ੍ਰਧਾਨ ਮੰਤਰੀ ਮੋਦੀ ਦੁਆਰਾ ਦੇਸ਼ ਦੀ ਜਨਤਾ ਤੋਂ 50 ਦਿਨ ਮੰਗਣ ਤੇ ਕਿਹਾ ਕਿ ਉਨ੍ਹਾਂ ਤੋਂ ਇਸ ਸਮੇਂ ਦੌਰਾਨ ਵੀ ਕੁਝ ਨਹੀ ਹੋਵੇਗਾ। ਸ: ਕਰੀਮਪੁਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਦੇਸ਼ਾਂ ਦੀਆਂ ਬੈਂਕਾਂ ਵਿੱਚ ਦੇਸ਼ ਦੇ ਜਮ੍ਹਾਂ ਕਾਲੇ ਧਨ ਨੂੰ ਵਾਪਿਸ ਲਿਆਉਣ ਲਈ ਦੇਸ਼ ਦੀ ਜਨਤਾ ਤੋਂ 100 ਦਿਨ ਮੰਗੇ ਸਨ ਅਤੇ ਬਦਲੇ ਵਿੱਚ ਇਨ੍ਹਾਂ 100 ਦਿਨਾਂ ਦੇ ਅੰਦਰ ਹਰੇਕ ਭਾਰਤੀ ਦੇ ਖਾਤੇ ਵਿੱਚ 15 ਲੱਖ ਦੀ ਰਾਸ਼ੀ ਪਾਉਣ ਦਾ ਭਰੋਸਾ ਦਿੱਤਾ ਸੀ ਜੋ ਸਿਰਫ ਲੋਕ ਸਭਾ ਚੋਣਾਂ ਜਿੱਤਣ ਅਤੇ ਪ੍ਰਧਾਨ ਮੰਤਰੀ ਬਣਨ ਦਾ ਚੋਣਾਵੀ ਸਟੰਟ ਸੀ। ਦੇਸ਼ ਦੀ ਜਨਤਾ ਨੇ ਮੋਦੀ ਨੂੰ ਮੌਕਾ ਦਿੱਤਾ ਪਰ 100 ਦਿਨ ਤਾਂ ਕੀ ਢਾਈ ਸਾਲਾਂ ਵਿੱਚ ਕਿਸੇ ਵੀ ਭਾਰਤੀ ਦੇ ਖਾਤੇ ਵਿੱਚ ਅਜੇ ਤੱਕ ਇੱਕ ਟਕਾ ਵੀ ਨਹੀ ਆਇਆ। 

ਸ: ਕਰੀਮਪੁਰੀ ਨੇ ਕਿਹਾ ਮੌਜੂਦਾ ਸਮੇਂ ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਦੇਸ਼ ਦੀ ਜਨਤਾ ਭਾਜਪਾ ਤੋਂ ਬੁਰ੍ਹੀ ਤਰ੍ਹਾਂ ਨਿਰਾਸ਼ ਹੈ ਜਿਸ ਕਾਰਨ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾ ਕੇ ਏਹ ਚੋਣਾਂ ਜਿੱਤਣ ਲਈ ਮੋਦੀ ਸਰਕਾਰ ਨੇ ਬਿਨ੍ਹਾਂ ਕਿਸੇ ਯੋਜਨਾ ਤੋਂ ਮੁੱਦਰਾ ਬਦਲ ਦਿੱਤੀ ਜਿਸ ਕਾਰਨ ਆਮ ਜਨਤਾ ਅਣਐਲਾਨੀ ਵਿੱਤੀ ਐਮਰਜੈਂਸੀ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰੇ ਦੇਸ਼ ਵਿੱਚ ਇਸ ਫੈਸਲੇ ਕਾਰਨ ਅਫਰਾ ਤਫਰੀ ਦਾ ਮਾਹੌਲ ਪੈਦਾ ਹੋ ਗਿਆ ਤਾਂ ਮੋਦੀ ਮੱਗਰਮੱਛ ਵਾਲੇ ਹੰਝੂ ਸੁੱਟ ਦੇਸ਼ ਦੀ ਜਨਤਾ ਤੋਂ 5ਰ ਦਿਨਾਂ ਦੀ ਮੰਗ ਕਰ ਰਿਹਾ ਹੈ। ਸ:ਕਰੀਮਪੁਰੀ ਨੇ ਕਿਹਾ ਕਿ ਮੋਦੀ ਦੱਸੇ ਕਿ ਉਸ ਨੇ ਇਸ ਤੋਂ ਪਹਿਲਾਂ ਮੰਗੇ 100 ਦਿਨਾਂ ਦੌਰਾਨ ਕਿੰਨਾਂ ਕਾਲਾ ਧਨ ਭਾਰਤ ਲਿਆ ਕੇ ਦੇਸ਼ ਵਾਸੀਆਂ ਨੂੰ ਦਿੱਤਾ। ਸਤਲੁਜ ਯਮੁਨਾ ਲਿੰਕ ਨਹਿਰ ਦੇ ਛਿੜੇ ਤਾਜਾ ਵਿਵਾਦ ਤੇ ਉਨ੍ਹਾਂ ਕਿਹਾ ਕਿ ਕਾਂਗਰਸ ਇਸ ਨੂੰ ਲਿਆਉਣ ਵਾਲੀ ਹੈ ਅਤੇ ਅਤੇ ਮੁੱਖ ਪ੍ਰਕਾਸ ਸਿੰਘ ਬਾਦਲ ਨੇ ਪੰਜਾਬ ਦੇ ਹਿੱਤ ਛਿੱਕੇ ਟੰਗ ਕੇ ਚੌਧਰੀ ਦੇਵੀ ਲਾਲ ਨਾਲ ਯਾਰੀ ਪੁਗਾਉਂਦਿਆਂ ਜਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਲਈ ਇਸਦੇ ਲਈ ਦੋਵੇਂ ਪਾਰਟੀਆਂ ਬਰਾਬਰ ਦੀਆਂ ਜਿੰਮੇਵਾਰ ਹਨ। ਇਸਤੋਂ ਬਿਨ੍ਹਾਂ ਆਮ ਆਦਮੀਂ ਪਾਰਟੀ ਨੇ ਸੁਪਰੀਮ ਕੋਰਟ ਵਿੱਚ ਨਿਊਟਲ ਹੋਣ ਦੀ ਅਰਜੀ ਦਿੱਤੀ ਹੈ ਜਿਸ ਕਾਰਨ ਉਸ ਨੂੰ ਵੀ ਹੁਣ ਧਰਨੇ ਲਗਾਉਣ ਦਾ ਕੋਈ ਅਧਿਕਾਰ ਨਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਸਪਾ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਵੇ ਜੋ ਨਵੇਂ ਸਿਰੇ ਤੋਂ ਲੜਾਈ ਲੜ੍ਹ ਕੇ ਪੰਜਾਬ ਦੀ ਇੱਕ ਬੂੰਦ ਵੀ ਕਿਸੇ ਹੋਰ ਰਾਜ ਨੂੰ ਜਾਣ ਨਹੀ ਦੇਵੇਗੀ। ਇਸ ਮੌਕੇ ਯੁਗਰਾਜ ਸਿੰਘ, ਨਾਹਰ ਸਿੰਘ, ਜੋਗਿੰਦਰ ਸਿੰਘ, ਪਿਆਰਾ ਸਿੰਘ, ਬਲਵੀਰ ਸਿੰਘ ਗੁਰਨਾਮ ਸਿੰਘ, ਬਿੰਦਰਪਾਲ ਕੌਰ, ਜਸਪਾਲ ਕੌਰ, ਚਰਨਜੀਤ ਕੌਰ, ਗੁਰਮੀਤ ਕੌਰ ਤੋਂ ਇਲਾਵਾ ਬਸਪਾ ਆਗੂ ਬਲਵਿੰਦਰ ਬਿੱਟਾ, ਚੌਧਰੀ ਗੁਰਨਾਮ ਸਿੰਘ, ਗੁਰਮੇਲ ਸਿੰਘ ਚੰਦੜ, ਭਰਭੂਰ ਸਿੰਘ ਡੇਹਲੋਂ, ਜੀਤਰਾਮ ਬਸਰਾ, ਨਿਰਮਲ ਸਿੰਘ ਸਾਇਆਂ, ਸ਼ਿਵ ਚੰਦ ਗੋਗੀ, ਬੂਟਾ ਸਿੰਘ ਸੰਗੋਵਾਲ, ਰਾਜਿੰਦਰ ਮੂਲਨਿਵਾਸੀ, ਪ੍ਰਗਣ ਬਿਲਗਾ, ਖਵਾਜਾ ਪ੍ਰਸਾਦ, ਇੰਦਰੇਸ਼ ਕੁਮਾਰ, ਬਲਵੀਰ ਰਾਜਗੜ੍ਹ ਅਤੇ ਹੋਰ ਹਾਜਰ ਸਨ।  

 

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD