Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਤੋਂ ਅਸਤੀਫਾ ਦੇਣ ਆਪ ਸੰਸਦ ਮੈਂਬਰ: ਪਵਨ ਦੀਵਾਨ

ਕੇਜਰੀਵਾਲ ਤਾਂ ਬਾਹਰੀ ਹਨ, ਪਰ ਉਹ ਤਾਂ ਪੰਜਾਬੀ ਹਨ

ਪਵਨ ਦੀਵਾਨ
ਪਵਨ ਦੀਵਾਨ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 15 Nov 2016

Last updated on: Nov 15, 2016, 00:00 IST

ਪੰਜਾਬ ਕਾਂਗਰਸ ਜਨਰਲ ਸਕੱਤ ਪਵਨ ਦੀਵਾਨ ਨੇ ਐਸ.ਵਾਈ.ਐਲ ਮੁੱਦੇ 'ਤੇ ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਵੀ ਆਪਣੇ ਸੰਸਦ ਮੈਂਬਰਾਂ ਤੋਂ ਅਸਤੀਫਾ ਦਿਲਾਉਣ ਲਈ ਕਿਹਾ ਹੈ।ਇਥੇ ਜ਼ਾਰੀ ਬਿਆਨ 'ਚ ਦੀਵਾਨ ਨੇ ਕਿਹਾ ਕਿ ਐਸ.ਵਾਈ.ਐਲ ਉਪਰ ਪਾਰਟੀ ਦੀ ਭਰੋਸੇਮੰਦੀ ਨੂੰ ਸਾਬਤ ਕਰਨ ਵਾਸਤੇ ਆਪ ਨੂੰ ਵੀ ਕਾਂਗਰਸ ਦੀ ਤਰਜ਼ 'ਤੇ ਭਗਵੰਤ ਮਾਨ ਵਰਗੇ ਆਗੂਆਂ ਦਾ ਲੋਕ ਸਭਾ ਤੋਂ ਆਪਣੇ ਸੰਸਦ ਮੈਂਬਰਾਂ ਦਾ ਅਸਤੀਫਾ ਦਿਲਾਉਣਾ ਚਾਹੀਦਾ ਹੈ, ਜਿਹੜੇ ਇਸ ਮੁੱਦੇ 'ਤੇ ਪਾਰਟੀ ਦੇ ਦਿਖਾਵੇ ਦੀ ਅਗੁਵਾਈ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਾ ਦੋਗਲਾਪਣ ਪਹਿਲਾਂ ਹੀ ਪੰਜਾਬ ਦੇ ਲੋਕਾਂ ਸਾਹਮਣੇ ਆ ਚੁੱਕਾ ਹੈ। ਹਾਲਾਂਕਿ ਪਾਰਟੀ ਇਸ ਵਿਸ਼ੇ 'ਤੇ ਅਸਫਲਤਾਪੂਰਵਕ ਕੇਜਰੀਵਾਲ ਦਾ ਬਚਾਅ ਕਰਨ ਦੀ ਭਰਪੂਰ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਐਸ.ਵਾਈ.ਐਲ. ਉਪਰ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਲਗਾਤਾਰ ਕੇਜਰੀਵਾਲ ਤੋਂ ਉਨ੍ਹਾਂ ਦਾ ਪੱਖ ਰੱਖਣ ਬਾਰੇ ਪੁੱਛ ਰਹੇ ਹਨ। ਲੇਕਿਨ ਰੋਜ਼ਾਨਾ ਨੋਟਬੰਦੀ 'ਤੇ ਬਿਆਨ ਦੇਣ ਵਾਲੇ ਕੇਜਰੀਵਾਲ ਐਸ.ਵਾਈ.ਐਲ ਬਾਰੇ ਪੰਜਾਬ ਦੇ ਹੱਕ 'ਚ ਬੋਲਣ ਤੋਂ ਭੱਜ ਰਹੇ ਹਨ। ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਸਮਝ ਆ ਰਿਹਾ ਹੈ ਕਿ ਉਹ ਦਿੱਲੀ ਤੇ ਹਰਿਆਣਾ ਦਾ ਸਾਥ ਦੇਣ ਜਾਂ ਫਿਰ ਪੰਜਾਬ ਦਾ।ਦੀਵਾਨ ਨੇ ਐਸ.ਵਾਈ.ਐਲ ਦੇ ਮੁੱਦੇ ਪਾਰਟੀ ਦੇ ਦਿਖਾਵੇ ਦਾ ਸਾਥ ਦੇ ਰਹੇ ਆਪ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਕੇਜਰੀਵਾਲ ਤਾਂ ਬਾਹਰੀ ਹਨ, ਲੇਕਿਨ ਪਾਰਟੀ ਦੇ ਸੰਸਦ ਮੈਂਬਰ ਤਾਂ ਪੰਜਾਬੀ ਹਨ ਤੇ ਉਨੂੰ ਪੰਜਾਬ ਦੇ ਹਿੱਤਾਂ ਦੇ ਪੱਖ 'ਚ ਖੁੱਲ੍ਹ ਕੇ ਸਾਹਮਣੇ ਆਉਣਾ ਚਾਹੀਦਾ ਹੈ ਤੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਲੋਕ ਸਭਾ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD