Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਲਕਾ ਦਾਖਾ ਦੇ ਸਭ ਤੋਂ ਵੱਡੇ ਅਤੇ ਵਧੇਰੀ ਲਾਗਤ ਵਾਲੇ 'ਸਪੋਰਟਸ ਪਾਰਕ ਕਮ ਸਟੇਡੀਅਮ' ਦਾ ਉਦਘਾਟਨ

ਡੀ.ਆਈ.ਜੀ. ਕਾਲੀਆ ਅਤੇ ਵਿਧਾਇਕ ਇਆਲੀ ਨੇ ਕੀਤਾ ਲੋਕ ਅਰਪਣ, ਰੰਗਾਰੰਗ ਪੇਸ਼ਕਾਰੀ, ਗੱਤਕਾ ਅਤੇ ਖੇਡ ਮੁਕਾਬਲਿਆਂ ਨੇ ਮੋਹਿਆ ਦਰਸ਼ਕਾਂ ਦੇ ਮਨਾਂ ਨੂੰ

Web Admin

Web Admin

5 Dariya News (ਅਜੇ ਪਾਹਵਾ)

ਮੁੱਲਾਂਪੁਰ ਦਾਖਾ , 17 Nov 2016

Last updated on: Nov 17, 2016, 00:00 IST

ਦੇਸ਼ ਦੇ ਮਹਾਨ ਸ਼ਹੀਦ ਪਰਮਵੀਰ ਚੱਕਰ ਵਿਜੇਤਾ ਨਿਰਮਲਜੀਤ ਸਿੰਘ ਸੇਖੋਂ, ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ, ਮੇਜਰ ਬਚਿੱਤਰ ਸਿੰਘ ਸੇਖੋਂ, ਜਨਰਲ ਸੰਤ ਸਿੰਘ ਸੇਖੋਂ, ਉਘੇ ਸਾਹਿਤਕਾਰ ਪੰਡਿਤ ਕਰਤਾਰ ਸਿੰਘ ਸੇਖੋਂ ਅਤੇ ਪ੍ਰਿੰਸੀਪਲ ਸੰਤ ਸਿੰਘ ਸੇਖੋਂ ਨੂੰ ਸਮਰਪਿਤ ਪਿੰਡ ਦਾਖਾ ਵਿਖੇ ਬਣਾਇਆ ਗਿਆ ਆਧੁਨਿਕ ਸਪੋਰਟਸ ਸਟੇਡੀਅਮ ਕਮ ਪਾਰਕ ਖ਼ਿਡਾਰੀਆਂ ਆਮ ਲੋਕਾਂ ਦੀ ਸਹੂਲਤ ਲਈ ਅਰਪਣ ਕਰ ਦਿੱਤਾ ਗਿਆ ਹੈ, ਜਿਸ ਦਾ ਉਦਘਾਟਨ ਅੱਜ ਹਲਕਾ ਦਾਖਾ ਦੇ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਆਲੀ ਅਤੇ ਲੁਧਿਆਣਾ ਰੇਂਜ ਦੇ ਡੀ. ਆਈ. ਜੀ. ਸ੍ਰੀ ਐੱਸ. ਕੇ. ਕਾਲੀਆ ਵੱਲੋਂ ਕੀਤਾ ਗਿਆ।70 ਲੱਖ ਦੀ ਲਾਗਤ ਨਾਲ ਬਣਾਏ ਗਏ ਇਸ ਸਟੇਡੀਅਮ ਵਿੱਚ ਇੱਕੋ ਸਮੇਂ ਹਾਕੀ, ਫੁੱਟਬਾਲ, ਬਾਸਕਿਟਬਾਲ ਅਤੇ ਹੋਰ ਕਈ ਮੁਕਾਬਲੇ ਕਰਵਾਏ ਜਾ ਸਕਦੇ ਹਨ। ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ ਸ੍ਰ. ਇਯਾਲੀ ਨੇ ਦਾਅਵੇ ਨਾਲ ਕਿਹਾ ਕਿ ਕਰੀਬ 6 ਏਕੜ ਵਿੱਚ ਬਣਾਇਆ ਗਿਆ ਇਹ ਸਟੇਡੀਅਮ ਕਮ ਪਾਰਕ ਹਲਕਾ ਦਾਖਾ ਦਾ ਸਭ ਤੋਂ ਵੱਡਾ ਹੈ। ਜਿਸ ਦਾ ਰੋਜ਼ਾਨਾ ਸੈਂਕੜੇ ਨੌਜਵਾਨ ਅਤੇ ਹਰੇਕ ਵਰਗ ਦੇ ਲੋਕ ਲਾਹਾ ਲੈਣਗੇ। ਵਿਧਾਇਕ ਇਆਲੀ ਨੇ ਕਿਹਾ ਕਿ ਇਸ ਖੇਡ ਗਰਾਊਂਡ ਵਿੱਚ ਸਾਡੇ ਬੱਚੇ ਬੱਚੀਆਂ, ਧੀਆਂ-ਭੈਣਾਂ, ਬਜੁਰਗਾਂ ਨੂੰ ਸੈਰ ਕਰਨ ਅਤੇ ਓਪਨ ਜਿੰਮ ਦਾ ਲਾਭ ਮਿਲੇਗਾ ਉਥੇ ਨੌਜਵਾਨ ਖੇਡਾਂ ਵਿੱਚ ਨਿਪੁੰਨ ਹੋ ਕੇ ਬਾਹਰਲੇ ਮੁਲਕਾਂ ਵਿੱਚ ਦੇਸ਼ ਅਤੇ ਪਿੰਡ ਦਾ ਨਾਮ ਚਮਕਾਉਂਗੇ। 

ਉਹਨਾਂ ਗਰਾਊਂਡ ਤਿਆਰ ਕਰਨ ਵਿੱਚ ਸਰਪੰਚ ਵਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਦੋਵੇਂ ਪੰਚਾਇਤਾਂ ਅਤੇ ਨਰੇਗਾ ਬੀਬੀਆਂ ਦਾ ਅਹਿਮ ਸਹਿਯੋਗ ਦੱਸਿਆ। ਉਹਨਾਂ ਖਾਸਕਰ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਪ੍ਰਧਾਨ ਅਮਿਤ ਹਨੀ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ, ਜਿਹਨਾਂ ਨੇ ਨਗਰ ਕੌਂਸਲ ਦੀ ਹੱਦ ਵਧਣ ਕਾਰਨ ਖੇਡ ਗਰਾਊਂਡ ਨਗਰ ਕੌਂਸਲ ਅਧੀਨ ਆ ਜਾਣ 'ਤੇ ਵੀ ਪਿੰਡ ਵਾਸੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਆਧੁਨਿਕ ਸਪੋਰਟਸ ਕਮ ਖੇਡ ਪਾਰਕ ਬਣਾਉਣ ਦਾ ਮਤਾ ਪਾਕੇ ਦਿੱਤਾ।ਇਸ ਮੌਕੇ ਡਾ. ਸੁਰਿੰਦਰ ਕੁਮਾਰ ਕਾਲੀਆ ਡੀ.ਆਈ.ਜੀ ਰੇਂਜ ਲੁਧਿਆਣਾ ਨੇ ਕਿਹਾ ਕਿ ਪਿੰਡਾਂ ਵਿੱਚ ਵਿਧਾਇਕ ਇਆਲੀ ਵੱਲੋਂ ਬਣਾਏ ਗਏ 70 ਆਧੁਨਿਕ ਖੇਡ ਗਰਾਊਂਡ ਕਮ ਪਾਰਕਾਂ ਨੂੰ ਵੇਖ ਕੇ ਇੰਝ ਲੱਗਦਾ ਹੈ ਜਿਵੇਂ ਅਸੀ ਬਾਹਰਲੇ ਮੁਲਕ ਵਿੱਚ ਆ ਗਏ ਹਾਂ। ਇਹੋ ਜਿਹੇ ਪਿੰਡਾਂ ਵਿੱਚ ਬਣਾਏ ਪ੍ਰੋਜੈਕਟ ਅੱਜ ਤੱਕ ਉਨ੍ਹਾਂ ਆਪਣੇ ਦੇਸ਼ ਵਿੱਚ ਕਿਤੇ ਵੀ ਨਹੀ ਦੇਖੇ। ਸ੍ਰ. ਇਆਲੀ ਨੇ ਨਰੋਏ ਸਮਾਜ ਦੀ ਸਿਰਜਣਾ ਲਈ ਇਹ ਉਪਰਾਲਾ ਕੀਤਾ ਹੈ। ਉਹਨਾਂ ਇਸ ਮੌਕੇ ਨੌਜਵਾਨਾਂ ਨੂੰ ਪ੍ਰੇਰਦਿਆਂ ਕਿਹਾ ਕਿ ਅੱਜ ਲੋੜ ਹੈ ਸ. ਇਆਲੀ ਦੀ ਸੋਚ 'ਤੇ ਪਹਿਰਾ ਦੇਣ ਦੀ ਤਾਂ ਜੋ ਸਾਡਾ ਦੇਸ਼ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚੋਂ ਨੰਬਰ ਵਨ ਬਣ ਜਾਵੇ।ਉਦਘਾਟਨ ਸਮਾਰੋਹ 'ਤੇ ਗੱਤਕਾ ਪਾਰਟੀ ਵੱਲੋਂ ਖਾਲਸਾਈ ਕਰਤੱਬ ਦਿਖਾਏ ਗਏ, ਉਥੇ ਫੁੱਟਬਾਲ, ਹਾਕੀ ਅਤੇ ਬਾਸਕਿਟਬਾਲ ਦੇ ਸ਼ੋਅ-ਮੈਚ ਵੀ ਕਰਵਾਏ ਗਏ। ਗੱਭਰੂਆਂ ਵੱਲੋਂ ਭੰਗੜਾ ਪਾਕੇ ਧਮਾਲਾਂ ਪਾਈਆਂ ਗਈਆਂ। ਇਸ ਮੌਕੇ ਹਰਵੀਰ ਸਿੰਘ ਇਆਲੀ, ਜਸਕਰਨ ਦਿਓਲ ਵਾਈਸ ਚੇਅਰਮੈਨ ਲੈਂਡ ਮਾਰਗੇਜ, ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ ਅਤੇ ਰਣਯੋਧ ਸਿੰਘ ਤਲਵੰਡੀ ਆਦਿ ਹਾਜ਼ਰ ਸਨ।

 

Tags: Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD