Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗੁਰੂ ਕੀ ਨਗਰੀ ਨੂੰ ਮਿਲਿਆ 'ਹਾਰਟ ਆਫ਼ ਏਸ਼ੀਆ-ਇਸਤੰਬੋਲ ਪ੍ਰਕਿਰਿਆ' ਦੀ 6ਵੀਂ 'ਮਨਿਸਟ੍ਰੀਅਲ ਕਾਨਫ਼ਰੰਸ' ਦੀ ਮੇਜ਼ਬਾਨੀ ਦਾ ਮਾਣ

ਕਾਨਫ਼ਰੰਸ ਦਾ ਮੇਜ਼ਬਾਨ ਹੋਣ ਨਾਲ ਪੰਜਾਬ ਦੇ ਅਕਸ ਨੂੰ ਮਿਲੇਗੀ ਕੌਮਾਂਤਰੀ ਪੱਧਰ 'ਤੇ ਮਜ਼ਬੂਤੀ-ਸੁਖਬੀਰ ਸਿੰਘ ਬਾਦਲ

Web Admin

Web Admin

5 Dariya News

ਨਵੀਂ ਦਿੱਲੀ , 19 Nov 2016

Last updated on: Nov 19, 2016, 00:00 IST

'ਗੁਰੂ ਕੀ ਨਗਰੀ' ਸ੍ਰੀ ਅਮ੍ਰਿਤਸਰ ਨੂੰ 3 ਅਤੇ 4 ਦਸੰਬਰ 2016 ਨੂੰ ਹੋਣ ਵਾਲੀ 'ਹਾਰਟ ਆਫ਼ ਏਸ਼ੀਆ-ਇਸਤੰਬੋਲ ਪ੍ਰਕਿਰਿਆ' ਦੀ 6ਵੀਂ 'ਮਨਿਸਟ੍ਰੀਅਲ ਕਾਨਫ਼ਰੰਸ' ਦੀ ਮੇਜ਼ਬਾਨੀ  ਦਾ ਮਾਣ ਮਿਲਣ ਨਾਲ ਅੱਜ ਇਸ ਦੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਮੀਲਪੱਥਰ ਜੁੜ ਗਿਆ।ਕੇਂਦਰੀ ਵਿਦੇਸ਼ ਰਾਜ ਮੰਤਰੀ ਜਨ. ਵੀ.ਕੇ. ਸਿੰਘ ਨਾਲ ਇਸ ਕਾਨਫ਼ਰੰਸ ਦੀ ਮੇਜ਼ਬਾਨੀ ਅਤੇ ਹੋਰ ਤਿਆਰੀਆਂ ਸਬੰਧੀ ਮੀਟਿੰਗ ਕਰਨ ਬਾਅਦ, ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਉਕਤ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ 'ਹਾਰਟ ਆਫ਼ ਏਸ਼ੀਆ' ਦੇ ਸਹਾਇਕ ਦੇਸ਼ਾਂ ਅਤੇ ਕੌਮਾਂਤਰੀ ਸੰਸਥਾਂਵਾਂ ਦੇ 40 ਵਿਦੇਸ਼ ਮੰਤਰੀਆਂ ਸਮੇਤ ਕਈ ਅਹਿਮ ਸਖਸ਼ੀਅਤਾਂ ਸ਼ਾਮਿਲ ਹੋਣਗੀਆਂ।  ਵਧੇਰੇ ਜਾਣਕਾਰੀ ਦਿੰਦਿਆਂ, ਉੱਪ ਮੁੱਖ ਮੰਤਰੀ ਨੇ ਦੱਸਿਆ ਕਿ ਅਮ੍ਰਿਤਸਰ ਦੀ ਇਸ ਇਤਿਹਾਸਕ ਕਾਨਫ਼ਰੰਸ ਦੀ ਮੇਜ਼ਬਾਨੀ ਲਈ ਚੋਣ ਹੋਣ ਬਾਅਦ, ਪੰਜਾਬ ਦੇ ਅਕਸ ਨੂੰ ਜਿੱਥੇ ਕੌਮਾਂਤਰੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ ਉੱਥੇ ਵਿਸ਼ਵ ਦੇ ਨਕਸ਼ੇ 'ਤੇ ਸੈਰ-ਸਪਾਟਾ ਅਤੇ ਮੇਜ਼ਬਾਨੀ ਪ੍ਰਬੰਧਨ ਵਿੱਚ ਵਿਲੱਖਣ ਪਛਾਣ ਵੀ ਮਿਲੇਗੀ। 

ਉਨ੍ਹਾਂ ਆਖਿਆ ਕਿ ਅਮ੍ਰਿਤਸਰ ਲਈ ਆਪਣੇ ਅਮੀਰ ਅਤੇ ਮਾਣ-ਮੱਤੇ ਵਿਰਸੇ-ਭਰਾਵਾਂ ਦੇ ਢਾਂਬੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਦੀ ਸੜ੍ਹਕ ਨੂੰ ਦਿੱਤੀ ਗਈ ਵਿਰਾਸਤੀ ਦਿੱਖ, ਸ੍ਰੀ ਦਰਬਾਰ ਸਾਹਿਬ ਅੱਗੇ ਬਣਾਏ ਗਏ ਪਲਾਜ਼ਾ, ਪੰਜਾਬ ਦੇ ਕੁਰਬਾਨੀਆਂ ਭਰੇ ਅਜ਼ਾਦੀ ਇਤਿਹਾਸ ਦੇ ਗਵਾਹ ਜਲ੍ਹਿਆਂਵਾਲਾ ਬਾਗ਼, ਪਵਿੱਤਰ ਤੀਰਥ ਸ੍ਰੀ ਦਰਗਿਆਨਾ ਮੰਦਿਰ ਤੇ ਸ੍ਰੀ ਰਾਮ ਤੀਰਥ ਮੰਦਿਰ,  ਨੂੰ ਇਨ੍ਹਾਂ ਕੌਮਾਂਤਰੀ ਸਖਸ਼ੀਅਤਾਂ ਨੂੰ ਦਿਖਾਉਣ ਦਾ ਇਹ ਬਹੁਤ ਹੀ ਢੁਕਵਾਂ ਅਵਸਰ ਹੋਵੇਗਾ। 

ਸ. ਬਾਦਲ ਨੇ ਅੱਗੇ ਆਖਿਆ ਕਿ ਪੰਜਾਬ ਨੂੰ ਮਿਲੇ ਕੌਮਾਂਤਰੀ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਸੰਸਥਾਂਵਾਂ ਦੇ ਪ੍ਰਤੀਨਿਧਾਂ ਦੇ ਇਸ ਮੌਕੇ ਨੂੰ ਸਫ਼ਲ ਅਤੇ ਯਾਦਗਾਰੀ ਬਣਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰੱਖੀ ਜਾਵੇਗੀ ਅਤੇ ਇਸ ਵਿਸ਼ਾਲ ਕਾਨਫ਼ਰੰਸ ਵਾਸਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਹੁਣ ਤੋਂ ਹੀ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉਹ ਨਿੱਜੀ ਤੌਰ 'ਤੇ 28 ਨਵੰਬਰ ਨੂੰ ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।ਉੱਪ ਮੁੱਖ ਮੰਤਰੀ ਵੱਲੋਂ ਕੇਂਦਰੀ ਵਿਦੇਸ਼ ਰਾਜ ਮੰਤਰੀ ਨੂੰ ਇਨ੍ਹਾਂ ਅਤਿ ਅਹਿਮ ਸਖਸ਼ੀਅਤਾਂ ਦੀ ਵਿਰਾਸਤੀ ਸੜ੍ਹਕ 'ਤੇ ਪੈਦਲ ਯਾਤਰਾ ਦੀ ਕੀਤੀ ਪੇਸ਼ਕਸ਼ ਵੀ ਉਨ੍ਹਾਂ ਵੱਲੋਂ ਤੁਰੰਤ ਸਵੀਕਾਰ ਕਰ ਲਈ।ਜ਼ਿਕਰਯੋਗ ਹੈ ਕਿ ਕਾਨਫ਼ਰੰਸ ਦੌਰਾਨ 'ਹਾਰਟ ਆਫ਼ ਏਸ਼ੀਆ' ਖੇਤਰ ਖਾਸਕਰ ਅਫ਼ਗਾਨਿਸਤਾਨ,  ਨੂੰ ਦਰਪੇਸ਼ ਅਤਿਵਾਦ ਦੀ ਚਣੌਤੀ, ਮੁਕਾਬਲਾ ਅਤੇ ਸਭਿਆਚਾਰਕ ਤੇ ਨਾਗਰਿਕ ਸਮਾਨਤਾਵਾਂ ਅਤੇ ਵਿਦਿਅਕ ਖੇਤਰ ਵਿੱਚ ਸਹਿਯੋਗ 'ਤੇ ਵਿਚਾਰ-ਚਰਚਾ ਹੋਵੇਗੀ।

 

Tags: VK Singh , Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD